Friday, 05 July 2024

 

 

ਖ਼ਾਸ ਖਬਰਾਂ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕੀਤੇ ਗਏ ਪ੍ਰਬੰਧਾਂ ਦਾ ਲਿਆ ਜਾਇਜ਼ਾ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਐੱਨ. ਚੰਦ੍ਰਬਾਬੂ ਨਾਇਡੂ ਨੇ ਮਨੋਹਰ ਲਾਲ ਨਾਲ ਮੁਲਾਕਾਤ ਕੀਤੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਮਿਲਣ ਲਈ ਹੁਣ ਆਮ ਲੋਕਾਂ ਨੂੰ ਨਹੀਂ ਹੋਵੇਗੀ ਕੋਈ ਖੱਜਲ ਖੁਆਰੀ ਵਿਧਾਇਕ ਰਣਬੀਰ ਭੁੱਲਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਆਰਿਫ਼ ਕੇ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਪ ਨਗਰ ਵੈਲਫੇਅਰ ਸੁਸਾਇਟੀ ਨੂੰ ਸਮਾਜ ਭਲਾਈ ਕੰਮਾਂ ਲਈ ਦਿੱਤਾ 50 ਹਜ਼ਾਰ ਦੀ ਗ੍ਰਾਂਟ ਦਾ ਚੈੱਕ ਵਿਧਾਇਕ ਡਾ: ਗੁਪਤਾ ਨੇ ਅਧਿਕਾਰੀਆਂ ਨਾਲ ਵਾਰਡ ਨੰਬਰ 55 ਦਾ ਕੀਤਾ ਦੌਰਾ ਲੋਕ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਬੱਚੀਵਿੰਡ, ਅਜਨਾਲਾ, ਵੇਰਕਾ ਅਤੇ ਨਾਗ ਕਲਾਂ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ ਜਿਲ੍ਹਾ ਪ੍ਰਸਾਸ਼ਨ ਵਲੋਂ ਦਿੱਤੀ ਜਾ ਰਹੀ ਕੋਚਿੰਗ ਲੈ ਰਹੀ ਬਚੀ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਸਿਵਲ ਸੇਵਾ ਦੀ ਮੁਢਲੀ ਪ੍ਰੀਖਿਆ ਪਟਿਆਲਾ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਨੂੰ ਸਾੜਨ 'ਤੇ 100 ਫੀਸਦੀ ਰੋਕ ਲਾਉਣ ਲਈ ਬਦਲਵੇਂ ਪ੍ਰਬੰਧਾਂ ਲਈ ਤਜਵੀਜ਼ ਤਿਆਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੈਣ ਪੁੱਜੇ ਗੁਰਜੀਤ ਸਿੰਘ ਔਜਲਾ ਲੋਕਾਂ ਨੂੰ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ’ਚ ਪੰਜਾਬ ਪੂਰੇ ਮੁਲਕ ’ਚੋਂ ਅੱਵਲ : ਬ੍ਰਮ ਸ਼ੰਕਰ ਜਿੰਪਾ EIC, PEC ਦੁਆਰਾ NITTTR, ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ 5 ਦਿਨਾਂ ਲੰਬੀ FDP ਇੱਕ ਸ਼ਾਨਦਾਰ ਨੋਟ 'ਤੇ ਸਮਾਪਤ ਹੋਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਨੌਟਿੰਘਮ ਟ੍ਰੇਂਟ ਯੂਨੀਵਰਸਿਟੀ (ਯੂ.ਕੇ.) ਨਾਲ ਸਹਿ-ਡਿਜ਼ਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਹੁਸ਼ਿਆਰਪੁਰ ਨੂੰ ਸਾਫ-ਸੁਥਰਾ ਬਣਾਉਣ ਲਈ ਆਮ ਜਨਤਾ ਦੀ ਹਿੱਸੇਦਾਰੀ ਵੀ ਜ਼ਰੂਰੀ : ਬ੍ਰਮ ਸ਼ੰਕਰ ਜਿੰਪਾ ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕ 2024 ਦੇ ਲਈ ਰਵਾਨਾ ਹੋਣ ਵਾਲੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਆਂਧਰਾ ਪ੍ਰਦੇਸ਼ ਐੱਨ. ਚੰਦਰਬਾਬੂ ਨਾਇਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਵੇਕ ਅੱਪ ਲੁਧਿਆਣਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਵਿਕਾਸ ਕਾਰਜ - ਵਿਧਾਇਕ ਐਡਵੋਕੈਟ ਅਮਰਪਾਲ ਸਿੰਘ 'ਸਰਕਾਰ ਤੁਹਾਡੇ ਦੁਆਰ' ਤਹਿਤ ਪਿੰਡ ਸੇਖਾ ਵਿੱਚ ਕੈਂਪ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਲੋਕ ਮਸਲੇ ਮੌਕੇ 'ਤੇ ਕੀਤੇ ਹੱਲ ਆਪ ਦੀ ਸਰਕਾਰ ਆਪ ਦੇ ਦੁਆਰ- 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ - ਸ਼ੌਕਤ ਅਹਿਮਦ ਪਰੇ

 

ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਟਾਸਕ ਫੋਰਸ ਤੇ ਨੋਡਲ ਅਫ਼ਸਰ ਲਗਾਉਣ ਦੇ ਆਦੇਸ਼

ਸੂਬੇ ਕੋਲ ਪਰਾਲੀ ਦੇ ਨਿਪਟਾਰੇ ਲਈ 76,626 ਸੀ.ਆਰ.ਐਮ. ਮਸ਼ੀਨਾਂ ਤੋਂ ਇਲਾਵਾ 97.5 ਮੈਗਾਵਾਟ ਸਮਰੱਥਾ ਦੇ 11 ਬਾਇਓਮਾਸ ਪਾਵਰ ਪ੍ਰਾਜੈਕਟ, ਜਿਨ੍ਹਾਂ ’ਚ ਸਾਲਾਨਾ 8.8 ਲੱਖ ਮੀਟਰਕ ਟਨ ਪਰਾਲੀ ਦੀ ਹੋਵੇਗੀ ਖ਼ਪਤ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 10 Sep 2021

ਸੂਬੇ ਵਿੱਚ ਝੋਨੇ ਦੀ ਵਢਾਈ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਅਗਾਊਂ ਪ੍ਰਬੰਧਾਂ ਤਹਿਤ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਲਾਲ ਸ਼੍ਰੇਣੀ ਵਾਲੇ ਦਸ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਝੋਨੇ ਦੇ ਪਿਛਲੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ 4000 ਤੋਂ ਵੱਧ ਮਾਮਲੇ ਸਾਹਮਣੇ ਆਏ ਸਨ, ਵਿੱਚ ਵਿਸ਼ੇਸ਼ ਟਾਸਕ ਫੋਰਸ ਤਾਇਨਾਤ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਸਬੰਧੀ ਉਪਾਵਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਾਹ ਦੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਹਵਾ ਪ੍ਰਦੂਸ਼ਣ ’ਤੇ ਕਾਬੂ ਪਾਉਣ ਵਾਸਤੇ ਪਿੰਡ, ਕਲੱਸਟਰ, ਤਹਿਸੀਲ ਤੇ ਜ਼ਿਲ੍ਹਾ ਪੱਧਰ ’ਤੇ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਵੀ ਕਿਹਾ।ਪਰਾਲੀ ਸਾੜਨ ਨੂੰ ਰੋਕਣ ਲਈ ਕੀਤੀਆਂ ਗਈਆਂ ਤਿਆਰੀਆਂ ਅਤੇ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰਨ ਲਈ ਬੁਲਾਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਪਸ਼ੂ ਪਾਲਣ ਵਿਭਾਗ ਨੂੰ ਗਊਸ਼ਾਲਾਵਾਂ ਵਿੱਚ ਰੱਖੇ ਪਸ਼ੂਆਂ ਲਈ ਝੋਨੇ ਦੀ ਪਰਾਲੀ ਨੂੰ ਚਾਰੇ ਵਜੋਂ ਵਰਤਣ ਦੇ ਢੰਗ ਤਰੀਕੇ ਤਲਾਸ਼ਣ ਲਈ ਕਿਹਾ। ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਪਰਾਲੀ ਦੇ ਭੰਡਾਰਨ ਲਈ ਵਿਸਤ੍ਰਿਤ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ।ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵੱਲੋਂ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਆਰਐਸਸੀ) ਤੋਂ ਐਂਡਰਾਇਡ ਅਤੇ ਆਈਓਐਸ ਪਲੇਟਫਾਰਮਾਂ ਲਈ ਮੋਬਾਈਲ ਐਪ ਤਿਆਰ ਕਰਵਾਈ ਗਈ ਹੈ, ਜਿਸ ਨੂੰ 15 ਸਤੰਬਰ ਤੱਕ ਚਾਲੂ ਕਰ ਦਿੱਤਾ ਜਾਵੇਗਾ। ਇਸ ਵਿੱਚ ਮੁਕੰਮਲ ਰਿਪੋਰਟਿੰਗ ਅਤੇ ਇਸ ਸੀਜ਼ਨ ਦੌਰਾਨ ਪਰਾਲੀ ਸਾੜਨ ਦੀ ਹਰੇਕ ਘਟਨਾ ’ਤੇ ਕੀਤੀ ਗਈ ਕਾਰਵਾਈ ਲਈ ਵੱਖ-ਵੱਖ ਅਧਿਕਾਰੀਆਂ ਨੂੰ ਭੂਮਿਕਾ ਆਧਾਰਤ ਲੌਗਇਨ (ਪਿੰਡ, ਕਲੱਸਟਰ, ਸਬ ਡਿਵੀਜ਼ਨ ਅਤੇ ਜ਼ਿਲ੍ਹਾ ਪੱਧਰ) ਦਿੱਤੇ ਜਾਣਗੇ।ਉਨ੍ਹਾਂ ਦੱਸਿਆ ਕਿ ਪੀ.ਆਰ.ਐਸ.ਸੀ., ਲੁਧਿਆਣਾ ਵਿਖੇ ਸਾਰੇ ਫੀਲਡ ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਪੀ.ਆਰ.ਐਸ.ਸੀ. ਖੇਤਾਂ ਵਿੱਚ ਪਰਾਲੀ ਸਾੜਨ ਦੀ ਰਿਪੋਰਟਿੰਗ ਅਤੇ ਜਾਣਕਾਰੀ ਦੇ ਇਕਸਾਰ ਪ੍ਰਸਾਰ ਲਈ ਇਸਰੋ ਵੱਲੋਂ ਅਪਣਾਏ ਗਏ ਪ੍ਰਮਾਣਿਤ ਪ੍ਰੋਟੋਕਾਲ ਦੀ ਪਾਲਣਾ ਕਰ ਰਿਹਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪਰਾਲੀ ਸਾੜਨ ਦੇ ਮਾਮਲਿਆਂ ਸਬੰਧੀ ਸ਼ਿਕਾਇਤਾਂ/ਜਾਣਕਾਰੀ ਪ੍ਰਾਪਤ ਕਰਨ ਲਈ ਪੀ.ਪੀ.ਸੀ.ਬੀ. ਵੱਲੋਂ 15 ਸਤੰਬਰ ਤੱਕ ਵਟਸਐਪ ਕਾਲ ਸੈਂਟਰ ਵੀ ਚਾਲੂ ਕਰ ਦਿੱਤਾ ਜਾਵੇਗਾ।ਲਾਲ ਸ਼੍ਰੇਣੀ ਵਾਲੇ ਜ਼ਿਲ੍ਹਿਆਂ ਸੰਗਰੂਰ, ਬਠਿੰਡਾ, ਫਿਰੋਜ਼ਪੁਰ, ਮੋਗਾ, ਮੁਕਤਸਰ, ਪਟਿਆਲਾ, ਮਾਨਸਾ, ਤਰਨ-ਤਾਰਨ, ਬਰਨਾਲਾ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰਾਂ ਨੂੰ ਰੋਕਥਾਮ ਉਪਾਵਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿਸ਼ੇਸ਼ ਟਾਸਕ ਫੋਰਸ ਤਾਇਨਾਤ ਕਰਨ ਲਈ ਕਿਹਾ ਗਿਆ ਹੈ।

ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਝੋਨੇ ਦੇ ਮੌਜੂਦਾ ਸੀਜ਼ਨ ਲਈ ਪਿੰਡ ਪੱਧਰ ’ਤੇ 8000 ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾ ਰਹੇ ਹਨ।ਫਸਲੀ ਰਹਿੰਦ-ਖੂੰਹਦ ਸਾੜਨ ਸਬੰਧੀ ਨਜਿੱਠਣ ਲਈ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਦੌਰਾਨ ਸ੍ਰੀਮਤੀ ਮਹਾਜਨ ਨੂੰ ਜਾਣੂ ਕਰਵਾਇਆ ਗਿਆ ਕਿ 97.5 ਮੈਗਾਵਾਟ ਸਮਰੱਥਾ ਵਾਲੇ 11 ਬਾਇਓਮਾਸ ਪਾਵਰ ਪ੍ਰਾਜੈਕਟ ਪਹਿਲਾਂ ਹੀ ਚਾਲੂ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਸਾਲਾਨਾ 8.8 ਲੱਖ ਮੀਟਰਕ ਟਨ ਝੋਨੇ ਦੀ ਪਰਾਲੀ ਦੀ ਖਪਤ ਹੋਵੇਗੀ। ਇਨ੍ਹਾਂ ਤੋਂ ਇਲਾਵਾ ਜਲੰਧਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ 14 ਮੈਗਾਵਾਟ ਦੇ ਦੋ ਬਾਇਓਮਾਸ ਪਾਵਰ ਪ੍ਰਾਜੈਕਟ ਪ੍ਰਗਤੀ ਅਧੀਨ ਹਨ, ਜੋ ਸਾਲਾਨਾ 1.2 ਲੱਖ ਮੀਟਰਕ ਟਨ ਝੋਨੇ ਦੀ ਪਰਾਲੀ ਦੀ ਵਰਤੋਂ ਕਰਨਗੇ।ਸੂਬੇ ਵਿੱਚ 262.58 ਟੀਪੀਡੀ ਸੀਬੀਜੀ ਦੇ 23 ਸੀਬੀਜੀ ਪ੍ਰਾਜੈਕਟ ਵੱਖ ਵੱਖ ਸਥਾਨਾਂ ’ਤੇ ਪ੍ਰਗਤੀ ਅਧੀਨ ਹਨ, ਜੋ ਸਾਲਾਨਾ 8.774 ਲੱਖ ਮੀਟਰਕ ਟਨ ਪਰਾਲੀ ਦਾ ਨਿਬੇੜਾ ਕਰਨਗੇ। ਐਚ.ਪੀ.ਸੀ.ਐਲ. ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ ਤਲਵੰਡੀ ਸਾਬੋ ਵਿਖੇ ਬਾਇਓ-ਈਥਾਨੋਲ ਪ੍ਰਾਜੈਕਟ (ਬਾਇਓਫਿਊਲ ’ਤੇ ਆਧਾਰਤ ਫੂਡ ਗ੍ਰੇਡ ਈਥਾਨੋਲ ਦਾ ਪ੍ਰਤੀ ਦਿਨ 100 ਕਿਲੋ ਲੀਟਰ ਉਤਪਾਦਨ) ਸਥਾਪਤ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਦੇ ਫ਼ਰਵਰੀ 2023 ਤੱਕ ਚਾਲੂ ਹੋਣ ਦੀ ਸੰਭਾਵਨਾ ਹੈ, ਜੋ ਪ੍ਰਤੀ ਸਾਲ 2 ਲੱਖ ਮੀਟਰਕ ਟਨ ਪਰਾਲੀ ਦਾ ਨਿਬੇੜਾ ਕਰੇਗਾ। ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ “ਫ਼ਸਲੀ ਰਹਿੰਦ-ਖੂੰਹਦ ਦੇ ਖੇਤ ਵਿੱਚ ਢੁਕਵੇਂ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਤ ਕਰਨ’ ਅਤੇ “ਖੇਤੀਬਾੜੀ ਮਸ਼ੀਨੀਕਰਨ ’ਤੇ ਸਬ ਮਿਸ਼ਨ (ਐਸ.ਐਮ.ਏ.ਐਮ.)’’ ਅਧੀਨ ਆਧੁਨਿਕ ਮਸ਼ੀਨਰੀ ਖਰੀਦੀ ਗਈ ਹੈ। ਹੁਣ ਤੱਕ ਸੂਬੇ ਵਿੱਚ ਕੁੱਲ 76,626 ਸੀਆਰਐਮ ਮਸ਼ੀਨਾਂ ਉਪਲਬਧ ਹਨ, ਜਿਨ੍ਹਾਂ ਵਿੱਚੋਂ 27,430 ਵਿਅਕਤੀਗਤ, ਪੀ.ਏ.ਸੀ.ਐਸ.ਲਈ 11,874 ਅਤੇ ਸੀ.ਐਚ.ਸੀਜ਼. ਲਈ 37,322 ਮਸ਼ੀਨਾਂ ਉਪਲੱਬਧ ਹਨ ਜਦੋਂ ਕਿ ਸੂਬੇ ਦੇ ਲਗਭਗ 12000 ਪਿੰਡਾਂ ਵਿੱਚ ਸੀ.ਆਰ.ਐਮ. ਮਸ਼ੀਨਰੀ ਵਾਲੇ ਕੁੱਲ 19,836 ਕਸਟਮ ਹਾਇਰਿੰਗ ਸੈਂਟਰ ਸਥਾਪਿਤ ਕੀਤੇ ਗਏ ਹਨ। ਇਹ ਵੀ ਦੱਸਿਆ ਗਿਆ ਕਿ ਕਿਸਾਨਾਂ ਲਈ ਨਿੱਜੀ ਤੌਰ ’ਤੇ ਇਹ ਮਸ਼ੀਨਾਂ 50 ਫੀਸਦੀ ਤੱਕ ਦੀ ਸਬਸਿਡੀ ਦੇ ਨਾਲ ਉਪਲਬਧ ਹਨ ਜਦੋਂ ਕਿ ਪੰਚਾਇਤਾਂ, ਸੀ.ਐਚ.ਸੀਜ਼., ਪੀ.ਏ.ਸੀ.ਐਸ, ਐਫ.ਪੀ.ਓਜ਼. 80 ਫੀਸਦੀ ਤੱਕ ਦੀ ਸਬਸਿਡੀ ’ਤੇ ਇਹ ਮਸ਼ੀਨਾਂ ਲੈ ਸਕਦੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਪਰਾਲੀ ਸਾੜਨ ਦੀ ਰੋਕਥਾਮ ਲਈ ਕਿਸਾਨਾਂ ਦੀ ਸਹੂਲਤ ਵਾਸਤੇ ਖੇਤਾਂ ਵਿੱਚ ਪਰਾਲੀ ਦੇ ਪ੍ਰਬੰਧਨ ਲਈ ਸੁਪਰ ਸੀਡਰ, ਹੈਪੀ ਸੀਡਰ, ਸੁਪਰ ਐਸਐਮਐਸ, ਵੱਧ ਤਰਜ਼ੀਹ ਵਾਲੀ ਮਸ਼ੀਨਰੀ ਨਾਲ ਹਾਈਡ੍ਰੌਲਿਕ ਰਿਵਰਸੀਬਲ ਐਮਬੀ-ਪਲੌਅ ਮਸ਼ੀਨਾਂ ਅਤੇ ਸਟ੍ਰਾਅ ਚੌਪਰ/ ਸ਼ਰੈਡਰ/ ਮਲਚਰ, ਜ਼ੀਰੋ ਟਿਲ ਸੀਡ-ਕਮ-ਫਰਟੀਲਾਈਜ਼ਰ ਡਰਿੱਲ, ਕਰੌਪ ਰੀਪਰ ਆਦਿ ਮਸ਼ੀਨਾਂ ਅਤੇ ਖੇਤ ਤੋਂ ਬਾਹਰ ਦੇ ਪ੍ਰਬੰਧਨ ਲਈ ਬੇਲਰ ਅਤੇ ਰੇਕ ਮਸ਼ੀਨਾਂ ਖਰੀਦੀਆਂ ਗਈਆਂ ਹਨ।ਸਬਸਿਡੀ ਵਾਲੀ ਸੀ.ਆਰ.ਐਮ. ਮਸ਼ੀਨਰੀ ਸਬੰਧੀ 2021 ਦੀ ਕਾਰਜ ਯੋਜਨਾ ਬਾਰੇ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ 70,000 ਹੋਰ ਮਸ਼ੀਨਾਂ ਮੁਹੱਈਆ ਕਰਵਾਉਣ ਲਈ 888 ਕਰੋੜ ਰੁਪਏ ਦੀ ਕਾਰਜ ਯੋਜਨਾ ਅਪ੍ਰੈਲ, 2021 ਵਿੱਚ ਕੇਂਦਰ ਸਰਕਾਰ ਨੂੰ ਸੌਂਪੀ ਗਈ ਸੀ, ਜਿਸ ਤੋਂ ਬਾਅਦ ਰਾਜ ਸਰਕਾਰ ਨੂੰ 235 ਕਰੋੜ ਰੁਪਏ ਦੀ ਰਕਮ 43.83 ਕਰੋੜ ਰੁਪਏ ਦੇ ਅਣ-ਵਰਤੇ ਫੰਡ ਸਮੇਤ ਜਾਰੀ ਕੀਤੀ ਗਈ ਸੀ, ਜਿਸ ਵਿੱਚੋਂ ਅੱਜ ਤੱਕ 214.55 ਕਰੋੜ ਰੁਪਏ ਦੇ ਫੰਡਾਂ ਦੀ ਵਰਤੋਂ ਕੀਤੀ ਜਾ ਚੁੱਕੀ ਹੈ।ਵਧੀਕ ਮੁੱਖ ਸਕੱਤਰ, ਵਿਕਾਸ ਨੇ ਕਿਹਾ ਕਿ ਸਾਲ 2021-22 ਲਈ ਉਤਪਾਦਕਾਂ ਦੀ ਆਨਲਾਈਨ ਰਜਿਸਟਰੇਸ਼ਨ ਅਤੇ ਸੂਚੀਬੱਧਤਾ ਉਪਲਬਧ ਕਰਵਾਈ ਜਾ ਰਹੀ ਹੈ ਅਤੇ ਹੁਣ ਤੱਕ 307 ਉਤਪਾਦਕਾਂ ਨੂੰ ਸੂਬੇ ਨੇ ਸੂਚੀਬੱਧ ਕੀਤਾ ਹੈ ਅਤੇ 156 ਦੀ ਪੋਰਟਲ ’ਤੇ ਇੰਪੈਨਲਮੈਂਟ ਕੀਤੀ ਗਈ ਹੈ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਵਿਜੇ ਕੁਮਾਰ ਜੰਜੂਆ, ਬਿਜਲੀ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੀਮਾ ਜੈਨ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਮੌਜੂਦ ਸਨ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD