Wednesday, 26 June 2024

 

 

ਖ਼ਾਸ ਖਬਰਾਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

 

ਸੁਰਜੀਤ ਹਾਕੀ ਸੁਸਾਇਟੀ ਦਾ ਹਾਕੀ ਦੀ ਤਰੱਕੀ ਵਿਚ ਅਹਿਮ ਯੋਗਦਾਨ : ਕਮਿਸ਼ਨਰ ਕਰਨੇਸ ਸ਼ਰਮਾ

Web Admin

Web Admin

5 Dariya News

ਜਲੰਧਰ , 08 Dec 2020

ਸਥਾਨਕ ਸੁਰਜੀਤ ਹਾਕੀ ਸਟੇਡੀਅਮ ਵਿੱਚ ਸੁਰਜੀਤ ਹਾਕੀ ਸੋਸਾਇਟੀ ਵੱਲੋਂ ਚਲਾਇਆ ਜਾ ਰਿਹਾ ਹਾਕੀ ਕੋਚਿੰਗ ਕੈਂਪ ਦੇ 76 ਦਿਨ ਪੂਰੇ ਮਿਊਸਪਲ ਕਾਰਪੋਰੇਸ਼ਨ ਦੇ ਕਮਿਸ਼ਨਰ ਕਰਨੇਸ਼ ਸ਼ਰਮਾ  ਨੇ ਅੱਜ ਸੁਰਜੀਤ ਹਾਕੀ ਕੋਚਿੰਗ ਕੈਂਪ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੇ ਰੂ-ਬ-ਰੂ ਹੋਕੇ ਉਹਨਾ ਨੂੰ  ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਖਿਡਾਰੀਆਂ ਲਈ ਜਿੰਨੀ ਗੇਮ ਖੇਡਣਾ ਜਰੂਰੀ ਹੈ ਉੱਥੇ ਉਹਨਾ ਲਈ ਨਾਲ ਨਾਲ ਪੜ੍ਹਾਈ ਵੀ ਬਹੁਤ ਲਾਜ਼ਮੀ ਹੈ । ਉਹਨਾਂ ਕਿਹਾ ਕਿ ਭਵਿੱਖ ਵਿਚ ਖਿਡਾਰੀ ਚਾਹੇ ਜਿੰਨੇ ਵੀ ਮਰਜੀ ਮੈਡਲ ਜਿੱਤ ਲਵੇ ਪਰ ਜਦੋਂ ਤਕ ਪੜ੍ਹਾਈ ਦਾ ਏਕਾ ਅੱਗੇ ਨਹੀਂ ਲੱਗੇਗਾ, ਉਹਨਾ ਦੀ ਕੋਈ ਵੇਲਯੂ ਨਹੀਂ ਪੈਣੀ । ਉਹਨਾ ਅੱਗੇ ਕਿਹਾ ਕਿ ਸਰਜੀਤ ਹਾਕੀ ਸੋਸਾਇਟੀ ਦਾ ਹਾਕੀ ਦੀ ਤਰੱਕੀ ਵਿਚ ਅਹਿਮ ਯੋਗਦਾਨ ਹੈ ।ਕਰਨੇਸ਼ ਸ਼ਰਮਾ ਅੱਗੇ ਕਿਹਾ ਕਿ ਸੁਰਜੀਤ ਹਾਕੀ ਸੋਸਾਇਟੀ ਵਲੋਂ 14 ਤੇ 19 ਸਾਲਾਂ ਦੇ ਉਮਰ  ਵਰਗ ਵਿੱਚ ਚਲਦੇ ਹਾਕੀ ਕੋਚਿੰਗ ਕੈਂਪ 165 ਤੋਂ ਵੱਧ ਖਿਡਾਰੀਆਂ ਦਾ ਭਾਗ ਲੈਣਾ,  ਭਵਿੱਖ ਵਿਚ ਭਾਰਤੀ ਹਾਕੀ ਟੀਮ ਦੀ ਨੁਮਾਇੰਦਗੀ ਕਰਨ ਦੇ ਇੱਛੁਕ ਖਿਡਾਰੀਆਂ ਲਈ ਇੱਕ ਚੰਗਾ ਆਗ਼ਾਜ਼ ਹੈ ।  ਉਹਨਾਂ ਅੱਗੇ ਕਿਹਾ ਕਿ ਬਲਟਰਨ ਪਾਰਕ ਵਿਚ ਸਮਾਰਟ ਸਿਟੀ ਸਕੀਮ ਤਹਿਤ 250 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਪੋਰਟਸ ਹਬ ਵਿਚ ਹਾਕੀ ਐਸਟ੍ਰੋਟਰਫ ਯੁਕਤ ਨਵਾਂ ਸਟੇਡੀਅਮ ਵੀ ਬਣਾਇਆ ਜਾ ਰਿਹਾ ਹੈ ।ਇਸ ਮੌਕੇ ਉਪਰ ਭਾਰਤ ਵਿਚ ਲੱਕੜ ਦੀ ਹਾਕੀ ਵਿੱਚ ਦੁਨੀਆਂ ਭਰ ਵਿੱਚ ਨਾਮਣਾ ਖੱਟਣ ਵਾਲੇ ਸਵਰਗੀ ਰਮੇਸ਼ ਕੋਹਲੀ ਜੀ ਦੀ ਦੂਸਰੀ ਬਰਸੀ ਦੇ ਮੌਕੇ ਜਿੱਥੇ ਉਹਨਾ ਨੂੰ ਯਾਦ ਕੀਤਾ ਗਿਆ ਓਥੇ ਉਹਨਾਂ ਨੂੰ ਸਰਧਾ ਦੇ ਫੁੱਲ ਵੀ ਭੇਟ ਕੀਤੇ ਗਏ । ਸਵਰਗੀ ਰਮੇਸ਼ ਕੋਹਲੀ ਜੋਂ ਇਕ ਹਾਕੀ ਦੇ ਖੇਤਰ ਵਿਚ ਇਕ ਬਹੁਤ ਹੀ ਸਤਿਕਾਰਤ ਨਾਮ ਹੈ, ਉਹ ਬੀਟ ਆਲ ਸਪੋਰਟਸ ਦੇ ਮਾਲਕ ਸਨ ਅਤੇ ਵੈਂਪਾਯਾਰ ਬ੍ਰਾਂਡ ਦੀ ਲੱਕੜ ਦੀ ਹਾਕੀ ਦੇ ਨਿਰਮਾਤਾ ਸਨ ।  ਸਵਰਗੀ ਰਮੇਸ਼ ਕੋਹਲੀ ਜੀ ਦੀ ਬਣਾਈ ਗਈ ਹਾਕੀ ਨਾਲ ਅਜੀਤਪਾਲ ਸਿੰਘ, ਸੁਰਜੀਤ ਸਿੰਘ, ਚਰਨਜੀਤ ਸਿੰਘ, ਦਵਿੰਦਰ ਸਿੰਘ ਗਰਚਾ, ਸੁਰਿੰਦਰ ਸਿੰਘ ਸੋਢੀ, ਰਾਜਿੰਦਰ ਸਿੰਘ, ਸੋਢੀ ਵਗੈਰਾ ਮਹਾਨ  ਖਿਡਾਰੀਆਂ ਨੇ ਖੇਡਕੇ ਜਿੱਥੇ ਦੇਸ਼ ਦਾ ਨਾਮ ਰੌਸ਼ਨ ਕੀਤਾ ਉੱਥੇ ਭਾਰਤੀ ਦੀ ਬਣੀ ਹਾਕੀ ਨੁੰ ਵੀ ਦੁਨੀਆਂ ਦੇ ਨਕਸ਼ੇ ਉਪਰ ਵੀ ਲੈਕੇ ਗਏ ।   ਸਵਰਗੀ ਰਮੇਸ਼ ਕੋਹਲੀ ਜੀ ਨੇ ਕੇਵਲ ਹਾਕੀ ਵੀ ਨਹੀਂ ਬਲਕਿ ਕ੍ਰਿਕੇਟ ਬੀਟ ਵਿਚ ਵੀ ਮੁਹਾਰਤ ਹਾਸਿਲ ਕੀਤੀ ਹੈ ਅਤੇ ਉਹਨਾ ਦਾ BAS ਬ੍ਰਾਂਡ ਦਾ ਕ੍ਰਿਕੇਟ ਬੈਟ ਵੀ ਦੁਨੀਆਂ ਵਿਚ ਮਸ਼ਹੂਰ ਹੈ । ਇਸ ਮੌਕੇ ਉਪਰ ਉਹਨਾਂ ਦੇ ਬੇਟੇ ਰਾਜਨ ਕੋਹਲੀ ਵੱਲੋਂ ਸਵਰਗੀ ਰਮੇਸ਼ ਕੋਹਲੀ ਜੀ ਦੀ ਦੀ ਯਾਦ ਵਿੱਚ ਤਮਾਮ ਖਿਡਾਰੀਆਂ ਨੂੰ ਟੀ ਸ਼ਰਿਟ ਵੀ ਵੰਡੀਆਂ ਗਈਆਂ ।

 

Tags: Sports News , Jalandhar , Hockey , Surjit Hockey Society , Surjit Hockey Stadium , Karnesh Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD