Wednesday, 26 June 2024

 

 

ਖ਼ਾਸ ਖਬਰਾਂ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ "ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ

 

ਜ਼ਿਲੇ ਵਿਚ ਪਲਾਜ਼ਮਾ ਦਾਨ ਹੌਲੀ ਹੌਲੀ ਜ਼ੋਰ ਫੜਦਾ ਜਾ ਰਿਹਾ ਹੈ : ਗਿਰੀਸ਼ ਦਿਆਲਨ

ਮਸ਼ਹੂਰ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਹੋਰਨਾਂ ਪਲਾਜ਼ਮਾ ਦਾਨ ਕਰਨ ਵਾਲਿਆਂ ਵਿਚ ਸ਼ਾਮਲ

Web Admin

Web Admin

5 Dariya News

ਐਸ.ਏ.ਐਸ. ਨਗਰ , 10 Sep 2020

ਜ਼ਿਲੇ ਵਿਚ ਪਲਾਜ਼ਮਾ ਦਾਨ ਹੌਲੀ ਹੌਲੀ ਜ਼ੋਰ ਫੜਦਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲੇ ਵਿਚ ਪਲਾਜ਼ਮਾ ਦਾਨ 20 ਅਗਸਤ ਨੂੰ ਉਦੋਂ ਸ਼ੁਰੂ ਹੋਇਆ ਸੀ ਜਦੋਂ ਐਸਡੀਐਮ ਮੁਹਾਲੀ ਵਜੋਂ ਤਾਇਨਾਤ ਨੌਜਵਾਨ ਪੀਸੀਐਸ ਅਧਿਕਾਰੀ ਜਗਦੀਪ ਸਹਿਗਲ ਨੇ ਇਕ ਸਾਥੀ ਪੁਲਿਸ ਅਧਿਕਾਰੀ ਦੀ ਜਾਨ ਬਚਾਉਣ ਲਈ ਸਵੈ-ਇੱਛਾ ਨਾਲ ਪਲਾਜ਼ਮਾ ਦਾਨ ਕੀਤਾ ਸੀ। ਉਸ ਤੋਂ ਬਾਅਦ ਲੋਕ ਹੌਲੀ ਹੌਲੀ ਪਲਾਜ਼ਮਾ ਦਾਨ ਕਰਨ ਵਿੱਚ ਦਿਲਚਸਪੀ ਦਿਖਾ ਰਹੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਕਰੀਬਨ ਦੋ ਹਫ਼ਤਿਆਂ ਵਿੱਚ, 80 ਲੋਕਾਂ ਨੇ ਪਲਾਜ਼ਮਾ ਦਾਨ ਕਰਨ ਦੀ ਇੱਛਾ ਜਾਹਰ ਕੀਤੀ ਹੈ ਅਤੇ ਉਨ੍ਹਾਂ ਵਿੱਚੋਂ ਸਫਲਤਾਪੂਰਵਕ 10 ਪਲਾਜ਼ਮਾ ਦਾਨ ਕੀਤੇ ਜਾ ਚੁੱਕੇ ਹਨ।ਕੋਵਿਡ ਨੂੰ ਮਾਤ ਦੇਣ ਵਾਲੇ ਯੋਗ ਪਲਾਜ਼ਮਾ ਦਾਨੀਆਂ ਨੂੰ ਇਸ ਮੰਤਵ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਕਿਉਂਕਿ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਦੇ ਨਾਲ, ਲੋੜੀਂਦੇ ਪਲਾਜ਼ਮਾ ਦੀ ਸਪਲਾਈ ਹੋਣਾ ਲਾਜ਼ਮੀ ਹੈ।ਜ਼ਿਲੇ ਵਿਚ ਪਲਾਜ਼ਮਾ ਦਾਨ ਦੀ ਸਥਿਤੀ ਬਾਰੇ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਜ਼ਿਲੇ ਦੇ ਪਹਿਲੇ ਪਲਾਜ਼ਮਾ ਦਾਨੀ ਅਤੇ ਹੁਣ ਮੁੱਖ ਪ੍ਰੇਰਕ ਜਗਦੀਪ ਸਹਿਗਲ ਨੇ ਕਿਹਾ, “ਜਿਹਨਾਂ ਨੇ ਵੀ ਕੋਵਿਡ -19 ਨੂੰ ਮਾਤ ਦਿੱਤੀ ਹੈ ਉਹ ਪਲਾਜ਼ਮਾ ਦਾਨ ਕਰਕੇ ਕੀਮਤੀ ਜਾਨਾਂ ਬਚਾਉਣ ਵਿਚ ਸਹਾਇਤਾ ਕਰ ਸਕਦੇ ਹਨ। ਪਲਾਜ਼ਮਾ ਦਾਨ ਕਰਨਾ ਇੱਕ ਸੁਰੱਖਿਅਤ ਅਤੇ ਸਧਾਰਣ ਵਿਧੀ ਹੈ। ਮੈਂ ਲਾਗ ਦੇ ਸਦਮੇ ਅਤੇ ਦਾਨ ਦੇ ਅਨੰਦ ਦਾ ਅਨੁਭਵ ਕੀਤਾ ਹੈ। ਇਸ ਲਈ, ਮੈਂ ਦੂਜਿਆਂ ਨੂੰ ਪਲਾਜ਼ਮਾ ਦਾਨ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਨ ਦੇ ਮਿਸ਼ਨ ਨੂੰ ਆਪਣੇ ਆਪ ਚੁਣਿਆ ਹੈ।" ਉਹਨਾਂ ਕਿਹਾ ਕਿ ਮੇਰੇ ਸਟਾਫ ਦੇ ਸਹਿਯੋਗ ਨਾਲ, ਮੈਂ 500 ਯੋਗ ਦਾਨੀਆਂ ਦੀ ਪਛਾਣ ਕੀਤੀ ਅਤੇ ਪਲਾਜ਼ਮਾ ਦਾਨ ਲਈ ਅੱਗੇ ਆਉਣ ਲਈ ਉਹਨਾਂ ਨਾਲ ਨਿੱਜੀ ਤੌਰ 'ਤੇ ਗੱਲ ਕਰਾਂਗਾ। ਉਹਨਾਂ ਕਿਹਾ ਕਿ ਮੇਰੇ ਕਹਿਣ 'ਤੇ ਪਲਾਜ਼ਮਾ ਦਾਨ ਕਰਨ ਵਾਲਿਆਂ ਵਿਚ ਮਸ਼ਹੂਰ ਪੰਜਾਬੀ ਗਾਇਕ, ਕੁਲਵਿੰਦਰ ਬਿੱਲਾ ਵੀ ਸ਼ਾਮਲ ਹਨ।ਪਲਾਜ਼ਮਾ ਇਕੱਤਰ ਕਰਨ ਦੀ ਵਿਧੀ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਮੋਬਾਈਲ ਮੈਡੀਕਲ ਟੀਮ ਵਾਲਾ ਵਾਹਨ ਖੂਨ ਦੇ ਨਮੂਨੇ ਇਕੱਤਰ ਕਰਨ ਲਈ ਦਾਨੀ ਦੇ ਘਰ ਭੇਜਿਆ ਜਾਂਦਾ ਹੈ। ਇਸ ਤੋਂ ਬਾਅਦ ਐਂਟੀਬਾਡੀਜ਼ ਦੀ ਲੋੜੀਂਦੀ ਮਾਤਰਾ ਦੀ ਮੌਜੂਦਗੀ ਲਈ ਨਮੂਨੇ ਦੀ ਜਾਂਚ ਕੀਤੀ ਜਾਂਦੀ ਹੈ। ਯੋਗ ਨਮੂਨੇ ਵਾਲੇ ਦਾਨੀਆਂ ਨਾਲ ਬਾਅਦ ਵਿਚ ਪਲਾਜ਼ਮਾ ਦਾਨ ਲਈ ਸੰਪਰਕ ਕੀਤਾ ਜਾਂਦਾ ਹੈ। ਇਕੱਤਰ ਕੀਤਾ ਪਲਾਜ਼ਮਾ ਜ਼ਿਲੇ ਦੇ ਚਾਰ ਹਸਪਤਾਲਾਂ, ਜਿਵੇਂ ਕਿ ਫੋਰਟਿਸ, ਮੈਕਸ, ਆਈਵੀ ਅਤੇ ਗ੍ਰੀਸ਼ੀਅਨ ਦੇ ਪਲਾਜ਼ਮਾ ਬੈਂਕਾਂ ਵਿੱਚ ਸੁਰੱਖਿਅਤ ਰੱਖਿਆ ਜਾਂਦਾ ਹੈ ਅਤੇ ਜ਼ਰੂਰਤ ਅਨੁਸਾਰ ਕੋਵੀਡ-19 ਦੇ ਗੰਭੀਰ ਮਰੀਜ਼ਾਂ ਲਈ ਉਪਲਬਧ ਕਰਵਾਏ ਜਾਣਗੇ।ਸ੍ਰੀ ਸਹਿਗਲ ਨੇ ਕਿਹਾ ਕਿ ਕੋਵਿਡ-19 ਤੋਂ ਠੀਕ ਹੋਏ ਬਹੁਤ ਸਾਰੇ ਲੋਕਾਂ ਨੂੰ ਇਸ ਵਾਇਰਸ ਤੋਂ ਮੁੜ ਪ੍ਰਭਾਵਿਤ ਹੋਣ ਦਾ ਡਰ ਹੈ ਅਤੇ ਉਹ ਅੱਗੇ ਆਉਣ ਤੋਂ ਝਿਜਕ ਰਹੇ ਹਨ ਪਰ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਉਹਨਾਂ ਦੇ ਸ਼ੰਕਿਆਂ ਅਤੇ ਡਰ ਨੂੰ ਦੂਰ ਕਰਨ ਲਈ ਸਰਗਰਮ ਹੈ ਤਾਂ ਜੋ ਦਾਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਸਕੇ।

 

Tags: DC Mohali , Girish Dayalan , Deputy Commissioner Mohali , S.A.S. Nagar , S.A.S. Nagar Mohali , Mohali , Punjab Fights Corona , Coronavirus , COVID 19 , Novel Coronavirus , India Fights Corona , Fight Against Corona , Plasma Donation , Jagdeep Sehgal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD