5 Dariya News

ਸਿਹਤਮੰਦ ਜੀਵਨ ਸ਼ੈਲੀ ਲਈ ਯੋਗ ਇਕ ਪੱਕਾ ਹੱਲ: ਬਲਬੀਰ ਸਿੰਘ

ਸਿਹਤ ਮੰਤਰੀ ਨੇ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਸੀ.ਐਮ ਦੀ ਯੋਗਸ਼ਾਲਾ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ’ਚ ਬਤੌਰ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

5 Dariya News

ਹੁਸ਼ਿਆਰਪੁਰ 21-Jun-2024

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਨੇ ਕਿਹਾ ਕਿ ਸਿਹਤਮੰਤ ਜੀਵਨ ਸ਼ੈਲੀ ਲਈ ਯੋਗ ਇਕ ਪੱਕਾ ਹੱਲ ਹੈ। ਉਨ੍ਹਾਂ ਕਿਹਾ ਕਿ ਯੋਗ ਸਾਡੇ ਰਿਸ਼ੀਆਂ-ਮੁਨੀਆਂ ਦੀ ਮਹਾਨ ਪਰੰਪਰਾ ਹੈ ਅਤੇ ਇਹ ਮਨ ਅਤੇ ਸ਼ਰੀਰ ਦੋਵਾਂ ਦਾ ਹੀ ਵਿਕਾਸ ਕਰਦਾ ਹੈ। ਉਹ ਅੱਜ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਚ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ। 

ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਅਤੇ ਵਿਧਾਇਕ ਸ਼ਾਮ ਚੁਰਾਸੀ ਡਾ. ਰਵਜੋਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਦੌਰਾਨ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਅਤੇ ਲੋਕ ਸਭਾ ਮੈਂਬਰ ਵੱਲੋਂ ਪੌਦੇ ਵੀ ਲਗਾਏ ਗਏ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਯੋਗ ਅਗਵਾਈ ਵਿਚ ਸੂਬੇ ਵਿਚ ਸੀ.ਐਮ ਦੀ ਯੋਗਸ਼ਾਲਾ ਰਾਹੀਂ ਯੋਗ ਪ੍ਰਤੀ ਜਾਗਰੂਕਤਾ ਫੈਲਾਈ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ। 

ਸੂਬੇ ਦੇ ਸਾਰੇ ਪ੍ਰਮੁੱਖ ਸ਼ਹਿਰਾਂ ਤੋਂ ਇਲਾਵਾ ਬਲਾਕ ਪੱਧਰ ’ਤੇ ਸੀ.ਐਮ ਦੀ ਯੋਗਸ਼ਾਲਵਾਂ ਦਾ ਵਿਸਥਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪਿੰਡਾਂ ਅਤੇ ਜਲਦ ਹੀ ਸਕੂਲਾਂ ਵਿਚ ਵੀ ਸੀ.ਐਮ ਦੀ ਯੋਗਸ਼ਾਲਾ ਨੂੰ ਪਹੁੰਚਾ ਦਿੱਤਾ ਜਾਵੇਗਾ। ਇਸ ਦੌਰਾਨ ਮੁੱਖ ਮਹਿਮਾਨ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਕੈਬਨਿਟ ਮੰਤਰੀ ਬ੍ਰੰਮ ਸ਼ੰਕਰ ਜਿੰਪਾ ਅਤੇ ਸਾਂਸਦ ਡਾ. ਰਾਜ ਕੁਮਾਰ ਨੇ ਕਿਹਾ ਕਿ ਸੀ.ਐਮ ਦੀ ਯੋਗਸ਼ਾਲਾ ਰਾਹੀਂ ਸੂਬੇ ਦੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸਿਹਤਮੰਦ ਮਾਹੌਲ ਦਿੱਤਾ ਗਿਆ ਹੈ ਕੋਈ ਵੀ ਵਿਅਕਤੀ ਮੁਫ਼ਤ ਯੋਗ ਕਲਾਸ ਵਿਚ ਸ਼ਾਮਲ ਹੋ ਕੇ ਸਿਹਤਮੰਤ ਜੀਵਨ ਸ਼ੈਲੀ ਨੂੰ ਅਪਣਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਰਤਮਾਨ ਦੇ ਤੇਜ਼ ਲਾਈਫ ਸਟਾਈਲ ਕਾਰਨ ਹੋ ਰਹੇ ਤਣਾਅ ਤੋਂ ਮੁਕਤੀ ਪਾਉਣ ਲਈ ਯੋਗ ਇਕ ਕਾਰਗਰ ਹਥਿਆਰ ਹੈ ਅਤੇ ਇਸ ਨਾਲ ਅਸੀਂ ਪੂਰਨ ਰੂਪ  ਨਾਲ ਆਪਣੇ ਆਪ ਨੂੰ ਫਿਟ ਰੱਖ ਸਕਦੇ ਹਾਂ। 

ਉਨ੍ਹਾਂ ਨੇ ਨੌਜਵਾਨਾਂ ਨੂੰ ਯੋਗ ਅਪਣਾ ਕੇ ਨਸ਼ੇ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਯੋਗ ਦਿਵਸ ’ਤੇ ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿਚ 7 ਹਜ਼ਾਰ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ ਜਦਕਿ ਪੁਲਿਸ ਲਾਈਨ ਗਰਾਊਂਡ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ 3 ਹਜ਼ਾਰ ਲੋਕਾਂ ਨੇ ਇਕੱਠਿਆਂ ਯੋਗ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿਚ ਰੋਜ਼ਾਨਾ 8 ਹਜ਼ਾਰ ਤੋਂ ਵੱਧ ਲੋਕ ਯੋਗ ਅਭਿਆਸ ਕਰ ਰਹੇ ਹਨ। 

ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦੇ ਕੋਲ ਯੋਗ ਕਲਾਸ ਕਰਨ ਦਾ ਸਥਾਨ ਉਪਲਬੱਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ, ਤਾਂ ਪੰਜਾਬ ਸਰਕਾਰ ਯੋਗ ਟ੍ਰੇਂਡ ਇੰਸਟਰੱਕਟਰ ਘਰ ਭੇਜੇਗੀ। ਜੇਕਰ ਲੋਕ ਚਾਹੁੰਣ ਤਾਂ ਉਹ ਖੁਦ ਜਾਂ ਇਕ ਵਿਅਕਤੀ ਲਈ ਵੀ ਰਜਿਸਟ੍ਰੇਸ਼ਨ ਕਰ ਸਕਣਗੇ। ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਟੋਲ ਫਰੀ ਨੰਬਰ 76694-00500 ’ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਫਿਰ ਸੀ.ਐਮ ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ’ਤੇ ਲਾਗਇਨ ਕਰ ਸਕਦੇ ਹਨ। ਇਸ ਦੌਰਾਨ ਮਾਹਰ ਯੋਗ ਅਧਿਆਪਕਾਂ ਨੇ ਲੋਕਾਂ ਨੂੰ ਯੋਗ ਦੇ ਮਹੱਤਵ, ਲਾਭ ਅਤੇ ਯੋਗ ਗਤੀਵਿਧੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸੋਨਾਲੀਕਾ ਡਿਵਾਈਨ ਵੱਲੋਂ ਲਾਫਟਰ ਯੋਗ ਅਤੇ ਡਾਂਸ ਯੋਗ ਕਰਵਾ ਕੇ ਲੋਕਾਂ ਨੂੰ ਊਰਜਾ ਨਾਲ ਭਰ ਦਿੱਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ ਸੁਰੇਂਦਰ ਲਾਂਬਾ, ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ, ਚੇਅਰਮੈਨ ਬੈਕਫਿੰਕੋ ਸੰਦੀਪ ਸੈਣੀ, ਜ਼ਿਲ੍ਹਾ ਪ੍ਰਧਾਲ ਗੁਰਵਿੰਦਰ ਸਿੰਘ ਪਾਬਲਾ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਮੈਂਬਰ ਅਜੇ ਵਰਮਾ, ਏ.ਡੀ.ਸੀ ਰਾਹੁਲ ਚਾਬਾ, ਡੀ.ਐਫ.ਓ ਨਲਿਨ ਯਾਦਵ, ਐਸ.ਡੀ.ਐਮ ਪ੍ਰੀਤ ਇੰਦਰ ਸਿੰਘ ਬੈਂਸ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ, ਸਟੇਟ ਕੰਸਲਟੈਂਟ ਸੀ.ਐਮ ਦੀ ਯੋਗਸ਼ਾਲਾ ਕਮਲੇਸ਼ ਮਿਸ਼ਰਾ, ਅਮਰੇਸ਼ ਝਾਅ, ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਸਤਵੰਤ ਸਿੰਘ ਸਿਆਣ, ਜ਼ਿਲ੍ਹਾ ਵਿਕਾਸ ਫੈਲੋ ਜ਼ੋਇਆ ਸਿਦੀਕੀ, ਡਾ. ਹਰੀਸ਼ ਭਾਟੀਆ, ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਸਮੇਤ ਆਯੂਰਵੈਦਿਕ ਵਿਭਾਗ ਦਾ ਸਟਾਫ ਅਤੇ ਹੋਰਨਾਂ ਵਿਭਾਗਾਂ ਤੇ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।