Wednesday, 03 July 2024

 

 

ਖ਼ਾਸ ਖਬਰਾਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ

 

ਦਿੱਲੀ ਤੋਂ 4 ਅਫ਼ਗਾਨ ਨਾਗਰਿਕਾਂ ਦੀ ਗਿ੍ਰਫਤਾਰੀ ਅਤੇ 17 ਕਿੱਲੋ ਹੈਰੋਇਨ ਦੀ ਬਰਾਮਦਗੀ ਨਾਲ ਪੰਜਾਬ ਪੁਲਿਸ ਨੇ ਵੱਡੀ ਡਰੱਗ ਸਪਲਾਈ ਚੇਨ ਦਾ ਕੀਤਾ ਪਰਦਾਫਾਸ਼

ਨਸ਼ਿਆਂ ਦੇ ਕਾਰੋਬਾਰੀਆਂ ਦੇ ਹੋਰ ਸੰਪਰਕ ਤਲਾਸ਼ਣ ਲਈ ਯੂ.ਪੀ. ਵਿੱਚ ਵੀ ਭੇਜੀ ਟੀਮ: ਡੀ.ਜੀ.ਪੀ.

Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 05 Jul 2021

ਪੰਜਾਬ ਪੁਲਿਸ ਨੇ ਐਤਵਾਰ ਨੂੰ ਇਕ ਹੋਰ ਵੱਡੀ ਡਰੱਗ ਸਪਲਾਈ ਚੇਨ ਦਾ ਪਰਦਾਫਾਸ਼ ਕਰਦਿਆਂ ਦੱਖਣੀ ਦਿੱਲੀ ਦੀ ਇੱਕ ਨਿਰਮਾਣ ਯੂਨਿਟ ਤੋਂ ਚਾਰ ਅਫਗਾਨ ਨਾਗਰਿਕਾਂ ਨੂੰ ਗਿ੍ਰਫਤਾਰ ਕੀਤਾ ਅਤੇ 17 ਕਿਲੋ ਹੈਰੋਇਨ, ਜਿਸਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਵਿੱਚ 90 ਕਰੋੜ ਰੁਪਏ  ਦੱਸੀ ਜਾ ਰਹੀ ਹੈ, ਨੂੰ ਜ਼ਬਤ ਕੀਤਾ ਹੈ। ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜ਼ਬਤੀ ਨਾਲ, ਪੰਜਾਬ ਪੁਲਿਸ ਨੂੰ ਉੱਤਰ ਪ੍ਰਦੇਸ਼ ਵਿੱਚ ਇਸ ਕਾਰੋਬਾਰ ਨਾਲ ਜੁੜੇ ਹੋਰ ਸੰਪਰਕਾਂ ਦੀ ਸੂਹ ਕੱਢ ਲਈ ਹੈ ਅਤੇ ਇਸ ਸਬੰਧ ਵਿੱਚ ਇੱਕ ਟੀਮ ਉੱਥੇ ਭੇਜ ਦਿੱਤੀ ਗਈ ਹੈ ਤਾਂ ਜੋ ਨਸ਼ਿਆਂ ਦੀ ਸਪਲਾਈ ਦੇ ਨੈਟਵਰਕ ਨੂੰ ਤੋੜਿਆ ਜਾ ਸਕੇ।ਗਿ੍ਰਫਤਾਰੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਡੀਜੀਪੀ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਮੁਜਾਹਿਦ ਸ਼ਿਨਵਾਰੀ ਵਾਸੀ ਨੰਗਰਹਾਰ, ਅਫਗਾਨਿਸਤਾਨ; ਮੁਹੰਮਦ ਲਾਲ ਕਾਕਰ, ਜਨਾਤ ਗੁਲ ਕਾਕਰ ਅਤੇ ਸਮਿਉੱਲਾ ਅਫਗਾਨ ਤਿੰਨੋਂ ਵਾਸੀ ਕੁੰਡੂ, ਅਫਗਾਨਿਸਤਾਨ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ, ਪੁਲਿਸ ਨੇ ਨੈਬ ਸਰਾਏ ਯੂਨਿਟ ਤੋਂ ਨਸ਼ੀਲੇ ਪਦਾਰਥ ਬਣਾਉਣ ਲਈ ਵਰਤੇ ਜਾਂਦੇ ਕਈ ਤਰਾਂ ਦੇ ਕੈਮੀਕਲ ਅਤੇ ਲੈਬ ਉਪਕਰਣ ਵੀ ਬਰਾਮਦ ਕੀਤੇ ਹਨ।ਇਹ ਗਿ੍ਰਫਤਾਰੀਆਂ ਅਤੇ ਜਬਤੀਆਂ ਐਸਐਸਪੀ ਨਵਜੋਤ ਸਿੰਘ ਮਾਹਲ ਦੀ ਅਗਵਾਈ ਵਾਲੀ  ਹਸ਼ਿਆਰਪੁਰ ਪੁਲਿਸ ਦੀ ਟੀਮ ਨੇ ਪ੍ਰਾਪਤ ਹੋਈ  ਸੂਹ ਤੇ ਸਿੱਟੇ ਵਜੋਂ ਕੀਤੀਆਂ। ਜ਼ਿਕਰਯੋਗ ਹੈ ਕਿ ਐਸਐਸਪੀ ਮਾਹਲ  ਨਸ਼ਿਆਂ ਖਿਲਾਫ ਚੱਲ ਰਹੀ ਲੜਾਈ ਦੇ ਹਿੱਸੇ ਵਜੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਪਹਿਲਾਂ ਦੀਆਂ ਕੁਝ ਐਫਆਈਆਰਜ ਦੀ ਜਾਂਚ ਕਰ ਰਹੇ ਸਨ।   

ਸਬੰਧਤ ਮਾਮਲੇ ਨਾਲ ਜੁੜੇ ਸੰਪਰਕਾਂ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਹੁਸ਼ਿਆਰਪੁਰ ਪੁਲਿਸ ਨੇ 18 ਮਈ, 2021 ਨੂੰ ਪੁਸ਼ਪਿੰਦਰ ਸਿੰਘ ਉਰਫ ਟਿੰਕੂ ਅਤੇ ਅਮਿਤ ਚੌਧਰੀ ਨੂੰ ਗਿ੍ਰਫਤਾਰ ਕਰਕੇ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜਿਹਨਾਂ ਨੇ ਕਬੂਲਿਆ ਸੀ ਕਿ ਉਨਾਂ ਨੇ ਇਹ ਨਸ਼ੀਲੇ ਪਦਾਰਥ ਜੰਡਿਆਲਾ, ਅੰਮਿ੍ਰਤਸਰ ਵਿੱਚ ਜਸਵੀਰ ਸਿੰਘ ਗੱਜੂ ਤੋਂ ਅਤੇ ਹੁਸ਼ਿਆਰਪੁਰ ਦੇ ਸਰਬਜੀਤ ਸਿੰਘ ਸੇਠੀ ਤੋਂ ਖਰੀਦੇ ਸਨ। ਜਸਵੀਰ ਸਿੰਘ ਦੀ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਗਈ ਜਿਥੇ ਉਸ ਦੀ ਸਾਥੀ ਜਗਰੂਪ ਕੌਰ ਨੂੰ ਪੁਲਿਸ ਪਾਰਟੀ ਨੇ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਘਰ ਦੀ ਪੂਰੀ ਤਲਾਸ਼ੀ ਲੈਣ ‘ਤੇ ਪੁਲਿਸ ਪਾਰਟੀ ਨੇ 1.48 ਕਿਲੋ ਹੈਰੋਇਨ, 500 ਗ੍ਰਾਮ ਸੋਨਾ ਅਤੇ 49.48 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ।ਇਸ ਤੋਂ ਬਾਅਦ ਪੁਲਿਸ ਨੇ 1 ਜੁਲਾਈ ਨੂੰ ਸਰਬਜੀਤ ਸੇਠੀ ਨੂੰ ਵੀ ਗੜਸ਼ੰਕਰ ਤੋਂ ਗਿ੍ਰਫਤਾਰ ਕਰ ਲਿਆ  ਅਤੇ ਉਸ ਕੋਲੋਂ  500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਉਹਨਾਂ ਅੱਗੇ ਦੱਸਿਆ ਕਿ ਸਰਬਜੀਤ ਨੇ ਹੈਰੋਇਨ ਨੂੰ ਅਫਗਾਨ ਨਾਗਰਿਕਾਂ ਤੋਂ ਖਰੀਦਿਆ ਸੀ, ਜੋ ਦਿੱਲੀ ਵਿੱਚ ਹੈਰੋਇਨ ਬਣਾਉਣ ਵਾਲੀ ਫੈਕਟਰੀ ਚਲਾਉਂਦੇ ਹਨ ਅਤੇ ਉੱਤਰ ਪ੍ਰਦੇਸ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਇਮਤਿਆਜ ਬਾਰੇ ਵੀ ਦੱਸਿਆ। ਪ੍ਰਾਪਤ ਹੋਈ ਸੂਚਨਾ ‘ਤੇ ਕਾਰਵਾਈ ਕਰਦਿਆਂ, ਹੁਸ਼ਿਆਰਪੁਰ ਪੁਲਿਸ ਟੀਮ ਨੇ ਦਿੱਲੀ ਵਿਖੇ ਸ਼ੱਕੀ ਥਾਂ ‘ਤੇ ਛਾਪਾ ਮਾਰਿਆ ਅਤੇ ਇਸ ਨਿਰਮਾਣ ਯੂਨਿਟ ਦਾ ਪਰਦਾਫਾਸ਼ ਕੀਤਾ ਜਿੱਥੋਂ ਵੱਡੀ ਮਾਤਰਾ ਵਿੱਚ ਹੈਰੋਇਨ ਪੰਜਾਬ ਅਤੇ ਹੋਰ ਰਾਜਾਂ ਨੂੰ ਸਪਲਾਈ ਕੀਤੀ ਜਾ ਰਹੀ ਸੀ। ਸ੍ਰੀ ਗੁਪਤਾ ਨੇ ਕਿਹਾ ਕਿ ਇਮਤਿਆਜ ਦੇ ਗਿਰੋਹ ਦਾ ਪਤਾ ਲਗਾਉਣ ਲਈ ਇਕ ਹੋਰ ਟੀਮ ਨੂੰ ਉੱਤਰ ਪ੍ਰਦੇਸ਼ ਭੇਜਿਆ ਗਿਆ ਹੈ।ਐਸ.ਐਸ.ਪੀ. ਨਵਜੋਤ ਮਾਹਲ ਨੇ ਦੱਸਿਆ ਕਿ ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਪੁਲਿਸ ਵੱਲੋਂ ਅਗਲੇਰੀ ਜਾਂਚ ਜਾਰੀ  ਹੈ ਅਤੇ ਬਾਕੀ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਗੜਸੰਕਰ ਥਾਣਾ ਹੁਸ਼ਿਆਰਪੁਰ ਵਿਖੇ  ਐਨਡੀਪੀਐਸ ਐਕਟ ਦੀ ਧਾਰਾ 21-61-85 ਅਧੀਨ ਮਿਤੀ 1 ਜੁਲਾਈ 2021 ਨੂੰ ਐਫ.ਆਈ.ਆਰ. ਨੰ. 90 ਦਰਜ ਕੀਤੀ ਗਈ ਸੀ ।   

 

 

Tags: Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD