Wednesday, 26 June 2024

 

 

ਖ਼ਾਸ ਖਬਰਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ "ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ ਅਗੇਤੇ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਬੈਠਕ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਖਿਲਾਫ ਮੁਹਿੰਮ ਭਖਾਉਣ ਲਈ ਰਣਨੀਤੀ ਉਲੀਕੀ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਿਭਾਗ ਸਖਤੀ ਨਾਲ ਕਰੇ ਕਾਰਵਾਈ : ਡਿਪਟੀ ਕਮਿਸ਼ਨ ਨਵਜੋਤ ਪਾਲ ਸਿੰਘ ਰੰਧਾਵਾ

 

ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਅਗਸਤ ਤੋਂ ਲੱਗਣਗੀਆਂ ਕਲਾਸਾਂ-ਐਮ. ਪੀ ਮਨੀਸ਼ ਤਿਵਾੜੀ

ਖੇਤਰੀ ਖੋਜ ਕੋਂਦਰ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

 Manish Tewari, Punjab Pradesh Congress Committee, Congress, Indian National Congress, Punjab Congress, Punjab, Balachaur, Shaheed Bhagat Singh Nagar, Nawanshahr, S.B.S. Nagar, Darshan Lal Mangupur

Web Admin

Web Admin

5 Dariya News

ਬਲਾਚੌਰ (ਸ਼ਹੀਦ ਭਗਤ ਸਿੰਘ ਨਗਰ) , 12 Apr 2021

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਸਥਾਪਿਤ ਕੀਤੇ ਜਾ ਰਹੇ ਖੇਤੀਬਾੜੀ ਕਾਲਜ ਵਿਚ ਅਗਸਤ ਤੋਂ ਕਲਾਸਾਂ ਸ਼ੁਰੂ ਹੋ ਜਾਣਗੀਆਂ। ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਵਿਧਾਇਕ ਬਲਾਚੌਰ ਦਰਸ਼ਨ ਲਾਲ ਮੰਗੂਪੁਰ ਅਤੇ ਪੰਜਾਬ ਲਾਰਜ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦੀ ਮੌਜੂਦਗੀ ਵਿਚ ਖੇਤਰੀ ਖੋਜ ਕੇਂਦਰ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨਾਂ ਦੱਸਿਆ ਕਿ ਕੁਲ 34 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਕਾਲਜ ਦੇ ਨਿਰਮਾਣ ਲਈ 13.70 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਇਸ ਕਾਲਜ ਦੇ ਨਿਰਮਾਣ ਨਾਲ ਨਵਾਂਸ਼ਹਿਰ, ਰੂਪਨਗਰ ਅਤੇ ਹੁਸ਼ਿਆਰਪੁਰ ਜ਼ਿਲਿਆਂ ਨਾਲ ਸਬੰਧਤ ਵਿਦਿਆਰਥੀਆਂ ਦੀਆਂ ਲੋੜਾਂ ਪੂਰੀਆਂ ਹੋਣਗੀਆਂ, ਕਿਉਂਕਿ ਇਹ ਕੇਂਦਰ ਲੁਧਿਆਣਾ, ਚੰਡੀਗੜ, ਜਲੰਧਰ ਅਤੇ ਹੁਸ਼ਿਆਰਪੁਰ ਨਾਲ ਚੰਗੀ ਤਰਾਂ ਜੁੜਿਆ ਹੋਇਆ ਹੈ। ਉਨਾਂ ਦੱਸਿਆ ਕਿ ਇਸ ਖੇਤੀਬਾੜੀ ਕਾਲਜ ਵਿਚ ਚਾਰ ਸਾਲ ਅਤੇ ਛੇ ਸਾਲ ਦੀ ਡਿਗਰੀ (ਬੀ. ਐਸ. ਸੀ ਅਤੇ ਐਮ. ਐਸ. ਸੀ) ਕਰਵਾਈ ਜਾਵੇਗੀ। ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਇਸ ਮੌਕੇ ਕਿਹਾ ਕਿ ਇਹ ਕਾਲਜ ਕੰਢੀ ਇਲਾਕੇ ਦੇ ਵਿਕਾਸ ਲਈ ਮੀਲ ਪੱਥਰ ਸਾਬਿਤ ਹੋਵੇਗਾ ਅਤੇ ਇਸ ਖਿੱਤੇ ਦੇ ਨੌਜਵਾਨਾਂ ਲਈ ਵਰਦਾਨ ਬਣੇਗਾ। ਉਨਾਂ ਕਿਹਾ ਕਿ ਇਸ ਕਾਲਜ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਪ੍ਰਾਪਤ ਹੋਣਗੇ। ਚੌਧਰੀ ਮੰਗੂਪੁਰ ਨੇ ਉਨਾਂ ਦੇ ਹਲਕੇ ਨੂੰ ਦਿੱਤੇ ਗਏ ਇਸ ਬਿਹਤਰੀਨ ਤੋਹਫ਼ੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਐਮ. ਪੀ ਮਨੀਸ਼ ਤਿਵਾੜੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਖੇਤਰੀ ਖੋਜ ਕੇਂਦਰ ਦੇ ਡਾਇਰੈਕਟਰ ਮਨਮੋਹਨ ਜੀਤ ਸਿੰਘ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਡੀ. ਐਸ. ਪੀ ਤਰਲੋਚਨ ਸਿੰਘ, ਪ੍ਰੇਮ ਚੰਦ ਭੀਮਾ, ਚੇਅਰਮੈਨ ਹਰਜੀਤ ਜਾਡਲੀ, ਸੰਦੀਪ ਭਾਟੀਆ, ਯੂਥ ਪ੍ਰਧਾਨ ਹੀਰਾ ਖੇਪੜ, ਰਜਿੰਦਰ ਸਿੰਘ ਸ਼ਿੰਦੀ, ਮਦਨ ਲਾਲ ਹਕਲਾ, ਵਿਜੈ ਰਾਣਾ, ਨਵੀਨ ਚੌਧਰੀ, ਦੇਸ ਰਾਜ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। 

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab , Balachaur , Shaheed Bhagat Singh Nagar , Nawanshahr , S.B.S. Nagar , Darshan Lal Mangupur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD