5 Dariya News

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਮੈਡੀਕਲ ਚੈਕ ਅਪ ਅਤੇ ਸਿਹਤ ਸਬੰਧੀ ਕੀਤਾ ਜਾਗਰੂਕ

ਗਰਭਵਤੀ ਔਰਤਾਂ ਲਈ ਨਿਰਧਾਰਿਤ ਐਂਟੀਨੇਟਲ ਚੈੱਕ-ਅਪ ਅਤੀ ਜਰੂਰੀ:- ਡਾ ਦਵਿੰਦਰਜੀਤ ਕੌਰ

5 Dariya News

ਫਤਿਹਗੜ੍ਹ ਸਾਹਿਬ 24-Jun-2024

ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਉਹਨਾ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸੂਬੇ ਅੰਦਰ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ। ਜ਼ਿਲ੍ਹਾ ਹਸਪਤਾਲ ਵਿਖੇ ਇਸ ਅਭਿਆਨ ਤਹਿਤ ਲਗਾਏ ਗਏ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਦੌਰਾਨ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣਾ ਜਣੇਪਾ ਸਰਕਾਰੀ ਸੰਸਥਾਂ ਵਿਚ ਕਰਵਾਉਣ ਕਿਉਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਸਰਕਾਰ ਵੱਲੋਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਉਹਨਾਂ ਕਿਹਾ ਕਿ ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। 

ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ । ਉਹਨਾਂ ਗਰਭਵਤੀ ਔਰਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੌਸ਼ਟਿਕ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣ ਕਿਉਂਕਿ ਖੁਰਾਕ ਹੀ ਤੰਦਰੁਸਤ ਬੱਚੇ ਦਾ ਆਧਾਰ ਹੈ। ਉਹਨਾਂ ਇਹ ਵੀ ਕਿਹਾ ਕਿ ਹਰ ਗਰਭਵਤੀ ਔਰਤ ਨੂੰ  ਆਪਣੇ ਸਾਰੇ  ਨਿਰਧਾਰਤ ਐਂਟੀਨੇਟਰ ਚੈੱਕ ਅਪ ਕਰਵਾਉਣ ਦੇ ਨਾਲ ਨਾਲ ਜਨੇਪੇ ਤੱਕ ਆਪਣੇ ਖੂਨ ਦੀ ਮਾਤਰਾ ਵੀ ਸਹੀ ਰੱਖਣੀ ਚਾਹੀਦੀ ਹੈ ।ਜ਼ਿਲ੍ਹਾ ਹਸਪਤਾਲ ਵਿੱਚ ਐਂਟੀ ਨੇਟਲ ਚੈੱਕ ਅੱਪ ਕਰਾਉਣ ਲਈ ਆਈਆਂ ਔਰਤਾਂ ਨੂੰ ਸਿਵਲ ਸਰਜਨ ਵੱਲੋਂ ਇਸ ਅਭਿਆਨ ਤਹਿਤ ਖੁਰਾਕ ਸਮੱਗਰੀ ਵੀ ਵੰਡੀ ਗਈ। 

ਇਸ ਮੌਕੇ ਤੇ ਡੀ.ਪੀ.ਐਮ ਡਾ ਕਸੀਤਿਜ਼ ਸੀਮਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ,ਬਲਜੀਤ ਸਿੰਘ , ਜਿਲਾ ਸਕੂਲ ਹੈਲਥ ਕੁਆਰਡੀਨੇਟਰ ਹਰਪਾਲ ਸਿੰਘ ਸੋਢੀ  ਆਦਿ ਤੋਂ ਇਲਾਵਾ ਗਰਭਵਤੀਆਂ ਹਾਜਰ ਸਨ।