Friday, 28 June 2024

 

 

ਖ਼ਾਸ ਖਬਰਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸਥਾਪਿਤ ਕੀਤਾ ਗਿਆ ਸਵਾਗਤ ਤੇ ਸਹਾਇਤਾ ਕੇਂਦਰ - ਡੀ. ਸੀ. ਕੋਮਲ ਮਿੱਤਲ ਹੜ੍ਹ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਭਾਰਤੀ ਫੌਜ ਅਤੇ ਐਨ.ਡੀ.ਆਰ.ਐਫ ਨਾਲ ਤਾਲਮੇਲ ਮੀਟਿੰਗ ਕੀਤੀ ਡਾ. ਬਲਬੀਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਵਿਖੇ ਚੱਲ ਰਹੇ ਕਰੀਬ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਲਿਆ ਜਾਇਜ਼ਾ ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ : ਡਾ. ਬਲਜੀਤ ਕੌਰ ਸ਼ੀਤਲ ਅੰਗੂਰਾਲ ਨੇ ਜਲੰਧਰ ਦੇ ਲੋਕਾਂ ਤੋਂ ਵਿਕਾਸ ਦਾ ਹੱਕ ਖੋਇਆ, ਉਹ ਇੱਕ ਗ਼ੱਦਾਰ ਹੈ : ਆਪ ਵੰਡਰਸ਼ੈੱਫ ਨੇ ਲਾਂਚ ਕੀਤਾ ਸ਼ੈੱਫ ਮੈਜ਼ਿਕ: ਆਲ-ਇਨ-ਵਨ ਕਿਚਨ ਰੋਬੋਟ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ

 

ਰਾਣਾ ਕੇ.ਪੀ. ਸਿੰਘ ਨੂੰ ਅਚਾਰੀਆ ਸ਼੍ਰੀ ਮਹਾਪ੍ਰਗਿਆ ਦੀਆਂ ਲਿਖੀਆਂ ਕਿਤਾਬਾਂ ਦਾ ਸੈੱਟ ਭੇਟ

ਜੈਨ ਭਾਈਚਾਰੇ ਵੱਲੋਂ ਵਿਧਾਨ ਸਭਾ ਸਪੀਕਰ ਨਾਲ ਆਚਾਰੀਆ ਸ਼੍ਰੀ ਮਹਾਪ੍ਰਗਿਆ ਦੀ ਜਨਮ ਸ਼ਤਾਬਦੀ ਬਾਰੇ ਵਿਚਾਰ ਚਰਚਾ

Web Admin

Web Admin

5 Dariya News

ਚੰਡੀਗੜ੍ਹ , 22 Oct 2020

ਜੈਨ ਸਮਾਜ ਨਾ ਕੇਵਲ ਅਹਿੰਸਾ ’ਤੇ ਜ਼ੋਰ ਦਿੰਦਾ ਹੈ ਸਗੋਂ ਮਾਨਵਤਾ ਦੀ ਸੇਵਾ ਨੂੰ ਵੀ ਆਪਣਾ ਪਰਮ ਧਰਮ ਮੰਨਦਾ ਹੈ। ਜੈਨ ਭਾਈਚਾਰੇ ਨੇ ਦੇਸ਼ ਦੇ ਵਿਕਾਸ ਦੇ ਨਾਲ ਨਾਲ ਭਾਰਤੀ ਸਭਿਆਚਾਰ ਨੂੰ ਵੀ ਅਮੀਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਜੈਨ ਭਾਈਚਾਰੇ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਕੀਤਾ।ਮੁਨੀ ਸ੍ਰੀ ਵਿਨੈ ਕੁਮਾਰ ‘ਅਲੋਕ‘ ਅਤੇ ਮੁਨੀ ਸ੍ਰੀ ਅਭੈ ਕੁਮਾਰ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਸਪੀਕਰ ਨਾਲ ਜੈਨ ਸ਼ਵੇਤਾਂਬਰ ਤੇਰਾਪੰਥ ਦੇ 10ਵੇਂ ਮੁਖੀ ਆਚਾਰੀਆ ਸ਼੍ਰੀ ਮਹਾਪ੍ਰਗਿਆ ਦੀ ਜਨਮ ਸ਼ਤਾਬਦੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨਾਂ ਨੇ ਰਾਣਾ ਕੇਪੀ ਸਿੰਘ ਨੂੰ ਆਚਾਰੀਆ ਸ਼੍ਰੀ ਮਹਾਪ੍ਰਗਿਆ ਵੱਲੋਂ ਲਿਖੀਆਂ 121 ਪੁਸਤਕਾਂ ਦਾ ਸੈੱਟ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਲਈ ਸੌਂਪਿਆ ।ਵਫ਼ਦ ਦਾ ਸਵਾਗਤ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸ਼੍ਰੀ ਮਹਾਪ੍ਰਗਿਆ ਮਹਾਨ ਦਾਰਸ਼ਨਿਕ, ਰੂਹਾਨੀ ਆਗੂ, ਲੇਖਕ ਅਤੇ ਸ਼ਾਂਤੀ ਦੇ ਦੂਤ ਸਨ। ਸ੍ਰੀ ਮਹਾਪ੍ਰਗਿਆ ਅਹਿੰਸਾ ਅਤੇ ਸਦਭਾਵਨਾ ਦੇ ਪ੍ਰਚਾਰਕ ਸਨ ਅਤੇ ਉਨਾਂ ਨੇ ਸਦਭਾਵਨਾ ਅਤੇ ਸ਼ਾਂਤੀ ਦੇ ਸੰਦੇਸ਼ ਨੂੰ ਫੈਲਾਉਣ ਲਈ ਮੁਲਕ ਭਰ ਦੀ ਯਾਤਰਾ ਕੀਤੀ। ਉਨਾਂ ਕਿਹਾ ਕਿ ਧਾਰਮਿਕ ਸਾਹਿਤ ਗਿਆਨ ਦਾ ਇੱਕ ਆਦਰਸ਼ ਸਰੋਤ ਹੈ ਅਤੇ ਇਹ ਪੁਸਤਕਾਂ ਵਿਧਾਇਕਾਂ ਨੂੰ ਲੋਕਾਂ ਦੀ ਭਲਾਈ ਲਈ ਸਹੀ ਮਾਰਗ ’ਤੇ ਦਿ੍ਰੜਤਾ ਨਾਲ ਚੱਲਣ ਲਈ ਸੇਧ ਦੇਣਗੀਆਂ।ਵਫ਼ਦ ਵੱਲੋਂ ਵਿਧਾਨ ਸਭਾ ਸਪੀਕਰ ਦਾ ਯਾਦਗਾਰੀ ਚਿੰਨ ਦੇ ਕੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ਼੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਅਤੇ ਸਪੀਕਰ ਦੇ ਸਕੱਤਰ ਸ੍ਰੀ ਰਾਮ ਲੋਕ ਵੀ ਮੌਜੂਦ ਸਨ।

 

Tags: Rana K.P. Singh , Rana Kanwarpal Singh , Speaker Punjab Vidhan Sabha , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Acharya Sri Mahapragya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD