5 Dariya News

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਲਈ ਵਚਨਬੱਧ

5 Dariya News

ਐਸ.ਏ.ਐਸ.ਨਗਰ 11-Jun-2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚ ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਿਤ ਮਾਸਟਰਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਿਮਰਜੋਤ ਸਿੰਘ ਵਾਸੀ ਲੁਧਿਆਣਾ ਅਤੇ ਅਰਸ਼ਪ੍ਰੀਤ ਸਿੰਘ ਉਰਫ ਅਰਸ਼ ਵਾਸੀ ਪਟਿਆਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਦੋ ਪਿਸਤੌਲਾਂ-.30 ਬੋਰ ਅਤੇ .32 ਬੋਰ- ਸਮੇਤ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।ਇਹ ਗ੍ਰਿਫ਼ਤਾਰੀ 14 ਮਈ, 2024 ਨੂੰ ਇਸ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ ਉਰਫ਼ ਸ਼ੇਰਾ ਸਮੇਤ ਚਾਰ ਮੈਂਬਰਾਂ ਦੀ ਤਿੰਨ ਪਿਸਤੌਲਾਂ ਅਤੇ 13 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਹੈ। 

ਜ਼ਿਕਰਯੋਗ ਹੈ ਕਿ ਇਕਬਾਲਪ੍ਰੀਤ ਬੁਚੀ, ਰਮਨਦੀਪ ਬੱਗਾ ਉਰਫ ਕੈਨੇਡੀਅਨ, ਜੋ ਕਿ 2016-2017 ਦੌਰਾਨ ਮਿੱਥ ਕੇ ਕਤਲ ਦੀਆਂ ਹੋਈਆਂ ਸੱਤ ਵਾਰਦਾਤਾਂ ਦਾ ਮੁੱਖ ਸ਼ੂਟਰ ਸੀ ਅਤੇ ਇਸ ਸਮੇਂ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਦੋਸ਼ਾਂ ਤਹਿਤ ਤਿਹਾੜ ਜੇਲ੍ਹ ਵਿੱਚ ਬੰਦ ਹੈ, ਦਾ ਨਜ਼ਦੀਕੀ ਸਾਥੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਹ ’ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਅਗਵਾਈ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਲੁਧਿਆਣਾ ਦੇ ਕੋਚਰ ਮਾਰਕੀਟ ਰੋਡ ਦੇ ਖੇਤਰ ਵਿੱਚ ਸਥਿਤ ਇੱਕ ਘਰ ’ਤੇ ਛਾਪਾ ਮਾਰਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ। 

ਪੁਲਿਸ ਟੀਮਾਂ ਦੀ ਨਿਗਰਾਨੀ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਅਤੇ ਅਗਵਾਈ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਦੋਵਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਅਤੇ ਗੁਆਂਢੀ ਸੂਬਿਆਂ ਵਿੱਚ ਸੰਭਾਵਿਤ ਸਨਸਨੀਖੇਜ਼ ਵਾਰਦਾਤਾਂ ਨੂੰ ਠੱਲ੍ਹ ਪਾਈ ਹੈ। 

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ, ਉਨ੍ਹਾਂ ਖ਼ਿਲਾਫ਼ ਪੰਜਾਬ ਅਤੇ ਰਾਜਸਥਾਨ ਵਿੱਚ ਕਤਲ, ਇਰਾਦਾ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਦੇ ਮਾਮਲੇ ਦਰਜ ਹਨ।ਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰ. 21 ਮਿਤੀ 13/05/02024 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120ਬੀ ਅਤੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਥਾਣਾ ਸਟੇਟ ਕ੍ਰਾਇਮ, ਐਸ.ਏ.ਐਸ.ਨਗਰ ਵਿਖੇ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

पंजाब पुलिस की एजीटीऐफ ने मास्टरमाईंड इकबालप्रीत बुच्ची द्वारा संचालित आतंकवादी माड्यूल के दो और गुर्गों को किया गिरफ़्तार; दो पिस्तौल बरामद

इन गिरफ़्तारियों से पंजाब पुलिस ने पंजाब और पड़ोसी राज्यों में संभावित सनसनीखेज़ अपराधों पर डाली नकेल: डीजीपी गौरव यादव

एस. ए. एस. नगर

मुख्यमंत्री भगवंत सिंह मान के दिशा-निर्देशों पर राज्य में संगठित अपराध के ख़ात्मे के लिए शुरु की मुहिम के दौरान पंजाब पुलिस की एंटी गैंगस्टर टास्क फोर्स (एजीटीऐफ) ने बड़ी सफलता हासिल करते हुये फॉलो-अप आपरेशन के दौरान विदेश आधारित मास्टरमाईंड इकबालप्रीत सिंह उर्फ बुच्ची द्वारा संचालित आतंकवादी माड्यूल के दो और गुर्गों को गिरफ़्तार किया। यह जानकारी आज यहाँ डायरैक्टर जनरल आफ पुलिस (डीजीपी) पंजाब गौरव यादव ने दी।

गिरफ़्तार किये व्यक्तियों की पहचान सिमरजोत सिंह निवासी लुधियाना और अरशप्रीत सिंह उर्फ अर्श निवासी पटियाला के तौर पर हुई है। पुलिस टीमों ने इनके कब्ज़े में से दो पिस्तौलों- .30 बोर और .32 बोर-समेत 11 जिंदा कारतूस बरामद किये हैं। यह गिरफ़्तारी 14 मई, 2024 को इस माड्यूल के मुख्य संचालक गुरविन्दर सिंह उर्फ शेरा समेत चार सदस्यों की तीन पिस्तौलों और 13 जिंदा कारतूसों समेत गिरफ़्तारी के बाद हुई है। 

जि़क्रयोग्य है कि इकबालप्रीत बुच्ची, रमनदीप बग्गा उर्फ कैनेडियन, जोकि 2016- 2017 के दौरान टारगेट कत्ल की हुई सात वारदातों का मुख्य शूटर था और इस समय गैर कानूनी गतिविधियां (रोकथाम) एक्ट (यूएपीए) के दोषों के अंतर्गत तिहाड़ जेल में बंद है, का नज़दीकी साथी है। डीजीपी गौरव यादव ने बताया कि भरोसेमन्द सूचना पर कार्यवाही करते हुये एडीजीपी प्रमोद बाण के समुच्चे नेतृत्व में एजीटीएफ की टीमों ने लुधियाना के कोचर मार्केट रोड के क्षेत्र में स्थित एक घर पर छापा मारा और दोनों मुलजिमों को हथियारों सहित गिरफ़्तार कर लिया। 

पुलिस टीमों की निगरानी एआईजी गुरमीत सिंह चौहान और एआईजी सन्दीप गोयल और नेतृत्व डीएसपी बिकरमजीत सिंह बराड़ द्वारा किया गया। उन्होंने कहा कि पंजाब पुलिस ने दोनों मुलजिमों की गिरफ़्तारी से पंजाब और पड़ोसी राज्यों में संभावित सनसनीखेज़ वारदातों पर नकेल डाली है। उन्होंने बताया कि गिरफ़्तार किये गए दोनों मुलजिमों की आपराधिक पृष्टभूमि है, उनके खि़लाफ़ पंजाब और राजस्थान में कत्ल, इरादा कत्ल, हथियार एक्ट और ऐनडीपीऐस एक्ट के तहत मामले दर्ज हैं।

डीजीपी ने कहा कि इस मामले में अगली- पिछली संबंधों का पता लगाने के लिए और जांच जारी है। इस सम्बन्धित एफआईआर नं. 21 तारीख़ 13/ 05/ 02024 को भारतीय दंड संहिता (आइपीसी) की धारा 120बी और हथियार एक्ट की धारा 25(6) (7) के अंतर्गत थाना स्टेट क्राइम, एस. ए. एस. नगर में मामला दर्ज किया जा चुका है।