5 Dariya News

ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ

ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਮੁਕੰਮਲ ਕਰਨ ਲਈ ਸਖ਼ਤੀ ਨਾਲ ਹਦਾਇਤਾਂ ਜਾਰੀ ਕੀਤੀਆਂ

5 Dariya News

ਸ੍ਰੀ ਚਮਕੌਰ ਸਾਹਿਬ 25-Jun-2024

ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਮਾਨਸੂਨ ਦੌਰਾਨ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਣ ਲਈ ਸਿਸਵਾ, ਬੁਧਕੀ ਨਦੀ ਸਮੇਤ ਵੱਖ-ਵੱਖ ਬੰਨ੍ਹਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਕਰਨ ਲਈ ਸਖ਼ਤੀ ਨਾਲ ਹਦਾਇਤਾਂ ਜਾਰੀ ਕੀਤੀਆਂ। ਵਿਧਾਇਕ ਡਾ. ਚਰਨਜੀਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਰਕੇ ਪਿਛਲੇ ਸਾਲ ਲੋਕਾਂ ਨੂੰ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰਨ ਪਿਆ ਸੀ, ਪਰ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲ ਸਰੋਤਾਂ ਦੇ ਮਾਨਸੂਨ ਤੋਂ ਅਗਾਊਂ ਪ੍ਰਬੰਧਾਂ ਲਈ ਵਚਨਬੱਧ ਹੈ ਇਸ ਕਰਕੇ ਹੜ੍ਹਾਂ ਵਰਗੀ ਸਥਿਤੀ ਪੈਦਾ ਨਾ ਹੋਵੇ ਉਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਦੱਸਿਆ ਕਿ ਸਿਸਵਾ ਬੁੱਧਕੀ ਨਦੀ ਸਮੇਤ ਸਤਲੁਜ ਦਰਿਆ ਦੇ ਕੰਢਿਆਂ ਤੇ ਮਜ਼ਬੂਤੀ ਨਾਲ ਬੰਨ੍ਹ ਬਣਵਾਏ ਗਏ ਹਨ ਅਤੇ ਬਰਸਾਤੀ ਨਦੀਆਂ ਨੂੰ ਵੀ ਮੁਰੰਮਤ ਕਰਕੇ ਮਜ਼ਬੂਤ ਬਣਾਇਆ ਗਿਆ ਹੈ।

ਇਸ ਮੌਕੇ ਉਨ੍ਹਾਂ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਐੱਸਡੀਐੱਮ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਓ. ਮੋਰਿੰਡਾ ਸੁਖਪਾਲ ਸਿੰਘ, ਐਕਸੀਅਨ ਹਰਸ਼ਾਤ ਵਰਮਾ, ਤਹਿਸੀਲਦਾਰ ਕਰਮਜੋਤ ਸਿੰਘ, ਬੀਡੀਪੀਓ ਅਜ਼ੈਬ ਸਿੰਘ, ਕਮਲ ਤਨੇਜਾ ਐਸ.ਐਚ.ਓ. ਸ੍ਰੀ ਚਮਕੌਰ ਸਾਹਿਬ, ਸਮੇਤ ਬੀਰਦਵਿੰਦਰ ਸਿੰਘ ਬੱਲਾ, ਤੇਜਿੰਦਰ ਸਿੰਘ ਬਿੱਲੂ ਕਲਾਰਾਂ, ਭੁਪਿੰਦਰ ਸਿੰਘ ਭੂਰਾ ਮੀਤ ਪ੍ਰਧਾਨ, ਕੁਲਵੰਤ ਸਿੰਘ ਬਲਾਕ ਪ੍ਰਧਾਨ, ਸੁਖਵੀਰ ਸਿੰਘ ਕੌਂਸਲਰ, ਜਗਤਾਰ ਸਿੰਘ ਘੜੂੰਆਂ ਸਿਆਸੀ ਸਕੱਤਰ, ਰਣਬੀਰ ਸਿੰਘ ਰਾਣਾ, ਪਰਮਜੀਤ ਰਾਣਾ,ਗੁਰਬੀਰ ਸਿੰਘ, ਵਿਸ਼ਾਲ, ਹਰਵਿੰਦਰ ਸਿੰਘ, ਹਰਬੰਸ ਸਿੰਘ ਖਹਿਰਾ ਬਲਾਕ ਪ੍ਰਧਾਨ, ਕੁਲਦੀਪ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ।