Wednesday, 26 June 2024

 

 

ਖ਼ਾਸ ਖਬਰਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ

 

ਕਪੂਰਥਲਾ ਪੁਲਿਸ ਵਲੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

ਜੰਮੂ ਤੇ ਕਸ਼ਮੀਰ ਤੋਂ ਲਿਆਂਦੀ ਜਾ ਰਹੀ ਢਾਈ ਕੁਇੰਟਲ ਭੁੱਕੀ ਸਮੇਤ 2 ਕਾਬੂ

Web Admin

Web Admin

5 Dariya News

ਕਪੂਰਥਲਾ , 15 Dec 2020

ਕਪੂਰਥਲਾ ਪੁਲਿਸ ਵਲੋਂ ਐਸ ਐਸ ਪੀ ਸ੍ਰੀਮਤੀ ਕੰਵਰਦੀਪ ਕੌਰ ਆਈ ਪੀ ਐਸ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਡੀ ਐਸ ਪੀ ਭੁਲੱਥ ਅਜੈ ਗਾਂਧੀ ਆਈ ਪੀ ਐਸ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਇਕ ਅੰਤਰਰਾਜੀ ਗਿਰੋਹ ਦੇ 2 ਮੈਂਬਰਾਂ ਨੂੰ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਗਿਆ।ਐਸ ਐਸ ਪੀ ਕਪੂਰਥਲਾ ਨੇ ਦੱਸਿਆ ਕਿ ਐਸ ਐਚ ਓ ਅਮਨਪ੍ਰੀਤ ਕੌਰ ਤੇ ਸਬ ਇੰਸਪੈਕਟਰ ਬਲਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਵੇਈਂ ਦੇ ਪੁਲ 'ਤੇ ਨਾਕਾਬੰਦੀ ਦੌਰਾਨ ਜੰਮੂ ਤੇ ਕਸ਼ਮੀਰ ਤੋਂ  ਟਰੱਕ ਨੰਬਰ  ਜੇ ਕੇ 18-4520 ਰਾਹੀਂ ਭੁੱਕੀ ਲਿਆਂਦੇ ਜਾਣ ਦੀ ਸੂਹ ਮਿਲੀ। ਪੁਲਿਸ ਪਾਰਟੀ ਵਲੋਂ ਪੂਰੀ ਮੁਸਤੈਦੀ ਵਰਤਦਿਆਂ ਟਰੱਕ ਨੂੰ ਨਾਕੇ 'ਤੇ ਰੋਕਕੇ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰ ਲਿਆ ਗਿਆ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਹੇਲ ਅਹਿਮਦ ਬਾਦੀ ਪੁੱਤਰ ਬਸ਼ਰ ਅਹਿਮਦ ਬਾਦੀ ਵਾਸੀ  ਮਨਦੋਜਨ ਸ਼ੋਪੀਆਂ ਤੇ ਸੁੱਖਾ  ਪੁੱਤਰ ਅਮਰੀਕ ਸਿੰਘ ਵਾਸੀ ਭਦਾਸ, ਪੁਲਿਸ ਸਟੇਸ਼ਨ ਭੁਲੱਥ ਵਜੋਂ ਹੋਈ ਹੈ।ਇਨਾਂ ਦੇ ਕਬਜ਼ੇ ਵਿਚੋਂ 250 ਕਿਲੋ ਭੁੱਕੀ ਬਰਾਮਦ ਕੀਤੀ ਗਈ ਜੋ ਕਿ ਇਨਾਂ ਪਲਾਸਟਿਕ ਦੇ 10 ਬੈਗਾਂ ਵਿਚ ਲੁਕੋ ਕੇ ਰੱਖੀ ਸੀ । ਪੁਲਿਸ ਵਲੋਂ ਟਰੱਕ ਜ਼ਬਤ ਕਰ ਲਿਆ ਗਿਆ ਹੈ ਤੇ ਦੋਹਾਂ ਵਿਰੁੱਧ ਭੁਲੱਥ ਪੁਲਿਸ ਸਟੇਸ਼ਨ ਵਿਖੇ ਐਫ ਆਈ ਆਰ ਨੰਬਰ 95 ਨੂੰ ਐਨ ਡੀ ਪੀ ਐਸ ਐਕਟ ਦੀ ਧਾਰਾ  15 ਸੀ-61-85 ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।ਪੁੱਛਗਿੱਛ ਦੌਰਾਨ ਦੋਹਾਂ ਵਲੋਂ ਕੀਤੇ ਗਏ ਖੁਲਾਸੇ ਮੁਤਾਬਿਕ ਇਨਾਂ ਦੇ ਤੀਜੇ ਸਾਥੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

 

Tags: Crime News Punjab , Punjab Police , Police , Crime News , Kapurthala , Kanwardeep Kaur , Kapurthala Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD