Thursday, 04 July 2024

 

 

ਖ਼ਾਸ ਖਬਰਾਂ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ ਪੀਈਸੀ ਦੇ ਸਾਬਕਾ ਵਿਦਿਆਰਥੀ ਪੁਲਕਿਤ ਸ਼ਰਮਾ ਨੇ ਰੁਪਏ ਦੀ ਵਿਦਿਆਰਥੀ ਸਕਾਲਰਸ਼ਿਪ ਲਈ ਖੁੱਲ੍ਹੇ ਦਿਲ ਨਾਲ 5 ਲੱਖ ਸਾਲਾਨਾ ਦਾ ਯੋਗਦਾਨ ਪਾਇਆ ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਆਸ਼ਿਕਾ ਜੈਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਦੀ ਹੋਈ ਸ਼ੁਰੂਆਤ ਸੀ.ਜੀ. ਸੀ ਝੰਜੇੜੀ ਕੈਂਪਸ ਵੱਲੋਂ ਕੌਮਾਂਤਰੀ ਪਲਾਸਟਿਕ ਬੈਗ ਮੁਕਤ ਦਿਵਸ 'ਤੇ ਸਫ਼ਾਈ ਮੁਹਿੰਮ ਦਾ ਆਗਾਜ਼ ਪੀ.ਈ.ਸੀ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰੋ. ਉਮੇਸ਼ ਦੇ ਫੈਕਲਟੀ ਨੇ 4 ਲੱਖ ਰੁਪਏ ਦਾ ਉਦਾਰ ਸਕਾਲਰਸ਼ਿਪ ਯੋਗਦਾਨ ਦਿੱਤਾ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ - 'ਅਨੀਮੀਆ ਨੂੰ ਜਾਣੋ-ਅਨੀਮੀਆ ਭਜਾਓ' ਪ੍ਰਾਜੈਕਟ ਸ਼ਕਤੀ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਵਿੱਚ ਕੀਤੀਆਂ ਨੁੱਕੜ ਸਭਾਵਾਂ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਕੀਤੀ ਅਪੀਲ ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ : ਆਸ਼ਿਕਾ ਜੈਨ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਲਪੀਯੂ ਨੇ ਉੱਤਰੀ ਖੇਤਰ ਦੀ ਪਹਿਲੀ ਵਰਕ ਇੰਟੀਗ੍ਰੇਟਿਡ ਬੀ.ਟੈਕ ਇੰਨ ਏ.ਆਈ. ਅਤੇ ਡਾਟਾ ਇੰਜੀਨੀਅਰਿੰਗ ਪ੍ਰੋਗਰਾਮ ਸ਼ੁਰੂ ਕੀਤਾ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਾਨਕ ਜਾਂਚ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਸੀਜੀਸੀ ਲਾਂਡਰਾਂ ਨੂੰ ਰਾਸ਼ਟਰੀ ਰੁਜ਼ਗਾਰਯੋਗਤਾ ਐਵਾਰਡ (ਨੈਸ਼ਨਲ ਇਮਪਲੋਏਬਿਲਟੀ ਐਵਾਰਡ)-2024 ਨਾਲ ਕੀਤਾ ਸਨਮਾਨਿਤ ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ 'ਆਪ ਦੀ ਸਰਕਾਰ-ਆਪ ਦੇ ਦੁਆਰ '- ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ

 

ਕੌਮਾਂਤਰੀ ਮਹਿਲਾ ਦਿਵਸ ਮੌਕੇ ਪੁਲਿਸ ਲਾਈਨ ’ਚ ਸਿਹਤ ਅਤੇ ਵੈਲਨੈਸ ਸੈਂਟਰ ਦੀ ਸ਼ੁਰੂਆਤ

ਐਸ.ਐਸ.ਪੀ. ਨੇ ਮਹਿਲਾ ਡੀ.ਐਸ.ਪੀ. ਮਾਧਵੀ ਸ਼ਰਮਾ ਤੋਂ ਸੈਂਟਰ ਦੀ ਸ਼ੁਰੂਆਤ ਕਰਾਈ

Web Admin

Web Admin

5 Dariya News

ਹੁਸ਼ਿਆਰਪੁਰ , 08 Mar 2021

ਕੌਮਾਂਤਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਪੁਲਿਸ ਵਲੋਂ ਸਥਾਨਕ ਪੁਲਿਸ ਲਾਈਨ ਵਿੱਚ ਸਿਹਤ ਅਤੇ ਵੈਲਨੈਸ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਜਿਥੇ ਕਿ ਮਹਿਲਾ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਆਪਣੇ-ਆਪ ਨੂੰ ਸਿਹਤਮੰਦ ਰੱਖਣ ਲਈ ਯੋਗਾ, ਵਰਜਿਸ਼ ਆਦਿ ਕਰ ਸਕਣਗੇ। ਇਸ ਮੌਕੇ ਮਹਿਲਾ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਵਿਸ਼ੇਸ਼ ਤੌਰ ’ਤੇ ਯੋਗਾ ਸੈਸ਼ਨ ਵੀ ਕਰਵਾਇਆ ਗਿਆ।ਹੁਸ਼ਿਆਰਪੁਰ ਪੁਲਿਸ ਵਿੱਚ ਤਾਇਨਾਤ ਮਹਿਲਾ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਸਹੂਲਤ ਲਈ ਪੁਲਿਸ ਲਾਈਨ ਹਸਪਤਾਲ ਵਿੱਚ ਵਿਸ਼ੇਸ਼ ਜਾਂਚ ਕੈਂਪ ਵੀ ਲਾਇਆ ਗਿਆ ਜਿਥੇ ਔਰਤਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਵਲੋਂ ਮੁਫ਼ਤ ਚੈਕਅਪ ਕੀਤਾ ਗਿਆ।ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਇਸ ਸੈਂਟਰ ਦੀ ਸ਼ੁਰੂਆਤ ਡੀ.ਐਸ.ਪੀ. ਮਾਧਵੀ ਸ਼ਰਮਾ ਤੋਂ ਕਰਵਾਉਂਦਿਆਂ ਮਹਿਲਾ ਪੁਲਿਸ ਮੁਲਾਜ਼ਮਾਂ ਵਲੋਂ ਪੂਰੀ ਸ਼ਿੱਦਤ ਨਾਲ ਨਿਭਾਈ ਜਾ ਰਹੀ ਡਿਊਟੀ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਭÎਵਿੱਖ ਵਿੱਚ ਹੋਰ ਵੀ ਚੰਗੇਰੇ ਅਤੇ ਸੁਚੱਜੇ ਢੰਗ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਉਤਸ਼ਾਹਿਤ ਕੀਤਾ। 

ਉਨ੍ਹਾਂ ਨੇ ਵੱਖ-ਵੱਖ ਮਹਿਲਾ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਲਾਮਿਸਾਲ ਸੇਵਾਵਾਂ ਔਰਤਾਂ ਵਿਰੁੱਧ ਹੋਣ ਵਾਲੇ ਜ਼ੁਰਮਾਂ ਦੇ ਖਾਤਮੇ ਲਈ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ ਜੋ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਅਤਿ ਜ਼ਰੂਰੀ ਹਨ।ਪੁਲਿਸ ਲਾਈਨ ਵਿੱਚ ਸ਼ੁਰੂ ਕੀਤੇ ਸੈਂਟਰ ਸਬੰਧੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਇਥੇ ਜਿੰਮ, ਫਿਜਿਊਥਰੈਪੀ, ਕੌਂਸਲਿੰਗ ਰੂਮ ਅਤੇ ਕਰਾਸ ਫਿੱਟ ਟਰੇਨਿੰਗ ਉਪਲਬੱਧ ਹੈ ਅਤੇ ਮਹਿਲਾ ਮੁਲਾਜ਼ਮਾਂ ਲਈ ਵਿਸ਼ੇਸ਼ ਸਮਾਂ ਨਿਸ਼ਚਿਤ ਕੀਤਾ ਗਿਆ ਹੈ ਤਾਂ ਜੋ ਉਹ ਆਪਣੇ-ਆਪ ਨੂੰ ਸਿਹਤਮੰਦ ਅਤੇ ਚੁਸਤ-ਦਰੁੱਸਤ ਰੱਖ ਸਕਣ। ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਪੁਲਿਸ ਲਾਈਨ ਹਸਪਤਾਲ ਵਿੱਚ ਲਾਏ ਮੁਫ਼ਤ ਸਿਹਤ ਜਾਂਚ ਕੈਂਪ ਦੌਰਾਨ ਡਾ. ਸ਼ੈਫਾਲੀ ਨੇ 120 ਦੇ ਕਰੀਬ ਮਹਿਲਾ ਮੁਲਾਜ਼ਮਾਂ ਦਾ ਚੈਕਅਪ ਕੀਤਾ ਅਤੇ ਲੋੜੀਂਦੀ ਦਵਾਈ ਦਿੱਤੀ। ਉਨ੍ਹਾਂ ਦੱਸਿਆ ਕਿ ਬਾਕੀ ਮਹਿਲਾ ਮੁਲਾਜ਼ਮਾਂ ਦਾ ਵੀ ਮੁਫ਼ਤ ਚੈਕਅਪ ਕਰਾਇਆ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਪੀ. (ਐਚ) ਰਮਿੰਦਰ ਸਿੰਘ, ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਐਸ.ਪੀ. ਪੀ.ਬੀ.ਆਈ. ਮਨਦੀਪ ਸਿੰਘ, ਡੀ.ਐਸ.ਪੀ. (ਐਚ) ਗੁਰਪ੍ਰੀਤ ਸਿੰਘ ਗਿੱਲ, ਡੀ.ਐਸ.ਪੀ. ਕੰਟਰੋਲ ਰੂਮ ਅਮਰ ਨਾਥ, ਡੀ.ਐਸ.ਪੀ. ਪੀ.ਬੀ.ਆਈ. ਪ੍ਰੇਮ ਸਿੰਘ, ਡੀ.ਐਸ.ਪੀ. ਜਸਪ੍ਰੀਤ ਸਿੰਘ, ਡੀ.ਐਸ.ਪੀ. ਸਪੈਸ਼ਲ ਬਰਾਂਚ ਸਤਿੰਦਰ ਚੱਢਾ, ਪੁਲਿਸ ਲਾਈਨ ਹਸਪਤਾਲ ਦੇ ਐਸ.ਐਮ.ਓ. ਡਾ. ਲਖਵੀਰ ਸਿੰਘ ਆਦਿ ਮੌਜੂਦ ਸਨ।

 

Tags: SSP Hoshiarpur , International Women’s Day , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD