Thursday, 04 July 2024

 

 

ਖ਼ਾਸ ਖਬਰਾਂ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ ਪੀਈਸੀ ਦੇ ਸਾਬਕਾ ਵਿਦਿਆਰਥੀ ਪੁਲਕਿਤ ਸ਼ਰਮਾ ਨੇ ਰੁਪਏ ਦੀ ਵਿਦਿਆਰਥੀ ਸਕਾਲਰਸ਼ਿਪ ਲਈ ਖੁੱਲ੍ਹੇ ਦਿਲ ਨਾਲ 5 ਲੱਖ ਸਾਲਾਨਾ ਦਾ ਯੋਗਦਾਨ ਪਾਇਆ ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਆਸ਼ਿਕਾ ਜੈਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਦੀ ਹੋਈ ਸ਼ੁਰੂਆਤ ਸੀ.ਜੀ. ਸੀ ਝੰਜੇੜੀ ਕੈਂਪਸ ਵੱਲੋਂ ਕੌਮਾਂਤਰੀ ਪਲਾਸਟਿਕ ਬੈਗ ਮੁਕਤ ਦਿਵਸ 'ਤੇ ਸਫ਼ਾਈ ਮੁਹਿੰਮ ਦਾ ਆਗਾਜ਼ ਪੀ.ਈ.ਸੀ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰੋ. ਉਮੇਸ਼ ਦੇ ਫੈਕਲਟੀ ਨੇ 4 ਲੱਖ ਰੁਪਏ ਦਾ ਉਦਾਰ ਸਕਾਲਰਸ਼ਿਪ ਯੋਗਦਾਨ ਦਿੱਤਾ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ - 'ਅਨੀਮੀਆ ਨੂੰ ਜਾਣੋ-ਅਨੀਮੀਆ ਭਜਾਓ' ਪ੍ਰਾਜੈਕਟ ਸ਼ਕਤੀ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਵਿੱਚ ਕੀਤੀਆਂ ਨੁੱਕੜ ਸਭਾਵਾਂ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਕੀਤੀ ਅਪੀਲ ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ : ਆਸ਼ਿਕਾ ਜੈਨ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਲਪੀਯੂ ਨੇ ਉੱਤਰੀ ਖੇਤਰ ਦੀ ਪਹਿਲੀ ਵਰਕ ਇੰਟੀਗ੍ਰੇਟਿਡ ਬੀ.ਟੈਕ ਇੰਨ ਏ.ਆਈ. ਅਤੇ ਡਾਟਾ ਇੰਜੀਨੀਅਰਿੰਗ ਪ੍ਰੋਗਰਾਮ ਸ਼ੁਰੂ ਕੀਤਾ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਾਨਕ ਜਾਂਚ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਸੀਜੀਸੀ ਲਾਂਡਰਾਂ ਨੂੰ ਰਾਸ਼ਟਰੀ ਰੁਜ਼ਗਾਰਯੋਗਤਾ ਐਵਾਰਡ (ਨੈਸ਼ਨਲ ਇਮਪਲੋਏਬਿਲਟੀ ਐਵਾਰਡ)-2024 ਨਾਲ ਕੀਤਾ ਸਨਮਾਨਿਤ ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ 'ਆਪ ਦੀ ਸਰਕਾਰ-ਆਪ ਦੇ ਦੁਆਰ '- ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ

 

ਜ਼ਿਲ੍ਹੇ ’ਚ ਕੋਵਿਡ ਵੈਕਸੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ

ਐਸ.ਐਸ.ਪੀ. ਨਵਜੋਤ ਸਿੰਘ ਮਾਹਲ, ਐਸ.ਪੀ. (ਡੀ), ਐਸ.ਪੀ. (ਐਚ), ਡੀ.ਐਸ.ਪੀਜ਼ ਸਮੇਤ 137 ਫਰੰਟ ਲਾੲਂੀਨ ਵਰਕਰਾਂ ਨੇ ਲਗਵਾਇਆ ਕੋਵਿਡ-19 ਦਾ ਟੀਕਾ

Web Admin

Web Admin

5 Dariya News

ਹੁਸ਼ਿਆਰਪੁਰ , 04 Feb 2021

ਕੋਵਿਡ-19 ਦੀ ਰੋਕਥਾਮ ਲਈ ਸ਼ੁਰੂ ਹੋਈ ਟੀਕਾਕਰਨ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਵਿੱਚ ਦੂਜੇ ਪੜਾਅ ਦੀ ਸ਼ੁਰੂਆਤ ਸਥਾਨਕ ਪੁਲਿਸ ਲਾਈਨ ਹਸਪਤਾਲ ਤੋਂ ਹੋਈ ਜਿਥੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਸਮੇਤ ਕੁੱਲ 137 ਫਰੰਟ ਲਾਈਨ ਵਰਕਰਾਂ ਨੇ ਕੋਵਿਡ-19 ਦਾ ਟੀਕਾ ਲਗਵਾਇਆ।ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕੋਵਿਡ-19 ਦੀ ਰੋਕਥਾਮ ਲਈ ਕੋਵੀਸ਼ੀਲਡ ਟੀਕਾ ਲਗਵਾਉਣ ਉਪਰੰਤ ਦੱਸਿਆ ਕਿ ਪੁਲਿਸ ਲਾਈਨ ਹਸਪਤਾਲ ਵਿੱਚ ਟੀਕਾਕਰਨ ਦਾ ਵਿਸ਼ੇਸ਼ ਕੈਂਪ ਸ਼ੁਰੂ ਕੀਤਾ ਗਿਆ ਹੈ ਜੋ ਕਿ 5 ਦਿਨ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਕੈਂਪ ਦੌਰਾਨ ਜ਼ਿਲ੍ਹਾ ਪੁਲਿਸ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੋਵਿਡ-19 ਤੋਂ ਬਚਾਅ ਲਈ ਵੈਕਸੀਨ ਦਿੱਤੀ ਜਾਵੇਗੀ ਜਿਹੜੀ ਕਿ ਪਹਿਲੀ ਖੁਰਾਕ ਤੋਂ 28 ਦਿਨ ਬਾਅਦ ਮੁੜ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਸਭ ਤੋਂ ਪਹਿਲਾਂ ਕੋਵਿਡ ਵੈਕਸੀਨ ਲਗਵਾ ਕੇ ਕੋਰੋਨਾ ਮਹਾਮਾਰੀ ਦੇ ਸੰਕਟ ਸਮੇਂ ਫਰੰਟ ਲਾਈਨ ਵਰਕਰਾਂ ਵਜੋਂ ਕੰਮ ਕਰਨ ਵਾਲੀ ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਟੀਕਾਕਰਨ ਲਈ ਉਤਸ਼ਾਹਿਤ ਕੀਤਾ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਅੱਜ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਟੀਕਾਕਰਨ ਮਾਹਿਰਾਂ ਵਲੋਂ ਸ਼ੁਰੂ ਕੀਤੇ ਦੂਜੇ ਪੜਾਅ ਵਿੱਚ ਉਨ੍ਹਾਂ ਤੋਂ ਇਲਾਵਾ ਐਸ.ਪੀ. (ਐਚ) ਰਮਿੰਦਰ ਸਿੰਘ, ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਐਸ.ਪੀ. (ਪੀ ਬੀ) ਮਨਦੀਪ ਸਿੰਘ, ਡੀ.ਐਸ.ਪੀਜ਼ ਗੁਰਪ੍ਰੀਤ ਸਿੰਘ ਗਿੱਲ, ਜਗਦੀਸ਼ ਰਾਜ ਅਤਰੀ, ਅਮਰ ਨਾਥ, ਪ੍ਰੇਮ ਸਿੰਘ ਆਦਿ ਨੇ ਟੀਕਾਕਰਨ ਕਰਵਾਇਆ।ਕੋਵਿਡ ਵੈਕਸੀਨ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੇ ਡਰ ਜਾਂ ਅਫਵਾਹ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਕੋਵਿਡ ਦਾ ਟੀਕਾ ਇਸ ਬੀਮਾਰੀ ਦੀ ਅਸਰਦਾਰ ਢੰਗ ਨਾਲ ਰੋਕਥਾਮ ਲਈ ਅਤਿ-ਜ਼ਰੂਰੀ ਹੈ ਜਿਸ ਲਈ ਸਾਰਿਆਂ ਨੂੰ ਜਨਤਕ ਹਿੱਤਾਂ ਦੇ ਮੱਦੇਨਜ਼ਰ ਇਹ ਟੀਕਾਕਰਨ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਵੈਕਸੀਨ ਲਾਉਣ ਤੋਂ ਬਾਅਦ ਹਰ ਵਿਅਕਤੀ ਨੂੰ ਅੱਧੇ ਘੰਟੇ ਲਈ ਨਿਗਰਾਨੀ ਹੇਠ ਰੱਖਿਆ ਜਾਂਦਾ ਹੈ ਅਤੇ ਉਸ ਨੂੰ ਦੂਜੀ ਡੋਜ਼ 28 ਦਿਨ ਬਾਅਦ ਦੇਣ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਨੂੰ ਲੈ ਕੇ ਕਿਸੇ ਕਿਸਮ ਦਾ ਫਿਕਰ ਨਾ ਰੱਖਦਿਆਂ ਹਰ ਨਾਗਰਿਕ ਨੂੰ ਇਹ ਟੀਕਾ ਜ਼ਰੂਰ ਲਗਵਾਉਣਾ ਚਾਹੀਦਾ ਹੈ ਤਾਂ ਜੋ ਕੋਰੋਨਾ ਤੋਂ ਅਸੀਂ ਸਾਰੇ ਸੁਰੱਖਿਅਤ ਰਹਿ ਸਕੀਏ।ਜ਼ਿਕਰਯੋਗ ਹੈ ਕਿ ਅੱਜ ਕੁੱਲ ਲੱਗੇ 137 ਟੀਕਿਆਂ ਵਿੱਚੋਂ 83 ਟੀਕੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਲਾਏ ਗਏ ਜਦਕਿ 54 ਟੀਕੇ ਹੋਰਨਾਂ ਫਰੰਟ ਲਾਈਨ ਵਰਕਰਾਂ ਦੇ ਲਗਾਏ ਗਏ।ਟੀਕਾਕਰਨ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਤੋਂ ਇਲਾਵਾ ਪੁਲਿਸ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

 

Tags: SSP Hoshiarpur , Navjot Singh Mahal , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD