Wednesday, 03 July 2024

 

 

ਖ਼ਾਸ ਖਬਰਾਂ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ

 

ਪੰਜਾਬ ਨੇ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 24 ਦਿਨਾਂ ‘ਚ ਲਾਭਪਾਤਰੀਆਂ ਦੇ 9,55,489 ਈ-ਕਾਰਡ ਬਣਾ ਕੇ ਰਿਕਾਰਡ ਕਾਇਮ ਕੀਤਾ : ਹੁਸਨ ਲਾਲ

673.62 ਕਰੋੜ ਰੁਪਏ ਦੀ ਲਾਗਤ ਨਾਲ 6,01,766 ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ

Web Admin

Web Admin

5 Dariya News

ਚੰਡੀਗੜ੍ਹ , 17 Mar 2021

ਪੰਜਾਬ ਸਰਕਾਰ ਨੇ ਏ.ਬੀ.-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 22 ਫਰਵਰੀ ਤੋਂ 16 ਮਾਰਚ 2021 ਤੱਕ ਲਾਭਪਾਤਰੀਆਂ ਦੇ 9,55,489 ਈ-ਕਾਰਡ ਬਣਾ ਕੇ ਰਿਕਾਰਡ ਕਾਇਮ ਕੀਤਾ ਹੈ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਪ੍ਰਆਸ ਭਵਨ ਸੈਕਟਰ -38 ਚੰਡੀਗੜ੍ਹ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ।ਮੀਟਿੰਗ ਦੀ ਅਗਵਾਈ ਕਰਦਿਆਂ ਸ੍ਰੀ ਹੁਸਨ ਲਾਲ ਨੇ ਵਿਸ਼ੇਸ਼ ਤੌਰ `ਤੇ ਪੰਜਾਬ ਮੰਡੀ ਬੋਰਡ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਕਿਉਂਕਿ ਉਕਤ ਦੋਵੇਂ ਵਿਭਾਗ ਇਸ ਬੀਮਾ ਯੋਜਨਾ ਦੇ ਵੱਡੀ ਗਿਣਤੀ ਲਾਭਪਾਤਰੀਆਂ ਨੂੰ ਕਵਰ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਵਿਭਾਗ ਲਾਭਪਾਤਰੀਆਂ ਦੇ ਅਪਡੇਟਿਡ ਵੇਰਵੇ ਸਟੇਟ ਸਿਹਤ ਏਜੰਸੀ ਨੂੰ ਮੁਹੱਈਆ ਕਰਵਾਉਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਯੋਗ ਲਾਭਪਾਤਰੀ ਨੀਤੀ ਦੇ ਅਗਲੇ ਸਾਲ ਅਧੀਨ ਕਵਰ ਕੀਤੇ ਜਾਣ ਅਤੇ ਕੋਈ ਵੀ ਯੋਗ ਲਾਭਪਾਤਰੀ ਬਾਕੀ ਨਾ ਰਹੇ।ਉਨ੍ਹਾਂ ਕਿਹਾ ਕਿ ਰਾਜ ਸਿਹਤ ਏਜੰਸੀ ਨੇ ਸੂਬੇ ਭਰ ਵਿੱਚ ਈ-ਕਾਰਡ ਬਣਾਉਣ ਲਈ 22 ਫਰਵਰੀ ਤੋਂ 28 ਫਰਵਰੀ ਤੱਕ ਇੱਕ ਹਫਤੇ ਦੀ ਵਿਆਪਕ ਮੁਹਿੰਮ ਚਲਾਈ ਅਤੇ ਸੂਬੇ ਵਿੱਚ ਹੁਣ ਤੱਕ 69.40 ਫੀਸਦੀ ਯੋਗ ਪਰਿਵਾਰਾਂ ਨੂੰ ਏ.ਬੀ.-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਵਰ ਕੀਤਾ ਜਾ ਚੁੱਕਾ ਹੈ।ਰਾਜ ਸਿਹਤ ਏਜੰਸੀ ਦੇ ਸੀ.ਈ.ਓ. ਸ੍ਰੀ ਅਮਿਤ ਕੁਮਾਰ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਜ਼ੋਰਾਂ `ਤੇ ਚੱਲ ਰਹੀ ਹੈ ਜਿਸ ਵਿੱਚ ਪਰਿਵਾਰਾਂ ਦੇ ਈ-ਕਾਰਡ ਬਣਾਉਣ ਲਈ ਫਾਜ਼ਿਲਕਾ, ਪਠਾਨਕੋਟ, ਜਲੰਧਰ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹੇ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਹ ਯੋਜਨਾ 20 ਅਗਸਤ 2019 ਤੋਂ ਸ਼ੁਰੂ ਹੋਈ ਅਤੇ ਸੂਬੇ ਭਰ ਵਿੱਚ 6,01,766 ਤੋਂ ਵੱਧ ਮਰੀਜ਼ਾਂ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾ ਕੇ 673.62 ਕਰੋੜ ਰੁਪਏ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਗਿਆ।

ਸ੍ਰੀ ਅਮਿਤ ਕੁਮਾਰ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਸਿਰਫ 1.5 ਸਾਲ ਦੌਰਾਨ 822 ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਸੂਚੀਬੱਧ ਕਰਨ ਅਤੇ ਔਸਤਨ 1500 ਲਾਭਪਾਤਰੀਆਂ ਨੂੰ ਇਲਾਜ ਮੁਹੱਈਆ ਕਰਵਾਉਣ ਨਾਲ ਦੇਸ਼ ਦਾ ਬਿਹਤਰ ਕਾਰਗੁਜ਼ਾਰੀ ਵਿਖਾਉਣ ਵਾਲਾ ਸੂਬਾ ਬਣ ਗਿਆ ਹੈ। ਉਹਨਾਂ ਕਿਹਾ ਕਿ ਇਹ ਇੱਕ ਬੀਮਾ ਆਧਾਰਤ ਸਕੀਮ ਹੈ, ਇਸ ਲਈ ਬੀਮਾ ਕੰਪਨੀ ਨਾਲ ਮਿਲ ਕੇ ਨਿਯਮਤ ਅਧਾਰ 'ਤੇ ਯੋਜਨਾ ਦੀ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਸਾਰੀਆਂ ਸ਼ਿਕਾਇਤਾਂ ਦਾ ਜਲਦ ਨਿਪਟਾਰਾ, ਪ੍ਰਵਾਨਗੀਆਂ ਦੇਣਾ ਅਤੇ ਦਾਅਵਿਆਂ ਦਾ ਸਮੇਂ ਸਿਰ ਹੱਲ ਕਰਨਾ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਇਹ ਵੀ ਦੱਸਿਆ ਕਿ ਸਟੇਟ ਹੈਲਥ ਏਜੰਸੀ ਵੱਲੋਂ ਹਾਲ ਹੀ ਵਿੱਚ ਇੱਕ ਫੀਡਬੈਕ ਪੋਰਟਲ ਵਿਕਸਿਤ ਕਰਕੇ ਵਿਲੱਖਣ ਪਹਿਲਕਦਮੀ ਕੀਤੀ ਗਈ ਹੈ, ਜਿਸ ਤਹਿਤ ਇਲਾਜ ਦਾ ਲਾਭ ਲੈਣ ਵਾਲੇ ਸਾਰੇ ਲਾਭਪਾਤਰੀਆਂ ਨਾਲ ਸੰਪਰਕ ਕੀਤਾ ਜਾਂਦਾ ਹੈ ਅਤੇ ਕਈ ਮਾਪਦੰਡਾਂ ਦੇ ਆਧਾਰ 'ਤੇ ਉਨ੍ਹਾਂ ਦੀ ਫੀਡਬੈਕ ਲਈ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਨਕਦ ਰਹਿਤ ਇਲਾਜ ਸਹੂਲਤਾਂ ਸਬੰਧੀ ਉਨ੍ਹਾਂ ਦੀ ਸੰਤੁਸ਼ਟੀ ਬਾਰੇ ਵੀ ਜਾਣਿਆ ਜਾਂਦਾ ਹੈ। ਇਸ ਪੋਰਟਲ ਰਾਹੀਂ ਸਰਕਾਰ ਲਾਭਪਾਤਰੀਆਂ ਨਾਲ ਸਿੱਧੇ ਤੌਰ ‘ਤੇ ਸੰਪਰਕ ਬਣਾਉਂਦੀ ਹੈ ਅਤੇ ਜੇਕਰ ਮਰੀਜ਼ ਨੂੰ ਇਲਾਜ ਸਹੂਲਤ ਲੈਣ ਵਿਚ ਮੁਸ਼ਕਲ ਆਉਂਦੀ ਹੈ ਤਾਂ ਉਹਨਾਂ ਦੇ ਮਾਮਲੇ ਨੂੰ ਪੂਰਜ਼ੋਰ ਢੰਗ ਨਾਲ ਪੇਸ਼ ਕਰਨ ਲਈ ਮਦਦ ਕਰਦੀ ਹੈ। ਉਨ੍ਹਾਂ ਕਿਹਾ ਕਿ ਏ.ਬੀ.-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਹੁਣ ਤੱਕ 99.45 ਕਰੋੜ ਰੁਪਏ ਦੀ ਲਾਗਤ ਨਾਲ 11,062 ਤੋਂ ਵੱਧ ਦਿਲ ਦੀਆਂ ਸਰਜਰੀਆਂ, 36.89 ਕਰੋੜ ਰੁਪਏ ਦੀ ਲਾਗਤ ਨਾਲ 180,660 ਡਾਇਲਸਿਸ,34.07 ਕਰੋੜ ਰੁਪਏ ਦੀ ਲਾਗਤ ਨਾਲ 4,265 ਜੋੜਾਂ ਦੇ ਆਪ੍ਰੇਸ਼ਨ ਅਤੇ 23.04 ਕਰੋੜ ਰੁਪਏ ਦੀ ਲਗਾਤ ਨਾਲ 10,958 ਤੋਂ ਵੱਧ ਕੈਂਸਰ ਦੇ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ।

 

Tags: Hussan Lal , Punjab Admin , AB- Sarbat Sehat Bima Yojna , Principal Secretary Health & Family Welfare

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD