5 Dariya News

ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਮੇਰੀ ਪਹਿਲੀ ਤਰਜੀਹ - ਵਿਧਾਇਕ ਸ਼ੈਰੀ ਕਲਸੀ

5 Dariya News

ਬਟਾਲਾ 17-Jun-2024

ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋ ਲੋਕ ਮਿਲਣੀ ਤਹਿਤ ਅੱਜ ਆਪਣੇ ਦਫਤਰ ਉਸਮਾਨਪੁਰ ਸਿਟੀ ਵਿਖੇ ਲੋਕਾਂ ਨਾਲ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕੀਤੀਆਂ ਗਈਆਂ। ਉਨਾਂ ਕਿਹਾ ਕਿ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਉਹ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ ਹਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਦੋ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਸਰਬਪੱਖੀ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਇਹ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ। ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਅੰਦਰ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ ਅਤੇ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋਂ ਸੂਬੇ ਦਾ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ। 

ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ ਅਤੇ ਬਿਨਾਂ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ। ਬਟਾਲਾ ਹਲਕੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਉਹ ਵਚਨਬੱਧ ਹਨ ਅਤੇ ਆਪ ਪਾਰਟੀ ਵਲੋਂ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਪੂਰੀਆਂ ਕੀਤੀਆਂ ਜਾ ਰਹੀਆਂ ਹਨ।