5 Dariya News

ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਤੰਦਰੁਸਤ ਜੀਵਨ ਲਈ ਯੋਗ ਨੂੰ ਜ਼ਿੰਦਗੀ ਦਾ ਹਿੱਸਾ ਬਣਾਓ- ਡਾ ਦਵਿੰਦਰਜੀਤ ਕੌਰ

5 Dariya News

ਫ਼ਤਹਿਗੜ੍ਹ ਸਾਹਿਬ 22-Jun-2024

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਅਧਿਕਾਰੀਆ ਅਤੇ ਕਰਮਚਾਰੀਆਂ ਨੇ ਯੋਗ ਕੀਤਾ ਇਸ ਮੌਕੇ ਡਾ ਦਵਿੰਦਰਜੀਤ ਕੌਰ ਨੇ ਯੋਗ ਕੈਂਪ ਦੀ ਸ਼ੁਰੂਆਤ ਮੌਕੇ ਕਿਹਾ ਕਿ ਅੰਤਰਰਾਸ਼ਟਰੀ ਯੋਗ ਦਿਵਸ ਹਰੇਕ ਸਾਲ 21ਜੂਨ ਨੂੰ ਮਨਾਇਆ ਜਾਂਦਾ ਹੈ ਇਸ ਸਾਲ ਦਾ ਥੀਮ "ਯੋਗਾ ਫਾਰ ਸੈਲਫ ਐਂਡ ਸੁਸਾਇਟੀ"ਭਾਵ ਯੋਗ ਕਰਨਾ ਜਿੰਨਾ ਆਪਣੇ ਲਈ ਜ਼ਰੂਰੀ ਹੈ।

ਉਸ ਦੀ ਸਮਾਜ ਲਈ ਵੀ ਉਹਨੀਂ ਹੀ ਅਹਿਮੀਅਤ ਹੈ ਉਨ੍ਹਾਂ ਕਿਹਾ ਕਿ ਸਾਨੂੰ ਤੰਦਰੁਸਤ ਰਹਿਣ ਲਈ ਯੋਗ ਆਸਨ ਦਾ ਅਭਿਆਸ ਕਰਨਾ ਚਾਹੀਦਾ ਹੈ ਯੋਗ ਆਸਨ ਸਾਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਰੱਖਣ 'ਚ ਸਹਾਈ ਹੁੰਦੇ ਹਨ ਯੋਗ ਕਰਨ ਵਾਲਾ ਇਨਸਾਨ ਸਾਰਾ ਦਿਨ ਖਿੜਿਆ-ਖਿੜਿਆ ਰਹਿੰਦਾ ਹੈ। ਬਲਕਿ ਚੁਸਤ ਤੇ ਫੁਰਤੀਲਾ ਵੀ ਰਹਿੰਦਾ ਹੈ ,ਯੋਗ ਕਰਨ ਨਾਲ ਮਾਸਪੇਸ਼ੀਆਂ ਲਚਕਦਾਰ ਬਣਦੀਆਂ ਹਨ ਤੇ ਪਾਚਨ ਸ਼ਕਤੀ 'ਚ ਵੀ ਸੁਧਾਰ ਹੁੰਦਾ ਹੈ ਅਤੇ ਅੰਦਰੂਨੀ ਅੰਗਾਂ ਨੂੰ ਵੀ ਮਜ਼ਬੂਤ ਬਣਾਉਂਦਾ ਹੈ। ਸ਼ੂਗਰ ਅਤੇ ਬਲੰਡ ਪ੍ਰੈਸਰ ਸਮੇਂਤ ਹੋਰ ਬੀਮਾਰੀਆਂ ਦੇ ਪ੍ਰਭਾਵ ਨੂੰ ਵੀ ਘੱਟ ਕਰਨ 'ਚ ਯੋਗ ਦਾ ਅਹਿਮ ਰੋਲ ਹੈ 21ਜੂਨ 2015ਨੂੰ ਪਹਿਲੀ ਵਾਰ ਵਿਸ਼ਵ ਪੱਧਰ ਤੇ ਯੋਗ ਦਿਵਸ ਮਨਾਇਆ ਗਿਆ।

ਉਪ ਵੈਦ ਚਮਕੌਰ ਸਿੰਘ ਵੱਲੋਂ ਸਮੂਹ ਸਟਾਫ ਨੂੰ ਵੱਖ ਵੱਖ ਤਰ੍ਹਾਂ ਦੇ ਯੋਗ ਆਸਨ ਕਰਵਾਏ ਗਏ ਇਸ ਮੌਕੇ ਤੇ ਅੱਖਾਂ ਦੇ ਮਾਹਿਰ ਡਾਕਟਰ ਜਸਪ੍ਰੀਤ ਸਿੰਘ ਬੇਦੀ, ਬੱਚਿਆਂ ਦੇ ਮਾਹਿਰ ਡਾਕਟਰ ਗੁਰਮਿੰਦਰ ਸਿੰਘ, ਸਤਵਿੰਦਰ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਗੁਰਪ੍ਰੀਤ ਕੌਰ,ਈ ਐਨ ਟੀ ਡਾ ਦਮਨ ਪ੍ਰੀਤ ਕੌਰ ਐਚ ਐਮ ਓ ਡਾ ਮਨਵਿੰਦਰ ਕੌਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡਾ ਕਸੀਤਿਜ ਸੀਮਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਦੀਪ ਸਿੰਘ, ਜਸਵਿੰਦਰ ਕੌਰ,ਬੀ ਸੀ ਸੀ ਅਮਰਜੀਤ ਸਿੰਘ ਅਤੇ ਹੋਰ ਸਟਾਫ ਹਾਜ਼ਰ ਸੀ।