Saturday, 29 June 2024

 

 

ਖ਼ਾਸ ਖਬਰਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੈ ਇੰਦਰ ਕੌਰ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ, ਮਾਨਸੂਨ ਦੀ ਤਿਆਰੀ ਦੀ ਕਮੀ 'ਤੇ ਚਿੰਤਾ ਪ੍ਰਗਟਾਈ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 8 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ ਕੁਲਤਾਰ ਸਿੰਘ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ ਸਰਕਾਰ ਤੁਹਾਡੇ ਦੁਆਰ ਕੈਂਪ ਛਾਪਾ ਵਿਖੇ ਆਯੋਜਿਤ, ਚਾਰ ਪਿੰਡਾਂ ਦੇ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਿਆ ਲਾਹਾ, ਕੈਂਪ ਦੌਰਾਨ ਕੀਤਾ ਵੱਖ ਵੱਖ ਸੇਵਾਵਾਂ ਲਈ ਅਪਲਾਈ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

 

ਵਿਧਾਇਕ ਅਤੇ ਪੁਲਿਸ ਕਮਿਸ਼ਨਰ ਵਲੋਂ ਬਸਤੀ ਬਾਵਾ ਖੇਲ ਵਿਖੇ 1.50 ਕਰੋੜ ਦੀ ਲਾਗਤ ਨਾਲ ਨਵੀਂ ਇਮਾਰਤ ਦਾ ਉਦਘਾਟਨ

ਕਿਹਾ, ਨਵੀਂ ਇਮਾਰਤ ਸਟਾਫ਼ ਲਈ ਬੈਰਕ, ਆਈਓ ਕੈਬਿਨ, ਰਿਕਾਰਡ ਰੂਮ, ਵਾਇਰਲੈਸ ਰੂਮ, ਡਾਇਨਿੰਗ ਰੂਮ ਅਤੇ ਵੱਡੇ ਉਡੀਕ ਘਰ ਨਾਲ ਲੈਸ

Web Admin

Web Admin

5 Dariya News

ਜਲੰਧਰ , 25 Mar 2021

ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਅੱਜ ਪੁਲਿਸ ਸਟੇਸ਼ਨ ਬਸਤੀ ਬਾਵਾ ਖੇਲ 120 ਫੁੱਟ ਰੋਡ 'ਤੇ 1.50 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ।ਨਵੀਂ ਇਮਾਰਤ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਰੂਬਰੂ ਹੁੰਦਿਆਂ ਵਿਧਾਇਕ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਦੀ ਇਸ ਨਵੀਂ ਇਮਾਰਤ ਨੂੰ ਅਤਿ ਆਧੁਨਿਕ ਸਹੂਲਤਾਂ ਜਿਵੇਂ ਸਟਾਫ਼ ਲਈ ਬੈਰਕ, ਵੱਖਰਾ ਆਈ.ਓ.ਰੂਮ, ਰਿਕਾਰਡ ਰੂਮ ਸਮੇਤ ਲਾਕਰ, ਵਾਇਰਲੈਸ ਰੂਮ, ਡਾਇਨਿੰਗ ਰੂਮ ਅਤੇ ਵੱਡੇ ਉਡੀਕ ਘਰ ਹਾਲ , ਲਾਕਅੱਪ, ਆਰਮੌਰੀ ਅਤੇ ਮਾਲਖਾਨਾ ਤੋਂ ਇਲਾਵਾ ਪੁਰਸ ਅਤੇ ਮਹਿਲਾਵਾਂ ਲਈ ਵੱਖਰੇ ਬਾਥਰੂਮਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨਾ ਸਹੂਲਤਾਂ ਨਾਲ ਪੁਲਿਸ ਸਟੇਸ਼ਨ ਦੀ ਨੁਹਾਰ ਹੀ ਬਦਲ ਜਾਵੇਗੀ ਅਤੇ ਇਸ ਆਧੁਨਿਕ ਪੁਲਿਸ ਥਾਣੇ ਵਿੱਚ ਆਉਣ ਵਾਲੇ ਲੋਕਾਂ ਨੂੰ ਵੱਖਰਾ ਅਨੁਭਵ ਮਹਿਸੂਸ ਹੋਵੇਗਾ।ਜ਼ਿਕਰ ਯੋਗ ਹੈ ਕਿ ਵਰਚੂਆਲ ਉਦਘਾਟਲੀ ਸਮਾਰੋਹ ਦੌਰਾਨ ਅਜਿਹੇ ਕੁੱਲ 9 ਪੁਲਿਸ ਸਟੇਸ਼ਨ ਜਿਨਾਂ ਵਿੱਚ ਬਸਤੀ ਬਾਵਾ ਖੇਲ ਅਤੇ ਬਿਲਗਾ ਸ਼ਾਮਿਲ ਹਨ ਦਾ ਉਦਘਾਟਨ ਕਰਕੇ ਜਲੰਧਰ ਵਿਖੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਵਿਧਾਇਕ ਸ੍ਰੀ ਸ਼ੁਸ਼ੀਲ ਕੁਮਾਰ ਰਿੰਕੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਦੀ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਹ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਪੁਲਿਸ ਸਟੇਸ਼ਨ ਕੈਪਟਨ ਸਰਕਾਰ ਵਲੋਂ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਦੀ ਵਚਨਬੱਧਤਾ ਦਾ ਪ੍ਰਤੀਕ ਹਨ।ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਬਸਤੀ ਬਾਵਾ ਖੇਲ ਦਾ ਪੁਲਿਸ ਥਾਣਾ ਜੇ.ਪੀ. ਨਗਰ ਵਿੱਚ ਸੀ ਜਿਸ ਨੂੰ ਹੁਣ ਨਵੀਂ ਇਮਾਰਤ ਵਿੱਚ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਇਮਾਰਤ ਵਿੱਚ ਬਹੁਤ ਸਾਰੀਆਂ ਸਹੂਲਤਾਂ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇਸ ਨੇ ਪੁਲਿਸ ਕਰਮੀਆਂ ਨੂੰ ਮਨੁੱਖਤਾ ਦੀ ਹੋਰ ਵੀ ਉਤਸ਼ਾਹਤ ਤੇ ਲਗਨ ਨਾਲ ਸੇਵਾ ਕਰਨ ਦੇ ਉਤਸ਼ਾਹ ਨਾਲ ਭਰ ਦਿੱਤਾ ਹੈ।

 

Tags: Commissioner of Police Jalandhar , Gurpreet Singh Bhullar , Jalandhar , Punjab Congress , Basti Bawa Khel Police Station , Sushil Kumar Rinku

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD