Wednesday, 03 July 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ

 

ਕੋਵਿਡ-19 ਮੈਨੇਜਮੈਂਟ ਲਈ ਨਿੱਜੀ ਹਸਪਤਾਲ 30 ਅਪ੍ਰੈਲ ਤੱਕ ਗੈਰ-ਜ਼ਰੂਰੀ ਸਰਜਰੀਆਂ ਨੂੰ ਮੁਲਤਵੀ ਕਰਨ : ਹੁਸਨ ਲਾਲ

ਰੈਮਿਡਿਸੀਵਰ ਦੀਆਂ 7 ਹਜਾਰ ਖੁਰਾਕਾਂ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੀਆਂ ਅਤੇ ਲਗਭਗ 15 ਹਜਾਰ ਖੁਰਾਕਾਂ ਸਰਕਾਰੀ ਹਸਪਤਾਲਾਂ ਵਿੱਚ ਉਪਲਬੱਧ ਕਰਵਾਈਆਂ

Hussan Lal, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Punjab Fights Corona, Health, COVID-19 management

Web Admin

Web Admin

5 Dariya News

ਚੰਡੀਗੜ੍ਹ , 10 Apr 2021

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਕੋਵਿਡ-19 ਮੈਨੇਜਮੈਂਟ ਸਬੰਧੀ ਸੂਬੇ ਦੇ ਨਿੱਜੀ ਹਸਪਤਾਲਾਂ ਨਾਲ ਵਰਚੁਅਲ ਮੀਟਿੰਗ ਕੀਤੀ। ਉਨਾਂ ਕੋਵਿਡ-19 ਦੇ ਇਲਾਜ ਕਰ ਰਹੇ ਨਿੱਜੀ ਹਸਪਤਾਲਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਰਹੇ ਕੇਸਾਂ ਨਾਲ ਨਜਿੱਠਣ ਲਈ ਘੱਟੋ ਘੱਟ 30 ਅਪ੍ਰੈਲ ਤੱਕ ਗੈਰ ਜ਼ਰੂਰੀ ਸਰਜਰੀਆਂ ਨੂੰ ਮੁਲਤਵੀ ਕੀਤਾ ਜਾਵੇ।ਉਨਾਂ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਨਿਰਦੇਸ਼ ਦਿੱਤੇ ਕਿ ਉਨਾਂ ਵੱਲੋਂ ਇਲਾਜ ਲਈ ਸਰਕਾਰੀ ਤੈਅ ਰੇਟਾਂ ਅਨੁਸਾਰ ਹੀ ਇਲਾਜ ਖਰਚ ਲਿਆ ਜਾਵੇ। ਇਸ ਸਮੇਂ ਸੂਬੇ ਵਿੱਚ 213 ਨਿੱਜੀ ਹਸਪਤਾਲ ਕੋਵਿਡ-19 ਮਰੀਜਾਂ ਦੀ ਦੇਖਭਾਲ ਕਰ ਰਹੇ ਹਨ ਅਤੇ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ 230 ਵੈਂਟੀਲੇਟਰ ਮੁਹੱਈਆ ਕਰਵਾਏ ਹਨ, ਜਿਨਾਂ ਦੀ ਹਦਾਇਤਾਂ ਅਨੁਸਾਰ ਯੋਗ ਵਰਤੋਂ ਕੀਤੀ ਜਾਵੇ।ਪ੍ਰਮੁੱਖ ਸਕੱਤਰ ਸਿਹਤ ਨੇ ਕੋਵਿਡ ਨਾਲ ਵਧ ਰਹੀਆਂ ਮੌਤਾਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਵਿਸ਼ੇਸ਼ ਤੌਰ ’ਤੇ ਲੈਵਲ-2 ਤੋਂ ਲੈਵਲ-3 ਵਿੱਚ ਰੈਫਰ ਸਮੇਂ ਬਹੁਤ ਸਾਰੀਆਂ ਮੌਤਾਂ ਹੋ ਰਹੀਆਂ ਹਨ ਅਤੇ ਉਨਾਂ ਪ੍ਰਾਈਵੇਟ ਹਸਪਤਾਲਾਂ ਨੂੰ ਸੁਝਾਅ ਦਿੱਤਾ ਕਿ ਮਰੀਜਾਂ ਨੂੰ ਸਮੇਂ ਸਿਰ ਰੈਫਰ ਕੀਤਾ ਜਾਵੇ।ਸੂਬੇ ਨੂੰ ਰੈਮਿਡਿਸੀਵਰ ਦਵਾਈ ਦੀਆਂ 20000 ਤੋਂ ਵੱੱਧ ਖੁਰਾਕਾਂ ਮਿਲੀਆਂ ਹਨ, ਜੋ ਕਿ ਪ੍ਰਾਈਵੇਟ ਹਸਪਤਾਲ ਤੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਉਪਲੱਬਧ ਕਰਵਾਈਆਂ ਗਈਆਂ ਹਨ। ਉਨਾਂ ਹਸਪਤਾਲਾਂ ਨੂੰ ਅੱਗੇ ਨਿਰਦੇਸ਼ ਦਿੱਤੇ ਕਿ ਉਹ ਮਰੀਜ਼ ਨੂੰ ਸਿਰਫ ਉਦੋਂ ਤੱਕ ਆਪਣੇ ਕੋਲ ਰੱਖਣ ਜਦੋਂ ਤੱਕ ਉਨਾਂ ਕੋਲ ਉਚਿਤ ਸੰਭਾਲ ਦਾ ਢੁੱਕਵਾਂ ਪ੍ਰਬੰਧ ਹੈ ਅਤੇ ਜੇਕਰ ਉਹ ਮਹਿਸੂਸ ਕਰਦੇ ਹਨ ਕਿ ਮਰੀਜ਼ ਦੀ ਸਿਹਤ ਦੇ ਵਿਗੜਨ ਦੀ ਸੰਭਾਵਨਾ ਹੈ ਤਾਂ ਮਰੀਜ ਨੂੰ ਸਮੇਂ ਸਿਰ ਲੈਵਲ-3 ਸਹੂਲਤ ਵਿੱਚ ਤੁਰੰਤ ਰੈਫਰ ਕੀਤਾ ਜਾਣਾ ਚਾਹੀਦਾ ਹੈ।

ਪ੍ਰਮੁੱਖ ਸਕੱਤਰ ਸਿਹਤ ਨੇ ਕਿਹਾ ਕਿ ਕੋਵਿਡ ਟੀਕਾ ਕੀਮਤੀ ਹੈ ਅਤੇ ਟੀਕੇ ਦੀ ਕਿਸੇ ਵੀ ਬਰਬਾਦੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਮ ਲੋਕਾਂ ਦੀ ਸਹੂਲਤ ਲਈ ਕੋਵਿਡ ਟੀਕਾਕਰਨ ਕੇਂਦਰ ਸਥਾਪਤ ਕਰਨ। ਇਸ ਦੇ ਨਾਲ ਹੀ ਉਨਾਂ ਨੇ ਕਿਹਾ ਕਿ ਆਕਸੀਜਨ ਦੀ ਸਪਲਾਈ ਨੂੰ ਪ੍ਰੋਟੋਕੋਲ ਦੇ ਅਨੁਸਾਰ ਵਰਤਿਆ ਜਾਵੇ ਅਤੇ ਜੇਕਰ ਵਾਧੂ ਸਪਲਾਈ ਦੀ ਜ਼ਰੂਰਤ ਹੋਵੇ ਤਾਂ ਸਬੰਧਿਤ ਜ਼ਿਲੇ ਦੇ ਸਿਵਲ ਸਰਜਨ ਨਾਲ ਸੰਪਰਕ ਕੀਤਾ ਜਾਵੇ। ਉਨਾਂ ਨੇ ਚਿੰਤਾ ਜ਼ਾਹਿਰ ਕੀਤੀ ਕਿ ਪ੍ਰਾਈਵੇਟ ਹਸਪਤਾਲਾਂ ਦੇ ਮਾਹਿਰ ਕੋਵਿਡ-19 ਮੈਨੇਜਮੈਂਟ ਸਬੰਧੀ ਆਯੋਜਿਤ ਸੈਸ਼ਨਾਂ ਵਿਚ ਸ਼ਾਮਲ ਨਹੀਂ ਹੋ ਰਹੇ ਅਤੇ ਉਨਾਂ ਵੱਲੋਂ ਡਾ. ਕੇ.ਕੇ. ਤਲਵਾੜ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਨਾਂ ਸੈਸ਼ਨਾਂ ਵਿੱਚ ਸ਼ਾਮਿਲ ਹੋਣਾ ਯਕੀਨੀ ਬਣਾਇਆ ਜਾਵੇ। ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਸ਼੍ਰੀ ਡੀ.ਕੇ. ਤਿਵਾੜੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੋਗ ਲਾਭਪਾਤਰੀਆਂ ਦੇ ਟੀਕਾਕਰਨ ਦੇ ਯਤਨਾਂ ਨੂੰ ਵਧਾਏ ਜਾਣ ‘ਤੇ ਜ਼ੋਰ ਦਿੱਤਾ।ਪੰਜਾਬ ਮੈਡੀਕਲ ਕੌਂਸਲ ਦੇ ਪ੍ਰਧਾਨ ਡਾ. ਏ.ਐਸ. ਸੇਖੋਂ ਨੇ ਸਿਹਤ ਵਿਭਾਗ ਨੂੰ ਯਕੀਨ ਦੁਆਇਆ ਕਿ ਕੌਂਸਲ ਵੱਲੋਂ ਨਿਯਮਾਂ ਦੀ ਪਾਲਣਾ ਕਰਨ ਲਈ ਸਾਰੇ ਹਸਪਤਾਲਾਂ ਨਾਲ ਤਾਲਮੇਲ ਕੀਤਾ ਜਾਵੇਗਾ ਅਤੇ ਵੈਬੀਨਾਰ ਸੈਸ਼ਨਾਂ ਵਿੱਚ ਸ਼ਾਮਿਲ ਹੋਣਗੇ। ਇਸ ਕੰਮ ਦੇ ਬਿਹਤਰ ਤਾਲਮੇਲ ਲਈ ਪੰਜਾਬ ਮੈਡੀਕਲ ਕੌਂਸਲ ਦੇ ਮੈਂਬਰਾਂ ਨੂੰ ਜ਼ਿਲੇ ਅਲਾਟ ਕੀਤੇ ਜਾਣ ਤਾਂ ਜੋ ਕੋਵਿਡ ਮੈਨੇਜਮੈਂਟ ਤੇ ਟੀਕਾਕਰਨ ਲਈ ਸਬੰਧਿਤ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾ ਸਕੇ।ਇਸ ਵਰਚੂਅਲ ਮੀਟਿੰਗ ਵਿੱਚ ਸਕੱਤਰ ਸਿਹਤ ਸ਼੍ਰੀ ਕੁਮਾਰ ਰਾਹੁਲ, ਪੰਜਾਬ ਹੈਲਥ ਸਿਸਟਮਸ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਤਨੂੰ ਕਸ਼ਯਪ, ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ, ਸਮੂਹ ਸਿਵਲ ਸਰਜਨ, ਸਟੇਟ ਨੋਡਲ ਅਫ਼ਸਰ ਕੋਵਿਡ-19 ਡਾ. ਰਾਜੇਸ਼ ਭਾਸਕਰ, ਸਟੇਟ ਪ੍ਰੋਗਰਾਮ ਅਫ਼ਸਰ ਟੀਕਾਕਰਨ ਡਾ. ਬਲਵਿੰਦਰ ਕੌਰ, ਜ਼ਿਲਿਆਂ ਦੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਨਿੱਜੀ ਹਸਪਤਾਲਾਂ ਦੇ ਡਾਕਟਰ ਸ਼ਾਮਿਲ ਸਨ।  

 

Tags: Hussan Lal , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Punjab Fights Corona , Health , COVID-19 management

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD