Wednesday, 26 June 2024

 

 

ਖ਼ਾਸ ਖਬਰਾਂ ਨਸ਼ਿਆਂ ਉੱਤੇ ਜਿੱਤ ਇਕੱਠੇ ਹੋ ਕੇ ਹਾਸਲ ਕੀਤੀ ਜਾ ਸਕਦੀ ਹੈ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ : ਰਾਜ ਲਾਲੀ ਗਿੱਲ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਦੇ ਪਿੰਡ ਜਲਖੇੜ੍ਹੀ ਦੇ 10 ਮੈਗਾਵਾਟ ਬਾਇਓਮਾਸ ਪਾਵਰ ਪ੍ਰੋਜੈਕਟ ਨੂੰ 17 ਸਾਲ ਬਾਅਦ ਮੁੜ ਕੀਤਾ ਸ਼ੁਰੂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ

 

ਸ਼ਹੀਦ-ਏ-ਆਜ਼ਮ ਦੇ ਜਨਮ ਦਿਵਸ ਮੌਕੇ ਹੋਵੇਗੀ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਲੰਬੀ ਲੜਾਈ ਦੀ ਸ਼ੁਰੂਆਤ-ਚੰਨੀ, ਅਰੋੜਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰੀਸ਼ ਰਾਵਤ, ਸੁਨੀਲ ਜਾਖੜ ਅਤੇ ਸਮੁੱਚੀ ਲੀਡਰਸ਼ਿਪ ਖਟਕੜ ਕਲਾਂ ਵਿਖੇ ਸ਼ਹੀਦ ਨੂੰ ਕਰੇਗੀ ਸ਼ਰਧਾ ਸੁਮਨ ਅਰਪਿਤ

Web Admin

Web Admin

5 Dariya News

ਬੰਗਾ/ਨਵਾਂਸ਼ਹਿਰ , 27 Sep 2020

ਪੰਜਾਬ ਸਰਕਾਰ ਵੱਲੋਂ ਕਿਸਾਨੀ ਨੂੰ ਖ਼ਤਮ ਕਰਨ ਦੇ ਮਨਸੂਬੇ ਘੜ ਰਹੀ ਕੇਂਦਰ ਸਰਕਾਰ ਖਿਲਾਫ਼ ਲੰਬੀ ਲੜਾਈ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਭਲਕੇ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਤੋਂ ਕੀਤੀ ਜਾਵੇਗੀ। ਇਹ ਪ੍ਰਗਟਾਵਾ ਅੱਜ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁੰਦਰ ਸ਼ਾਮ ਅਰੋੜਾ ਨੇ ਭਲਕੇ  ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨਾਂ ਕਿਹਾ ਕਿ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਸ਼ਹੀਦ ਨੂੰ ਨਮਨ ਕਰਨ ਲਈ ਖਟਕੜ ਕਲਾਂ ਪਹੁੰਚ ਰਹੇ ਹਨ। ਉਨਾਂ ਦੱਸਿਆ ਕਿ ਇਸ ਮੌਕੇ ਐਮ. ਪੀਜ਼, ਕੈਬਨਿਟ ਮੰਤਰੀ ਅਤੇ ਵਿਧਾਇਕ ਸਾਹਿਬਾਨ ਵੀ ਮੌਜੂਦ ਰਹਿਣਗੇ। ਉਨਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਸੁਮਨ ਅਰਪਿਤ ਕਰਨ ਉਪਰੰਤ ਮੁੱਖ ਮੰਤਰੀ ਦੀ ਅਗਵਾਈ ਹੇਠ ਸਮੁੱਚੀ ਲੀਡਰਸ਼ਿਪ ਕੇਂਦਰ ਦੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ਼ ਧਰਨੇ ’ਤੇ ਬੈਠੇਗੀ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਕ ਸੋਚੀ ਸਮਝੀ ਸਾਜਿਸ਼ ਤਹਿਤ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਪਰੰਤੂ ਉਸ ਦੇ ਭੈੜੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਕੇਂਦਰ ਵੱਲੋਂ ਲਿਆਂਦੇ ਇਨਾਂ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਭਲਕੇ ਲੰਬੇ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਸਹਾਇਕ ਕਮਿਸ਼ਨਰ ਦੀਪਜੋਤ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ। 

 

Tags: Charanjit Singh Channi , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Shaheed Bhagat Singh Nagar , Nawanshahr , Banga , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD