Wednesday, 26 June 2024

 

 

ਖ਼ਾਸ ਖਬਰਾਂ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ

 

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਿਲਕਫੈਡ ਦਾ ਨਵਾਂ ਉਤਪਾਦ 'ਵੇਰਕਾ ਡੇਅਰੀ ਵ੍ਹਾਈਟਨਰ' ਲਾਂਚ

ਹੋਟਲਾਂ, ਘਰਾਂ ਤੇ ਸਫਰ ਕਰਨ ਵਾਲੇ ਯਾਤਰੂਆਂ ਲਈ ਸਹਾਈ ਸਿੱਧ ਹੋਵੇਗਾ ਨਵਾਂ ਉਤਪਾਦ ਡੇਅਰੀ ਵ੍ਹਾਈਟਨਰ: ਕਮਲਦੀਪ ਸਿੰਘ ਸੰਘਾ

Web Admin

Web Admin

5 Dariya News

ਚੰਡੀਗੜ੍ਹ , 25 Mar 2021

ਡੇਅਰੀ ਮਾਰਕੀਟ ਵਿੱਚ ਆਪਣੇ ਉਚ ਮਿਆਰਾਂ ਅਤੇ ਵੱਖ-ਵੱਖ ਉਤਪਾਦਾਂ ਦੀ ਕਿਸਮ ਨਾਲ ਲੋਕਾਂ ਵਿੱਚ ਮਕਬੂਲ ਅਦਾਰੇ ਮਿਲਕਫੈਡ ਪੰਜਾਬ ਵੱਲੋਂ ਅੱਜ ਇਕ ਹੋਰ ਨਵੀਂ ਪੁਲਾਂਘ ਪੁੱਟਦਿਆਂ ਆਪਣਾ ਨਵਾਂ ਉਤਪਾਦ 'ਵੇਰਕਾ ਡੇਅਰੀ ਵ੍ਹਾਈਟਨਰ' ਲਾਂਚ ਕੀਤਾ ਗਿਆ।ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਇਥੇ ਮਿਲਕਫੈਡ ਦੇ ਮੁੱਖ ਦਫਤਰ ਵਿਖੇ ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀ ਕੇ.ਸਿਵਾ ਪ੍ਰਸਾਦ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਅਤੇ ਮਿਲਕਫੈਡ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਦੀ ਹਾਜ਼ਰੀ ਵਿੱਚ 'ਵੇਰਕਾ ਡੇਅਰੀ ਵ੍ਹਾਈਟਨਰ' ਦੇ ਚਾਰ ਵੱਖ-ਵੱਖ ਭਾਰ ਵਰਗਾਂ ਦੇ ਪੈਕੇਟ ਲਾਂਚ ਕੀਤੇ ਗਏ ਜਿਨ੍ਹਾਂ ਵਿੱਚ 200 ਗ੍ਰਾਮ, 500 ਗ੍ਰਾਮ, ਇਕ ਕਿਲੋ ਅਤੇ ਸਾਢੇ ਸੱਤ ਕਿਲੋ ਦੀ ਪੈਕਿੰਗ ਸ਼ਾਮਲ ਸੀ।ਇਸ ਮੌਕੇ ਸੰਬੋਧਨ ਕਰਦਿਆਂ ਸ. ਰੰਧਾਵਾ ਨੇ ਦੱਸਿਆ ਕਿ ਪੰਜਾਬ ਦੇ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੀ ਸੇਵਾ ਹਿੱਤ ਮਿਲਕਫੈਡ ਦੇ ਜਲੰਧਰ ਮਿਲਕ ਪਲਾਂਟ ਵੱਲੋਂ ਉਚ ਕੋਟੀ ਦੇ 'ਡੇਅਰੀ ਵ੍ਹਾਈਟਨਰ' ਦਾ ਉਤਪਾਦਨ ਸ਼ੁਰੂ ਕੀਤਾ ਗਿਆ। ਮਿਲਕਫੈਡ ਵਲੋਂ ਇਹ ਸਾਰੀਆਂ ਪੈਕਿੰਗਾਂ ਖਪਤਕਾਰਾਂ ਦੀ ਜਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਮਾਰਕੀਟ ਵਿੱਚ ਉਤਾਰੀਆਂ ਜਾ ਰਹੀਆਂ ਹਨ। ਇਹ ਵੇਰਕਾ ਜਲੰਧਰ ਡੇਅਰੀ ਵਿਖੇ ਸਥਾਪਤ ਕੀਤੀ ਗਈ ਅਤਿ-ਆਧੁਨਿਕ ਮਸ਼ੀਨਰੀ ਦੇ ਨਾਲ ਪੰਜਾਬ ਦੇ ਪੌਸ਼ਟਿਕ ਦੁੱਧ ਤੋਂ ਤਿਆਰ ਕੀਤਾ ਜਾਂਦਾ ਹੈ। ਵੇਰਕਾ ਡੇਅਰੀ ਵ੍ਹਾਈਟਨਰ ਲੰਮੇ ਸਮੇਂ ਤੱਕ ਸਟੋਰ ਕੀਤਾ ਜਾ ਸਕਦਾ ਹੈ ਅਤੇ ਇਸ ਦੀ ਅਸਾਨ ਵਰਤੋਂ ਘਰਾਂ, ਹੋਟਲਾਂ ਅਤੇ ਸਫਰ ਦੌਰਾਨ ਯਾਤਰੂਆਂ ਨੂੰ ਬਹੁਤ ਸਹੂਲਤ ਦੇਵੇਗੀ। ਉਨ੍ਹਾਂ ਕਿਹਾ ਕਿ ਇਹ ਉਤਪਾਦ ਨੈਸਲੇ, ਅਮੁੱਲ ਆਦਿ ਵੱਲੋਂ ਤਿਆਰ ਕੀਤਾ ਜਾਂਦਾ ਸੀ ਅਤੇ ਲੋਕਾਂ ਦੀ ਮੰਗ ਨੂੰ ਦੇਖਦਿਆਂ ਵੇਰਕਾ ਵੱਲੋਂ ਇਸ ਨੂੰ ਤਿਆਰ ਕਰਨਾ ਸ਼ੁਰੂ ਕੀਤਾ ਗਿਆ ਹੈ ਜਿਸ ਦੀ ਕੀਮਤ ਵੀ ਮੁਕਾਬਲਤਨ ਘੱਟ ਰੱਖੀ ਗਈ ਹੈ।ਸ. ਰੰਧਾਵਾ ਨੇ ਅੱਗੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਦੌਰ ਵਿੱਚ ਜਿੱਥੇ ਦੇਸ਼ ਦਾ ਪੂਰਾ ਉਦਯੋਗ ਅਤੇ ਸੇਵਾ ਖੇਤਰ ਆਰਥਿਕ ਮੰਦੀ ਨਾਲ ਜੂਝ ਰਿਹਾ ਸੀ ਉਥੇ ਮਿਲਕਫੈਡ ਨੇ ਕਿਸਾਨਾਂ ਦੇ ਸਹਿਯੋਗ, ਆਪਣੇ ਸਟਾਫ ਦੀ ਮਿਹਨਤ ਅਤੇ ਮਿਆਰੀ ਉਤਪਾਦਾਂ ਸਦਕਾ ਇਸ ਵਿੱਤੀ ਸਾਲ ਵਿੱਚ ਪਿਛਲੇ ਵਿੱਤੀ 2019-20 ਨਾਲੋਂ 25 ਫੀਸਦੀ ਵਧੇਰੇ ਦੁੱਧ ਖਰੀਦਿਆ। ਮਿਲਕਫੈਡ ਵੱਲੋਂ ਇਸ ਔਖੇ ਸਮੇਂ ਵਿੱਚ ਦੁੱਧ ਉਤਪਾਦਕਾਂ ਲਈ ਦੁੱਧ ਦੇ ਰੇਟ ਕਾਇਮ ਰੱਖਣ ਵਿੱਚ ਬਹੱਤ ਵਧੀਆ ਭੂਮਿਕਾ ਨਿਭਾਈ ਜਿਸ ਲਈ ਸਹਿਕਾਰਤਾ ਮੰਤਰੀ ਨੇ ਮਿਲਕਫੈਡ ਦੀ ਸਮੂਹ ਟੀਮ ਨੂੰ ਮੁਬਾਰਕਬਾਦ ਦਿੱਤੀ।

ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮਹਾਂਮਾਰੀ ਦੇ ਸਮੇਂ ਦੌਰਾਨ ਵੀ ਮਿਲਕਫੈਡ ਵੱਲੋਂ ਮਿਲਕ ਪਲਾਟਾਂ ਦੇ ਆਧੁਨਿਕੀਕਰਨ ਅਤੇ ਇਨ੍ਹਾਂ ਦੀ ਸਮਰੱਥਾ ਵਧਾਉਣ ਲਈ ਕਈ ਪ੍ਰਾਜੈਕਟ ਆਰੰਭੇ ਜਾ ਰਹੇ ਹਨ। ਮਿਲਕਫੈਡ ਵੱਲੋਂ 254 ਕਰੋੜ ਰੁਪਏ ਦੀ ਲਾਗਤ ਨਾਲ ਕਈ ਵਿਕਾਸ ਅਤੇ ਵਿਸਥਾਰ ਪ੍ਰਾਜੈਕਟ ਜਲੰਧਰ, ਲੁਧਿਆਣਾ, ਮੁਹਾਲੀ ਅਤੇ ਪਟਿਆਲਾ ਡੇਅਰੀਆਂ ਵਿਖੇ ਚੱਲ ਰਹੇ ਹਨ। ਪੰਜਾਬ ਸਰਕਾਰ ਅਤੇ ਨਾਬਾਰਡ ਵਲੋਂ ਦਿੱਤੀ ਗਈ 138 ਕਰੋੜ ਦੀ ਆਰਥਿਕ ਸਹਾਇਤਾ ਨਾਲ ਬੱਸੀ ਪਠਾਣਾ ਵਿਖੇ ਸ਼ੁਰੂ ਕੀਤਾ ਮੈਗਾ ਡੇਅਰੀ ਪ੍ਰਾਜੈਕਟ ਪ੍ਰਗਤੀ ਅਧੀਨ ਹੈ ਜਿਸ ਦੇ ਇਸ ਸਾਲ ਜੂਨ ਮਹੀਨੇ ਪੂਰਾ ਹੋਣ ਦੀ ਸੰਭਾਵਨਾ ਹੈ।ਮਿਲਕਫੈਡ ਪੰਜਾਬ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੇਰਕਾ ਵੱਲੋਂ ਲਾਂਚ ਕੀਤਾ ਡੇਅਰੀ ਵ੍ਹਾਈਟਨਰ ਕਿਸੇ ਵੀ ਥਾਂ ਚਾਹ, ਕਾਫੀ, ਦੁੱਧ ਬਣਾਉਣ ਲਈ ਸਿਰਫ ਗਰਮ ਪਾਣੀ ਮਿਲਾ ਕੇ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਦੁੱਧ ਦੀ ਸਾਂਭ ਸੰਭਾਲ ਅਤੇ ਇਸ ਨੂੰ ਲਿਜਾਣਾ ਔਖਾ ਹੋਣ ਕਰਕੇ ਡੇਅਰੀ ਵ੍ਹਾਈਟਨਰ ਬਦਲ ਸਾਬਤ ਹੋਵੇਗਾ। ਇਕ ਕਿਲੋ ਵੇਰਕਾ ਡੇਅਰੀ ਵ੍ਹਾਈਟਨਰ ਤੋਂ 10 ਕਿਲੋ ਤਰਲ ਦੁੱਧ ਬਣਾਇਆ ਜਾ ਸਕਦਾ ਹੈ। ਇਸ ਵਿੱਚ ਖੰਡ 18 ਫੀਸਦੀ, ਫੈਟ 20 ਫੀਸਦੀ ਤੇ ਪ੍ਰੋਟੀਨ 22 ਫੀਸਦੀ ਹੈ। ਇਸ ਦੀ ਵਿਸ਼ੇਸਤਾ ਹੈ ਕਿ ਇਹ ਉਚ ਘੁਲਣਸ਼ੀਲਤਾ ਵਾਲਾ ਉਤਪਾਦ ਹੈ ਜੋ ਕਿ ਚਾਹ, ਦੁੱਧ, ਸ਼ੇਕ ਆਦਿ ਪੀਣ ਵਾਲੇ ਪਦਾਰਥ ਨੂੰ ਗਾੜਾ ਬਣਾਉਦਾ ਹੈ ਅਤੇ ਇਸ ਦੀ ਵਰਤੋਂ ਪੀਣ ਵਾਲੇ ਪਦਾਰਥਾਂ ਨੂੰ ਦੁੱਧ ਦਾ ਅਸਲੀ ਸਵਾਦ ਅਤੇ ਖੁਸ਼ਬੂ ਦਿੰਦੀ ਹੈ। ਕੀਮਤ ਪੱਖੋਂ ਇਹ ਵੀ ਉਪਭੋਗਤਾਵਾਂ ਲਈ ਵਾਜਬ ਅਤੇ ਲਾਹੇਵੰਦ ਹੈ।ਸ੍ਰੀ ਸੰਘਾ ਨੇ ਅੱਗੇ ਦੱਸਿਆ ਕਿ ਲੋਕਾਂ ਦੀ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਲਈ ਵੇਰਕਾ ਨੇ ਪ੍ਰਸਿੱਧ ਹਲਦੀ ਦੁੱਧ ਦੀ ਸ਼ੁਰੂਆਤ ਕੀਤੀ ਹੈ ਅਤੇ ਖਪਤਕਾਰਾਂ ਦੀ ਸਹੂਲਤ ਲਈ ਪ੍ਰਸਿੱਧ ਪੀਓ ਨੂੰ ਨਵੀਂ ਸਹੂਲਤ ਵਾਲੀ ਪੀ.ਪੀ. (ਪੌਲੀਪ੍ਰੋਪਾਈਲਾਈਨ) ਬੋਤਲ ਵਿੱਚ ਲਾਂਚ ਕੀਤਾ ਹੈ। ਅਜੋਕੇ ਸਮੇਂ ਵਿੱਚ ਸਿਹਤਮੰਦ, ਪ੍ਰਤੀਰੋਧੀ ਗਤੀਸ਼ੀਲਤਾ ਵੱਲ ਵੱਦੇ ਖਪਤਕਾਰਾਂ ਦੇ ਰੁਝਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਵੇਰਕਾ ਨੇ ਹਾਲ ਵਿੱਚ ਹੀ ਕੁਦਰਤੀ ਫਰੂਟ ਫਲੇਵਰਾਂ ਜਿਵੇ ਕਿ ਸਟ੍ਰਆਬੇਰੀ, ਪਿੰਕ ਗੁਆਵਾ, ਲੀਚੀ ਵਿੱਚ ਨੈਚੂਰਲ ਫਰੂਟ ਆਈਸ ਕਰੀਮ ਲਾਂਚ ਕੀਤੀ ਸੀ। ਇਹ ਸਾਰੇ ਵੇਰਕਾ ਉਤਪਾਦ ਪ੍ਰਚੂਨ ਦੁਕਾਨਾਂ ਅਤੇ ਵੇਰਕਾ ਬੂਥਾਂ 'ਤੇ ਉਪਲੱਬਧ ਹਨ।ਉਨ੍ਹਾਂ ਅੱਗੇ ਦੱਸਿਆ ਕਿ ਮਿਲਕਫੈਡ ਦੇ ਸਾਰੇ ਮਿਲਕ ਪਲਾਂਟਾਂ ਦਾ ਆਧੁਨਿਕੀਕਰਨ ਕਰਕੇ ਮਿਲਕ ਉਤਪਾਦਾਂ ਦੀ ਗੁਣਵੱਤਾ ਵਧਾਈ ਜਾਵੇਗੀ। ਉਨ੍ਹਾਂ ਉਪਭੋਗਤਾਵਾਂ ਨੂੰ ਭਰੋਸਾ ਦਿਵਾਇਆ ਕਿ ਮਿਲਕਫੈਡ ਹੋਰ ਨਵੇਂ ਦੁੱਧ ਉਤਪਾਦ ਲਾਂਚ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਲਈ ਮਿਲਕਫੈਡ ਵੱਲੋਂ ਆਪਣੀ ਤਕਨੀਕੀ ਸਮਰੱਥਾ ਵਧਾਉਣ ਲਈ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Kamaldeep Singh Sangha , Verka Dairy Whitener , K. Siva Prasad , Vikas Garg , Milkfed

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD