Wednesday, 26 June 2024

 

 

ਖ਼ਾਸ ਖਬਰਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ "ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ ਅਗੇਤੇ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਬੈਠਕ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਖਿਲਾਫ ਮੁਹਿੰਮ ਭਖਾਉਣ ਲਈ ਰਣਨੀਤੀ ਉਲੀਕੀ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਿਭਾਗ ਸਖਤੀ ਨਾਲ ਕਰੇ ਕਾਰਵਾਈ : ਡਿਪਟੀ ਕਮਿਸ਼ਨ ਨਵਜੋਤ ਪਾਲ ਸਿੰਘ ਰੰਧਾਵਾ

 

ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ-ਐਮ. ਪੀ ਮਨੀਸ਼ ਤਿਵਾੜੀ

ਸੜੋਆ ਬਲਾਕ ਵਿਚ ਵੱਖ-ਵੱਖ ਵਿਕਾਸ ਕਾਰਜਾਂ ਦਾ ਕੀਤਾ ਸ਼ੁੱਭ ਆਰੰਭ

Web Admin

Web Admin

5 Dariya News

ਬਲਾਚੌਰ , 09 Jan 2021

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਨੇ ਹਲਕਾ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਪੰਜਾਬ ਲਾਰਜ ਸਕੇਲ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦੀ ਮੌਜੂਦਗੀ ਵਿਚ ਸੜੋਆ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਅਤੇ ਗ੍ਰਾਂਟਾਂ ਦੇ ਚੈੱਕ ਤਕਸੀਮ ਕਰਨ ਮੌਕੇ ਕੀਤਾ। ਉਨਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ ਅਤੇ ਹਰੇਕ ਪਿੰਡ ਵਿਚ ਸੜਕਾਂ, ਗਲੀਆਂ, ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਜਲ ਸਪਲਾਈ, ਸਟਰੀਟ ਲਾਈਟਾਂ ਅਤੇ ਹੋਰ ਵਿਕਾਸ ਕਾਰਜਾਂ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ।ਇਸ ਦੌਰਾਨ ਉਨਾਂ ਸੜੋਆ ਬਲਾਕ ਦੇ ਪਿੰਡਾਂ ਕਰੀਮਪੁਰ ਚਾਹਵਾਲਾ, ਚਾਂਦਪੁਰ ਰੁਡਕੀ ਕਲਾਂ ਅਤੇ ਮਜਾਰੀ ਵਿਚ 26 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕਰਨ ਤੋਂ ਇਲਾਵਾ ਉਨਾਂ ਨੂੰ 28.45 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੀ ਸੌਂਪੇ। ਇਸ ਮੌਕੇ ਉਨਾਂ ਪਿੰਡ ਕਰੀਮਪੁਰ ਚਾਹਵਾਲਾ ਵਿਖੇ ਗਲੀਆਂ-ਨਾਲੀਆਂ ਅਤੇ ਗੰਦੇ ਪਾਣੀ ਦੇ ਨਿਕਾਸ ਲਈ 5.65 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਪੰਚਾਇਤ ਨੂੰ 9.98 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ। ਇਸੇ ਤਰਾਂ ਪਿੰਡ ਚਾਂਦਪੁਰ ਰੁੜਕੀ ਕਲਾਂ ਵਿਚ 15  ਲੱਖ ਰੁਪਂਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਅਤੇ ਪੰਚਾਇਤ ਨੂੰ 9.98 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ। ਇਸ ਤੋਂ ਇਲਾਵਾ ਉਨਾਂ ਪਿੰਡ ਮਜਾਰੀ ਵਿਖੇ 5.42 ਲੱਖ ਰੁਪਏ ਦੀ ਲਾਗਤ ਵਾਲੇ ਗੰਦੇ ਪਾਣੀ ਦੇ ਨਿਕਾਸੀ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਅਤੇ ਪੰਚਾਇਤ ਨੂੰ 8.49 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ। ਉਨਾਂ ਤਾਕੀਦ ਕੀਤੀ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਗਈਆਂ ਗ੍ਰਾਂਟਾਂ ਦੀ ਵਰਤੋਂ ਸੁਚੱਜੇ ਢੰਗ ਨਾਲ ਕੀਤੀ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਬੀ. ਡੀ. ਪੀ. ਓ ਧਰਮ ਪਾਲ, ਚੇਅਰਮੈਨ ਬਲਾਕ ਸੰਮਤੀ ਗੌਰਵ ਵਿੱਕੀ, ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ ਹਰਜੀਤ ਜਾਡਲੀ, ਜ਼ਿਲਾ ਯੂਥ ਪ੍ਰਧਾਨ ਹੀਰਾ ਖੇਪੜ, ਰਜਿੰਦਰ ਸਿੰਘ ਸ਼ਿੰਦੀ, ਸਰਪੰਚ ਸੁੱਚਾ ਸਿੰਘ, ਸਰਪੰਚ ਬਿੰਦਰ ਸਿੰਘ, ਅਜੀਤ ਸਿੰਘ, ਨੰਦ ਲਾਲ, ਅਵਤਾਰ ਸਿੰਘ ਮਾਜਰੀ ਅਤੇ ਸਬੰਧਤ ਇਲਾਕਿਆਂ ਦੀਆਂ ਹੋਰ ਸ਼ਖਸੀਅਤਾਂ ਹਾਜ਼ਰ ਸਨ। 

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab , Balachaur , Pawan Dewan , Punjab Large Scale Industrial Development Board , Chaudhary Darshan Lal Mangupur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD