5 Dariya News

ਬਜ਼ੁਰਗਾਂ ਦੀ ਭਲਾਈ ਲਈ ਅੰਤਰ-ਰਾਸ਼ਟਰੀ ਦਿਵਸ਼ ਮਨਾਇਆ

5 Dariya News

ਬਠਿੰਡਾ 01-Oct-2018

ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਦੀ ਦੇਖ ਰੇਖ ਹੇਠ ਸੀਨੀਅਰ ਸਿਟੀਜ਼ਨ ਦਿਵਸ਼ ਸਿਵਲ ਹਸਪਤਾਲ ਬਠਿੰਡਾ ਵਿਖੇ ਮਨਾਇਆ ਗਿਆ। ਇਸ ਸਮੇਂ ਸਹਾਇਕ ਸਿਵਲ ਸਰਜਨ ਬਠਿੰਡਾ ਡਾ. ਅਨੁਪਮਾਂ ਸ਼ਰਮਾਂ ਨੇ ਦੱਸਿਆ ਕਿ ਹਰ ਸਾਲ ਸੀਨੀਅਰ ਸਿਟੀਜ਼ਨ ਦਿਵਸ਼ 1 ਅਕਤੂਬਰ ਨੂੰ ਬਜ਼ੁਰਗਾਂ ਦੀ ਭਲਾਈ ਲਈ ਅੰਤਰਰਾਸ਼ਟਰੀ ਦਿਵਸ਼ ਦੇ ਤੌਰ ਤੇ ਮਨਾਇਆ ਜਾਂਦਾ ਹੈ। ਜਿਸ ਦੇ ਵਜੋ ਸਿਵਲ ਹਸਪਤਾਲ ਬਠਿੰਡਾ ਵਿਖੇ ਮੁਫ਼ਤ ਸ਼ੂਗਰ ਅਤੇ ਬੀ.ਪੀ ਦੀ ਜਾਂਚ ਲਈ ਕੈਂਪ ਲਗਾਇਆ ਗਿਆ। ਉਹਨਾਂ ਕਿਹਾ ਕਿ ਬਜ਼ੁਰਗਾਂ ਨੂੰ ਵੱਧ ਰਹੀ ਉਮਰ ਵਿੱਚ ਕਈ ਤਰਾਂ ਦੀਆਂ ਸਰੀਰਕ ਬਿਮਾਰੀਆਂ ਦੇ ਨਾਲ ਨਾਲ ਮਾਨਸਿਕ ਅਤੇ ਸਮਾਜਿਕ ਸਮੱਸਿਆਵਾਂ ਦਾ ਸਾਹਮਣਾ ਕਰਨ ਪੈਂਦਾ ਹੈ। ਇਸ ਦਿਵਸ਼ ਮੌਕੇ ਸਾਨੂੰ ਇਕੱਠਿਆਂ ਬੈਠ ਕੇ ਬਜ਼ੁਰਗਾਂ ਪ੍ਰਤੀ ਸਚਾਰੂ ਨੀਤੀਆਂ ਵਿਚਾਰਣ ਦੀ ਲੋੜ ਹੈ ਤਾਂ ਜੋ ਉਹਨਾਂ ਨੂੰ ਸਮਾਜ ਅਤੇ ਪਰਿਵਾਰ ਵਿੱਚ ਬਣਦਾ ਸਨਮਾਨ ਮਿਲ ਸਕੇ । ਆਪਣਾ ਸਾਰਿਆਂ ਦਾ ਇਹ ਵੀ ਫਰਜ਼ ਬਣਦਾ ਹੈ ਕਿ ਸਿਹਤ ਦੀ ਤੰਦਰੁਸਤੀ ਲਈ ਹਰ ਰੋਜ਼ ਸਵੇਰ ਦੀ ਸੈਰ ਅਤੇ ਕਸਰਤ ਕੀਤੀ ਜਾਵੇ। ਆਪਣਾ ਭਾਰ ਕੰਟਰੋਲ ਵਿੱਚ ਰੱਖੋ, ਨਮਕ ਅਤੇ ਤਲੀਆਂ ਚੀਜ਼ਾਂ ਦਾ ਘੱਟ ਸੇਵਨ,  ਤਾਜੇ ਫਲ ਅਤੇ ਸਬਜ਼ੀਆਂ ਦਾ ਸੇਵਨ ਕਰੋ, ਤੰਬਾਕੂ ਅਤੇ ਸ਼ਰਾਬ ਤੋਂ ਪ੍ਰਹੇਜ ਕਰੋ, ਨਿਯਮਤ ਡਾਕਟਰੀ ਜਾਂਚ ਕਰਵਾਓ।