Wednesday, 26 June 2024

 

 

ਖ਼ਾਸ ਖਬਰਾਂ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ

 

ਡਵੀਜ਼ਨਲ ਕਮਿਸ਼ਨਰ ਰਾਹੁਲ ਤਿਵਾੜੀ ਵੱਲੋਂ ਵੋਟਰਾਂ ਤੋਂ ਪ੍ਰਾਪਤ ਫਾਰਮਾਂ ਦੀ ਵੈਰੀਫਿਕੇਸ਼ਨ

ਸਾਰੇ ਦਾਅਵੇ ਅਤੇ ਇਤਰਾਜਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਆਦੇਸ਼

Web Admin

Web Admin

5 Dariya News

ਨਵਾਂਸ਼ਹਿਰ , 01 Jan 2021

ਡਵੀਜ਼ਨਲ ਕਮਿਸ਼ਨਰ ਰੂਪਨਗਰ-ਕਮ-ਰੋਲ ਅਬਜ਼ਰਵਰ ਰਾਹੁਲ ਤਿਵਾੜੀ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦਾ ਦੌਰਾ ਕਰ ਕੇ ਮਤਦਾਤਾ ਸੂਚੀ ਸੁਧਾਈ ਪ੍ਰੋਗਰਾਮ ਦਾ ਜਾਇਜ਼ਾ ਲਿਆ ਗਿਆ। ਉਨਾਂ ਵੱਲੋਂ ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ, ਐਸ. ਡੀ. ਐਮ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 47-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਅਤੇ ਚੋਣ ਤਹਿਸੀਲਦਾਰ ਵਿਵੇਕ ਮੋਹਲਾ ਨਾਲ ਮੀਟਿੰਗ ਵੀ ਕੀਤੀ। ਇਸ ਦੌਰਾਨ ਉਨਾਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ ’ਤੇ ਮਿਤੀ 16 ਨਵੰਬਰ 2020 ਤੋਂ 15 ਦਸੰਬਰ 2020 ਤੱਕ ਪ੍ਰਾਪਤ ਕੀਤੇ ਦਾਅਵੇ ਅਤੇ ਇਤਰਾਜਾਂ ਦੀ ਪਹਿਲਾਂ ਟੇਬਲ ਟਾਪ ਚੈਕਿੰਗ ਅਤੇ ਫਿਰ ਫੀਲਡ ਚੈਕਿੰਗ ਕੀਤੀ। ਟੇਬਲ ਟਾਪ ਚੈਕਿੰਗ ਦੌਰਾਨ ਰੋਲ ਅਬਜ਼ਰਵਰ ਰਾਹੁਲ ਤਿਵਾੜੀ ਵੱਲੋਂ ਜ਼ਿਲਾ ਚੋਣ ਅਫ਼ਸਰ ਅਤੇ ਵਧੀਕ ਜ਼ਿਲਾ ਚੋਣ ਅਫ਼ਸਰ ਵੱਲੋਂ ਪਹਿਲਾਂ ਤੋਂ ਚੈੱਕ ਕੀਤੇ ਗਏ 50 ਫਾਰਮਾਂ ਦੀ ਚੈਕਿੰਗ ਕੀਤੀ। ਇਸ ਤੋਂ ਬਾਅਦ ਉਨਾਂ ਜ਼ਿਲਾ ਚੋਣ ਅਫ਼ਸਰ ਅਤੇ ਸਮੂਹ ਅਧਿਕਾਰੀਆਂ ਸਮੇਤ ਪਿੰਡ ਲੰਗੜੋਆ ਵਿਖੇ ਫਾਰਮਾਂ ਦੀ ਫੀਲਡ ਚੈਕਿੰਗ ਕੀਤੀ। ਇਸ ਮੌਕੇ ਉਨਾਂ ਸਬੰਧਤ ਬੀ. ਐਲ. ਓ ਕੋਲੋਂ ਪ੍ਰਾਪਤ ਕੀਤੇ ਗਏ ਫਾਰਮ ਚੈੱਕ ਕੀਤੇ ਅਤੇ ਫਾਰਮਾਂ ਦੀ ਬਕਾਇਦਾ ਵੈਰੀਫਿਕੇਸ਼ਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਉਨਾਂ ਵੋਟਰਾਂ ਦੇ ਘਰਾਂ ਵਿਚ ਜਾ ਕੇ ਵੀ ਵੈਰੀਫਿਕੇਸ਼ਨ ਕੀਤੀ। ਉਨਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਦਾਅਵਿਆਂ ਅਤੇ ਇਤਰਾਜਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਐਸ. ਡੀ. ਐਮ ਜਗਦੀਸ਼ ਸਿੰਘ ਜੌਹਲ, ਚੋਣ ਤਹਿਸੀਲਦਾਰ ਵਿਵੇਕ ਮੋਹਲਾ, ਤਹਿਸੀਲਦਾਰ ਨਵਾਂਸ਼ਹਿਰ ਕੁਲਵੰਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 

 

Tags: DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Rahul Tewari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD