5 Dariya News

ਸ਼੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਸ਼ਨ ਬੱਲੋ ਵਿਖੇ ਤੰਬਾਕੂ ਜਾਗਰੂਕਤਾ ਸੈਮੀਨਾਰ ਅਯੋਜਿਤ ਕੀਤਾ ਗਿਆ

ਤੰਬਾਕੂ ਉਤਪਾਦ ਸਿਹਤ ਲਈ ਬਹੁਤ ਹੀ ਹਾਨੀਕਾਰਕ, ਇਨਾਂ ਤੋਂ ਬਚਣ ਦੀ ਅਪੀਲ

5 Dariya News

ਬਠਿੰਡਾ 07-Feb-2019

ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਠਿੰਡਾ ਡਾ. ਐਚ.ਐਨ.ਸਿੰਘ ਦੀ ਦੇਖ-ਰੇਖ ਹੇਠ ਅਤੇ ਸਹਾਇਕ ਸਿਵਲ ਸਰਜਨ ਡਾ. ਅਨੁਪਮਾਂ ਸ਼ਰਮਾ ਦੀ ਯੋਗ ਅਗਵਾਈ ਹੇਠ ਸ਼੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਲਿਆਂਵਾਲੀ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਸ਼ਨ ਬੱਲੋ ਵਿਖੇ ਤੰਬਾਕੂ ਜਾਗਰੂਕਤਾ ਸੈਮੀਨਾਰ ਅਯੋਜਿਤ ਕੀਤਾ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਸਹਾਇਕ ਸਿਵਲ ਸਰਜਨ ਬਠਿੰਡਾ ਡਾ. ਅਨੁਪਮਾਂ ਸ਼ਰਮਾ ਵੱਲੋਂ ਕੀਤੀ ਗਈ। ਸ਼੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਵੱਲੋਂ ਨਸ਼ਿਆਂ ਉੱਪਰ ਇਕ ਸਕਿਟ ਵੀ ਪੇਸ਼ ਕੀਤਾ ਗਿਆ ਅਤੇ ਬੱਚਿਆਂ ਵੱਲੋਂ ਤੰਬਾਕੂ ਵਿਸ਼ੇ 'ਤੇ ਕਰਵਾਏ ਗਏ ਭਾਸ਼ਣ ਮੁਕਾਬਲਿਆਂ ਵਿੱਚ ਵੀ ਹਿੱਸਾ ਲਿਆ ਗਿਆ। ਸ਼੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਸ਼ਨ ਬੱਲੋ ਵਿਖੇ ਭਾਸ਼ਨ ਪ੍ਰਤੀ ਯੋਗਤਾ ਅਤੇ ਚਾਰਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਸੰਸਥਾ ਦੀਆਂ ਵਿਦਿਆਰਥਣਾਂ ਵੱਲੋਂ ਭਰੂਣ ਹੱਤਿਆ ਵਿਸ਼ੇ ਤੇ ਕੋਰੀਓ ਗ੍ਰਾਫ਼ੀ ਵੀ ਪੇਸ਼ ਕੀਤੀ ਗਈ। ਸਹਾਇਕ ਸਿਵਲ ਸਰਜਨ ਨੇ ਇਸ ਮੌਕੇ ਕਿਹਾ ਕਿ ਸਾਰੇੇ ਤੰਬਾਕੂ  ਉਤਪਾਦ ਸਿਹਤ ਲਈ ਹਾਨੀਕਾਰਕ ਹਨ, ਕੋਈ ਵੀ ਤੰਬਾਕੂ ਉਤਪਾਦ ਕਿਸੇ ਵੀ ਰੂਪ ਵਿੱਚ ਸੁਰੱਖਿਅਤ ਨਹੀ ਹੈ। ਸਿਗਰੇਟ, ਬੀੜੀ ਅਤੇ ਤੰਬਾਕੂ ਵਿੱਚ ਇੱਕ ਨਿਕੋਟੀਨ ਨਾ ਦਾ ਖਤਰਨਾਕ ਪਦਾਰਥ ਹੁੰਦਾ ਹੈ ਜੋ ਆਦਮੀ ਨੂੰ ਵਾਰ ਵਾਰ ਸਿਗਰਟਨੋਸੀ ਕਰਨ ਦੀ ਇੱਛਾ ਪੈਦਾ ਕਰਦਾ ਹੈ। ਇਸ ਦੀ ਵਰਤੋਂ ਨਾਲ ਦਮਾਂ, ਵਾਰ-ਵਾਰ ਛਾਤੀ ਦੀ ਇਨਫੈਕਸ਼ਨ, ਦਿਲ ਰੋਗ, ਮੂੰਹ, ਗਲੇ ਅਤੇ ਫੇਫੜੇ ਦਾ ਕੈਂਸਰ ਆਦਿ ਹੋ ਸਕਦਾ ਹੈ। ਦੁਨੀਆਂ ਭਰ ਵਿੱਚ ਹੋਣ ਵਾਲੀਆਂ ਅਤੇ ਰੋਕੀਆਂ ਜਾਣ ਵਾਲੀਆਂ ਮੌਤਾਂ ਅਤੇ ਬਿਮਾਰੀਆਂ ਦਾ ਵੱਡਾ ਕਾਰਣ ਤੰਬਾਕੂ ਦਾ ਸੇਵਨ ਹੈ। ਉਨਾਂ ਵੱਲੋਂ ਕੋਟਪਾ ਐਕਟ 2003 ਦੀਆਂ ਧਰਾਵਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਜਨਤਕ ਸਥਾਨਾਂ ਤੇ ਤੰਬਾਕੂ ਦੇ ਸੇਵਨ ਦੀ ਪੂਰਨ ਤੌਰ 'ਤੇ ਮਨਾਹੀ ਹੈ ਜੇਕਰ ਕੋਈ ਵੀ ਵਿਅਕਤੀ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਦਾ ਚਲਾਨ ਕੀਤਾ ਜਾਵੇਗਾ। 

ਕੋਈ ਵੀ ਵਿਕਰੇਤਾ 18 ਸਾਲ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਨਾ ਦੇਵੇ ਜੇਕਰ ਕੋਈ ਵਿਕਰੇਤਾ ਇਸ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦਾ ਵੀ ਚਲਾਨ ਕੀਤਾ ਜਾਂਦਾ ਹੈ। ਕਿਸੇ ਹੋਰ ਦੀ ਬੀੜੀ ਜਾਂ ਸਿਗਰੇਟ ਤੋਂ ਆਉਣ ਵਾਲੇ ਧੂੰਏ ਨੂੰ ਸਹਿਣ ਕਰਨਾ ਸੈਕਿੰਡ ਹੈਂਡ ਸਮੋਕਿੰਗ ਅਖਵਾਉਂਦਾ ਹੈ। ਸੈਕਿੰਡ ਹੈਂਡ ਸਮੋਕਿੰਗ/ਸਿਗਰੇਟ ਨਾ ਪੀਣ ਵਾਲੇ ਵਿਅਕਤੀਆਂ ਅਤੇ ਬੱਚਿਆਂ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਉਦਾ ਹੈ। ਤੰਬਾਕੂ ਦੇ ਸੇਵਨ ਨਾਲ ਔਰਤਾਂ ਵਿੱਚ ਬੱਚੇ ਦਾ ਨਾ ਠਹਿਰਣਾ, ਵਾਰ ਵਾਰ ਗਰਭਪਾਤ, ਨਵਜਨਮੇਂ ਬੱਚੇ ਦਾ ਜਨਮ ਸਮੇਂ ਘੱਟ ਵਜਨ, ਮਰੇ ਹੋਏ ਬੱਚੇ ਦਾ ਜਨਮ, ਗੁਪਤ ਅੰਗ ਦਾ ਕੈਂਸਰ ਆਦਿ ਹੋ ਸਕਦਾ ਹੈ। ਜੇਕਰ ਕੋਈ ਵਿਅਕਤੀ ਸਿਗਰੇਟ ਬੀੜੀ ਦੀ ਭੈੜੀ ਆਦਤ ਨੂੰ ਛੱਡਣਾ ਚਾਹੁੰਦੇ ਹੋ ਤਾਂ ਦ੍ਰਿੜ ਇੱਛਾ ਸ਼ਕਤੀ  ਨਾਲ ਸਿਵਲ ਹਸਪਤਾਲ ਵਿਖੇ  ਮਾਹਿਰ ਡਾਕਟਰ ਨਾਲ ਤਾਲਮੇਲ ਕਰਕੇ ਸਿਗਰੇਟਨੋਸ਼ੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਜ਼ਿਲਾ ਮਾਸ ਮੀਡੀਆਂ ਅਫ਼ਸਰ ਜਗਤਾਰ ਸਿੰਘ ਬਰਾੜ ਵੱਲੋਂ ਸਵਾਇਨ ਫਲੂ ਵਿਸ਼ੇ 'ਤੇ ਵਿਸ਼ਥਾਰ ਸਹਿਤ ਜਾਣਕਾਰੀ ਦਿੱਤੀ ਗਈ। ਸੰਜੀਵ ਸ਼ਰਮਾ ਬਲਾਕ ਐਜੂਕੇਟਰ ਬਾਲਿਆਂਵਾਲੀ ਵੱਲੋਂ ਵੀ ਤੰਬਾਕੂ ਵਿਸ਼ੇ ਤੇ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਸ਼੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਸ਼ਨ ਬੱਲੋ ਸੰਸਥਾ ਦੇ ਪ੍ਰਿੰਸੀਪਲ ਬਲਜੀਤ ਸਿੰਘ ਵੱਲੋਂ ਯਕੀਨ ਦਵਾਇਆ ਗਿਆ ਕਿ ਸਿਹਤ ਵਿਭਾਗ ਜ਼ਿਲਾ ਬਠਿੰਡਾ ਨੂੰ ਇਸ ਕੰਪੇਨ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇਗਾ ਅਤੇ ਉਨਾਂ ਸੰਸਥਾ ਦੀਆਂ ਵਿਦਿਆਰਥਣਾਂ ਨੂੰ ਵੀ ਕਿਹਾ ਕਿ ਤੰਬਾਕੂ ਦੇ ਬੁਰੇ ਪ੍ਰਭਾਵਾਂ ਸਬੰਧੀ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇ ਤਾਂ ਜੋ ਲੋਕ ਵੱਧ ਤੋਂ ਵੱਧ ਜਾਗਰੂਕ ਹੋ ਸਕਣ। ਉਨਾਂ ਵੱਲੋਂ ਆਏ ਹੋਈ ਮਹਿਮਨਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਬੀ.ਅੱੈਡ ਕਾਲਜ ਦੇ ਪ੍ਰਿੰਸੀਪਲ ਬਲਜਿੰਦਰ ਕੌਰ, ਪ੍ਰੋਜੈਕਸਨਿਸਟ ਕੇਵਲ ਕ੍ਰਿਸ਼ਨ, ਅਧਿਆਪਕ  ਅਤੇ ਸਟਾਫ਼ ਹਾਜ਼ਰ ਸੀ।