Friday, 05 July 2024

 

 

ਖ਼ਾਸ ਖਬਰਾਂ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕੀਤੇ ਗਏ ਪ੍ਰਬੰਧਾਂ ਦਾ ਲਿਆ ਜਾਇਜ਼ਾ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਐੱਨ. ਚੰਦ੍ਰਬਾਬੂ ਨਾਇਡੂ ਨੇ ਮਨੋਹਰ ਲਾਲ ਨਾਲ ਮੁਲਾਕਾਤ ਕੀਤੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਮਿਲਣ ਲਈ ਹੁਣ ਆਮ ਲੋਕਾਂ ਨੂੰ ਨਹੀਂ ਹੋਵੇਗੀ ਕੋਈ ਖੱਜਲ ਖੁਆਰੀ ਵਿਧਾਇਕ ਰਣਬੀਰ ਭੁੱਲਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਆਰਿਫ਼ ਕੇ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਪ ਨਗਰ ਵੈਲਫੇਅਰ ਸੁਸਾਇਟੀ ਨੂੰ ਸਮਾਜ ਭਲਾਈ ਕੰਮਾਂ ਲਈ ਦਿੱਤਾ 50 ਹਜ਼ਾਰ ਦੀ ਗ੍ਰਾਂਟ ਦਾ ਚੈੱਕ ਵਿਧਾਇਕ ਡਾ: ਗੁਪਤਾ ਨੇ ਅਧਿਕਾਰੀਆਂ ਨਾਲ ਵਾਰਡ ਨੰਬਰ 55 ਦਾ ਕੀਤਾ ਦੌਰਾ ਲੋਕ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਬੱਚੀਵਿੰਡ, ਅਜਨਾਲਾ, ਵੇਰਕਾ ਅਤੇ ਨਾਗ ਕਲਾਂ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ ਜਿਲ੍ਹਾ ਪ੍ਰਸਾਸ਼ਨ ਵਲੋਂ ਦਿੱਤੀ ਜਾ ਰਹੀ ਕੋਚਿੰਗ ਲੈ ਰਹੀ ਬਚੀ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਸਿਵਲ ਸੇਵਾ ਦੀ ਮੁਢਲੀ ਪ੍ਰੀਖਿਆ ਪਟਿਆਲਾ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਨੂੰ ਸਾੜਨ 'ਤੇ 100 ਫੀਸਦੀ ਰੋਕ ਲਾਉਣ ਲਈ ਬਦਲਵੇਂ ਪ੍ਰਬੰਧਾਂ ਲਈ ਤਜਵੀਜ਼ ਤਿਆਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੈਣ ਪੁੱਜੇ ਗੁਰਜੀਤ ਸਿੰਘ ਔਜਲਾ ਲੋਕਾਂ ਨੂੰ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ’ਚ ਪੰਜਾਬ ਪੂਰੇ ਮੁਲਕ ’ਚੋਂ ਅੱਵਲ : ਬ੍ਰਮ ਸ਼ੰਕਰ ਜਿੰਪਾ EIC, PEC ਦੁਆਰਾ NITTTR, ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ 5 ਦਿਨਾਂ ਲੰਬੀ FDP ਇੱਕ ਸ਼ਾਨਦਾਰ ਨੋਟ 'ਤੇ ਸਮਾਪਤ ਹੋਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਨੌਟਿੰਘਮ ਟ੍ਰੇਂਟ ਯੂਨੀਵਰਸਿਟੀ (ਯੂ.ਕੇ.) ਨਾਲ ਸਹਿ-ਡਿਜ਼ਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਹੁਸ਼ਿਆਰਪੁਰ ਨੂੰ ਸਾਫ-ਸੁਥਰਾ ਬਣਾਉਣ ਲਈ ਆਮ ਜਨਤਾ ਦੀ ਹਿੱਸੇਦਾਰੀ ਵੀ ਜ਼ਰੂਰੀ : ਬ੍ਰਮ ਸ਼ੰਕਰ ਜਿੰਪਾ ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕ 2024 ਦੇ ਲਈ ਰਵਾਨਾ ਹੋਣ ਵਾਲੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਆਂਧਰਾ ਪ੍ਰਦੇਸ਼ ਐੱਨ. ਚੰਦਰਬਾਬੂ ਨਾਇਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਵੇਕ ਅੱਪ ਲੁਧਿਆਣਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਵਿਕਾਸ ਕਾਰਜ - ਵਿਧਾਇਕ ਐਡਵੋਕੈਟ ਅਮਰਪਾਲ ਸਿੰਘ 'ਸਰਕਾਰ ਤੁਹਾਡੇ ਦੁਆਰ' ਤਹਿਤ ਪਿੰਡ ਸੇਖਾ ਵਿੱਚ ਕੈਂਪ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਲੋਕ ਮਸਲੇ ਮੌਕੇ 'ਤੇ ਕੀਤੇ ਹੱਲ ਆਪ ਦੀ ਸਰਕਾਰ ਆਪ ਦੇ ਦੁਆਰ- 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ - ਸ਼ੌਕਤ ਅਹਿਮਦ ਪਰੇ

 

ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆਂ ਵੱਲੋਂ ਤਰਨ ਤਾਰਨ ਵਿਖੇ ਸਮਾਰਟ ਰਾਸ਼ਨ ਕਾਰਡ ਸਕੀਮ ਦਾ ਆਗਾਜ਼

ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਏ ਵਿਸ਼ੇਸ਼ ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਰਾਹੀਂ ਕਣਕ ਵੰਡ ਕੇ ਕੀਤੀ ਯੋਜਨਾ ਦੀ ਸ਼ੁਰੂਆਤ

Web Admin

Web Admin

5 Dariya News

ਤਰਨ ਤਾਰਨ , 12 Sep 2020

ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਅਤੇ ਰਾਸ਼ਨ ਵੰਡ ਵਿਵਸਥਾ ਵਿੱਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਸਮਾਰਟ ਰਾਸ਼ਨ ਕਾਰਡ ਯੋਜਨਾ ਨੂੰ ਜ਼ਿਲਾ ਤਰਨ ਤਾਰਨ ਵਿੱਚ ਲਾਗੂ ਕਰ ਦਿੱਤਾ ਗਿਆ ਹੈ।ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸਰਕਾਰੀਆਂ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਏ ਵਿਸ਼ੇਸ਼ ਸਮਾਗਮ ਦੌਰਾਨ ਉਨਾਂ ਨੇ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਰਾਹੀਂ ਕਣਕ ਵੰਡ ਕੇ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਐੱਸ. ਐੱਸ. ਪੀ. ਸ੍ਰੀ ਧਰੁਮਨ ਐੱਚ. ਨਿੰਬਲੇ ਵੀ ਮੌਜੂਦ ਸਨ।ਇਸ ਮੌਕੇ ਕੈਬਨਿਟ ਮੰਤਰੀ ਵੱਲੋਂ 10 ਲਾਭਪਾਤਰੀਆਂ ਨੂੰ ਪ੍ਰਤੀਕ ਦੇ ਰੂਪ ਵਿੱਚ ਸਮਾਰਟ ਕਾਰਡ ਵੀ ਵੰਡੇ ਗਏ।ਉਨਾਂ ਦੱਸਿਆ ਕਿ ਜ਼ਿਲੇ ਅੰਦਰ 1.78 ਲੱਖ ਪਰਿਵਾਰਾਂ ਦੇ ਲੱਗਭੱਗ 7.30 ਲੱਖ ਲਾਭਪਾਤਰੀਆਂ ਨੂੰ ਇਸ ਦਾ ਫਾਇਦਾ ਮਿਲੇਗਾ। ਇਸ ਤੋਂ ਇਲਾਵਾ ਵਿਧਾਇਕਾਂ ਸ੍ਰ. ਹਰਮਿੰਦਰ ਸਿੰਘ ਗਿੱਲ, ਸ੍ਰੀ ਸੁਖਪਾਲ ਸਿੰਘ ਭੁੱਲਰ ਅਤੇ ਸ੍ਰ. ਰਮਨਜੀਤ ਸਿੰਘ ਸਿੱਕੀ ਵੱਲੋਂ ਸਾਰੇ ਜ਼ਿਲ੍ਹੇ ਵਿੱਚ ਇੱਕੋ ਸਮੇਂ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ।ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਕਿਹਾ ਕਿ ਇਹ ਯੋਜਨਾ ਰਾਜ ਵਿਚ ਅਨਾਜ ਦੀ ਜਨਤਕ ਵੰਡ ਪ੍ਰਣਾਲੀ ਵਿਚ ਇਕ ਨਵਾਂ ਮੀਲ ਪੱਥਰ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਹੁਣ ਲੋਕ ਆਪਣੇ ਰਾਸ਼ਨ ਕਾਰਡਾਂ ਨੂੰ ਸਬੰਧਤ ਡਿਪੂ ਵਿੱਚ ਤਬਦੀਲ ਕਰਨ ਦੀ ਚਿੰਤਾ ਕੀਤੇ ਬਗੈਰ ਆਪਣੀ ਮਰਜ਼ੀ ਨਾਲ ਕਿਸੇ ਵੀ ਸਰਕਾਰੀ ਰਾਸ਼ਨ ਡਿਪੂ ਤੋਂ ਅਨਾਜ ਪ੍ਰਾਪਤ ਕਰ ਸਕਦੇ ਹਨ।ਉਹਨਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਜਨਤਕ ਵੰਡ ਪ੍ਰਣਾਲੀ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਦੇ ਨਾਲ-ਨਾਲ ਜਾਅਲੀ ਵੰਡ ਨੂੰ ਖਤਮ ਕਰਨਾ ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਅਸਲ ਲਾਭਪਾਤਰੀ ਨੂੰ ਡਿਪੂ ਤੋਂ ਰਾਸ਼ਨ ਮੁਹੱਈਆ ਕਰਵਾਉਣਾ ਹੈ ।

ਉਨ੍ਹਾਂ ਅੱਗੇ ਕਿਹਾ ਕਿ ਨਵੀਂ ਪ੍ਰਣਾਲੀ ਰਾਸ਼ਨ ਵੰਡ ਵਿੱਚ ਧੋਖਾਦੇਹੀ ਜਾਂ ਚੋਰੀ ਨੂੰ ਬਿਲਕੁਲ ਖਤਮ ਕਰ ਦੇਵੇਗੀ ਕਿਉਂਕਿ ਸਮੁੱਚੀ ਪ੍ਰਣਾਲੀ ਪੂਰੀ ਤਰ੍ਹਾਂ ਕੰਪਿਊਟਰਾਈਜ਼ਡ ਸਿਸਟਮ `ਤੇ ਆਧਾਰਿਤ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ 1.78 ਲੱਖ ਪਰਿਵਾਰਾਂ ਨੂੰ ਇਹ ਰਾਸ਼ਨ ਕਾਰਡ ਪ੍ਰਾਪਤ ਹੋਣਗੇ, ਜਿਨ੍ਹਾਂ ਵਿੱਚ ਲਾਭਪਾਤਰੀ ਦੀ ਪਹਿਚਾਣ ਅਤੇ ਪੂਰੀ ਜਾਣਕਾਰੀ ਸਬੰਧੀ ਚਿੱਪ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸਕੀਮ ਤਹਿਤ ਲਾਭਪਾਤਰੀਆਂ ਨੂੰ ਸਾਲ ਵਿੱਚ ਦੋ ਵਾਰ ਰਾਸ਼ਨ ਮਿਲਦਾ ਹੈ ਅਤੇ ਹਰੇਕ ਪਰਿਵਾਰ ਦੇ ਇਕ ਮੈਂਬਰ ਨੂੰ 30 ਕਿਲੋਗ੍ਰਾਮ ਕਣਕ (ਪ੍ਰਤੀ ਮਹੀਨਾ 5 ਕਿਲੋਗ੍ਰਾਮ) ਮਿਲਦੀ ਹੈ।ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਦੱਸਿਆ ਕਿ ਸਮਾਰਟ ਕਾਰਡ ਨਾਲ ਅਯੋਗ ਲਾਭਪਾਤਰੀ ਦੀ ਪਹਿਚਾਣ ਅਸਾਨੀ ਨਾਲ ਕੀਤੀ ਜਾ ਸਕੇਗੀ, ਕਿਉਂਕਿ ਸਾਰੇ ਲਾਭਪਾਤਰੀਆਂ ਦੇ ਅਧਾਰ ਕਾਰਡਾਂ ਨੂੰ ਸਮਾਰਟ ਰਾਸ਼ਨ ਕਾਰਡ ਨਾਲ ਲਿੰਕ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸਮੁੱਚੇ ਜ਼ਿਲੇ ਵਿੱਚ ਇਸ ਯੋਜਨਾ ਨੂੰ ਜ਼ਮੀਨੀ ਪੱਧਰ `ਤੇ ਸਫ਼ਲਤਾ ਪੂਰਵਕ ਲਾਗੂ ਕਰਨ ਲਈ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ।ਉਨਾਂ ਸਮਾਰਟ ਰਾਸ਼ਨ ਕਾਰਡ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਾਲ ਨਾ ਸਿਰਫ਼ ਲਾਭਪਾਤਰੀ ਪੂਰੇ ਪੰਜਾਬ ਵਿੱਚ ਕਿਸੇ ਵੀ ਰਾਸ਼ਨ ਡਿਪੂ ਤੋਂ ਰਾਸ਼ਨ ਲੈ ਸਕਣਗੇ ਸਗੋਂ ਉਨਾਂ ਵਲੋਂ ਸਮੇਂ-ਸਮੇਂ ਪ੍ਰਾਪਤ ਕੀਤੇ ਰਾਸ਼ਨ ਬਾਰੇ ਵੀ ਵੇਰਵੇ ਆਨਲਾਈਨ ਦਰਜ ਹੋਣਗੇ, ਜਿਸ ਨਾਲ ਸਮੁੱਚੀ ਵਿਵਸਥਾ ਵਿੱਚ ਪਾਰਦਰਸ਼ਤਾ ਆਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਵਿੱਲਖਣ ਕਾਰਡ ਵਿੱਚ ਇੱਕ ਇਲੈਕਟਰੋਨਿਕ ਚਿੱਪ ਹੈ, ਜਿਸ ਨੂੰ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਰਾਸ਼ਨ ਡਿਪੂ ਮਾਲਕਾਂ ਦੀਆਂ ਈ-ਪੋਜ ਮਸ਼ੀਨਾਂ ਨਾਲ ਲਿੰਕ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿੱਚ ਕੁੱਲ 1.78 ਲੱਖ ਪਰਿਵਾਰ ਸਮਾਰਟ ਰਾਸ਼ਨ ਕਾਰਡ ਤਹਿਤ ਰਜਿਸਟਰਡ ਹਨ, ਜਿਨਾਂ ਦੇ ਲੱਗਭੱਗ 7 ਲੱਖ 30 ਹਜ਼ਾਰ ਵਿਅਕਤੀਆਂ ਨੂੰ ਰਾਸ਼ਨ ਮਿਲੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਜਗਤਾਰ ਸਿੰਘ ਬੁਰਜ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਕਿਮੀ ਵਨੀਤ ਕੌਰ ਸੇਠੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Tarn Tarn , Fair Price Shops , FPS , National Food Security Act , NFSA , Smart Ration Card Scheme , Smart Ration Card

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD