Wednesday, 26 June 2024

 

 

ਖ਼ਾਸ ਖਬਰਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ

 

ਪੰਜਾਬ ਵਿੱਚ ਦਧਾਰੂ ਪਸ਼ੂਆ ਦੀ ਆਧੁਨਿਕ ਤਕਨੀਕਾਂ ਨਾਲ ਨਸਲ ਸੁਧਾਰ ਦਾ ਕੰਮ ਕਰੇਗਾ ਵੇਰਕਾ

 Kamaldeep Singh Sangha, Punjab State Cooperative Milk Producers Federation Limited, Ludhiana, MILKFED, Rashtriya Gokul Mission, Verka Milk Plants

Web Admin

Web Admin

5 Dariya News

ਲੁਧਿਆਣਾ , 18 Jun 2021

ਭਾਰਤ ਸਰਕਾਰ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਲੋਂ ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ ਰਾਹੀਂ ਦੇਸ ਅੰਦਰ ਦਧਾਰੂ ਪਸ਼ੂਆਂ ਦੀ ਦੁੱਧ ਦੇਣ ਦੀ ਸਮਰੱਥਾ ਵਧਾਉਣ ਅਤੇ ਉੱਤਮ ਨਸਲ ਦੇ ਪਸ਼ੂ ਧਨ ਦੀ ਗਿਣਤੀ ਵਧਾਉਣ ਲਈ ਨਸਲ ਸੁਧਾਰ ਦਾ ਇੱਕ ਕੌਮੀ ਪੱਧਰ ਦਾ ਪ੍ਰੋਗਰਾਮ ਸ਼ੂਰੂ ਕੀਤਾ ਗਿਆ ਹੈ।ਇਸ ਤਕਨੀਕ ਹੇਠ ਦੇਸ ਦੇ ਅੰਦਰ ਉਪਲੱਬਧ ਅਤੇ ਅਗਾਂਹ ਵਧੂ ਦੇਸਾਂ ਤੋਂ ਸਰਵ ਉੱਤਮ ਝੋਟਿਆਂ ਅਤੇ ਸਾਨ੍ਹਾਂ ਦਾ ਨਿਰੋਲ ਵੱਛੀਆਂ ਅਤੇ ਕੱਟੀਆਂ ਪੈਦਾ ਕਰਨ ਹਿੱਤ ਸੀਮਨ ਵਰਤ ਕੇ ਅਤੇ ਚੋਟੀ ਦੀਆਂ ਮੱਝਾਂ ਅਤੇ ਗਾਵਾਂ ਜਿਨ੍ਹਾਂ ਦੀ ਜਿਣਸ ਪਰਖੀ ਅਤੇ ਪ੍ਰਮਾਣਿਤ ਕੀਤੀ ਗਈ ਹੋਵੇ ਦੇ ਵਿੱਚੋਂ ਅੰਡੇ ਲੈ ਕੇ ਆਈ.ਵੀ.ਐੱਫ. ਭਰੂਣ ਤਬਾਦਲਾ ਤਕਨੀਕ ਰਾਹੀਂ ਭਰੂਣ ਤਿਆਰ ਕਰਕੇ ਪੰਜਾਬ ਦੇ ਦੁੱਧ ਉਤਪਾਦਕਾ ਦੀਆਂ ਮੱਝਾਂ ਅਤੇ ਗਾਵਾ ਦੇ ਹੇਹੇ ਵਿੱਚ ਆਉਣ ਸਮੇਂ ਉਨ੍ਹਾਂ ਦੀ ਕੁੱਖ ਵਿੱਚ ਰੱਖੇ ਜਾਣਗੇ ਜਿਸ ਨਾਲ ਵਧੇਰੇੇ ਦੁੱਧ ਦੇਣ ਵਾਲੀਆਂ ਕੱਟੀਆਂ ਅਤੇ ਵੱਛੀਆਂ ਪੈਦਾ ਕਰਕੇ ਨਾ ਸਿਰਫ ਦੁੱਧ ਦੀ ਪੈਦਾਵਾਰ ਹੀ ਵਧੇਗੀ ਬਲਕਿ ਉੱਤਮ ਨਸਲ ਦੇ ਪਸ਼ੂਆਂ ਦੀ ਪੈਦਾਵਾਰ ਵੀ ਹੋਵੇਗੀ ਜਿਸ ਨਾਲ ਦੁੱਧ ਦੀ ਪੈਦਾਵਾਰ ਦੇ ਲਾਗਤ ਖਰਚੇ ਘਟਣਗੇ ਅਤੇ ਪਸ਼ੂਆਂ ਦੀ ਕੀਮਤ ਵਿੱਚ ਵਾਧਾ ਹੋਵੇਗਾ।ਇਸ ਸਕੀਮ ਨੂੰ ਪੰਜਾਬ ਵਿੱਚ ਮਿਲਕਫੈੱਡ ਵੱਲੋਂ ਆਪਣੇ ਲੁਧਿਆਣਾ, ਪਟਿਆਲਾ, ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਮਿਲਕ ਪਲਾਟਾਂ ਵੱਲੋਂ ਲਾਗੂ ਕੀਤੇ ਜਾਣ ਦੀ ਸ਼ੁਰੂਆਤ ਕਰਦਿਆਂ ਅੱਜ ਇੱਥੇ ਸ. ਕਮਲਦੀਪ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਿਲਕਫੈੱਡ ਵੱਲੋਂ ਦੱਸਿਆ ਗਿਆ ਕਿ ਇਹ ਸਕੀਮ ਪੰਜਾਬ ਵਿੱਚ ਦੁੱਧ ਉਤਪਾਦਕਾਂ ਦੀ ਆਰਥਿਕ ਹਾਲਤ ਸੁਧਾਰਨ ਦੇ ਨਾਲ-ਨਾਲ ਪੰਜਾਬ ਨੂੰ ਇੱਕ ਬਰੀਡਰ ਸਟੇਟ ਦਾ ਦਰਜਾ ਦੇਣ ਲਈ ਸਹਾਈ ਹੋਵੇਗੀ।ਉਨ੍ਹਾਂ ਮਿਲਕਫੈੱਡ ਦੇ ਅਧਿਕਾਰੀਆਂ ਅਤੇ ਫੀਲਡ ਕਰਮਚਾਰੀਆਂ ਨੂੰ ਇਸ ਸਕੀਮ ਨੂੰ ਪੂਰੀ ਤਨਦੇਹੀ ਅਤੇ ਦਿਆਤਦਾਰੀ ਨਾਲ ਲਾਗੂ ਕਰਨ ਦੀ ਹਦਾਇਤ ਕਰਦਿਆਂ ਦੱਸਿਆ ਕਿ ਮਿਲਕਫੈੱਡ ਵੱਲੋਂ ਇਸ ਸਕੀਮ ਨੂੰ ਕਾਮਯਾਬ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ ਅਤੇ ਦੁੱਧ ਉਤਪਾਦਕਾਂ ਦੀ ਜਾਗਰੂਕਤਾ ਲਈ ਕੈਪਾਂ ਅਤੇ ਹੋਰ ਸੰਚਾਰ ਸਾਧਨਾਂ ਰਾਹੀਂ ਕੰਮ ਕਰਨ ਦੇ ਨਾਲ-ਨਾਲ ਸਕੀਮ ਦਾ ਲਾਹਾ ਲੈਣ ਵਾਲੇ ਚਾਹਵਾਨ ਕਿਸਾਨਾਂ ਦੀ ਚੋਣ ਕੀਤੀ ਜਾਵੇਗੀ।ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ ਅਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ (ਜੀ.ਏ.ਡੀ.ਵੀ.ਏ.ਸ.ਯੂ.) ਲੁਧਿਆਣਾ ਦੇ ਤਕਨੀਕੀ ਮਾਹਿਰ ਮਿਲਕਫੈੱਡ ਦਾ ਸਹਿਯੋਗ ਕਰਨਗੇ। ਉਨ੍ਹਾਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਾਂ ਨੂੰ ਅਪੀਲ ਕੀਤੀ ਕਿ ਉਹ ਡੇਅਰੀ ਧੰਦੇ ਨੂੰ ਹੋਰ ਵਿਕਸਤ ਕਰਨ ਅਤੇ ਅੰਤਰ-ਰਾਸ਼ਟਰੀ ਪੱਧਰ ਦਾ ਬਣਾਉਣ ਲਈ ਇਸ ਸਕੀਮ ਤੋਂ ਲਾਹਾ ਲੈਣ ਅਤੇ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਲੈਣ ਹਿੱਤ ਆਪਣੇ ਨੇੜਲੇ ਵੇਰਕਾ ਪਲਾਂਟ ਦੇ ਜਨਰਲ ਮੈਨੇਜਰ ਸਹਿਬਾਨ ਜਾ ਮੁੱਖ ਦਫਤਰ ਮਿਲਕਫੈੱਡ ਚੰਡੀਗੜ੍ਹ ਨਾਲ ਸੰਪਰਕ ਕਰਨ।ਇਸ ਮੌਕੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ (ਜੀ.ਏ.ਡੀ.ਵੀ.ਏ.ਸ.ਯੂ.) ਲੁਧਿਆਣਾ ਦੇ ਡਾਕਟਰ ਜਤਿੰਦਰਪਾਲ ਸਿੰਘ ਗਿੱਲ ਡਾਇਰੈਕਟਰ ਖੋਜ ਅਤੇ ਡਾਕਟਰ ਨਰਿੰਦਰ ਸਿੰਘ ਐਂਬਰੀਓ ਟਰਾਂਸਫਰ ਟੈਕਨੋਲਜੀ ਦੇ ਮਾਹਿਰ ਅਤੇ ਮਿਲਕ ਪਲਾਂਟਾਂ ਦੇ ਜਨਰਲ ਮੈਨੇਜਰ ਸਾਹਿਬਾਨ ਅਤੇ ਹੋਰ ਫੀਲਡ ਅਫਸਰ ਵੀ ਸ਼ਾਮਲ ਸਨ।

 

Tags: Kamaldeep Singh Sangha , Punjab State Cooperative Milk Producers Federation Limited , Ludhiana , MILKFED , Rashtriya Gokul Mission , Verka Milk Plants

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD