Wednesday, 26 June 2024

 

 

ਖ਼ਾਸ ਖਬਰਾਂ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

 

ਸੂਬੇ ਵਿਚ 3 ਮੈਡੀਕਲ ਕਾਲਜਾਂ ਦੀ ਉਸਾਰੀ ਲਈ ਪ੍ਰਸ਼ਾਸ਼ਕੀ ਕਾਰਵਾਈ ਮੁਕੰਮਲ : ਓ.ਪੀ.ਸੋਨੀ

325 ਕਰੋੜ ਰੁਪੈ ਦੀ ਲਾਗਤ ਵਾਲੇ ਕਪੂਰਥਲਾ ਮੈਡੀਕਲ ਕਾਲਜ ਦੀ ਉਸਾਰੀ ਸਬੰਧੀ ਪ੍ਰਗਤੀ ਦਾ ਲਿਆ ਜਾਇਜ਼ਾ

O P Soni, Om Parkash Soni, Punjab Pradesh Congress Committee, Congress, Punjab Congress, Government of Punjab, Punjab Government, Punjab, Rana Gurjit Singh, DC Kapurthala, Deepti Uppal, Deputy Commissioner Kapurthala, Kapurthala, Kanwardeep Kaur, D.K. Tewari

Web Admin

Web Admin

5 Dariya News

ਕਪੂਰਥਲਾ , 05 Apr 2021

ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ.ਸੋਨੀ ਨੇ ਕਿਹਾ ਹੈ ਕਿ ਸੂਬੇ ਵਿਚ ਮੈਡੀਕਲ ਸਿੱਖਿਆ ਤੇ ਸਿਹਤ ਸਹੂਲਤਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ 3 ਨਵੇਂ ਮੈਡੀਕਲ ਕਾਲਜ ਕਪੂਰਥਲਾ, ਹੁਸ਼ਿਆਰਪੁਰ ਤੇ ਮੁਹਾਲੀ ਦੀ ਸਥਾਪਨਾ ਲਈ ਪ੍ਰਸ਼ਾਸ਼ਕੀ ਕਾਰਵਾਈਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਾਲ 2022 ਦੇ ਅੰਤ ਤੱਕ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਸ਼ੁਰੂ ਕਰ ਦਿੱਤਾ ਜਾਵੇਗਾ ਹਨ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੇਂਦਰ ਸਰਕਾਰ ਨੂੰ ਡਿਟੇਲ ਪ੍ਰਾਜੈਕਟ ਰਿਪੋਰਟ ਸੌਂਪ ਦਿੱਤੀ ਗਈ ਹੈ ਅਤੇ ਪੰਜਾਬ ਸਰਕਾਰ ਵਲੋਂ ਵੀ ਹੁਸ਼ਿਆਰਪੁਰ ਤੇ ਕਪੂਰਥਲਾ ਦੇ ਮੈਡੀਕਲ ਕਾਲਜਾਂ ਲਈ 40-40 ਕਰੋੜ ਰੁਪੈ ਬਜਟ 2021-22 ਦੌਰਾਨ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਰਤਮਾਨ ਸਮੇਂ ਪੰਜਾਬ ਅੰਦਰ ਮੈਡੀਕਲ ਕਾਲਜਾਂ ਦੀਆਂ 1400 ਦੇ ਕਰੀਬ ਸੀਟਾਂ ਹਨ, ਜੋ ਕਿ ਇਨ੍ਹਾਂ 3 ਮੈਡੀਕਲ ਕਾਲਜਾਂ ਦੇ ਸ਼ੁਰੂ ਹੋਣ ਨਾਲ 700 ਹੋਰ ਵਧ ਜਾਣਗੀਆਂ।  ਉਨ੍ਹਾਂ ਅੱਜ ਇੱਥੇ ਸਥਾਨਕ ਵਿਧਾਇਕ ਰਾਣਾ ਗੁਰਜੀਤ ਸਿੰਘ, ਪ੍ਰਮੁੱਖ ਸਕੱਤਰ ਸਿਹਤ ਸ੍ਰੀ ਡੀ.ਕੇ. ਤਿਵਾੜੀ, ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ , ਐਸ.ਐਸ.ਪੀ. ਸ੍ਰੀਮਤੀ ਕੰਵਰਦੀਪ ਕੌਰ ਨਾਲ ਸਿਵਲ ਹਸਪਤਾਲ ਦੇ ਕੁਝ ਹਿੱਸੇ ਅਤੇ ਨੇੜਲੇ ਥਾਵਾਂ ਉੱਪਰ ਨਵੇਂ ਉਸਾਰੇ ਜਾਣ ਵਾਲੇ ਮੈਡੀਕਲ ਕਾਲਜ ਵਾਲੀ ਥਾਂ ਦਾ ਜਾਇਜ਼ਾ ਲਿਆ। ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਸਿਹਤ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਆਰਕੀਟੈਕਟਾਂ ਤਰੁਣ ਗਰਗ, ਕਰੇਟਿਵ ਡਿਜ਼ਾਇਨ ਦੀ ਐਡਵਾਈਜ਼ਰ ਮਨਦੀਪ ਕੌਰ, ਮੋਹਨਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਸ੍ਰੀ ਸੋਨੀ ਨੂੰ ਮੈਡੀਕਲ ਕਾਲਜ ਦੀ ਇਮਾਰਤ ਦੇ ਡਿਜ਼ਾਇਨ ਬਾਰੇ ਜਾਣਕਾਰੀ ਦਿੱਤੀ। ਸ੍ਰੀ ਸੋਨੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮੈਡੀਕਲ ਕਾਲਜ ਉੱਪਰ 325 ਕਰੋੜ ਰੁਪੈ ਦੀ ਲਾਗਤ ਆਵੇਗੀ, ਜਿਸ ਲਈ ਪੰਜਾਬ ਸਰਕਾਰ ਵਲੋਂ 2021-22 ਦੇ ਬਜਟ ਵਿਚ 40 ਕਰੋੜ ਰੁਪੈ ਜਾਰੀ ਕੀਤੇ ਗਏ ਹਨ। ਮੈਡੀਕਲ ਕਾਲਜ ਵਿਚ 300 ਬੈਡ ਦੇ ਹਸਪਤਾਲ ਤੋਂ ਇਲਾਵਾ, ਹੋਸਟਲ, ਮੈਡੀਕਲ ਕਾਲਜ, ਰਿਹਾਇਸ਼ੀ ਕੰਪਲੈਕਸ , ਬਹੁਮੰਜਲੀ ਪਾਰਕਿੰਗ ਵੀ ਬਣੇਗੀ। ਇਸ ਤੋਂ ਇਲਾਵਾ ਕੇਂਦਰੀ ਮੈਡੀਕਲ ਕਮਿਸ਼ਨ ਵਲੋਂ ਮੈਡੀਕਲ ਕਾਲਜ ਵਿਚ ਫੈਕਲਟੀ, ਪ੍ਰੋਫੈਸਰਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਨਾਲ ਮੈਡੀਕਲ ਕਾਲਜ ਦੀਆਂ ਕਲਾਸਾਂ ਜਲਦ ਸ਼ੁਰੂ ਹੋ ਜਾਣਗੀਆਂ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੈਡੀਕਲ ਕਾਲਜ ਦੀ ਉਸਾਰੀ ਇਸ ਤਰੀਕੇ ਨਾਲ ਕੀਤੇ ਜਾਵੇਗੀ ਕਿ ਘੱਟੋ ਘੱਟ 200 ਬੈਡ ਦੀ ਸਮਰੱਥਾ ਵਾਲੀ ਸਿਹਤ ਸਹੂਲਤ ਲਗਾਤਾਰ ਬਰਕਰਾਰ ਰਹੇ ਤਾਂ ਜੋ ਕੋਵਿਡ ਨਾਲ ਨਜਿੱਠਣ ਤੇ ਆਮ ਲੋਕਾਂ ਨੂੰ ਇਲਾਜ ਕਰਵਾਉਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਹੁਲ ਚਾਬਾ, ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ , ਸਿਵਲ ਸਰਜਨ ਡਾ ਸੀਮਾ ਵੀ ਹਾਜ਼ਰ ਸਨ। ਕੈਪਸ਼ਨ-ਕਪੂਰਥਲਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਸਬੰਧੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ੍ਰੀ ਓ ਪੀ ਸੋਨੀ, ਵਿਧਾਇਕ ਰਾਣਾ ਗੁਰਜੀਤ ਸਿੰਘ, ਪ੍ਰਮੁੱਖ ਸਕੱਤਰ ਸਿਹਤ ਡੀ.ਕੇ. ਤਿਵਾੜੀ, ਡਿਪਟੀ ਕਮਿਸ਼ਨਰ ਦੀਪਤੀ ਉੱਪਲ। 

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Rana Gurjit Singh , DC Kapurthala , Deepti Uppal , Deputy Commissioner Kapurthala , Kapurthala , Kanwardeep Kaur , D.K. Tewari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD