Wednesday, 03 July 2024

 

 

ਖ਼ਾਸ ਖਬਰਾਂ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ

 

ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦਾ ਆਗਾਜ਼

100 ਫੀਸਦੀ ਟੈਸਟਿੰਗ, ਸਪਲੀਮੈਂਟ ਨਾਲ ਇਲਾਜ ਅਤੇ ਮਿਡ ਡੇਅ ਮੀਲ ਦੀ ਪੌਸ਼ਟਿਕਤਾ ਵਧਾਉਣ ਲਈ ਕਿਹਾ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Punjab Admin, anaemia mukt Punjab, Raji P. Shrivastava, Hussan Lal, Krishan Kumar, Vipul Ujwal

Web Admin

Web Admin

5 Dariya News

ਚੰਡੀਗੜ੍ਹ , 10 Jul 2021

ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਨੇ ਸੂਬੇ ਵਿੱਚ ਛੋਟੀ ਉਮਰ ਦੀਆਂ ਲੜਕੀਆਂ, ਗਰਭਵਤੀ ਔਰਤਾਂ  ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਅਨੀਮੀਆ (ਖੂਨ ਦੀ ਘਾਟ) ਤੋਂ ਨਿਜਾਤ ਦਿਵਾਉਣ ਲਈ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।ਸੂਬੇ ਵਿੱਚ ਅਨੀਮੀਆ ਘਟਾਉਣ ਬਾਰੇ ਸਿਹਤ ਅਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਅਤੇ ਸਕੂਲ ਸਿੱਖਿਆ ਵਿਭਾਗਾਂ ਦੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਤਿੰਨੋਂ ਵਿਭਾਗਾਂ ਨੂੰ ਤਰਜੀਹੀ ਆਧਾਰ `ਤੇ ਬੱਚਿਆਂ, ਛੋਟੀ ਉਮਰ ਦੀਆਂ ਲੜਕੀਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਟੈਸਟਿੰਗ ਅਤੇ ਇਲਾਜ`ਤੇ ਧਿਆਨ ਕੇਂਦਰਤਿ ਕਰਦਿਆਂ ਮੁਹਿੰਮ ਨੂੰ ਸੰਗਠਿਤ ਤੌਰ ਤੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਲਾਭਪਾਤਰੀਆਂ ਦੇ ਵਿਵਹਾਰ ਅਤੇ ਜੀਵਨ ਸ਼ੈਲੀ ਵਿੱਚ ਤਬਦੀਲੀ ਲਿਆਉਣ ਲਈ ਵੀ ਠੋਸ ਮੁਹਿੰਮ ਲਾਗੂ ਕਰਨ `ਤੇ ਜ਼ੋਰ ਦਿੱਤਾ।ਸ੍ਰੀਮਤੀ ਮਹਾਜਨ ਨੇ ਕਿਹਾ ਕਿ ਅਨੀਮੀਆ ਖਾਸਕਰ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੇ ਨਾਲ-ਨਾਲ ਛੋਟੀ ਉਮਰ ਦੀਆਂ ਲੜਕੀਆਂ ਵਿੱਚ ਇੱਕ ਪ੍ਰਮੁੱਖ ਮੁੱਦਾ ਹੈ ਪਰ ਆਇਰਨ ਅਤੇ ਫੋਲਿਕ ਐਸਿਡ ਸਪਲੀਮੈਂਟਾਂ ਅਤੇ ਸਹੀ ਪੌਸ਼ਟਿਕ ਖੁਰਾਕ ਨਾਲ ਇਸਦੀ ਆਸਾਨੀ ਨਾਲ ਰੋਕਥਾਮ ਕੀਤੀ ਜਾ ਸਕਦੀ ਹੈ।ਉਨ੍ਹਾਂ ਤਿੰਨੋ ਸਬੰਧਤ ਵਿਭਾਗਾਂ ਨੂੰ ਆਇਰਨ-ਫੋਲਿਕ ਐਸਿਡ (ਆਈ.ਐੱਫ.ਏ.) ਦੀਆਂ ਗੋਲੀਆਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਲਈ ਮਿਡ-ਡੇਅ ਮੀਲ ਦੀ ਪੌਸ਼ਟਿਕਤਾ ਦੇ ਪੱਧਰ ਨੂੰ ਵਧਾਉਣ ਲਈ ਕਿਹਾ।ਇਸ ਤੋਂ ਇਲਾਵਾ, ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਇਸ ਮੁਹਿੰਮ ਤਹਿਤ ਬੱਚਿਆਂ ਵਿੱਚ ਅਨੀਮੀਆ ਦੀ ਰੋਕਥਾਮ ਲਈ ਸਾਰੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਕਵਰ ਕਰਨ।‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸਫਲਤਾ ਲਈ ਰੂਪ ਰੇਖਾ ਉਲੀਕਦਿਆਂ ਮੁੱਖ ਸਕੱਤਰ ਨੇ ਪ੍ਰਮੁੱਖ ਸਿਹਤ ਸਕੱਤਰ ਹੁਸਨ ਲਾਲ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਅਨੀਮੀਆ ਜਾਂਚ ਨੂੰ ਯਕੀਨੀ ਬਣਾਉਣ ਅਤੇ ਇਸ ਤੋਂ ਇਲਾਵਾ ਰਾਜ ਵਿੱਚ ਕੋਵਿਡ ਟੀਕਾਕਰਨ ਕੇਂਦਰਾਂ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ।ਇਸ ਮੁਹਿੰਮ ਤਹਿਤ 9ਵੀਂ ਤੋਂ 12ਵੀਂ ਜਮਾਤ ਦੀਆਂ ਸਾਰੀਆਂ ਵਿਦਿਆਰਥਣਾਂ ਨੂੰ ਕਵਰ ਕਰਨ `ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਸਾਰੇ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਆਸ਼ਾ ਵਰਕਰਾਂ ਨੂੰ ਆਈ.ਐੱਫ.ਏ. ਦੀਆਂ ਗੋਲੀਆਂ ਦੇਣ ਲਈ ਕਿਹਾ।ਉਨ੍ਹਾਂ ਇਸ ਮੁਹਿੰਮ ਵਿੱਚ ਸ਼ਾਮਲ ਤਿੰਨੋ ਵਿਭਾਗਾਂ ਨੂੰ ਅਨੀਮੀਆ ਤੋਂ ਪ੍ਰਭਾਵਿਤ  ਬੱਚਿਆਂ ਦੀ ਟੈਸਟਿੰਗ ਸਬੰਧੀ ਅੰਕੜਿਆਂ ਨੂੰ ਸਾਂਝਾ ਕਰਨ ਅਤੇ ਵੈਬਸਾਈਟ ਤੇ ਅਪਲੋਡ ਕਰਨ ਦੀ ਹਦਾਇਤ ਕੀਤੀ। ਉਂਨਾਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਲਾਭਪਾਤਰੀਆਂ ਨੂੰ ਆਈ.ਐੱਫ.ਏ. ਦੀਆਂ ਗੋਲੀਆਂ ਦੀ 100 ਫੀਸਦੀ ਵੰਡ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ।

ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਰਾਜੀ ਪੀ. ਸ਼੍ਰੀਵਾਸਤਵਾ ਨੇ ਦੱਸਿਆ ਕਿ ਸਕੂਲ ਪੱਧਰ ਅਤੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਅਨੀਮੀਆ ਦੀ ਜਾਂਚ ਸਬੰਧੀ ਯੋਜਨਾ ਸਿਹਤ ਅਤੇ ਸਕੂਲ ਸਿੱਖਿਆ ਵਿਭਾਗਾਂ ਦੇ ਤਾਲਮੇਲ ਨਾਲ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਛੇ ਮਹੀਨੇ ਤੋਂ 5 ਸਾਲ ਦੀ ਉਮਰ ਦੇ ਲਗਭਗ 7.27 ਲੱਖ ਬੱਚਿਆਂ ਤੋਂ ਇਲਾਵਾ ਲਗਭਗ 2.06 ਲੱਖ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਹਿਲਾਵਾਂ ਨੂੰ ਪਹਿਲਾਂ ਹੀ ਆਂਗਣਵਾੜੀ ਕੇਂਦਰਾਂ ਵਿੱਚ ਦਰਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੂੰ ਅਨੀਮੀਆ ਦੇ ਵਿਰੁੱਧ ਲੜਾਈ ਵਿਚ ਆਈ.ਐੱਫ.ਏ. ਗੋਲੀਆਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾ ਇਸ ਮੁਹਿੰਮ ਅਧੀਨ ਕਵਰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਵਿਭਾਗ ਨੇ ਸਪਲੀਮੈਂਟਰੀ ਖੁਰਾਕ ਦੀ ਪੌਸ਼ਟਿਕਤਾ ਦੇ ਮਿਆਰ ਵਿੱਚ ਸੁਧਾਰ ਲਈ ਸੋਧੇ ਹੋਏ ਢੰਗ-ਤਰੀਕੇ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਮੋਗਾ, ਫਿਰੋਜ਼ਪੁਰ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਚ ਚੌਲਾਂ ਦੀ ਪੌਸ਼ਟਿਕਤਾ ਵਿੱਚ ਸੁਧਾਰ ਲਈ ਇਕ ਪਾਇਲਟ ਪ੍ਰਾਜੈਕਟ ਵੀ ਚੱਲ ਰਿਹਾ ਹੈ। ਇਸ ਤੋਂ ਇਲਾਵਾ, ਯੂ.ਐਨ.ਡੀ.ਪੀ. ਦੇ ਸਹਿਯੋਗ ਨਾਲ ਇੱਕ ਹੋਰ ਪਾਇਲਟ ਪ੍ਰੋਜੈਕਟ ਦੀ ਯੋਜਨਾ ਵੀ ਬਣਾਈ ਗਈ ਹੈ, ਜਿਸਦਾ ਉਦੇਸ਼ ਰਾਜ ਦੇ ਤਿੰਨ ਜ਼ਿਲ੍ਹਿਆਂ ਦੇ 100 ਪਿੰਡਾਂ ਵਿੱਚ ਅਨੀਮੀਆ ਪ੍ਰਤੀ ਇੱਕ ਵਿਆਪਕ ਯੋਜਨਾ ਨੂੰ ਉਲੀਕਣਾ ਅਤੇ ਲਾਗੂ ਕਰਨਾ ਹੈ।ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਆਈ.ਐੱਫ.ਏ. ਦੀਆਂ ਗੋਲੀਆਂ ਦੇ ਪ੍ਰਬੰਧਨ ਦੀ ਜ਼ਿੰਮੇਵਾਰੀ ਮੁੱਖ ਤੌਰ ਤੇ ਸਿਹਤ ਵਿਭਾਗ ਦੀ ਹੋਵੇਗੀ, ਪਰ ਸਕੂਲ ਸਿੱਖਿਆ ਵਿਭਾਗ ਦੇ ਨਾਲ ਨਾਲ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਜ਼ਮੀਨੀ ਪੱਧਰ ਤੇ ਵੰਡਣ ਵਿੱਚ ਸਹਿਯੋਗੀ ਕਦਮ ਉਠਾਉਣਗੇ ਅਤੇ ਤਾਲਮੇਲ ਕਰਨਗੇ।ਮੁੱਖ ਸਕੱਤਰ ਨੇ ਸਬੰਧਤ ਵਿਭਾਗਾਂ ਨੂੰ ਕਿਹਾ ਕਿ ਉਹ ਸੀ.ਡੀ.ਪੀ.ਓਜ਼, ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ, ਏਐਨਐਮਜ਼ ਅਤੇ ਅਧਿਆਪਕਾਂ ਨੂੰ ਜਾਗਰੂਕ ਕਰਨ ਜਿਸ ਨਾਲ ਉਹ ਵਿਵਹਾਰ `ਚ ਤਬਦੀਲੀ ਸਬੰਧੀ ਸੰਚਾਰ ਤਕਨੀਕਾਂ ਦੀ ਯੋਜਨਾ ਬਣਾਉਣ ਦੇ ਨਾਲ-ਨਾਲ ਬੱਚਿਆਂ ਅਤੇ ਛੋਟੀ ਉਮਰ ਦੀਆਂ ਲੜਕੀਆਂ ਵਿੱਚ ਜੀਵਨ ਸ਼ੈਲੀ ਵਿਚ ਤਬਦੀਲੀ ਲਈ ਪ੍ਰੇਰਿਤ ਕਰ ਸਕਣ।ਉਨ੍ਹਾਂ ਸਿਹਤ ਵਿਭਾਗ ਨੂੰ ਸਾਰੇ ਆਂਗਣਵਾੜੀ ਵਰਕਰਾਂ ਦੇ ਨਾਲ ਨਾਲ ਸਕੂਲ ਦੇ ਅਧਿਆਪਕਾਂ ਅਤੇ ਸਟਾਫ ਦੇ ਕੋਵਿਡ ਟੀਕਾਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਉਹ ਵਾਇਰਸ ਫੈਲਣ ਦੇ ਬਿਨਾਂ ਕਿਸੇ ਡਰ ਤੋਂ ਬੱਚਿਆਂ ਨਾਲ ਸੁਰੱਖਿਅਤ ਢੰਗ ਅਤੇ ਆਸਨੀ ਨਾਲ ਗੱਲਬਾਤ ਕਰ ਸਕਣ।ਪ੍ਰਮੁੱਖ ਸਕੱਤਰ ਸਿਹਤ ਨੇ ਦੱਸਿਆ ਕਿ ਆਈ.ਐੱਫ.ਏ. ਦੀਆਂ ਗੋਲੀਆਂ ਦੀ ਵੰਡ ਲਈ ਆਰ.ਬੀ.ਐੱਸ.ਕੇ. ਦੀਆਂ ਟੀਮਾਂ ਨਾਲ ਫਾਰਮਾਸਿਸਟਾਂ ਨੂੰ ਨਿਯੁਕਤ ਕੀਤਾ ਜਾਵੇਗਾ ਅਤੇ ਇਨ੍ਹਾਂ ਗੋਲੀਆਂ ਦੀ ਕੋਈ ਕਮੀ ਨਹੀਂ ਆਵੇਗੀ ਕਿਉਂਕਿ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਰਾਜ-ਵਿਆਪੀ ਮੁਹਿੰਮ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਇਸਦੇ ਨਤੀਜਿਆਂ ਦੀ ਜਾਂਚ ਕੀਤੀ ਜਾਏਗੀ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਕੂਲ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਡਾਇਰੈਕਟਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਵਿਪੁਲ ਉਜਵਲ ਵੀ ਮੌਜੂਦ ਸਨ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Punjab Admin , anaemia mukt Punjab , Raji P. Shrivastava , Hussan Lal , Krishan Kumar , Vipul Ujwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD