5 Dariya News

ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ

ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਕੀਤਾ ਨਿਪਟਾਰਾ

5 Dariya News

ਹੁਸ਼ਿਆਰਪੁਰ 26-Jun-2024

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿਚ ਸਾਰੇ ਵਿਭਾਗਾਂ ਦੇ ਅਧਿਕਾਰੀ ਇਕ ਛੱਡ ਹੇਠ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਗੇ। ਉਹ ਅੱਜ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਜਿਆਣ ਦੇ ਕਮਿਊਨਿਟੀ ਹਾਲ ਵਿਚ ਲੱਗੇ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਅਤੇ ਇਕ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਜਲਦ ਹੱਲ ਕਰਨਾ ਯਕੀਨੀ ਬਣਾਉਣਾ ਹੈ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਕਈ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦਾ ਹੱਲ ਕੀਤਾ।

ਇਸ ਦੌਰਾਨ ਹਲਕਾ ਇੰਚਾਰਜ ਅਤੇ ਪੰਜਾਬ ਅਨੁਸੂਚਿਤ ਜਾਤੀ ਅਤੇ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਹਰਮਿੰਦਰ ਸਿੰਘ ਸੰਧੂ ਅਤੇ ਡਾ. ਜਤਿੰਦਰ ਨੇ ਵੀ ਇਲਾਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ, ਜਿਸ ਲਈ ਸਰਕਾਰੀ ਵਿਭਾਗ ਖੁਦ ਚੱਲ ਕੇ ਲੋਕਾਂ ਤੱਕ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ, ਜਿਸ ਲਈ ਪੂਰੇ ਸੂਬੇ ਵਿਚ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪਾਂ ਦਾ ਆਯੋਜਨ ਹੋ ਰਿਹਾ ਹੈ।

ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ ਨੇ ਦੱਸਿਆ ਕਿ ਲੋਕਾਂ ਦੇ ਸਰਕਾਰੀ ਸੇਵਾਵਾਂ ਸਬੰਧੀ ਕੰਮ ਇਨ੍ਹਾਂ ਕੈਂਪਾਂ ਵਿਚ ਨਿਪਟਾਏ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਲੱਗੇ ਕੈਂਪ ਵਿਚ ਲੋਕਾਂ ਨੂੰ ਮਗਨਰੇਗਾ, ਵਾਟਰ ਸਪਲਾਈ ਅਤੇ ਸੀਵਰੇਜ, ਖੁਰਾਕ ਅਤੇ ਸਪਲਾਈ ਵਿਭਾਗ, ਖੇਤੀਬਾੜੀ ਵਿਭਾਗ, ਬਲਾਕ ਤੇ ਪੰਚਾਇਤ ਵਿਭਾਗ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਦਿਵਿਆਂਗਜਨ ਅਤੇ ਆਸ਼ਰਿਤ ਪੈਨਸ਼ਨਰ, ਉਸਾਰੀ ਕਿਰਤੀਆਂ ਨਾਲ ਸਬੰਧੀ ਲਾਭਪਾਤਰੀ, ਮਾਲ ਵਿਭਾਗ ਨਾਲ ਸਬੰਧੀ ਰਿਕਾਰਡ ਦੀ ਪੜਤਾਲ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਸਿਹਤ ਵਿਭਾਗ ਨਾਲ ਸਬੰਧਤ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਪੈਂਡਿੰਗ ਸਮੱਸਿਆਵਾਂ ਦਾ ਸਬੰਧਤ ਵਿਭਾਗ ਵੱਲੋਂ ਸਮੇਂ ਸਿਰ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਤਰੁਣ ਅਰੋੜਾ, ਸਰਪੰਚ ਪਰਮਜੀਤ ਕੌਰ, ਪੰਚ ਹਰਦੀਪ ਕੌਰ, ਹਰਬੰਸ ਕੌਰ, ਸਤਵਿੰਦਰ ਸਿੰਘ ਨੰਬਰਦਾਰ, ਸੁਰਜੀਤ ਸਿੰਘ ਨੰਬਰਦਾਰ, ਅਮਨਦੀਪ ਕੌਰ ਵੀ ਮੌਜੂਦ ਸਨ।


चब्बेवाल विधान सभा क्षेत्र के गांव जियाण में लगाया गया सार्वजनिक शिकायत निवारण कैंप

डिप्टी कमिश्नर व अन्य अधिकारियों ने लोगों की समस्या सुनकर मौके पर किया निपटारा

होशियारपुर

डिप्टी कमिश्नर कोमल मित्तल ने कहा कि मुख्य मंत्री भगवंत सिंह मान के नेतृत्व वाली पंजाब सरकार की ओर से लोगों की समस्याओं का मौके पर निपटारा करने के उद्देश्य से जिले के अलग-अलग स्थानों पर सार्वजनिक शिकायत निवारण कैंपों लगाए जा रहे हैं, जिनमें सभी विभागों के अधिकारी एक छत के नीचे बैठकर लोगों की समस्याओं का निपटारा करेंगे। वे आज विधान सभा क्षेत्र चब्बेवाल के गांव जियाण के कम्यूनिटी हाल में लगे शिकायत निवारण कैंप के दौरान इलाका निवासियों को संबोधित कर रहे थे। 

उन्होंने कहा कि इन कैंपों का मुख्य उद्देश्य लोगों को उनके घरों के नजदीक व एक छत के नीते पंजाब सरकार की ओर से जारी जन कल्याण स्कीमों का लाभ पहुंचाना व नागरिकों की मुश्किलों को सुनकर जल्द निपटारे को यकीनी बनाना है। उन्होंने समूह विभागों को हिदायतें कि वे कैंप में प्राप्त योग्य प्रार्थना पत्रों का पहल के आधार पर हल करें। इस दौरान डिप्टी कमिश्नर ने मौके पर कई समस्याओं को सुना और उनका हल किया।

इस दौरान हलका इंचार्ज व पंजाब अनुसूचित जाति भूमि विकास व वित्तिय कार्पोरेशन के चेयरमैन हरमिंदर सिंह संधू व डा. जतिंदर ने भी इलाका निवासियों को विश्वास दिलाया कि लोगों की समस्याओं को पहल के आधार पर हल किया जाएगा, जिसके लिए सरकारी विभाग खुद चलकर लोगों तक पहुंच कर रहे हैं। उन्होंने कहा कि मुख्य मंत्री पंजाब भगवंत सिंह मान का विजन है कि लोगों को अपने कार्यों के लिए सरकारी दफ्तरों के चक्कर न मारने पड़े, जिसके लिए पूरे प्रदेश में इस तरह के शिकायत निवारण कैंपों का आयोजन हो रहा है।

एस.डी.एम होशियारपुर प्रीतइंदर सिंह बैंस ने बताया कि लोगों के सरकारी सेवाओं संबंधी काम इन कैंपों में निपटाए जाएंगे। उन्होंने बताया कि आज लगे कैंप में लोगों को मनरेगा, वाटर सप्लाई व सीवरेज, खाद्य व आपूर्ति विभाग, कृषि विभाग, ब्लाक व पंचायत विभाग, अनुसूचित व पिछड़ी श्रेणियों के सर्टिफिकेट, बुढ़ापा, दिव्यांगजन व आश्रित पेंशन, निर्माण श्रमिकों संबंधी लाभार्थी, राजस्व विभाग संबंधी रिकार्ड की पड़ताल, फर्द बनानी, शगुन स्कीम, जमीन की निशानदेही, स्वास्थ्य विभाग से संबंधित समस्याओं को सुना गया है और अधिकतम समस्याओं का मौके पर ही निपटारा कर दिया जाएगा। 

उन्होंने बताया कि पेडिंग समस्याओं का संबंधित विभाग की ओर से समयबद्ध तरीके से निपटारा किया जाएगा। इस मौके पर अलग-अलग विभागों के अधिकारियों के अलावा तरुण अरोड़ा, सरपंच परमजीत कौर, पंच हरदीप कौर, हरबंस कौर, सतविंदर सिंह नंबरदार, सुरजीत सिंह नंबरदार, अमनदीप कौर भी मौजूद थे।