Friday, 28 June 2024

 

 

ਖ਼ਾਸ ਖਬਰਾਂ ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ ਲਈ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਤਾੜਨਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸਥਾਪਿਤ ਕੀਤਾ ਗਿਆ ਸਵਾਗਤ ਤੇ ਸਹਾਇਤਾ ਕੇਂਦਰ - ਡੀ. ਸੀ. ਕੋਮਲ ਮਿੱਤਲ ਹੜ੍ਹ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਭਾਰਤੀ ਫੌਜ ਅਤੇ ਐਨ.ਡੀ.ਆਰ.ਐਫ ਨਾਲ ਤਾਲਮੇਲ ਮੀਟਿੰਗ ਕੀਤੀ ਡਾ. ਬਲਬੀਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਵਿਖੇ ਚੱਲ ਰਹੇ ਕਰੀਬ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਲਿਆ ਜਾਇਜ਼ਾ ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ : ਡਾ. ਬਲਜੀਤ ਕੌਰ ਸ਼ੀਤਲ ਅੰਗੂਰਾਲ ਨੇ ਜਲੰਧਰ ਦੇ ਲੋਕਾਂ ਤੋਂ ਵਿਕਾਸ ਦਾ ਹੱਕ ਖੋਇਆ, ਉਹ ਇੱਕ ਗ਼ੱਦਾਰ ਹੈ : ਆਪ ਵੰਡਰਸ਼ੈੱਫ ਨੇ ਲਾਂਚ ਕੀਤਾ ਸ਼ੈੱਫ ਮੈਜ਼ਿਕ: ਆਲ-ਇਨ-ਵਨ ਕਿਚਨ ਰੋਬੋਟ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ

 

12ਵੀਂ ਦੀ ਪ੍ਰਖਿਆ ਵਿੱਚ ਜ਼ਿਲ੍ਹੇ ਦਾ ਨਾਂ ਰੌਸ਼ਨ ਕਰਨ ਵਾਲੀਆਂ ਵਿਦਿਅਰਥਣਾਂ ਦਾ ਰਾਣਾ ਕੇ.ਪੀ. ਸਿੰਘ ਵੱਲੋਂ ਸਨਮਾਨ

ਮਿਸ਼ਨ ਫਤਿਹ` ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਲਾਕਡਾਊਨ ਦੌਰਾਨ ਵੀ ਪੜ੍ਹਾਈ ਵਿੱਚ ਮੱਲਾਂ ਮਾਰ ਕੇ ਸੂਬੇ ਭਰ ਵਿੱਚ ਰੂਪਨਗਰ ਦਾ ਨਾਂ ਰੌਸ਼ਨ ਕੀਤਾ

Web Admin

Web Admin

5 Dariya News

ਰੂਪਨਗਰ , 30 Jul 2020

ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਵਿੱਚ ਸੂਬੇ ਭਰ ਵਿੱਚ ਮੋਹਰੀ ਸਥਾਨ ਹਾਸਿਲ ਕਰ ਕੇ ਸੂਬੇ ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਵੱਲੋਂ ਅੱਜ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।ਉਨ੍ਹਾਂ ਮੈਰਿਟ ਵਿੱਚ ਸਥਾਨ ਹਾਸਿਲ ਕਰਨ ਵਾਲੇ ਬੱਚਿਆ , ਉਨ੍ਹਾਂ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਜਿਨ੍ਹਾਂ ਦੀ ਮਿਹਨਤ ਸਦਕਾ ਜ਼ਿਲ੍ਹੇ ਦੇ ਨਾਂ ਸੂਬੇ ਭਰ ਵਿੱਚ ਰੌਸ਼ਨ ਕੀਤਾ ਹੈ।ਸਨਮਾਨ ਸਮਾਰੋਹ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਯੋਜਿਤ ਕੀਤਾ ਗਿਆ ਜਿਸ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਚਮਕੌਰ ਸਾਹਿਬ ਦੀ ਵਿਦਿਆਰਥਣ ਪ੍ਰਭਜੋਤ ਕੌਰ ਜਿਸ ਨੇ ਕਿ ਪ੍ਰਖਿਆ ਵਿਚੋਂ 99.77 ਫੀਸਦੀ ਅੰਕ ਲੈ ਕੇ ਪੰਜਾਬ ਭਰ ਵਿੱਚ ਪਹਿਲਾਂ ਸਥਾਨ ਹਾਸਿਲ ਕੀਤਾ ਹੈ ਦਾ ਸਨਮਾਨ ਪੱਤਰ ਅਤੇ ਮੋਮੈਟੋ ਨਾਲ ਹੌਸਲਾ ਅਫਜ਼ਾਈ ਕੀਤੀ ਗਈ । ਇਸ ਦੇ ਨਾਲ ਹੀ ਵਿਦਿਆਰਥਣ ਸਸਸਸ ਬੇਲਾ, ਰੂਪਨਗਰ ਦੀ ਵਿਦਿਆਰਥਣ ਨਵ ਕਿਰਨ ਕੌਰ , ਸਸਸਸ ਘਨੋਲੀ ਰੂਪਨਗਰ ਦੀ ਵਿਦਿਆਰਥਣ ਮਨਪ੍ਰੀਤ ਕੌਰ, ਸਸਸਸ ਮੱਸੇਵਾਲ ਦੀ ਭਾਵਨਾ, ਸਸਸਸ ਘਨੋਲੀ ਦੀ ਮਨੀਸ਼ਾ, ਡੀਏਵੀ ਸਸਸ ਰੂਪਨਗਰ ਦੀ ਮੀਨੂ ਪਟਨਾ, ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸ਼੍ਰੀ ਚਮਕੌਰ ਸਾਹਿਬ ਦੀ ਗੁੁਰਲੀਨ ਕੌਰ, ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸ਼੍ਰੀ ਚਮਕੌਰ ਸਾਹਿਬ ਦੀ ਸ਼ਹਿਨਾਜ ਵਾਲੀਆਂ, ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸ਼੍ਰੀ ਚਮਕੌਰ ਸਾਹਿਬ ਦੀ ਕਿਰਨਪ੍ਰੀਤ ਕੌਰ , ਸਸਸਸ ਰਤਨਗੜ੍ਹ ਰੂਪਨਗਰ ਦੀ ਨਵਨੀਤ ਕੌਰ ਅਤੇ ਭਾਈ ਨੰਦ ਲਾਲ ਪਬਲਿਕ ਸਕੂਲ ਮੋਰਿੰਡਾ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਦਾ ਸਨਮਾਨ  ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਵੱਲੋਂ ਕੀਤਾ ਗਿਆ ।ਇਨ੍ਹਾਂ ਸਮੂਹ ਵਿਦਿਆਰਥਣਾਂ ਨੇ ਮੈਰਿਟ ਵਿੱਚ 98 ਫੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ ਹਨ।ਇਸ ਮੌਕੇ ਵਿਸ਼ੇਸ਼ ਤੌਰ ਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਸੋਨਾਲੀ ਗਿਰੀ ਵੀ ਹਾਜ਼ਰ ਸਨ, ਜ਼ਿਨ੍ਹਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਭਵਿੱਖ ਵਿੱਚ ਉੱਚੇ ਮੁਕਾਮ ਹਾਸਿਲ ਕਰਨ ਲਈ ਪ੍ਰੇਰਿਆ।ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਲੋਕਡਾਊਨ ਦਰਮਿਆਨ ਵਿਦਿਆਰਥੀਆਂ ਵਿੱਚ ਰਚਨਾਤਮਕ ਰੂਚੀਆਂ ਉਜਾਗਰ ਕਰਨ ਲਈ ਚਲਾਏ ਗਏ ਅੰਬੇਜ਼ਡਰ ਆਫ ਹੋਪ ਮੁਕਾਬਲੇ ਵਿੱਚ ਰੂਪਨਗਰ ਜ਼ਿਲ੍ਹੇ ਦੇ ਮੋਹਰੀ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਿਨ੍ਹਾਂ ਵਿੱਚ ਮਾਤਾ ਸਾਹਿਬ ਕੌਰ ਅਕੈਡਮੀ ਡੱਬਰੀ ਦੇ ਵਿਦਿਆਰਥੀ ਜਗਤੇਸ਼ਵਰਜੋਤ ਸਿੰਘ ਨੂੰ ਪਹਿਲਾਂ ਸਥਾਨ ਹਾਸਿਲ ਕਰਨ ਲਈ ਅਤੇ ਮਾਡਰਨ ਵੈਲੀ ਇੰਟਰਨੈਸ਼ਨਲ ਸਕੂਲ ਬੇਲਾ ਦੀ ਵਿਦਿਆਰਥਣ ਹਰਸਿਫਤ ਕੌਰ ਅਤੇ ਸਸਸਸ ਬਜਰੂੜ ਦੇ ਵਿਦਿਆਰਥੀ ਮੁਨਾਬਰ ਖਾਨ ਦਾ ਸਨਮਾਨ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਲਈ ਕੀਤਾ ਗਿਆ।

 

Tags: Rana K.P. Singh , Rana Kanwarpal Singh , Speaker Punjab Vidhan Sabha , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD