Thursday, 04 July 2024

 

 

ਖ਼ਾਸ ਖਬਰਾਂ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ ਪੀਈਸੀ ਦੇ ਸਾਬਕਾ ਵਿਦਿਆਰਥੀ ਪੁਲਕਿਤ ਸ਼ਰਮਾ ਨੇ ਰੁਪਏ ਦੀ ਵਿਦਿਆਰਥੀ ਸਕਾਲਰਸ਼ਿਪ ਲਈ ਖੁੱਲ੍ਹੇ ਦਿਲ ਨਾਲ 5 ਲੱਖ ਸਾਲਾਨਾ ਦਾ ਯੋਗਦਾਨ ਪਾਇਆ ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਆਸ਼ਿਕਾ ਜੈਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਦੀ ਹੋਈ ਸ਼ੁਰੂਆਤ ਸੀ.ਜੀ. ਸੀ ਝੰਜੇੜੀ ਕੈਂਪਸ ਵੱਲੋਂ ਕੌਮਾਂਤਰੀ ਪਲਾਸਟਿਕ ਬੈਗ ਮੁਕਤ ਦਿਵਸ 'ਤੇ ਸਫ਼ਾਈ ਮੁਹਿੰਮ ਦਾ ਆਗਾਜ਼ ਪੀ.ਈ.ਸੀ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰੋ. ਉਮੇਸ਼ ਦੇ ਫੈਕਲਟੀ ਨੇ 4 ਲੱਖ ਰੁਪਏ ਦਾ ਉਦਾਰ ਸਕਾਲਰਸ਼ਿਪ ਯੋਗਦਾਨ ਦਿੱਤਾ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ - 'ਅਨੀਮੀਆ ਨੂੰ ਜਾਣੋ-ਅਨੀਮੀਆ ਭਜਾਓ' ਪ੍ਰਾਜੈਕਟ ਸ਼ਕਤੀ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਵਿੱਚ ਕੀਤੀਆਂ ਨੁੱਕੜ ਸਭਾਵਾਂ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਕੀਤੀ ਅਪੀਲ ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ : ਆਸ਼ਿਕਾ ਜੈਨ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਲਪੀਯੂ ਨੇ ਉੱਤਰੀ ਖੇਤਰ ਦੀ ਪਹਿਲੀ ਵਰਕ ਇੰਟੀਗ੍ਰੇਟਿਡ ਬੀ.ਟੈਕ ਇੰਨ ਏ.ਆਈ. ਅਤੇ ਡਾਟਾ ਇੰਜੀਨੀਅਰਿੰਗ ਪ੍ਰੋਗਰਾਮ ਸ਼ੁਰੂ ਕੀਤਾ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਾਨਕ ਜਾਂਚ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਸੀਜੀਸੀ ਲਾਂਡਰਾਂ ਨੂੰ ਰਾਸ਼ਟਰੀ ਰੁਜ਼ਗਾਰਯੋਗਤਾ ਐਵਾਰਡ (ਨੈਸ਼ਨਲ ਇਮਪਲੋਏਬਿਲਟੀ ਐਵਾਰਡ)-2024 ਨਾਲ ਕੀਤਾ ਸਨਮਾਨਿਤ ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ

 

ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ ’ਚ ਔਰਤ ਸਮੇਤ 3 ਗ੍ਰਿਫਤਾਰ

ਪੁਲਿਸ ਵਲੋਂ 1 ਕਿਲੋ 600 ਗਰਾਮ ਹੈਰੋਇਨ, 580 ਗਰਾਮ ਅਫੀਮ, 560 ਗਰਾਮ ਸੋਨਾ, 50 ਲੱਖ ਰੁਪਏ ਦੇ ਕਰੀਬ ਡਰੱਗ ਮਨੀ ਬਰਾਮਦ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ

Crime News Punjab, Punjab Police, Police, Crime News, Hoshiarpur Police, Hoshiarpur, SSP Hoshiarpur, Navjot Singh Mahal

Web Admin

Web Admin

5 Dariya News

ਹੁਸ਼ਿਆਰਪੁਰ , 19 May 2021

ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਰਦੇਸ਼ਾਂ ਹੇਠ ਨਸ਼ਿਆਂ ਅਤੇ ਸਮੱਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇਕ ਔਰਤ ਅਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ’ਚੋਂ 1 ਕਿਲੋ 600 ਗਰਾਮ ਹੈਰੋਇਨ, 580 ਗਰਾਮ ਅਫੀਮ, 560 ਗਰਾਮ ਸੋਨਾ, 50 ਲੱਖ ਰੁਪਏ ਦੇ ਕਰੀਬ ਡਰੱਗ ਮਨੀ ਅਤੇ ਇਕ ਕਾਰ ਬਰਾਮਦ ਕੀਤੀ।ਸਥਾਨਕ ਪੁਲਿਸ ਲਾਈਨ ਵਿਖੇ ਇਹ ਖੁਲਾਸਾ ਕਰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਆਈ.ਜੀ. ਜਲੰਧਰ ਰੇਂਜ ਕੋਸਤਭ ਸ਼ਰਮਾ ਦੇ ਅਗਵਾਈ ’ਚ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਤੇਜ਼ ਕੀਤੀ ਮੁਹਿੰਮ ਤਹਿਤ ਇਹ ਸਫ਼ਲਤਾ ਹਾਸਲ ਹੋਈ। ਉਨ੍ਹਾਂ ਦੱਸਿਆ ਕਿ ਨਸ਼ਾ ਸਮੱਗਲਿੰਗ ਚ ਸ਼ਾਮਲ ਦੋਸ਼ੀਆਂ ਦੀ ਪਛਾਣ ਪੁਸ਼ਪਿੰਦਰ ਸਿੰਘ ਉਰਫ ਟਿੰਕੂ ਵਾਸੀ ਨਰਾਇਣ ਨਗਰ ਹੁਸ਼ਿਆਰਪੁਰ, ਅਮਿਤ ਚੌਧਰੀ ਵਾਸੀ ਮੁਹੱਲਾ ਬਸੀ ਖਵਾਜੂ ਹੁਸ਼ਿਆਰਪੁਰ ਅਤੇ ਜਗਰੂਪ ਕੌਰ ਵਾਸੀ ਗਰੀਨ ਐਵੀਨਿਊ ਨੇੜੇ ਸਰਸਵਤੀ ਕਾਲਜ ਥਾਣਾ ਜੰਡਿਆਲਾ, ਅੰਮ੍ਰਿਤਸਰ ਵਜੋਂ ਹੋਈ ਜਦਕਿ ਚੌਥਾ ਮੁਲਜ਼ਮ ਜਸਵੀਰ ਸਿੰਘ ਉਰਫ ਗੱਜੂ ਵਾਸੀ ਜੰਡਿਆਲਾ ਅੰਮ੍ਰਿਤਸਰ ਅਜੇ ਫਰਾਰ ਹੈ। ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੰਗਲਵਾਰ ਨੂੰ ਥਾਣਾ ਮਾਡਲ ਟਾਊਨ ਮੁਖੀ ਇੰਸਪੈਕਟਰ ਕਰਨੈਲ ਸਿੰਘ ਦੀ ਅਗਵਾਈ ’ਚ ਐਸ.ਆਈ. ਦਲਵਿੰਦਰ ਸਿੰਘ ਅਤੇ ਪੁਲਿਸ ਪਾਰਟੀ ਵਲੋਂ ਟਾਂਡਾ ਚੌਕ ਨੇੜੇ ਸਪੈਸ਼ਲ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਸਵਿਫਟ ਕਾਰ ਨੂੰ ਰੋਕਿਆ ਗਿਆ ਜਿਸ ਵਿੱਚ 2 ਨੌਵਜਾਨ ਸਵਾਰ ਸਨ। ਪੁੱਛਗਿਛ ਦੌਰਾਨ ਪੁਲਿਸ ਪਾਰਟੀ ਵਲੋਂ ਪੁਸ਼ਪਿੰਦਰ ਸਿੰਘ ਉਰਫ ਟਿੰਕੂ ਦੀ ਤਲਾਸ਼ੀ ਲੈਣ ’ਤੇ ਉਸ ਦੀ ਇਕ ਜੇਬ ਵਿੱਚੋਂ ਮੋਮੀ ਲਿਫਾਫੇ ਵਿੱਚ 45 ਗਰਾਮ ਹੈਰੋਇਨ ਅਤੇ ਅਮਿਤ ਚੌਧਰੀ ਦੀ ਪੈਂਟ ਦੀ ਜੇਬ ਵਿੱਚੋਂ 25 ਗਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਥਾਣਾ ਮਾਡਲ ਟਾਊਨ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 29,60/61/85 ਤਹਿਤ ਮਾਮਲਾ ਦਰਜ ਕਰਨ ਉਪਰੰਤ ਪੁੱਛਗਿਛ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਹੈਰੋਇਨ ਜਸਵੀਰ ਸਿੰਘ ਉਰਫ ਗੱਜੂ ਅਤੇ ਉਸ ਦੇ ਨਾਲ ਰਹਿੰਦੀ ਜਗਰੂਪ ਕੌਰ, ਜੋ ਉਸ ਦੇ ਨਾਲ ਨਸ਼ਿਆਂ ਦੇ ਧੰਦੇ ’ਚ ਸ਼ਾਮਲ ਹੈ, ਕੋਲੋਂ ਲਿਆਂਦੀ ਹੈ।

ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਤੁਰੰਤ ਐਕਸ਼ਨ ਕਰਦਿਆਂ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਡੀ.ਐਸ.ਪੀ. (ਡੀ) ਰਾਕੇਸ਼ ਕੁਮਾਰ, ਇੰਸਪੈਕਟਰ ਕਰਨੈਲ ਸਿੰਘ, ਸੀ.ਆਈ.ਏ. ਇੰਚਾਰਜ ਸ਼ਿਵ ਕੁਮਾਰ, ਨਾਰਕੋਟਿਕ ਸੈਲ ਦੇ ਇੰਚਾਰਜ ਸਬ-ਇੰਸਪੈਕਟਰ ਸੁਰਜੀਤ ਸਿੰਘ ਅਤੇ ਮਹਿਲਾ ਸਬ-ਇੰਸਪੈਕਟਰ ਜਸਵੀਰ ਕੌਰ ’ਤੇ ਆਧਾਰਤ ਟੀਮ ਬਣਾ ਕੇ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਰੇਡ ਦੌਰਾਨ ਜਸਵੀਰ ਸਿੰਘ ਉਰਫ ਗੱਜੂ ਮੌਕੇ ਤੋਂ ਫਰਾਰ ਹੋ ਗਿਆ ਜਦਕਿ ਜਗਰੂਪ ਕੌਰ ਜੋ ਕਿ ਜਸਵੀਰ ਸਿੰਘ ਨਾਲ ਕਰੀਬ 2 ਸਾਲ ਤੋਂ ਰਹਿੰਦੀ ਸੀ ਅਤੇ ਨਸ਼ਾ ਸਪਲਾਈ ਕਰਨ ਲਈ ਉਸ ਦੇ ਨਾਲ ਜਾਂਦੀ ਸੀ, ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਗਰੂਪ ਕੌਰ ਕੋਲੋਂ 100 ਗਰਾਮ ਹੈਰੋਇਨ ਬਰਾਮਦ ਕਰਨ ਉਪਰੰਤ ਘਰ ਦੀ ਤਲਾਸ਼ੀ ਦੌਰਾਨ 1 ਕਿਲੋ 480 ਗਰਾਮ ਹੈਰੋਇਨ, 580 ਅਫੀਮ, 560 ਗਰਾਮ ਸੋਨਾ ਅਤੇ 49 ਲੱਖ 48 ਹਜ਼ਾਰ 700 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਨਸ਼ਾ ਵੇਚ ਕੇ ਬਣਾਈ ਗਈ ਪ੍ਰੋਪਰਟੀ ਜ਼ਬਤ ਕਰਵਾਉਣ ਲਈ ਧਾਰਾ 68 ਐੈਫ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਪੁਲਿਸ ਵਲੋਂ ਜਸਵੀਰ ਸਿੰਘ ਦੀ ਭਾਲ ਜਾਰੀ ਹੈ।ਨਸ਼ਿਆਂ ਅਤੇ ਸਮੱਗਲਿੰਗ ਵਿੱਚ ਸ਼ਾਮਲ ਅਨਸਰਾਂ ਨੂੰ ਸਖਤ ਤਾੜਨਾ ਕਰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਜੋ ਵੀ ਕੋਈ ਇਸ ਧੰਦੇ ਵਿੱਚ ਸ਼ਾਮਲ ਪਾਇਆ ਜਾਵੇਗਾ, ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਗੱਜੂ ਖਿਲਾਫ਼ ਪਹਿਲਾਂ ਵੀ ਹੁਸ਼ਿਆਰਪੁਰ ਅਤੇ ਮੁਹਾਲੀ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ 2 ਮਾਮਲੇ ਜਦਕਿ ਪੁਸ਼ਪਿੰਦਰ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਪਹਿਲਾਂ ਵੀ 5 ਮਾਮਲੇ ਦਰਜ ਹਨ।

ਜ਼ਿਲ੍ਹਾ ਪੁਲਿਸ ਵਲੋਂ ਹੁਣ ਤੱਕ ਨਸ਼ਿਆਂ ਦੇ ਮਾਮਲੇ ਵਿੱਚ 189 ਕੇਸ ਦਰਜ, 234 ਗ੍ਰਿਫਤਾਰ : 

ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ 1 ਜਨਵਰੀ 2021 ਤੋਂ ਹੁਣ ਤੱਕ  189 ਮਾਮਲੇ ਦਰਜ ਕਰਕੇ 234 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ 9 ਕਿਲੋ 495 ਗਰਾਮ ਹੈਰੋਇਨ, 4 ਕਿਲੋ 230 ਗਰਾਮ ਅਫੀਮ, 583 ਕਿਲੋ 500 ਗਰਾਮ ਚੂਰਾ ਪੋਸਤ, 4 ਕਿਲੋ 318 ਗਰਾਮ ਨਸ਼ੀਲਾ ਪਾਊਡਰ, 1 ਕਿਲੋ 380 ਗਰਾਮ ਚਰਸ, 25 ਗਰਾਮ ਸਮੈਕ, 5 ਕਿਲੋ ਗਾਂਜਾ, 105514 ਕੈਪਸੂਲ ਅਤੇ 52 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਹਨ।

 

Tags: Crime News Punjab , Punjab Police , Police , Crime News , Hoshiarpur Police , Hoshiarpur , SSP Hoshiarpur , Navjot Singh Mahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD