Wednesday, 26 June 2024

 

 

ਖ਼ਾਸ ਖਬਰਾਂ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ

 

ਪਿਛਲੀ ਰਾਤ ਸ਼ਹਿਰ 'ਚ ਕਰਫ਼ਿਊ ਦੀ ਉਲੰਘਣਾ 'ਤੇ 13 ਲੋਕਾਂ ਨੂੰ ਕੀਤਾ ਕਾਬੂ, ਐਫ.ਆਈ.ਆਰ ਦਰਜ : ਗੁਰਪ੍ਰੀਤ ਸਿੰਘ ਭੁੱਲਰ

ਕਿਹਾ, ਕੋਵਿਡ ਪ੍ਰੋਟੋਕਾਲ ਨੂੰ ਇਕ ਸਾਲ ਤੋਂ ਸ਼ਖਤੀ ਨਾਲ ਲਾਗੂ ਕਰਦਿਆਂ 1872 ਕੇਸਾਂ ਵਿੱਚ 2521 ਵਿਅਕਤੀ ਗ੍ਰਿਫ਼ਤਾਰ

Commissioner of Police Jalandhar, Gurpreet Singh Bhullar, Jalandhar

Web Admin

Web Admin

5 Dariya News

ਜਲੰਧਰ , 21 Apr 2021

ਕੋਵਿਡ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸ਼ਖਤ ਰੁਖ ਅਪਣਾਉਂਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਮੰਗਲਵਾਰ ਦੀ ਰਾਤ ਨੂੰ ਸ਼ਹਿਰ ਵਿੱਚ ਰਾਤ ਸਮੇਂ ਲਗਾਏ ਗਏ ਕਰਫ਼ਿਊ ਦੇ ਨਿਯਮਾਂ ਨੂੰ ਤੋੜਨ ਵਾਲੇ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹਿਰ ਵਿੱਚ ਰਾਤ ਦੇ ਕਰਫ਼ਿਊ ਨੂੰ ਸ਼ਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਨਾਕੇ ਲਗਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਪੁਲਿਸ ਥਾਣਾ ਨੰਬਰ 5 ਬਸਤੀ ਬਾਵਾ ਖੇਲ ਵਲੋਂ ਦੋ ਐਫ.ਆਈ.ਆਰ ਅਤੇ ਪੁਲਿਸ ਥਾਣਾ ਭਾਰਗੋ ਕੈਂਪ ਡਵੀਜ਼ਨ ਨੰਬਰ 7, ਡਵੀਜ਼ਨ ਨੰਬਰ 8 ਅਤੇ ਡਵੀਜ਼ਨ ਨੰਬਰ 6 ਵਲੋਂ ਵੀ ਇਕ-ਇਕ ਐਫ.ਆਈ.ਆਰ.ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨਾਂ ਐਫ.ਆਈ.ਆਰ ਅਤੇ ਗ੍ਰਿਫ਼ਤਾਰੀ ਤੋਂ ਇਲਾਵਾ ਜੀ.ਓ. ਰੈਂਕ ਦੇ ਅਫ਼ਸਰਾਂ, ਅਵਾਜਾਈ ਅਮਲੇ, ਪੀ.ਸੀ.ਆਰ. ਅਤੇ ਵੁਮੈਨ ਸੈਲ ਵਲੋਂ ਦਿਨ ਭਰ ਦੌਰਾਨ 298 ਟਰੈਫਿਕ ਚਲਾਨ ਕੱਟੇ ਗਏ ਹਨ।ਇਸ ਮੌਕੇ ਕੋਵਿਡ-19 ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਇਕ ਸਾਲ ਤੋਂ ਸ਼ਹਿਰ ਦੇ ਸਾਰੇ ਪੁਲਿਸ ਥਾਣਿਆਂ ਵਲੋਂ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ 'ਤੇ 1872 ਐਫ.ਆਈ.ਆਰ.ਦਰਜ ਕਰਕੇ 2521 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਡਵੀਜ਼ਨ ਨੰਬਰ 1 ਵਲੋਂ 77 ਐਫ.ਆਈ.ਆਰ. ਦਰਜ ਕਰਕੇ 103 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਪੁਲਿਸ ਡਵੀਜ਼ਨ ਨੰਬਰ 2 ਵਲੋਂ 62 ਐਫ.ਆਈ.ਆਰ. ਦਰਜ ਕਰਕੇ 79 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ, ਜਦਕਿ ਪੁਲਿਸ ਡਵੀਜ਼ਨ ਨੰਬਰ 3 ਵਲੋਂ 66 ਐਫ.ਆਈ.ਆਰ ਦਰਜ ਕਰਕੇ 91 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਡਵੀਜ਼ਨ ਨੰਬਰ 4 ਵਲੋਂ 48 ਐਫ.ਆਈ.ਆਰ ਦਰਜ ਕਰਕੇ 89 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ, ਜਦਕਿ ਪੁਲਿਸ ਡਵੀਜ਼ਨ ਨੰਬਰ 5 ਵਲੋਂ 138 ਐਫ.ਆਈ.ਆਰ ਦਰਜ ਕਰਕੇ 167 ਗ੍ਰਿਫ਼ਤਾਰੀਆਂ, ਪੁਲਿਸ ਡਵੀਜ਼ਨ ਨੰਬਰ 6 ਵਲੋਂ 101 ਐਫ.ਆਈ.ਆਰ ਦਰਜ ਕਰਕੇ 159 ਗ੍ਰਿਫ਼ਤਾਰੀਆਂ, ਪੁਲਿਸ ਡਵੀਜ਼ਨ ਨੰਬਰ 7 ਵਲੋਂ 101 ਐਫ.ਆਈ.ਆਰ ਦਰਜ ਕਰਕੇ 195 ਗ੍ਰਿਫ਼ਤਾਰੀਆਂ, ਪੁਲਿਸ ਡਵੀਜ਼ਨ ਨੰਬਰ 8 ਵਲੋਂ 104 ਐਫ.ਆਈ.ਆਰ ਦਰਜ ਕਰਕੇ 173 ਗ੍ਰਿਫ਼ਤਾਰੀਆਂ, ਸਦਰ ਪੁਲਿਸ ਸਟੇਸ਼ਨ ਵਲੋਂ 35 ਐਫ.ਆਈ.ਆਰ ਦਰਜ ਕਰਕੇ 69 ਗ੍ਰਿਫ਼ਤਾਰੀਆਂ,  ਕੈਂਟ ਵਲੋਂ 41 ਐਫ.ਆਈ.ਆਰ ਦਰਜ ਕਰਕੇ 52 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। 

ਉਨ੍ਹਾ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਨਵੀਂ ਬਾਰਾਂਦਰੀ ਪੁਲਿਸ ਸਟੇਸ਼ਨ ਵਲੋਂ 68 ਐਫ.ਆਈ.ਆਰ. ਦਰਜ ਕਰਕੇ 78 ਗ੍ਰਿਫ਼ਤਾਰੀਆਂ, ਰਾਮਾ ਮੰਡੀ ਪੁਲਿਸ ਸਟੇਸ਼ਨ ਵਲੋਂ 72 ਐਫ.ਆਈ.ਆਰ. ਦਰਜ ਕਰਕੇ 90 ਗ੍ਰਿਫ਼ਤਾਰੀਆਂ, ਭਾਰਗੋ ਕੈਂਪ ਵਲੋਂ 129 ਐਫ.ਆਈ.ਆਰ. ਦਰਜ ਕਰਕੇ  166  ਗ੍ਰਿਫ਼ਤਾਰੀਆਂ, ਅਤੇ ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਵਲੋਂ 94 ਐਫ.ਆਈ.ਆਰ. ਦਰਜ ਕਰਕੇ 112 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ 115 ਐਫ.ਆਈ.ਆਰ. ਜਿਨਾਂ ਵਿੱਚ 27 ਮਾਸਕ ਨਾ ਪਾਉਣ, 12 ਸਮਾਜਿਕ ਦੂਰੀ ਦੀ ਉਲੰਘਣਾ ਅਤੇ 75 ਹੋਰ ਉਲੰਘਣਾਵਾਂ ਦੀਆਂ ਸ਼ਾਮਿਲ ਹਨ ਦਰਜ ਕਰਕੇ 129 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮਾਸਕ ਨਾ ਪਾਉਣ ਲਈ 3205 ਚਲਾਨ ਕਰਕੇ 3205000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਡਵੀਜ਼ਨ ਨੰਬਰ 1 ਵਲੋਂ ਪਿਛਲੇ ਸਾਲ ਅਪ੍ਰੈਲ ਮਹੀਨੇ ਦੌਰਾਨ ਮਾਸਕ ਨਾ ਪਾਉਣ ਲਈ 69 ਅਤੇ ਇਸ ਸਾਲ ਅਪ੍ਰੈਲ-2021 ਦੌਰਾਨ 38 ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 144 ਅਤੇ 89, 82 ਅਤੇ 72, 72 ਅਤੇ 28, 200 ਅਤੇ 101, 238 ਅਤੇ 218, 78 ਅਤੇ 45, 90 ਅਤੇ 96, 210 ਅਤੇ 137, 128 ਅਤੇ 89, 130 ਅਤੇ 104, 230 ਅਤੇ 160, 143 ਅਤੇ 65 ਅਤੇ 93 ਅਤੇ 56 ਕ੍ਰਮਵਾਰ ਪੁਲਿਸ ਡਵੀਜ਼ਨ ਨੰਬਰ 2, 3,4,5,6,7,8 , ਸਦਰ, ਕੈਂਟ, ਨਵੀਂ ਬਾਰਾਂਦਰੀ, ਰਾਮਾ ਮੰਡੀ, ਭਾਰਗੋ ਕੈਂਪ ਅਤੇ ਬਸਤੀ ਬਾਵਾ ਖੇਲ ਵਲੋਂ ਚਲਾਨ ਕੀਤੇ ਗਏ ਹਨ।ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਵਲੋਂ 20 ਅਪ੍ਰੈਲ 2021 ਨੂੰ ਦੋ ਗੈਰ ਕਾਨੂੰਨੀ ਸ਼ਰਾਬ ਦੇ ਦੋ ਕੇਸ ਦਰਜ ਕਰਦਿਆਂ 18,000 ਮਿਲੀਟਰ ਸ਼ਰਾਬ ਜਬਤ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 22 ਮਾਰਚ 2020 ਤੋਂ 20 ਅਪ੍ਰੈਲ 2021 ਤੱਕ ਪੁਲਿਸ ਵਲੋਂ ਨਸ਼ਾ ਸਮੱਗਰਾਂ ਖਿਲਾਫ਼ 666 ਐਫ.ਆਈ.ਆਰ ਦਰਜ ਕਰਕੇ 732 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 14625 ਮਿਲੀਟਰ ਗੈਰ ਕਾਨੂੰਨੀ ਸ਼ਰਾਬ, 20085725 ਐਮਐਲਐਸ ਲਿਸਿਟ ਲਿਕੁਅਰ(ਦੇਸ਼ੀ ਸ਼ਰਾਬ), 1448 ਲਾਹਣ ਅਤੇ 20 ਡੱਬੇ ਬੀਅਰ ਦੇ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜੁਰਮ ਕਰਨ ਦੇ ਆਦੀ ਮੁਲਜ਼ਮਾਂ ਖਿਲਾਫ਼ ਸ਼ਖਤ ਕਾਰਵਾਈ ਕਰਦਿਆਂ 38 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ 130 ਕਲੰਦਰ ਦਰਜ ਕੀਤੇ ਗਏ ਹਨ।ਸ੍ਰੀ ਭੁੱਲਰ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਰੋਜ਼ਮਰਾ ਦੇ ਕੰਮਾਂ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਸਰਕਾਰ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਲਈ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਇਨਾ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜੀ.ਓ.ਰੈਂਕ ਦੇ ਅਧਿਕਾਰੀਆਂ ਸਮੇਤ ਪੁਲਿਸ ਸਟੇਸ਼ਨਾਂ ਦੇ ਐਸ.ਐਚ.ਓ.ਵੀ ਮੀਟਿੰਗ ਵਿੱਚ ਹਾਜ਼ਰ ਸਨ।

 

Tags: Commissioner of Police Jalandhar , Gurpreet Singh Bhullar , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD