Saturday, 29 June 2024

 

 

ਖ਼ਾਸ ਖਬਰਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੈ ਇੰਦਰ ਕੌਰ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ, ਮਾਨਸੂਨ ਦੀ ਤਿਆਰੀ ਦੀ ਕਮੀ 'ਤੇ ਚਿੰਤਾ ਪ੍ਰਗਟਾਈ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 8 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ ਕੁਲਤਾਰ ਸਿੰਘ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ ਸਰਕਾਰ ਤੁਹਾਡੇ ਦੁਆਰ ਕੈਂਪ ਛਾਪਾ ਵਿਖੇ ਆਯੋਜਿਤ, ਚਾਰ ਪਿੰਡਾਂ ਦੇ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਿਆ ਲਾਹਾ, ਕੈਂਪ ਦੌਰਾਨ ਕੀਤਾ ਵੱਖ ਵੱਖ ਸੇਵਾਵਾਂ ਲਈ ਅਪਲਾਈ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

 

ਪੰਜਾਬ ਸਰਕਾਰ ਵਲੋਂ ਨਵ-ਜਨਮੇਂ ਬੱਚਿਆਂ ਵਿੱਚ ਬੋਲ਼ੇਪਣ ਦੀ ਸਮੱਸਿਆ ਦੀ ਜਾਂਚ ਕਰਨ ਲਈ ਆਟੋਮੇਟਡ ਆਡੀਟਰੀ ਬ੍ਰੇਨਸਟੈਮ ਰਿਸਪਾਂਸ ਸਿਸਟਮ ਦੀ ਸ਼ੁਰੂਆਤ

ਹਫ਼ਤੇ ਦੇ ਅੰਦਰ ਸਾਰੇ ਜ਼ਿਲਿਆਂ ਵਿੱਚ ਯੂਨਿਟ ਲਗਾਏ ਜਾਣਗੇ : ਬਲਬੀਰ ਸਿੱਧੂ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab, Automated Auditory Brainstem Response system, AABR Rashtriya Bal Swasthya Karyakram, RBSK, Dr. G.B. Singh, SOHUM

Web Admin

Web Admin

5 Dariya News

ਚੰਡੀਗੜ੍ਹ , 19 Jul 2021

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵ-ਜਨਮੇ ਅਤੇ ਛੋਟੇ ਬੱਚਿਆਂ ਵਿੱਚ ਬੋਲੇਪਣ (ਘੱਟ ਸੁਣਨ ) ਦੀ ਸਮੱਸਿਆ ਨਾਲ ਨਜਿੱਠਣ ਲਈ ਸੋਮਵਾਰ ਨੂੰ ਯੂਨੀਵਰਸਲ ਨਿਊਬੌਰਨ ਹੀਅਰਿੰਗ ਸਕ੍ਰੀਨਿੰਗ ਪ੍ਰੋਗਰਾਮ ਤਹਿਤ ਆਟੋਮੇਟਿਡ ਆਡਿਟਰੀ ਬ੍ਰੇਨਸਟਮ ਰਿਸਪਾਂਸ ਸਿਸਟਮ (ਏ.ਏ.ਬੀ.ਆਰ.) ਦੀ ਸ਼ੁਰੂਆਤ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ , ਸੋਹਮ (ਏ.ਏ.ਬੀ.ਆਰ.) ਆਟੋਮਟਿਡ ਆਡੀਟਰੀ ਬ੍ਰੇਨਸਟਮ ਰਿਸਪਾਂਸ ਪ੍ਰਣਾਲੀ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਉਨਾਂ ਕਿਹਾ ਕਿ ਆਪਣੇ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਸਦਕਾ ਨਵਜੰਮੇ ਅਤੇ ਛੋਟੇ ਬੱਚਿਆਂ ਵਿੱਚ ਘੱਟ ਸੁਣਨ ਦੀ ਸਮੱਸਿਆ ਦੀ ਪ੍ਰਭਾਵਸਾਲੀ ਢੰਗ ਨਾਲ ਜਾਂਚ ਕੀਤੀ ਜਾ ਸਕੇਗੀ।ਇਸ ਪ੍ਰੋਗਰਾਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਸ: ਸਿੱਧੂ ਨੇ ਕਿਹਾ ਕਿ ਇਹ ਬੜਾ ਗੰਭੀਰ ਮਸਲਾ ਹੈ ਅਤੇ ਇਹ ਤਕਨੀਕ ਨਿਸ਼ਚਤ ਤੌਰ ‘ਤੇ ਬੱਚਿਆਂ ਵਿੱਚ ਬੋਲੇਪਣ ਦੇ ਇਲਾਜ ਲਈ ਪੁਰਾਣੀ ਰਵਾਇਤੀ ਸਕ੍ਰੀਨਿੰਗ ਪ੍ਰਣਾਲੀ ਵਿੱਚ ਤਬਦੀਲੀ ਲਿਆਏਗੀ। ਉਨਾਂ ਕਿਹਾ ਕਿ ਬੱਚੇ ਵਿਚ ਸੁਣਨ ਦੀ ਅਯੋਗਤਾ ਦੀ ਜਾਂਚ ਕਰਨ ਤੋਂ ਬਾਅਦ, ਰਾਜ ਸਰਕਾਰ ਕੋਕਲੀਅਰ ਇਮਪਲਾਂਟ ਵੀ ਮੁਫਤ ਮੁਹੱਈਆ ਕਰਵਾਉਂਦੀ ਹੈ ਜੋ ਇਕ ਸਰਜੀਕਲ ਵਿਧੀ ਹੈ ਅਤੇ ਬੋਲੇਪਣ ਦੇ ਸ਼ਿਕਾਰ ਵਿਅਕਤੀਆਂ ਨੂੰ ਸੁਣਨ ਦੀ ਸਮਰੱਥਾ ਪ੍ਰਦਾਨ ਕਰਦਾ ਹੈ।ਬੋਲੇਪਣ ਨੂੰ ਬੱਚਿਆਂ ਦਾ ਇੱਕ ਵੱਡਾ ਜਮਾਂਦਰੂ ਨੁਕਸ ਦੱਸਦਿਆਂ ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਵਰਗੇ ਵਿਕਾਸਸ਼ੀਲ ਦੇਸ਼ ਵਿਚ 5-6 ਪ੍ਰਤੀ ਹਜ਼ਾਰ ਬੱਚੇ ਇਸ ਨੁਕਸ ਨਾਲ ਪੈਦਾ ਹੁੰਦੇ ਹਨ। ਉਨਾਂ ਕਿਹਾ ਕਿ ਹੁਣ ਤੱਕ ਭਾਰਤ ਵਿੱਚ ਮੌਜੂਦਾ ਰਵਾਇਤੀ ਢੰਗ ਨਾਲ ਨਵਜੰਮੇ ਅਤੇ ਛੋਟੇ ਬੱਚਿਆਂ ਵਿਚ ਬੋਲੇਪਣ ਦੀ ਜਾਂਚ ਕਰਨਾ ਬੜਾ ਚੁਣੌਤੀਪੂਰਨ ਰਿਹਾ ਹੈ।ਇਸ ਮੌਕੇ ਸੰਬੋਧਨ ਕਰਦਿਆਂ ਐਨ.ਐਚ.ਐਮ. ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਕੁਮਾਰ ਰਾਹੁਲ ਨੇ ਕਿਹਾ ਕਿ ਪੰਜਾਬ ਸੂਬਾ ਬੋਲੇਪਣ ਦੀ ਪ੍ਰਭਾਵਸ਼ਾਲੀ ਜਾਂਚ ਲਈ ਹੋਰ ਸਾਰੇ ਰਾਜਾਂ ਦੀ ਅਗਵਾਈ ਕਰ ਰਿਹਾ ਹੈ ਅਤੇ ਸਿਹਤ ਵਿਭਾਗ ਪੰਜਾਬ ਸਾਰੇ ਜਿਲਿਆਂ ਨੂੰ ਇਹ ਦੇਸ਼ ਵਿੱਚ ਬਣੀਆਂ ਮਸ਼ੀਨਾਂ ਮੁਹੱਈਆ ਕਰਵਾ ਕੇ ਇਸ ਪ੍ਰੋਗਰਾਮ ਨੂੰ ਜ਼ਮੀਨੀ ਪੱਧਰ ਤੱਕ ਵਧਾਉਣ ਲਈ ਪੂਰੀ ਤਰਾਂ ਤਿਆਰ ਹੈ।  ਉਨਾਂ ਕਿਹਾ ਕਿ ਸੁਣਨ ਵਿੱਚ ਕਮਜ਼ੋਰੀ ਦੇ ਇਲਾਜ ਦੀਆਂ ਸੇਵਾਵਾਂ ਪਹਿਲਾਂ ਹੀ ਰਾਸ਼ਟਰੀ ਬਾਲ ਸਵਾਸਥਯ ਕਾਰਯਾਕ੍ਰਮ (ਆਰ.ਬੀ.ਐਸ.ਕੇ.) ਅਧੀਨ ਆਉਂਦੀਆਂ ਹਨ। 

ਸਿਹਤ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਡਾ: ਜੀ.ਬੀ. ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਪਹਿਲਾਂ ਹੀ ਆਰ.ਬੀ.ਐਸ.ਕੇ. ਅਧੀਨ ਜਮਾਂਦਰੂ ਰੋਗਾਂ ਜਿਵੇਂ ਕਿ ਕਲੱਬ ਫੁੱਟ, ਸੁਣਨ ਸ਼ਕਤੀ ਦੀ ਘਾਟ ਅਤੇ ਕਲੈਫਟ ਲਿਪਸ ਆਦਿ ਛੋਟੇ ਬੱਚਿਆਂ ਦਾ ਇਲਾਜ ਕੀਤਾ ਜਾ ਰਿਹਾ ਹੈ, ਇਹ ਸਫਲਤਾ ਸਮਾਂ ਰਹਿੰਦਿਆਂ ਬਿਮਾਰੀ ਦਾ ਪਤਾ ਲਗਾਉਣ ਅਤੇ ਜਲਦੀ ਇਲਾਜ ਕਰਨ ਵਿੱਚ ਸਹਾਇਤਾ ਕਰੇਗੀ।ਨੈਸ਼ਨਲ ਪ੍ਰੋਗ੍ਰਾਮ ਫਾਰ ਪ੍ਰਵੈਂਸ਼ਨ ਐਂਡ ਕੰਟਰੋਲ ਆਫ ਡੈਫਨੈਸ (ਐਨ.ਪੀ.ਪੀ.ਸੀ.ਡੀ.) ਦੇ ਨੋਡਲ ਅਧਿਕਾਰੀ ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਨਾਂ ਉਪਕਰਣਾਂ ਦੀ ਵਰਤੋਂ ਨਾਲ ਅਸੀਂ ਪੁਰਾਣੇ ਰਵਾਇਤੀ ਢੰਗਾਂ ਨੂੰ ਆਧੁਨਿਕ, ਜਾਂਚੇ-ਪਰਖੇ ਅਤੇ ਠੋਸ ਢੰਗ ਰਾਹੀਂ ਬਦਲ ਸਕਦੇ ਹਾਂ। ਉਨਾਂ ਦੱਸਿਆ ਕਿ ਇਹ ਮਸ਼ੀਨਾਂ ਪੂਰੇ ਪੰਜਾਬ ਵਿੱਚ 22 ਨਿਓ-ਨੈਟਲ ਕੇਂਦਰਾਂ ਤੇ ਉਪਲਬਧ ਹੋਣਗੀਆਂ ਅਤੇ ਬਾਲ ਰੋਗਾਂ ਦੇ ਮਾਹਰਾਂ ਦੀ ਨਿਗਰਾਨੀ ਵਿੱਚ ਹੀ ਬਿਮਾਰੀ ਦੀ ਜਾਂਚ ਕੀਤੀ ਜਾਏਗੀ।ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਭਾਰਤ ਵਿੱਚ ਲਗਭਗ 63 ਮਿਲੀਅਨ ਲੋਕ ਘੱਟ ਸੁਣਨ (ਬੋਲੇਪਣ) ਅਤੇ ਇਸ ਨਾਲ ਸਬੰਧਤ ਬਿਮਾਰੀਆਂ ਨਾਲ ਜੂਝ ਰਹੇ ਹਨ ਅਤੇ ਇਹ ਮਸ਼ੀਨ ਨਿਸ਼ਚਤ ਰੂਪ ਵਿੱਚ ਪ੍ਰਭਾਵਸਾਲੀ ਮੁਲਾਂਕਣ ਅਤੇ ਸਮੇਂ ਸਿਰ ਬੋਲੇਪਣ ਨੂੰ ਰੋਕਣ ਵਿੱਚ ਸਹਾਇਤਾ ਕਰੇਗੀ।ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਸੋਹਮ ਇਨੋਵੇਸ਼ਨ ਲੈਬ ਇੰਡੀਆ ਦੇ ਬਾਨੀ ਅਤੇ ਸੀ.ਈ.ਓ. ਸ੍ਰੀ ਨਿਤਿਨ ਸਿਸੋਦੀਆ, ਜਿਨਾਂ ਨੇ ਇਸ ਏ.ਏ.ਬੀ.ਆਰ. ਪ੍ਰਣਾਲੀ ਦੀ ਕਾਢ ਕੱਢੀ, ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਬੱਚਿਆਂ ਵਿੱਚ ਬੋਲੇਪਣ ਦੀ ਸਮੱਸਿਆ ਨੂੰ ਖਤਮ ਕਰਨਾ ਹੈ ਅਤੇ ਇਹ ਮਸ਼ੀਨ ਸੁਣਨ ਦੀ ਅਯੋਗਤਾ ਵਾਲੇ ਬੱਚਿਆਂ ਲਈ ਵਰਦਾਨ ਸਾਬਤ ਹੋਵੇਗੀ।ਜ਼ਿਕਰਯੋਗ ਹੈ ਕਿ ਐਨ.ਐਸ.ਐਸ.ਓ. ਦੇ ਸਰਵੇਖਣ ਅਨੁਸਾਰ, ਇਸ ਵੇਲੇ ਇੱਥੇ ਪ੍ਰਤੀ 1 ਲੱਖ ਆਬਾਦੀ ਵਿਚ 291 ਵਿਅਕਤੀ ਥੋੜੇ ਜਾਂ ਪੂਰਨ ਬੋਲੇਪਣ ਦੇ ਸ਼ਿਕਾਰ ਹਨ । ਇਹਨਾਂ ਵਿਚੋਂ ਵੱਡੀ ਪ੍ਰਤੀਸ਼ਤ 0 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਦੀ ਹੈ। ਦੇਸ਼ ਦੀ ਇੰਨੀ ਅਬਾਦੀ ਦਾ ਬੋਲੇਪਣ ਤੋਂ ਗ੍ਰਸਤ ਹੋਣਾ ਗੰਭੀਰ ਰੂਪ ਵਿੱਚ ਆਰਥਿਕਤਾ ਅਤੇ  ਉਤਪਾਦਕਤਾ ਦੇ ਭਾਰੀ ਘਾਟੇ ਦਾ ਕਾਰਨ ਬਣਦੀ ਹੈ।ਇਸ ਮੌਕੇ ਐਮ. ਸੀ. ਐਚ. ਦੇ ਸੂਬਾ ਇੰਚਾਰਜ ਡਾ: ਇੰਦਰਦੀਪ ਕੌਰ, ਆਰ.ਬੀ.ਐਸ.ਕੇ. ਦੇ ਸੂਬਾ ਇੰਚਾਰਜ ਡਾ. ਸੁਖਦੀਪ ਕੌਰ ਅਤੇ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜਰ ਸਨ।    

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab , Automated Auditory Brainstem Response system , AABR Rashtriya Bal Swasthya Karyakram , RBSK , Dr. G.B. Singh , SOHUM

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD