5 Dariya News

ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ

5 Dariya News

ਨਵਾਂਸ਼ਹਿਰ 26-Jun-2024

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਿਆ ਭਰਿਆ, ਸੁੰਦਰ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਬਣਾਉਣ ਲਈ ਜ਼ਿਲ੍ਹੇ ਅੰਦਰ ਵਣ ਅਤੇ ਜੰਗਲੀ ਜੀਵ ਸੁਰੱਇਖਆ ਵਿਭਾਗ ਵੱਲੋਂ 12 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਅੰਦਰ ਵਣ ਵਿਭਾਗ ਵੱਲੋਂ ਕੀਤੀ ਜਾਣ ਵਾਲੀ ਪਲਾਂਟੇਸ਼ਨ ਸਬੰਧੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।  

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ. ਨਵਾਂਸ਼ਹਿਰ ਅਕਸ਼ਿਤਾ ਗੁਪਤਾ, ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪੰਥੇ, ਐਸ.ਡੀ.ਐਮ. ਬਲਾਚੌਰ ਰਵਿੰਦਰ  ਬੰਸਲ, ਡੀ.ਐਸ.ਪੀ. ਗੁਰਬਿੰਦਰ ਸਿੰਘ, ਵਣ ਮੰਡਲ ਅਫ਼ਸਰ ਹਰਭਜਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਰਵਨੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਿਧੀ, ਗੁੱਡ ਗਵਰਨਸ ਫੈਲੋ ਅਸ਼ਮੀਤਾ ਪਰਮਾਰ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।  

ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਦੀਆਂ ਫਿਰਨੀਆਂ, ਛੱਪੜਾਂ, ਖਾਲੀ ਪੰਚਾਇਤੀ ਜਮੀਨਾਂ, ਸਕੂਲਾਂ ਅਤੇ ਹੋਰ ਸਰਕਾਰੀ ਥਾਂਵਾਂ, ਜਿੱਥੇ ਜਗ੍ਹਾਂ ਖਾਲੀ ਹੈ, ‘ਤੇ ਬੂਟੇ ਲਗਾਉਣ। ਖਾਸ ਕਰਕੇ ਪਿੰਡਾਂ ਵਿੱਚ ਤਰਵੇਣੀ ਜ਼ਰੂਰ ਲਗਾਈ ਜਾਵੇ।  

ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਉਪਰੰਤ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਸੁਝਾਅ ਦਿੱਤਾ ਕਿ ਧੂਸੀ ਬੰਨ ਦੇ ਪਿੰਡਾਂ ਨੂੰ ਬੰਨ ਅਡੋਪਟ ਕਰਕੇ ਬੰਨ ‘ਤੇ ਵੱਧ ਤੋਂ ਵੱਧ ਫੱਲਦਾਰ ਬੂਟੇ ਲਗਵਾਏ ਜਾਣ ਤਾਂ ਜੋ ਉਹ ਇੰਨ੍ਹਾਂ ਫੱਲਦਾਰ ਬੂਟਿਆਂ ਤੋਂ ਇਨਕਮ ਜਨਰੇਟ ਕਰ ਸਕਣ ਅਤੇ ਇਸ ਨਾਲ ਉਹ ਬੂਟਿਆਂ ਦੀ ਵਧੀਆਂ ਢੰਗ ਨਾਲ ਸਾਂਭ ਸੰਭਾਲ ਵੀ ਕਰਨਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਜ਼ਿਲ੍ਹੇ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਵਣ ਮੰਡਲ ਅਫ਼ਸਰ ਨੂੰ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਮਿਥੇ ਗਏ ਟੀਚੇ ਨੂੰ ਪ੍ਰਾਪਤ ਕਰਨ ਅਤੇ ਲਗਾਏ ਜਾਣ ਵਾਲੇ ਬੂਟਿਆਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ। ਮੀਟਿੰਗ ਦੌਰਾਨ ਵਣ ਵਿਭਾਗ ਵੱਲੋਂ ਪੌਦਾ ਲਗਾਉਣ ਦੀ ਵਿਧੀ ਅਤੇ ਸਾਂਭ ਸੰਭਾਲ ਸਬੰਧੀ ਪੈਫਲੇਟ ਅਤੇ ਜ਼ਿਲ੍ਹੇ ਸਰਕਾਰੀ ਨਰਸਰੀਆਂ ਦੀ ਸੂਚੀ ਵੀ ਵੰਡੀ ਗਈ।