Wednesday, 03 July 2024

 

 

ਖ਼ਾਸ ਖਬਰਾਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ

 

ਨਾਮੀ ਗੈਂਗਸਟਰ ਸੋਨੂੰ ਰੋੜ ਮਜਾਰੀਆ ਦੋ ਸਾਥੀਆਂ ਸਮੇਤ ਯੂ. ਪੀ. ਤੋਂ ਕਾਬੂ : ਐਸ. ਐਸ. ਪੀ ਨਵਜੋਤ ਸਿੰਘ ਮਾਹਲ

7 ਪਿਸਤੌਲਾਂ ਤੇ 18 ਜ਼ਿੰਦਾ ਕਾਰਤੂਸ ਕੀਤੇ ਬਰਾਮਦ

Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 31 May 2021

ਜੁਰਮਾਂ ਨੂੰ ਰੋਕਣ ਅਤੇ ਭੈੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿਲਾ ਪੁਲਿਸ ਵੱਲੋਂ ਵੱਡੀ ਕਾਮਯਾਬੀ ਹਾਸਲ ਕਰਦਿਆਂ ਨਾਮੀ ਗੈਂਗਸਟਰ ਗੁਰਵਿੰਦਰ ਸਿੰਘ ਸਿਰਫ ਸੋਨੂੰ ਰੋੜ ਮਜਾਰੀਆ ਨੂੰ ਦੋ ਸਾਥੀਆਂ ਸਮੇਤ ਉੱਤਰ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਹੈ।ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਇਸ ਸੰਬੰਧੀ ਸਥਾਨਕ ਪੁਲਿਸ ਲਾਈਨ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਏ’ ਕੈਟਾਗਿਰੀ ਖ਼ਤਰਨਾਕ ਗੈਂਗਸਟਰ ਸੋਨੂੰ ਰੋੜ ਮਜਾਰੀਆ ਦੇ ਨਾਲ ਫੜੇ ਗਏ ਉਸਦੇ ਦੋ ਸਾਥੀਆਂ ਦੀ ਸ਼ਨਾਖ਼ਤ ਯੋਗੇਸ਼ ਕੁਮਾਰ ਉਰਫ ਮੋਨੂੰ ਵਾਸੀ ਦਾਰਾਪੁਰ ਅਤੇ ਗੁਰਜੀਤ ਸਿੰਘ ਵਾਸੀ ਟਾਈ ਥਾਣਾ ਤਿਲਹਰ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਪੁਲਿਸ ਵੱਲੋਂ ਖੁਫੀਆ ਤੇ ਤਕਨੀਕੀ ਸੂਤਰਾਂ ਦੀ ਜਾਣਕਾਰੀ ਉਪਰੰਤ ਐਸ. ਪੀ. ਪੀ.ਬੀ. ਆਈ. ਮਨਦੀਪ ਸਿੰਘ ਦੀ ਨਿਗਰਾਨੀ ‘ਚ ਏ. ਐਸ. ਪੀ. ਗੜਸ਼ੰਕਰ ਤੁਸ਼ਾਰ ਗੁਪਤਾ ਅਤੇ ਸੀ.ਆਈ. ਏ. ਇੰਚਾਰਜ ਸ਼ਿਵ ਕੁਮਾਰ ਦੀ ਅਗਵਾਈ ਵਿੱਚ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਅਤੇ ਉੱਤਰ ਪ੍ਰਦੇਸ਼ ਤੋਂ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਹਫਤਿਆਂਬੱਧੀ ਯੋਜਨਾ ਅਤੇ ਤਿੰਨ ਦਿਨ ਚੱਲੇ ਆਪ੍ਰੇਸ਼ਨ ਤੋਂ ਬਾਅਦ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਕੇ 7 ਪਿਸਤੌਲਾਂ ਅਤੇ 18 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਦੋਆਬਾ ਖੇਤਰ ਵਿੱਚਲੇ ਨਾਮੀ ਗੈਂਗਸਟਰ ਸੋਨੂੰ ਰੋੜ ਮਜਾਰੀਆ ਦੀ ਕਪੂਰਥਲਾ ਜੇਲ ਵਿੱਚ ਇਕ ਹੋਰ ਖ਼ਤਰਨਾਕ ਗੈਂਗਸਟਰ ਪ੍ਰੀਤ ਸੇਖੋਂ ਨਾਲ ਮੁਲਾਕਾਤ ਹੋਈ ਸੀ। ਉਨ੍ਹਾਂ ਦੱਸਿਆ ਕਿ ਪ੍ਰੀਤ ਸੇਖੋਂ, ਜਿਸਨੇ ਅੰਮ੍ਰਿਤਸਰ ਅਤੇ ਤਰਨਤਾਰਨ ਖੇਤਰ ਵਿੱਚ ਕਤਲ ਅਤੇ ਗੋਲ਼ੀਆਂ ਬਲਾਂ ਕੇ ਦਹਿਸ਼ਤ ਮਚਾਈ ਸੀ ਅਤੇ ਦੋਵੇਂ ਨੇ ਮਿਲ ਕੇ ਧਰਮਿੰਦਰ ਸਿੰਘ ਵਾਸੀ ਕੁਨੈਲ ਥਾਣਾ ਗੜਸ਼ੰਕਰ ਅਤੇ ਅੰਮ੍ਰਿਤਸਰ ਵਿਖੇ ਜੱਗਾ ਬਾਊਂਸਰ ਨਾਮੀ ਵਿਅਕਤੀ ਦਾ ਕਤਲ ਕੀਤਾ ਸੀ।ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪਿੱਛੇ ਜਿਹੇ ਪਿੰਡ ਕੁੱਕੜ ਮਜਾਰਾ ਵਿਖੇ ਪੈਟਰੋਲ ਪੰਪ ਦੀ ਭੰਨ ਤੋੜ ਅਤੇ ਪਿੰਡ ਗੜ੍ਹੀ ਮੰਟੋ ਵਿਖੇ ਗੋਲੀ ਚੱਲਣ ਵਾਲੀ ਘਟਨਾ ਵਿੱਚ ਵੀ ਸੋਨੂੰ ਰੋੜ ਮਜਾਰੀਆ ਦਾ ਨਾਂ ਸਾਹਮਣੇ ਆ ਰਿਹਾ ਸੀ, ਜਿਸ ਬਾਰੇ ਉਸ ਤੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੈਂਗਸਟਰ ਖ਼ਿਲਾਫ਼ ਥਾਣਾ ਗੜਸ਼ੰਕਰ ਵਿੱਚ 5 ਅਤੇ ਅੰਮ੍ਰਿਤਸਰ ਵਿਖੇ ਇਕ ਮਾਮਲਾ ਦਰਜ ਹੈ । ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਗੜਸ਼ੰਕਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਦਾ 5 ਦਿਨ ਦਾ ਰਿਮਾਂਡ ਦਿੱਤਾ ਗਿਆ। 

 

Tags: Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD