5 Dariya News

ਸਿਹਤ ਵਿਭਾਗ ਵਲੋਂ ਸਪਰਸ਼ ਲੈਪਰੋਸੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

5 Dariya News

ਬਠਿੰਡਾ 30-Jan-2019

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਰਾਸ਼ਟਰ ਪਿਤਾ ਮਹਾਤਮਾਂ ਗਾਧੀ ਜੀ ਦੇ 150ਵੇਂ ਜਨਮ ਵਰੇ 'ਤੇ ਸਪਰਸ਼ ਲੈਪਰੋਸੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲਾ ਸਿਹਤ ਵਿਭਾਗ ਬਠਿੰਡਾ ਵਲੋਂ ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਕੁਸ਼ਟ ਰੋਗ ਦੀ ਜਾਂਚ ਅਤੇ ਇਲਾਜ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਹੁੰਦਾ ਹੈ। ਜੇਕਰ ਕਿਸੇ ਵੀ ਵਿਅਕਤੀ ਦੀ ਚਮੜੀ ਤੇੇ ਹਲਕੇ ਤਾਂਬੇ ਰੰਗ ਦੇ ਸੁੰਨ ਧੱਬੇ ਜਿਸ ਵਿੱਚ ਸੂਈ ਚਭੋਣ 'ਤੇ ਦਰਦ ਨਹੀਂ ਹੁੰਦਾ ਕੁਸ਼ਟ ਰੋਗ ਦੀ ਨਿਸ਼ਾਨੀ ਹੈ। ਇਸ ਬਿਮਾਰੀ ਦੇ ਕਾਰਨ ਨਸਾਂ ਮੋਟੀਆਂ ਅਤੇ ਸਖ਼ਤ ਹੋ ਜਾਂਦੀਆਂ ਹਨ ਅਤੇ ਨਸਾਂ ਦੀ ਖ਼ਰਾਬੀ ਕਾਰਨ ਮਾਸਪੇਸ਼ੀਆਂ ਵੀ ਕੰਮ ਕਰਨਾ ਬੰਦ ਕਰ ਦਿੰਦਿਆਂ ਹਨ, ਜਿਸ ਕਾਰਣ ਸਰੀਰ ਦੇ ਅੰਗ ਮੁੜ ਜਾਂਦੇ ਹਨ 'ਤੇ ਸੁੰਨੇਪਨ ਕਾਰਨ ਕਈ ਵਾਰ ਇਹ ਅੰਗ ਸੱਟ ਲੱਗਣ 'ਤੇ ਸਰੀਰ ਤੋਂ ਝੜ ਜਾਂਦੇ ਹਨ। ਅੱਖਾਂ ਵਿੱਚ ਇਹ ਬਿਮਾਰੀ ਹੋਣ ਕਾਰਨ ਮਰੀਜ਼ ਦੇ ਦੇਖਣ ਦੀ ਸ਼ਕਤੀ 'ਤੇ ਬੁਰਾ ਅਸਰ ਪੈਂਦਾ ਹੈ। ਡਾ. ਹਰੀ ਨਰਾਇਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ 30 ਜਨਵਰੀ ਤੋਂ 13 ਫ਼ਰਵਰੀ 2019 ਤੱਕ ਜਾਗਰੂਕਤ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਘਰ ਤੋਂ ਘਰ ਤੱਕ ਸਰਵੇ ਕੀਤਾ ਜਾਵੇਗਾ ਅਤੇ ਲੈਪਰੋਸੀ ਦੇ ਸ਼ੱਕੀ ਮਰੀਜ਼ ਲੱਭੇ ਜਾਣਗੇ। ਉਨਾਂ ਕਿਹਾ ਕਿ ਜੇਕਰ ਤੁਹਾਡੀ ਨਜ਼ਰ ਵਿੱਚ ਕੋਈ ਲੈਪਰੋਸੀ ਦਾ ਸ਼ੱਕੀ ਕੇਸ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਦਿੱਤੀ ਜਾਵੇ। ਇਸ ਮੌਕੇ ਜ਼ਿਲਾ ਲੈਪਰੋਸੀ ਅਫ਼ਸਰ ਡਾ. ਸੀਮਾਂ ਗੁਪਤਾ ਨੇ ਵੀ ਸੰਬੋਧਨ ਕੀਤਾ। ਜੀ.ਐਨ.ਐਮ. ਅਤੇ ਏ.ਐਨ.ਐਮ. ਟ੍ਰੇਨਿੰਗ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਲੈਪਰੋਸੀ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਪੈਂਫਲੈਟ ਵੀ ਵੰਡੇ ਗਏ।ਇਸ ਮੌਕੇ ਜ਼ਿਲਾ ਟੀਕਾਕਰਨ ਅਫ਼ਸਰ ਡਾ. ਕੁੰਦਨ ਕੁਮਾਰ ਪਾਲ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ ਗੁਰਦੀਪ ਸਿੰਘ, ਡੀ.ਐਮ.ਸੀ. ਡਾ. ਐਸ.ਐਸ. ਰੋਮਾਣਾ, ਜ਼ਿਲਾ ਸਿਹਤ ਅਫ਼ਸਰ ਡਾ: ਅਸੋਕ ਮੌਂਗਾ, ਜ਼ਿਲਾ ਮਾਸ ਮੀਡੀਆ ਅਫ਼ਸਰ ਜਗਤਾਰ ਸਿੰਘ ਤੋਂ ਇਲਾਵਾ ਮੈਡੀਕਲ ਅਫ਼ਸਰ ਅਤੇ ਪੈਰਾ ਮੈਡੀਕਲ ਸਟਾਫ਼ ਹਾਜ਼ਰ ਸਨ।