5 Dariya News

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ - ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ ਸਿਵਲ ਹਸਪਤਾਲ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਲਿਆ ਜਾਇਜ਼ਾ

5 Dariya News

ਹੁਸ਼ਿਆਰਪੁਰ 20-Jun-2024

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜਿਥੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕਰਕੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ, ਉਥੇ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਵਿਧਾਇਕ ਸ਼ਾਮ ਚੁਰਾਸੀ ਡਾ. ਰਵਜੋਤ ਸਿੰਘ,* ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ, ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਰਾਜੇਸ਼ਵਰ ਦਿਆਲ ਬੱਬੀ ਵੀ ਹਾਜ਼ਰ ਸਨ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਇਸ ਦੌਰੇ ਦਾ ਮਕਸਦ ਸਿਹਤ ਢਾਂਚੇ ਅਤੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾ ਕੇ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣਾ ਹੈ। ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮੈਡੀਕਲ ਅਫਸਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਆਸ ਹੈ ਕਿ ਇਹ ਪ੍ਰਕਿਰਿਆ ਅਗਲੇ ਦੋ ਮਹੀਨਿਆਂ ਵਿਚ ਪੂਰੀ ਕਰ ਲਈ ਜਾਵੇਗੀ। ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੇ ਕੰਮਕਾਜ ’ਤੇ ਹਰ ਪੱਖੋਂ ਸੰਤੁਸ਼ਟੀ ਜ਼ਾਹਰ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਦਿਸ਼ਾ ਵਿੱਚ ਤਰਜੀਹੀ ਆਧਾਰ ’ਤੇ ਢੁੱਕਵੇਂ ਕਦਮ ਪੁੱਟੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰ ਸਰਕਾਰੀ ਸਿਹਤ ਸੰਸਥਾ ਨੂੰ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸੁਵਿਧਾਵਾਂ ਨਾਲ ਲੈਸ ਕਰ ਦਿੱਤਾ ਜਾਵੇਗਾ।ਉਨ੍ਹਾਂ ਨੇ ਜ਼ਿਲ੍ਹਾ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿਚ ਉਪਲਬੱਧ ਸਿਹਤ ਸਹੂਲਤਾਂ ਦੇ ਪ੍ਰਬੰਧਾਂ ਨੂੰ ਦੇਖਿਆ ਅਤੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਇਸ ਉਪਰੰਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਸਮੇਤ ਹੋਰ ਉੱਚ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿਚ ਸਿਹਤ ਸਹੂਲਤਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। 

ਇਸ ਮੌਕੇ ਉਨ੍ਹਾਂ ਵੈਕਟਰ ਬੌਰਨ ਅਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਢੁੱਕਵੇ ਕਦਮ ਉਠਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵੈਕਟਰ ਬੌਰਨ ਬਿਮਾਰੀਆ ਦੇ ਪ੍ਰਸਾਰ ਨੂੰ ਰੋਕਣ ਲਈ ਜਾਗਰੂਕਤਾ, ਸਰਵੇ ਗਤੀਵਿਧੀਆਂ ਅਤੇ ਇਲਾਜ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹੁਸ਼ਿਆਰਪੁਰ ਵਿਚ ਡੇਂਗੂ ਦੇ ਮਾਮਲੇ ਸਭ ਤੋਂ ਵੱਧ ਆਏ ਸਨ, ਇਸ ਲਈ ਇਸ ਵਾਰ ਇਥੇ ਜ਼ਿਆਦਾ ਧਿਆਨ ਦੇਣ ਦੀ ਲੋੜ ਹੈ। 

ਉਨ੍ਹਾਂ ਹਦਾਇਤ ਕੀਤੀ ਕਿ ਹਾਟ ਸਪਾਟ ਇਲਾਕਿਆਂ ਵਿਚ ਵਿਸ਼ੇਸ਼ ਧਿਆਨ ਕੇਂਦਰਿਤ ਕਰਕੇ ਉਥੇ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਮਾਜ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਿਹਤ ਵਿਭਾਗ ਦੇ ਭਾਈਵਾਲ ਵਿਭਾਗਾਂ ਦੇ ਸਹਿਯੋਗ ਨਾਲ ਹਰ ਪੱਧਰ ’ਤੇ ਤਾਲਮੇਲ ਕਮੇਟੀਆਂ ਕਾਇਮ ਕਰਕੇ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਵਿਰੁੱਧ ਮੁਹਿੰਮ ਵਿੱਢੀ ਜਾਵੇ। 

ਉਨ੍ਹਾਂ ਕਿਹਾ ਕਿ ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਇਸ ਵਿਚ ਆਸ਼ਾ ਵਰਕਰ ਤੋਂ ਲੈ ਕੇ ਏ.ਐੱਨ.ਐੱਮਜ਼, ਮਲਟੀਪਰਪਜ਼ ਹੈਲਥ ਵਰਕਰਾਂ, ਕਮਿਊਨਿਟੀ ਹੈਲਥ ਅਫਸਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤਾਂ ਜੋ ਆਮ ਲੋਕਾਂ ਵਿਚ ਜਾਗਰੂਕਤਾ ਫੈਲਾਅ ਕੇ ਇਸ ਬਿਮਾਰੀਆਂ ਨੂੰ ਸਿਰ ਚੁੱਕਣ ਤੋਂ ਪਹਿਲਾਂ ਹੀ ਰੋਕ ਲਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਸਕੂਲਾਂ ਵਿਚ ਡੇਂਗੂ ਦੇ ਲਾਰਵੇ ਦੀ ਪਛਾਣ ਕਰਨ ਲਈ ਵਿਦਿਆਰਥੀਆਂ ਨੂੰ ਜਾਗਰੂਕਤਾ ਕੀਤਾ ਜਾਵੇ ਅਤੇ ਜਿਹੜੇ ਵਿਦਿਆਰਥੀਆਂ ਲਾਰਵਾ ਦੀ ਸਹੀ ਪਛਾਣ ਕਰਨ ਵਿਚ ਸਫਲ ਹੁੰਦੇ ਹਨ, ਉਨ੍ਹਾਂ ਨੂੰ ਸਨਮਾਨਿਤ ਕਰਕੇ ਸਮਾਜ ਵਿਚ ਡੇਂਗੂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਸਮਾਜ ਵਿਚ ਹਰ ਕੋਈ ਇਸ ਬਿਮਾਰੀ ਪ੍ਰਤੀ ਜਾਗਰੂਕ ਹੋ ਕੇ ਇਸ ਬਿਮਾਰੀ ਦੀ ਰੋਕਥਾਮ ਵਿਚ ਆਪਣਾ ਬਣਦਾ ਯੋਗਦਾਨ ਪਾ ਸਕੇ।    

ਇਸ ਉਪਰੰਤ ਸਿਹਤ ਮੰਤਰੀ ਨੇ ਸਿਵਲ ਹਸਪਤਾਲ ਵਿਚਲੇ ਨਸ਼ਾ ਛੁਡਾਊ ਕੇਂਦਰ ਅਤੇ ਨਿਊ ਫਤਿਹਗੜ੍ਹ ਸਥਿਤ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦਾ ਮੁੜ ਵਸੇਬਾ ਕੇਂਦਰ ਇਕ ਬਿਹਤਰੀਨ ਮੁੜ ਵਸੇਬਾ ਕੇਂਦਰ ਹੈ ਅਤੇ ਇਥੇ ਹਰੇਕ ਤਰ੍ਹਾਂ ਦੀ ਸਹੂਲਤ ਉਪਲਬੱਧ ਹੈ। 

ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਅਤੇ ਸਿਹਤਯਾਬੀ ਲਈ ਯੋਗਾ ਅਭਿਆਸਾਂ ਦੀ ਸਿੱਖਿਆ ਦੇਣੀ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਨਸ਼ਾ ਰੋਗੀਆਂ ਨੂੰ ਸਕਿੱਲ ਅਤੇ ਹੋਰ ਕ੍ਰਿਏਟਿਵ ਗਤੀਵਿਧੀਆਂ ਕਰਵਾਉਣ ’ਤੇ ਜ਼ੋਰ ਦਿੱਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਰੋਗੀਆਂ ਨੂੰ ਕਿਸੇ ਨਾ ਕਿਸੇ ਸਕਿੱਲ ਵਿਚ ਨਿਪੁੰਨ ਬਣਾਉਣ ਲਈ ਕੋਈ ਸਕੀਮ ਘੜੀ ਜਾਵੇ ਤਾਂ ਜੋ ਉਹ ਇਸ ਅਲਾਮਤ ਨੂੰ ਤਿਆਗਣ ਤੋਂ ਬਾਅਦ ਆਪਣੇ ਘਰ ਦਾ ਗੁਜ਼ਾਰਾ ਕਰਨ ਦੇ ਸਮਰੱਥ ਹੋ ਸਕਣ। 

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਨਸ਼ਾ ਪੀੜਤਾਂ ਨੂੰ ਪ੍ਰੇਰਿਤ ਕਰਕੇ ਆਪਣਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ। ਇਸ ਮੌਕੇ ਸਿਵਲ ਹਸਪਤਾਲ ਦੇ ਐਸ. ਐਮ. ਓ ਡਾ. ਸਵਾਤੀ ਸ਼ੀਮਾਰ, ਐਸ. ਪੀ ਮੇਜਰ ਸਿੰਘ, ਨਗਰ ਨਿਗਮ ਦੇ ਜਾਇੰਟ ਕਮਿਸ਼ਨਰ ਸੰਦੀਪ ਤਿਵਾੜੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਡਾ. ਮਨਮੋਹਨ ਸਿੰਘ ਤੋਂ ਇਲਾਵਾ ਸਮੂਹ ਐਸ. ਐਮ. ਓਜ਼ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।

लोगों को बेहतर स्वास्थ्य सुविधाएं उपलब्ध कराने में कोई कसर नहीं छोड़ी जायेगी - डॉ. बलबीर सिंह

स्वास्थ्य मंत्री ने सिविल अस्पताल, नशामुक्ति एवं पुनर्वास केंद्र का निरीक्षण किया

होशियारपुर

पंजाब के स्वास्थ्य एवं परिवार कल्याण मंत्री डाॅ. बलबीर सिंह ने आज जहां सिविल अस्पताल होशियारपुर का दौरा कर आम लोगों को दी जा रही स्वास्थ्य सुविधाओं का जायजा लिया, वहीं नशा मुक्ति केंद्र और पुनर्वास केंद्र का भी निरीक्षण किया। इस अवसर पर *विधायक डॉ. रवजोत सिंह,* डिप्टी कमिश्नर कोमल मित्तल, मेयर सुरिंदर कुमार, एस.डी.एम. होशियारपुर प्रीत इंदर सिंह बैंस, सिविल सर्जन डाॅ. बलविंदर कुमार डमाणा, सीनियर डिप्टी मेयर प्रवीण सैनी, डिप्टी मेयर रणजीत चौधरी और राजेश्वर दयाल बाबी भी मौजूद रहे।

इस अवसर पर डाॅ. बलबीर सिंह ने कहा कि उनके दौरे का उद्देश्य स्वास्थ्य ढांचे और स्वास्थ्य सुविधाओं को मजबूत करके जिले के आम लोगों को गुणवत्तापूर्ण स्वास्थ्य सुविधाएं प्रदान करना सुनिश्चित करना है। उन्होंने कहा कि आम लोगों को बेहतर स्वास्थ्य सुविधाएं उपलब्ध कराने में कोई कसर नहीं छोड़ी जाएगी। 

उन्होंने यह भी कहा कि सरकारी अस्पतालों में चिकित्सा अधिकारियों और पैरा-मेडिकल स्टाफ के रिक्त पदों को भरने की प्रक्रिया चल रही है और उम्मीद है कि यह प्रक्रिया अगले दो महीनों में पूरी हो जाएगी। डॉ। बलबीर सिंह ने जिला अस्पताल की कार्यप्रणाली पर संतोष व्यक्त करते हुए कहा कि पंजाब सरकार आम लोगों को विश्व स्तरीय स्वास्थ्य सुविधाएं प्रदान करने के लिए पूरी तरह से प्रतिबद्ध है और इस दिशा में प्राथमिकता के आधार पर उचित कदम उठाए जा रहे हैं।

उन्होंने कहा कि निकट भविष्य में हर सरकारी स्वास्थ्य संस्थान सभी आवश्यक सुविधाओं से सुसज्जित होगा। उन्होंने जिला अस्पताल के विभिन्न विभागों में स्वास्थ्य सुविधाओं की व्यवस्था देखी और मरीजों से बातचीत भी की। इसके बाद स्वास्थ्य मंत्री डाॅ. बलबीर सिंह, डिप्टी कमिश्नर कोमल मित्तल, सिविल सर्जन डाॅ. बलविंदर कुमार डमाणा और अन्य उच्च स्वास्थ्य अधिकारियों के साथ बैठक कर जिले में स्वास्थ्य सुविधाओं के बारे में विस्तार से जानकारी ली और आवश्यक दिशा-निर्देश दिए। 

इस मौके पर उन्होंने वेक्टर जनित और जल जनित बीमारियों की रोकथाम के लिए उचित कदम उठाने की जरूरत पर जोर दिया। उन्होंने कहा कि वेक्टर जनित रोगों के प्रसार को रोकने के लिए जागरूकता, सर्वेक्षण गतिविधियों और उपचार प्रबंधन को मजबूत किया जाना चाहिए। उन्होंने कहा कि पिछले साल होशियारपुर में डेंगू के मामले सबसे ज्यादा थे, इसलिए इस बार यहां ज्यादा ध्यान देने की जरूरत है। 

उन्होंने निर्देश दिये कि हाॅट स्पाॅट क्षेत्रों में विशेष ध्यान केन्द्रित कर डेंगू रोधी गतिविधियों को प्रभावी ढंग से क्रियान्वित किया जाये। उन्होंने कहा कि डेंगू की रोकथाम के लिए समाज की भागीदारी सुनिश्चित करने के साथ-साथ स्वास्थ्य विभाग के सहयोगी विभागों के सहयोग से सभी स्तरों पर समन्वय समितियां स्थापित कर डेंगू, मलेरिया और चिकनगुनिया जैसी बीमारियों के खिलाफ अभियान चलाया जाना चाहिए। 

उन्होंने कहा कि हर शुक्रवार को डेंगू पर वार अभियान को तेज किया जाए और इसमें आशा वर्कों से लेकर ए.एन.एम, बहुउद्देशीय स्वास्थ्य कार्यकर्ताओं, सामुदायिक स्वास्थ्य अधिकारियों की भागीदारी सुनिश्चित की जाए ताकि आम लोगों में जागरूकता फैलाकर इन बीमारियों को बढ़ने से पहले ही रोका जा सके। उन्होंने यह भी कहा कि शिक्षा विभाग के साथ समन्वय करके स्कूलों में डेंगू के लार्वा की पहचान करने के लिए छात्रों को जागरूक किया जाना चाहिए और जो छात्र लार्वा की सही पहचान करने में सफल होते हैं उन्हें सम्मानित किया जाना चाहिए और समाज में डेंगू के खिलाफ जागरूकता फैलाने के लिए प्रेरित किया जाना चाहिए समाज इस बीमारी के प्रति जागरूक हो और इस बीमारी की रोकथाम में अपना योगदान दे सके।

 इसके बाद स्वास्थ्य मंत्री ने सिविल अस्पताल स्थित नशा मुक्ति केंद्र और न्यू फतेहगढ़ स्थित पुनर्वास केंद्र का दौरा किया। उन्होंने कहा कि होशियारपुर का पुनर्वास केंद्र सबसे अच्छा पुनर्वास केंद्र है और यहां सभी प्रकार की सुविधाएं उपलब्ध हैं। उन्होंने कहा कि नशे के आदी लोगों के पुनर्वास और स्वास्थ्य लाभ के लिए योगाभ्यास की शिक्षा सुनिश्चित की जानी चाहिए। 

इसके साथ ही नशे के आदी लोगों के लिए कौशल एवं अन्य रचनात्मक गतिविधियों पर भी जोर दिया जाना चाहिए। उन्होंने यह भी कहा कि नशे के आदी लोगों को किसी न किसी हुनर में पारंगत बनाने की योजना बनाई जानी चाहिए ताकि वे इस लत को छोड़ने के बाद अपने घर का भरण-पोषण कर सकें। 

उन्होंने यह भी निर्देश दिए कि जिले के नशे के आदी लोगों को इलाज कराने के लिए प्रेरित एवं प्रोत्साहित किया जाए ताकि उन्हें समाज की मुख्य धारा में शामिल किया जा सके। इस अवसर पर सिविल अस्पताल के एस. एम.ओ डॉ. स्वाति शीमार, एस. पी मेजर सिंह, नगर निगम के जॉइंट कमिश्नर संदीप तिवारी, जिला महामारी विशेषज्ञ डाॅ. जगदीप सिंह, डाॅ. मनमोहन सिंह के अलावा सभी एस एम ओज़ एवं स्वास्थ्य विभाग के आला अधिकारी उपस्थित थे।