Wednesday, 03 July 2024

 

 

ਖ਼ਾਸ ਖਬਰਾਂ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ

 

ਪੰਜਾਬ ਦੀਆਂ ਸੜਕਾਂ ਤੇ ਸਾਰੇ ‘ਬਲੈਕ ਸਪਾਟਸ’ ਸਮਾਂਬੱਧ ਢੰਗ ਨਾਲ ਠੀਕ ਕੀਤੇ ਜਾਣ : ਵਿੰਨੀ ਮਹਾਜਨ

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਹੋਣਗੇ ਈ-ਚਲਾਨ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, National Highways Authority of India, NHAI, Anurag Verma, Anirudh Tewari, Seema Jain, Hussan Lal, KAP Sinha, Vikas Pratap, AK Sinha, Sharad S Chauhan, Dinkar Gupta

Web Admin

Web Admin

5 Dariya News

ਚੰਡੀਗੜ੍ਹ , 05 Apr 2021

ਸੂਬੇ ਦੀਆਂ ਸੜਕਾਂ ਨੂੰ ਵਧੇਰੇ ਸੁਰੱਖਿਅਤ ਬਣਾਉਣ ਲਈ ਪੰਜਾਬ ਦੇ ਮੁੱਖ ਸੱਕਤਰ ਵਿਨੀ ਮਹਾਜਨ ਨੇ ਸੋਮਵਾਰ ਨੂੰ ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ  (ਐਨ.ਐਚ.ਏ.ਆਈ.) ਨੂੰ ਨਿਰਦੇਸ਼ ਦਿੱਤੇ ਕਿ ਹਾਦਸੇ ਹੋਣ ਵਾਲੀਆਂ ਸਾਰੀਆਂ ਸੰਭਾਵਤ ਥਾਵਾਂ (ਬਲੈਕ ਸਪਾਟਸ) ਤੇ ਲੋੜੀਂਦੇ ਸੁਧਾਰ ਕੀਤੇ ਜਾਣ ਤਾਂ ਜੋ ਸੜਕ ਹਾਦਸਿਆਂ ’ਚ ਅਜਾਈਂ ਜਾਂਦੀਆਂ ਬੇਸ਼ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਣ।ਇਸ ਤੋਂ ਇਲਾਵਾ ਉਹਨਾਂ ਨੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਟ੍ਰੈਫਿਕ ਪੁਲਿਸ ਲਈ ਮੌਕੇ ’ਤੇ ਚਲਾਨ ਕਰਨ ਵਾਲੀਆਂ ਈ-ਚਲਾਨਿੰਗ ਮਸ਼ੀਨਾਂ ਖਰੀਦਣ ਸਬੰਧੀ ਪ੍ਰਕਿਰਿਆ ਦਾ ਪਤਾ ਲਗਾਉਣ ਲਈ ਕਿਹਾ ਤਾਂ ਜੋ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਮੌਕੇ ‘ਤੇ ਈ-ਚਲਾਨ ਜਾਰੀ ਕੀਤੇ ਜਾ ਸਕਣ।ਮੁੱਖ ਸਕੱਤਰ ਨੇ ਇਹ ਨਿਰਦੇਸ਼ ਸੂਬੇ ਵਿਚ ਕੌਮੀ ਰਾਜਮਾਰਗਾਂ (ਐਨ.ਐਚ.) ਅਤੇ ਹੋਰ ਸੂਬਾਈ ਰਾਜ ਮਾਰਗਾਂ (ਐਸ.ਐਚ.) ‘ਤੇ ਮੌਜੂਦ ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ ਲਈ ਬਣਾਈ ਉੱਚ ਤਾਕਤੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ‘ਸੁਰੱਖਿਅਤ ਪੰਜਾਬ’ ਪ੍ਰੋਗਰਾਮ ਪੰਜਾਬ ਪੁਲਿਸ, ਲੋਕ ਨਿਰਮਾਣ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਸਮੇਤ ਸਾਰੇ ਜ਼ਿਲਾ ਪ੍ਰਸ਼ਾਸਨਾਂ ਦੇ ਸਾਂਝੇ ਉਪਰਾਲੇ ਵਜੋਂ ਲਾਗੂ ਕੀਤਾ ਗਿਆ ਹੈ।ਮੀਟਿੰਗ ਦੌਰਾਨ ਪੰਜਾਬ ਦੀ ਲੀਡ ਏਜੰਸੀ, ਰੋਡ ਸੇਫਟੀ ਦੇ ਡਾਇਰੈਕਟਰ ਜਨਰਲ ਆਰ. ਵੈਂਕਟ ਰਤਨਮ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਐਕਸੀਡੈਂਟ ਸਿਵੀਅਰਟੀ ਇੰਡੈਕਸ ਦੇ ਅਧਾਰ ਤੇ ਵਿਗਿਆਨਕ ਅਧਿਐਨ ਦੇ ਹਿੱਸੇ ਵਜੋਂ ਪੰਜਾਬ ਦੇ 12 ਜਿਲਿਆਂ ਵਿੱਚ ਕੁੱਲ 391 ਬਲੈਕ ਸਪਾਟਸ ਦੀ ਪਛਾਣ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।ਇਨਾਂ ਬਲੈਕ ਸਪਾਟਸ ਵਿਚੋਂ  ਦੁਰਘਟਨਾਵਾਂ ਵਾਲੀਆਂ 264 ਥਾਵਾਂ  ਕੌਮੀ ਰਾਜ ਮਾਰਗਾਂ, 64 ਸੂਬਾਈ ਰਾਜ ਮਾਰਗਾਂ, 6 ਲਿੰਕ ਸੜਕਾਂ ‘ਤੇ ਹਨ ਜਦਕਿ 54 ਬਲੈਕ ਸਪਾਟਸ ਮਿਊਂਸੀਪਲ ਸੜਕਾਂ ‘ਤੇ ਮੌਜੂਦ ਹਨ।ਮੀਟਿੰਗ ਦੌਰਾਨ ਐਨ.ਐਚ.ਏ.ਆਈ. ਨੇ ਦੱਸਿਆ ਕਿ ਕੌਮੀ ਰਾਜ ਮਾਰਗਾਂ ਉੱਤੇ 257 ਬਲੈਕ ਸਪਾਟਸ ਵਿੱਚੋਂ 159 ਉਂਨਾਂ ਵਲੋਂ ਪਹਿਲਾਂ ਹੀ ਠੀਕ ਕੀਤੇ ਜਾ ਚੁੱਕੇ ਹਨ।

ਮੁੱਖ ਸਕੱਤਰ ਨੇ ਸਬੰਧਤ ਵਿਭਾਗਾਂ ਨੂੰ ਸੜਕਾਂ ਤੇ ਸਬੰਧਤ ਥਾਵਾਂ ਦਾ ਆਡਿਟ ਕਰਨ ਲਈ ਕਿਹਾ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਬਲੈਕ ਸਪਾਟਸ ਹਟਾਉਣ ਤੋਂ ਬਾਅਦ ਕੀ ਮੌਤ ਦਰ ਘਟੀ ਹੈ।ਸਬੰਧਤ ਵਿਭਾਗਾਂ ਨੂੰ ਲੋੜੀਂਦੇ ਫੰਡ ਜਾਰੀ ਕਰਨ ਦਾ ਭਰੋਸਾ ਦਿੰਦਿਆਂ ਸ੍ਰੀਮਤੀ ਵਿਨੀ ਮਹਾਜਨ ਨੇ ਲੋਕ ਨਿਰਮਾਣ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਅਤੇ ਨਾਲ ਹੀ ਪੰਜਾਬ ਮੰਡੀ ਬੋਰਡ ਨੂੰ ਉਨਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਬਾਕੀ ਬਲੈਕ ਸਪਾਟਸ ਦੀ ਮੁਰੰਮਤ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਸੂਬੇ ਭਰ ਵਿਚ ਐਨ.ਐਚ.ਏ.ਆਈ. ਟੋਲ ਪਲਾਜ਼ਿਆਂ ‘ਤੇ ਗਸ਼ਤ ਕਰਨ ਵਾਲੇ ਕੁੱਲ 17 ਵਾਹਨ ਅਤੇ 36 ਐਂਬੂਲੈਂਸਾਂ ਪਹਿਲਾਂ ਤੋਂ ਹੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ।ਸੜਕਾਂ ‘ਤੇ ਹੋਣ ਵਾਲੇ ਹਾਦਸਿਆਂ ਦੌਰਾਨ ਮੌਤ ਦਰ ਨੂੰ ਹੋਰ ਘਟਾਉਣ ਅਤੇ ਚਲਾਨ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਮੁੱਖ ਸਕੱਤਰ ਨੇ ਕਿਹਾ ਕਿ ਗਲਤ ਪਾਰਕਿੰਗ, ਲਾਲ ਬੱਤੀ ਟੱਪਣ, ਓਵਰ-ਸਪੀਡਿੰਗ ਅਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਸਬੰਧੀ ਕੇਸਾਂ ਸਮੇਤ ਟ੍ਰੈਫਿਕ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਉਹਨਾਂ ਟਰਾਂਸਪੋਰਟ ਵਿਭਾਗ ਅਤੇ ਵਿੱਤ ਵਿਭਾਗ ਨੂੰ ਮੌਕੇ ਤੇ ਹੀ ਚਲਾਨ ਕੱਟਣ ਖ਼ਾਤਰ ਇਲੈਕਟ੍ਰਾਨਿਕ ਮਸ਼ੀਨਾਂ ਦੀ ਖਰੀਦ ਸਬੰਧੀ ਪੜਚੋਲ ਕਰਨ ਲਈ ਕਿਹਾ ਤਾਂ ਜੋ ਉਲੰਘਣਾ ਕਰਨ ਵਾਲਿਆਂ ਨੂੰ ਤੁਰੰਤ ਈ-ਚਲਾਨ ਜਾਰੀ ਕੀਤੇ ਜਾ ਸਕਣ।ਟ੍ਰੈਫਿਕ ਪੁਲਿਸ ਦੇ ਮਜਬੂਤੀਕਰਨ ਦਾ ਭੋਰਸਾ ਦਿੰਦਿਆਂ ਡੀਜੀਪੀ ਸ੍ਰੀ ਦਿਨਕਰ ਗੁਪਤਾ ਨੇ ਮੀਟਿੰਗ ਵਿੱਚ ਦੱਸਿਆ ਕਿ ਅਗਾਮੀ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਲੋੜੀਂਦੇ ਜਵਾਨ ਤਾਇਨਾਤ ਕਰ ਦਿੱਤੇ ਜਾਣਗੇ।ਇਸ ਤੱਥ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿ ਕੌਮੀ ਮਾਰਗਾਂ ‘ਤੇ 70 ਫੀਸਦੀ ਸੜਕ ਹਾਦਸੇ ਅਵਾਰਾ ਪਸ਼ੂਆਂ ਕਾਰਨ ਹੁੰਦੇ ਹਨ, ਸ੍ਰੀਮਤੀ ਮਹਾਜਨ ਨੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਅਵਾਰਾ ਪਸ਼ੂਆਂ ਦੇ ਸਿੰਗਾਂ ‘ਤੇ ਰਿਫਲੈਕਟਿਵ ਰੇਡੀਅਮ ਬੈਂਡ ਲਗਾਉਣ ਲਈ ਕਿਹਾ।ਏ.ਡੀ.ਜੀ.ਪੀ. ਟ੍ਰੈਫਿਕ ਡਾ: ਸ਼ਰਦ ਐਸ. ਚੌਹਾਨ ਨੇ ਮੀਟਿੰਗ ਵਿੱਚ ਦੱਸਿਆ ਕਿ ਇਸ ਮੁਹਿੰਮ ਤਹਿਤ 5000 ਤੋਂ ਵੱਧ ਅਵਾਰਾ ਪਸ਼ੂਆਂ ਦੇ ਰਿਫਲੈਕਟਿਵ ਰੇਡਿਅਮ ਬੈਂਡ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ ਅਤੇ ਇਸ ਮੁਹਿੰਮ ਵਿੱਚ ਤੇਜ਼ੀ ਲਿਆਉਣ ਲਈ ਗੈਰ ਸਰਕਾਰੀ ਸੰਗਠਨਾਂ ਦੀ ਸਹਾਇਤਾ ਲਈ ਜਾਵੇਗੀ।ਉਨਾਂ ਅੱਗੇ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਬਲੈਕ ਸਪਾਟਸ ਦਾ ਨਵਾਂ ਮੁਲਾਂਕਣ ਵੀ ਲੀਡ ਏਜੰਸੀ, ਰੋਡ ਸੇਫਟੀ ਅਤੇ ਟ੍ਰੈਫਿਕ ਸਲਾਹਕਾਰ, ਪੰਜਾਬ ਦੀ ਸਹਾਇਤਾ ਨਾਲ ਕੀਤਾ ਜਾਵੇਗਾ।ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਫੂਡ ਪ੍ਰੋਸੈਸਿੰਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨਿਰੁਧ ਤਿਵਾੜੀ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਿੱਤ ਕਮਿਸ਼ਨਰ ਸੀਮਾ ਜੈਨ, ਪ੍ਰਮੁੱਖ ਸਕੱਤਰ (ਵਿੱਤ) ਕੇ.ਏ.ਪੀ. ਸਿਨਹਾ, ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਯ ਕੁਮਾਰ ਸਿਨਹਾ, ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਐਨ.ਐਚ.ਏ.ਆਈ. ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , National Highways Authority of India , NHAI , Anurag Verma , Anirudh Tewari , Seema Jain , Hussan Lal , KAP Sinha , Vikas Pratap , AK Sinha , Sharad S Chauhan , Dinkar Gupta

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD