Wednesday, 03 July 2024

 

 

ਖ਼ਾਸ ਖਬਰਾਂ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ

 

ਸਥਾਈ ਵਿਕਾਸ ਟੀਚਿਆਂ ਸਬੰਧੀ ਪੁਰਸਕਾਰ ਮੁਸ਼ਕਿਲ ਹਾਲਾਤ ’ਚ ਸਾਂਝੇ ਯਤਨਾਂ ਨਾਲ ਟੀਚਿਆਂ ਦੀ ਪ੍ਰਾਪਤੀ ਦਾ ਪ੍ਰਤੱਖ ਸਬੂਤ : ਵਿਨੀ ਮਹਾਜਨ

ਉੱਘੇ ਅਦਾਕਾਰ ਸੋਨੂ ਸੂਦ ਅਤੇ ਸਮਾਜ ਸੇਵੀ ਐਸ.ਪੀ.ਐਸ. ਓਬਰਾਏ ਦਾ ‘ਸਪੈਸ਼ਲ ਹਿਊਮਨਟੇਰੀਅਨ ਐਕਸ਼ਨ’ ਐਵਾਰਡ ਨਾਲ ਸਨਮਾਨ

Web Admin

Web Admin

5 Dariya News

ਚੰਡੀਗੜ , 29 Sep 2020

ਪੰਜਾਬ ਦੇ ਯੋਜਨਾਬੰਦੀ ਵਿਭਾਗ ਵੱਲੋਂ ਸਥਾਈ ਵਿਕਾਸ ਟੀਚਿਆਂ (ਐਸ.ਡੀ.ਜੀ.) ਸਬੰਧੀ ਪੁਰਸਕਾਰਾਂ ਦੇ ਜੇਤੂਆਂ ਦਾ ਐਲਾਨ ਕੀਤਾ ਗਿਆ। ਇਸ ਐਵਾਰਡ ਸਮਾਰੋਹ ਦੀ ਪ੍ਰਧਾਨਗੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਕੀਤੀ। ਸੰਯੁਕਤ ਰਾਸ਼ਟਰ ਵਿਕਾਸ ਪੋ੍ਰਗਰਾਮ ਦੇ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਕੋਆਰਡੀਨੇਸ਼ਨ ਸੈਂਟਰ (ਐਸ.ਡੀ.ਜੀ.ਸੀ.ਸੀ.) ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਵੱਖ ਵੱਖ ਸ਼੍ਰੇਣੀਆਂ ਵਿੱਚ 17 ਜੇਤੂਆਂ ਅਤੇ ਦੋ ਵਿਸ਼ੇਸ਼ ਐਂਟਰੀਆਂ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਲਾਈਵ ਸਮਾਰੋਹ ਨੂੰ ਸੰਬੋਧਨ ਕਰਦਿਆਂ, ਜਿਸ ਵਿੱਚ 200 ਤੋਂ  ਵੱਧ ਵਿਅਕਤੀਆਂ ਨੇ ਹਿੱਸਾ ਲਿਆ, ਮੁੱਖ ਸਕੱਤਰ ਨੇ ਕਿਹਾ ਕਿ ਸਥਾਈ ਵਿਕਾਸ ਟੀਚਿਆਂ ਸਬੰਧੀ ਪੁਰਸਕਾਰ ਇਸ ਗੱਲ ਦਾ ਸਬੂਤ ਹਨ ਕਿ ਮੁਸ਼ਕਿਲ ਹਾਲਾਤਾਂ ਵਿੱਚ ਵੀ ਸਾਂਝੇ ਯਤਨਾਂ ਨਾਲ ਕੀ ਕੁੱਝ ਹਾਸਲ ਕੀਤਾ ਜਾ ਸਕਦਾ ਹੈ। ਉਨਾਂ ਅੱਗੇ ਕਿਹਾ ਕਿ ਆਲਮੀ ਕੌਮਾਂਤਰੀ ਏਜੰਸੀਆਂ ਜਿਵੇਂ ਕਿ ਸੰਯੁਕਤ ਰਾਸ਼ਟਰ ਵਿਕਾਸ ਪੋ੍ਰਗਰਾਮ ਜਾਂ ਸਰਕਾਰਾਂ ਦੀ ਹੀ ਸਾਜ਼ਗਾਰ ਮਾਹੌਲ ਸਿਰਜਣ ਦੀ ਜ਼ਿੰਮੇਵਾਰੀ ਨਹੀਂ ਬਣਦੀ ਸਗੋਂ ਸਮਾਜ ਲਈ ਵੀ ਇਹ ਜ਼ਰੂਰੀ ਹੈ ਕਿ ਸਥਾਈ ਵਿਕਾਸ ਟੀਚਿਆਂ ਦੇ ਸਿਧਾਂਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ’ਤੇ ਅਮਲ ਕੀਤਾ ਜਾਵੇ।ਸੰਯੁਕਤ ਰਾਸ਼ਟਰ ਵਿਕਾਸ ਪੋ੍ਰਗਰਾਮ ਦੇ ਭਾਰਤੀ ਪ੍ਰਤੀਨਿਧ ਨਾਡੀਆ ਰਾਸ਼ੀਦ ਨੇ ਸਥਾਈ ਵਿਕਾਸ ਟੀਚਿਆਂ (ਐਸ.ਡੀ.ਜੀਜ਼) ਦੀ ਮਹੱਤਤਾ ਬਾਰੇ ਗੱਲ ਕਰਦਿਆਂ ਕਿਹਾ “ਅਸੀਂ ਆਮ ਵਾਂਗ ਕਾਰੋਬਾਰ ਜਾਰੀ ਨਹੀਂ ਰੱਖ ਸਕਦੇ - ਸਥਿਰ ਵਿਕਾਸ ਟੀਚਿਆਂ ਦੀ ਜਲਦੀ ਪ੍ਰਾਪਤੀ ਲਈ ਸਾਨੂੰ ਨਵੀਨਤਾ, ਹੱਲ ਅਤੇ ਨਵੀਆਂ ਤਕਨੀਕਾਂ ਦੀ ਜ਼ਰੂਰਤ ਹੈ।’’ ਉਨਾਂ ਨੇ ਇਸ ਗੱਲ ’ਤੇ ਚਾਨਣਾ ਪਾਇਆ ਕਿ ਮਨੁੱਖੀ ਵਿਕਾਸ ਸੂਚਕ ਅੰਕ ਸਬੰਧੀ ਭਾਰਤ ਵਿੱਚ ਸਾਲ 2011 ਤੋਂ ਬਾਅਦ ਸ਼ਾਨਦਾਰ ਵਿਕਾਸ ਹੋਇਆ ਹੈ ਪਰ ਕੋਵਿਡ-19 ਅਤੇ ਤਾਲਾਬੰਦੀ ਨੇ ਇਸ ਵਿੱਚ ਖੜੋਤ ਲਿਆਂਦੀ ਹੈ, ਪਰ ਇਹ ਸਥਾਈ ਵਿਕਾਸ ਟੀਚੇ ਇਸ ਤਰਾਂ ਦੀਆਂ ਚੁਣੌਤੀਆਂ ਦੇ ਹੱਲ ਲਈ ਚਿਰਸਥਾਈ ਉਪਾਅ ਮੁਹੱਈਆ ਕਰਵਾਉਂਦੇ ਹਨ।ਜ਼ਿਕਰਯੋਗ ਹੈ ਕਿ ਸਥਾਈ ਵਿਕਾਸ ਟੀਚਿਆਂ ਸਬੰਧੀ ਇਹ ਪੁਰਸਕਾਰ ਉਨਾਂ ਸਰਕਾਰੀ ਵਿਭਾਗਾਂ, ਐਨ.ਜੀ.ਓਜ਼., ਆਮ ਲੋਕਾਂ, ਕਾਰਪੋਰੇਟਜ਼ ਨੂੰ ਦਿੱਤੇ ਗਏ ਹਨ, ਜਿਨਾਂ ਨੇ ਆਰਥਿਕ ਤਰੱਕੀ, ਸਮਾਜਿਕ ਉੱਨਤੀ ਤੇ ਭਲਾਈ ਲਈ ਪਹਿਲਕਦਮੀ, ਵਾਤਾਵਰਨ ਸਥਿਰਤਾ, ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੀ ਭਾਵਨਾ ਤੋਂ ਇਲਾਵਾ ਏਕੀਕਰਨ, ਆਪਸੀ ਸਾਂਝ ਅਤੇ ਸਾਂਝੇ ਕਾਰਜਾਂ ਵਿੱਚ ਸੂਬੇ ’ਚ ਸਥਾਈ ਵਿਕਾਸ ਲਈ ਯਤਨ ਕੀਤੇ ਹਨ।ਐਸ.ਡੀ.ਜੀ.ਸੀ.ਸੀ. ਟੀਮ ਵੱਲੋਂ ਇਨਾਂ ਐਵਾਰਡਾਂ ਲਈ ਆਈਆਂ ਨਾਮਜ਼ਦਗੀਆਂ ਨੂੰ ਸਥਾਈ ਵਿਕਾਸ ਟੀਚਿਆਂ ਦੇ ਮਾਪਦੰਡਾਂ, ਪਹਿਲਕਦਮੀ ਦੇ ਪ੍ਰਭਾਵ, ਕੀਤੇ ਕੰਮ ਦੀ ਪ੍ਰਭਾਵਸ਼ੀਲਤਾ ਅਤੇ ਸਮਰੱਥਾ ਦੇ ਆਧਾਰ ’ਤੇ ਚੋਣ ਕੀਤੀ ਅਤੇ ਇਹ ਸੂਚੀ ਜੇਤੂਆਂ ਦੇ ਐਲਾਨ ਵਾਸਤੇ ਬਣਾਏ ਗਏ 5 ਜੱਜਾਂ ਦੇ ਪੈਨਲ ਨੂੰ ਸੌਂਪੀ ਗਈ। 

ਜੱਜਾਂ ਦੇ ਪੈਨਲ ਵੱਲੋਂ 17 ਜੇਤੂਆਂ ਅਤੇ ਦੋ ਵਿਸ਼ੇਸ਼ ਐਂਟਰੀਆਂ ਦੀ ਚੋਣ ਕੀਤੀ ਗਈ। ਵੱਡੇ ਪੱਧਰ ’ਤੇ ਸਾਰੇ ਸਥਾਈ ਵਿਕਾਸ ਟੀਚਿਆਂ ਵਿੱਚ ਯੋਗਦਾਨ ਪਾਉਣ ਵਾਲਿਆਂ ਨੂੰ ‘ਸਪੈਸ਼ਨ ਹਿਊਮਨਟੇਰੀਅਨ ਐਕਸ਼ਨ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਵਿਸ਼ੇਸ਼ ਪੁਰਸਕਾਰ ਉੱਘੇ ਅਦਾਕਾਰ  ਸ੍ਰੀ ਸੋਨੂੰ ਸੂਦ ਅਤੇ ਦੁਬਈ ਦੇ ਕਾਰੋਬਾਰੀ ਤੇ ਸਮਾਜ ਸੇਵੀ ਡਾ. ਐਸ.ਪੀ.ਐਸ. ਓਬਰਾਏ (ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ) ਨੂੰ ਦਿੱਤਾ ਗਿਆ।ਸ੍ਰੀ ਇਕਬਾਲ ਸ਼ਾਹ ਨੂੰ ਤਾਲਾਬੰਦੀ ਦੌਰਾਨ ਭੋਜਨ ਦੀ ਵੰਡ ਲਈ ਵਿਅਕਤੀਗਤ ਸ਼੍ਰੇਣੀ ਵਿੱਚ ‘ਸਾਰਿਆਂ ਨੂੰ ਨਾਲ ਲੈ ਚੱਲਣ ਦੀ ਭਾਵਨਾ’ ਐਵਾਰਡ ਨਾਲ ਸਨਮਾਨਿਆ ਗਿਆ। ਐਨ.ਜੀ.ਓ. ਸ਼੍ਰੇਣੀ ਵਿੱਚ ਇਹ ਐਵਾਰਡ ਸਪੀਕਿੰਗ ਹੈਂਡਜ਼ ਫਾਊਂਡੇਸ਼ਨ ਨੂੰ ਸੁਣ ਨਾ ਸਕਣ ਵਾਲੇ ਬੱਚਿਆਂ ਦੇ ਸਸ਼ਕਤੀਕਰਨ ਲਈ ਕੀਤੇ ਕਾਰਜਾਂ ਲਈ ਦਿੱਤਾ ਗਿਆ। ‘ਆਰਥਿਕ ਸਥਿਰਤਾ’ ਪੁਰਸਕਾਰ ਐਨ.ਜੀ.ਓ. ਸ਼੍ਰੇਣੀ ਵਿੱਚ ਰੈੱਡ ਕਰਾਸ- ਇਨਫੋਸਿਸ ਪੀਜੀਆਈ ਸਰਾਏ ਨੂੰ ਮਰੀਜ਼ਾਂ ਤੇ ਉਨਾਂ ਦੀ ਦੇਖਭਾਲ ਕਰਨ ਵਾਲਿਆਂ ਨੂੰ ਸ਼ਰਨ ਦੇਣ ਅਤੇ ‘ਸੰਵੇਦਨਾ’ ਨੂੰ ਮੁਫ਼ਤ ਐਂਬੂਲੈਸ ਸੇਵਾਵਾਂ ਲਈ ਮਿਲਿਆ। ਇਹ ਐਵਾਰਡ ਵਿਅਕਤੀਗਤ ਸ਼੍ਰੇਣੀ ਵਿੱਚ ਗੁਰਦੇਵ ਕੌਰ ਦਿਓਲ ਨੂੰ ਆਲਮੀ ਸਵੈ-ਸਹਾਇਤਾ ਸਮੂਹ ‘ਫਾਰਮਰ ਪ੍ਰੋਡਿਊਸਰ ਆਰਗੇਨਾਈਜ਼ੇਸ਼ਨ’ ਲਈ ਮਿਲਿਆ। ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੂੰ ਪਰਾਲੀ ਪ੍ਰਬੰਧਨ ਪੋ੍ਰਗਰਾਮ ਲਈ ਵਾਤਾਵਰਨ ਸਥਿਰਤਾ ਪੁਰਸਕਾਰ ਗੌਰਮਿੰਟ ਸ਼੍ਰੇਣੀ ਵਿੱਚ ਮਿਲਿਆ ਅਤੇ ਪੰਜਾਬ ਰੀਨਿਊਏਬਲ ਐਨਰਜੀ ਸਿਸਟਮਜ਼ ਨੂੰ ਝੋਨੇ ਦੀ ਪਰਾਲੀ ਤੋਂ ਬਾਇਓਮਾਸ ਊਰਜਾ ਸਮੱਗਰੀ ਤਿਆਰ ਕਰਨ ਲਈ ਇਹ ਐਵਾਰਡ ਉਦਯੋਗ ਸ਼੍ਰੇਣੀ ਵਿੱਚ ਮਿਲਿਆ।ਇਸੇ ਤਰਾਂ ਡਾ. ਵਿਸ਼ਾਲ ਨੂੰ ਠੋਸ ਕੂੜਾ ਕਰਕਟ ਪ੍ਰਬੰਧਨ ਦੇ ਅਧਿਐਨ ਲਈ ‘ਵਾਤਾਵਰਨ ਸਥਿਰਤਾ’ ਪੁਰਸਕਾਰ ਵਿਅਕਤੀਗਤ ਵਰਗ ਅਤੇ ਰਾਊੁਂਡ ਗਲਾਸ ਫਾਊਂਂਡੇਸ਼ਨ ਨੂੰ ਇਹ ਪੁਰਸਕਾਰ ‘ਪਲਾਂਟ ਫਾਰ ਪੰਜਾਬ ਪਹਿਲ’ ਲਈ ਐਨਜੀਓ ਵਰਗ ਵਿੱਚ ਮਿਲਿਆ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਹੈਪੇਟਾਈਟਸ-ਸੀ ਪ੍ਰਬੰਧਨ ਪ੍ਰੋਗਰਾਮ ਲਈ ‘ਸਮਾਜਿਕ ਉੱਨਤੀ ਅਤੇ ਭਲਾਈ’ ਐਵਾਰਡ ਗੌਰਮਿੰਟ ਸ਼੍ਰੇਣੀ ਵਿੱਚ ਅਤੇ ਸ਼੍ਰੀਮਤੀ ਸਾਕਸ਼ੀ ਮੂਵਲ ਨੂੰ ਇਹ ਪੁਰਸਕਾਰ ਆਪਣੇ ਸੰਵਾਦ ਪ੍ਰੋਗਰਾਮ ਲਈ ਵਿਅਕਤੀਗਤ ਸ਼੍ਰੇਣੀ ਵਿੱਚ ਮਿਲਿਆ।‘ਸਮਾਜਿਕ ਤਰੱਕੀ ਤੇ ਭਲਾਈ’ ਪੁਰਸਕਾਰ ਇੰਡਸਟਰੀ ਸ਼ੇ੍ਰਣੀ ਵਿੱਚ ਇਨਫੋਸਿਸ ਨੂੰ ਸਨਰਚਨਾ ਤੇ ਪਾਠਸ਼ਾਲਾ ਪਹਿਲਕਦਮੀਆਂ ਲਈ ਮਿਲਿਆ ਜਦੋਂਕਿ ਇਹੀ ਪੁਰਸਕਾਰ ਮੇਹਰ ਬਾਬਾ ਚੈਰੀਟੇਬਲ ਟਰੱਸਟ ਨੂੰ ਮਹਿਲਾ ਸਸ਼ਕਤੀਕਰਨ ਵਾਸਤੇ ਐਨ.ਜੀ.ਓ. ਸ਼ੇ੍ਰਣੀ ਵਿੱਚ ਮਿਲਿਆ। ‘ਏਕੀਕਰਨ, ਆਪਸੀ ਸਾਂਝ, ਸਾਂਝੇ ਕਾਰਜ ਅਤੇ ਸੰਪੂਰਨ ਹੱਲ ਵਾਲੀ ਪਹੁੰਚ’ ਐਵਾਰਡ ਨਾਬਰਡ ਪੰਜਾਬ ਨੂੰ ਯੂ.ਜੀ.ਪੀ.ਐਲ. ਪ੍ਰਾਜੈਕਟ ਵਾਸਤੇ ਗੌਰਮਿੰਟ ਸ਼੍ਰੇਣੀ ਵਿੱਚ ਦਿੱਤਾ ਗਿਆ ਜਦੋਂਕਿ ਵਿਅਕਤੀਗਤ ਸ਼੍ਰੇਣੀ  ਵਿੱਚ ਇਹ ਪੁਰਸਕਾਰ ਕਲਗੀਧਰ ਟਰੱਸਟ ਨੂੰ ਪੇਂਡੂ ਸਿੱਖਿਆ ਵਿੱਚ ਪਾਏ ਯੋਗਦਾਨ ਲਈ ਦਿੱਤਾ ਗਿਆ। ਐਨ.ਜੀ.ਓ. ਸ਼੍ਰੇਣੀ ਵਿੱਚ ਇਹ ਐਵਾਰਡ ਸੇਵਾ ਭਾਰਤ-ਪੰਜਾਬ ਨੂੰ ਮਹਿਲਾ ਰੋਜ਼ਗਾਰ ਉਤਪਤੀ ਲਈ ਦਿੱਤਾ ਗਿਆ ਅਤੇ ਇੰਡਸਟਰੀ ਸ਼੍ਰੇਣੀ ਵਿੱਚ ਇਹ ਐਵਾਰਡ ਸੀਆਈਆਈ ਫਾਊਂਡੇਸ਼ਨ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਦਿੱਤਾ ਗਿਆ।ਇਨਾਂ ਐਵਾਰਡ ਜੇਤੂਆਂ ਦੀ ਸੂਚੀ sdg-awards.com ਉਤੇ ਦੇਖੀ ਜਾ ਸਕਦੀ ਹੈ। ਇਸ ਪੁਰਸਕਾਰ ਸਮਾਰੋਹ ਵਿੱਚ ਪੰਜਾਬ ਯੋਜਨਾਬੰਧੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ. ਜਸਪਾਲ ਸਿੰਘ, ਯੂ.ਐਨ.ਡੀ.ਪੀ. ਦੇ ਰੀਜਨਲ ਹੈੱਡ (ਨਾਰਥ) ਸ੍ਰੀ ਵਿਕਾਸ ਵਰਮਾ ਅਤੇ ਸੇਵਾਮੁਕਤ ਆਈ.ਏ.ਐਸ. (ਲੇਖਕ ਤੇ ਬੁਲਾਰੇ) ਸ੍ਰੀ ਵਿਵੇਕ ਅਤਰੇ ਵੀ ਹਾਜ਼ਰ ਸਨ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Sustainable Development Goals , SDG , Sustainable Development Goals Coordination Centre , SDGCC , Special Humanitarian Action Award , Sonu Sood , S.P.S. Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD