Wednesday, 26 June 2024

 

 

ਖ਼ਾਸ ਖਬਰਾਂ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ "ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ ਅਗੇਤੇ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਬੈਠਕ

 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਦੌਰਾ ਕੀਤਾ

Central University of Punjab, CUPB, Bathinda, Prof. Raghvendra P Tiwari, Parkash Singh Badal

Web Admin

Web Admin

5 Dariya News

ਬਠਿੰਡਾ , 23 Sep 2021

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਦਮ ਵਿਭੂਸ਼ਣ ਪ੍ਰਕਾਸ਼ ਸਿੰਘ ਬਾਦਲ ਨੇ ਵੀਰਵਾਰ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਘੁੱਦਾ ਵਿਖੇ ਸਥਿਤ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਦਾ ਦੌਰਾ ਕੀਤਾ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਅਤੇ ਸੀਯੂਪੀਬੀ ਅਧਿਕਾਰੀਆਂ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਯੂਨੀਵਰਸਿਟੀ ਦੀ ਵਿਕਾਸ ਯਾਤਰਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 12 ਸਾਲਾਂ ਦੇ ਥੋੜ੍ਹੇ ਸਮੇਂ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਐਨਆਈਆਰਐਫ ਇੰਡੀਆ ਰੈਂਕਿੰਗ 2021 ਵਿੱਚ ਯੂਨੀਵਰਸਿਟੀ ਸ਼੍ਰੇਣੀ ਵਿੱਚ 84ਵਾਂ ਰੈਂਕ ਹਾਸਲ ਕੀਤਾ ਹੈ। ਸੀਯੂਪੀਬੀ ਕੈਂਪਸ ਪਹੁੰਚਣ ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕੈਂਪਸ ਦੇ ਵਿਕਾਸ ਕਾਰਜਾਂ ਤੇ ਸੰਤੁਸ਼ਟੀ ਪ੍ਰਗਟ ਕੀਤੀ, ਜਿਸਦਾ ਨੀਂਹ ਪੱਥਰ ਸਾਲ 2015 ਵਿੱਚ ਰੱਖਿਆ ਗਿਆ ਸੀ ਜਦੋਂ ਉਹ ਸੂਬੇ ਦੇ ਮੁੱਖ ਮੰਤਰੀ ਸਨ।ਆਪਣੀ ਦੌਰੇ ਦੌਰਾਨ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸੀਯੂਪੀਬੀ ਦੇ ਅਪਲਾਈਡ ਐਗਰੀਕਲਚਰ ਵਿਭਾਗ (ਉਪਯੁਕਤ ਖੇਤੀਬਾੜੀ ਵਿਭਾਗ) ਦੇ ਫੈਕਲਟੀ ਮੈਂਬਰਾਂ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਰਾਜ ਦੇ ਸਥਾਨਕ ਫਲਾਂ ਅਤੇ ਫਸਲਾਂ ਦੇ ਮੁੱਲ ਵਾਧੇ ਲਈ ਪ੍ਰੋਸੈਸਡ ਫੂਡ ਉਤਪਾਦਾਂ ਦੀ ਪ੍ਰਭਾਵਸ਼ਾਲੀ ਵਰਤੋਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਦੀ ਕੋਸ਼ਿਸ਼ ਕਰਨ ਲਈ ਉਤਸ਼ਾਹਤ ਕੀਤਾ। 

ਉਨ੍ਹਾਂ ਨੇ ਜਾਮੁਨ, ਪਪੀਤਾ ਅਤੇ ਅਮਰੂਦ ਦੀ ਵਰਤੋਂ ਕਰਦੇ ਹੋਏ ਬਰਫੀ, ਜੈਮ ਅਤੇ ਹੋਰ ਫੂਡ ਪ੍ਰੋਸੈਸਿੰਗ ਉਤਪਾਦ ਬਣਾਉਣ ਦੇ ਆਪਣੇ ਅਨੁਭਵ ਵੀ ਸਾਂਝੇ ਕੀਤੇ।ਵਾਈਸ ਚਾਂਸਲਰ ਪ੍ਰੋ. ਤਿਵਾੜੀ ਨਾਲ ਗੱਲਬਾਤ ਦੌਰਾਨ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਪੰਜਾਬ ਦੇ ਲੋਕਾਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ, ਅਤੇ ਸਥਾਨਕ ਮਸਲਿਆਂ ਬਾਰੇ ਖੋਜ ਰਾਹੀਂ ਨਵੇਂ ਹੱਲ ਲੱਭਣ ਦਾ ਟੀਚਾ ਰੱਖ ਕੇ ਸਮਾਜ ਭਲਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਯੂਨੀਵਰਸਿਟੀ ਅਧਿਕਾਰੀਆਂ ਨੂੰ ਸੁਝਾਅ ਦਿੱਤਾ ਕਿ ਉਹ ਖੇਤਰ ਦੇ ਸਕੂਲਾਂ ਅਤੇ ਉੱਚ ਵਿਦਿਅਕ ਸੰਸਥਾਵਾਂ ਨੂੰ ਜੋੜਨ ਲਈ ਇੱਕ ਪਲੇਟਫਾਰਮ ਵਿਕਸਤ ਕਰਨ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਸਿੱਖਿਆ ਪ੍ਰਣਾਲੀ ਵਿੱਚ ਤਬਦੀਲੀਆਂ ਲਿਆਉਣ ਲਈ ਸਹੀ ਮਾਰਗਦਰਸ਼ਨ ਪ੍ਰਦਾਨ ਕਰਨ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸੀਯੂਪੀਬੀ ਫੈਕਲਟੀ ਨੂੰ ਸਮਾਜ ਦੀ ਭਾਗੀਦਾਰੀ ਅਤੇ ਨੇੜਲੇ ਪਿੰਡਾਂ ਦੇ ਵਿਕਾਸ ਲਈ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕੀਤਾ।ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਪ੍ਰਤੀ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਐਨਈਪੀ-2020 ਦੇ ਤਹਿਤ ਸ਼ੁਰੂ ਕੀਤੇ ਗਏ ਪਰਿਵਰਤਨਸ਼ੀਲ ਵਿਦਿਅਕ ਸੁਧਾਰਾਂ ਨੂੰ ਸੰਪੂਰਨ ਰੂਪ ਵਿੱਚ ਲਾਗੂ ਕਰਨ ਲਈ ਵਚਨਬੱਧ ਹੈ ਤਾਂ ਜੋ ਸਾਰੇ ਹਿੱਸੇਦਾਰ ਇਸ ਦਾ ਲਾਭ ਲੈ ਸਕਣ। ਵਾਈਸ ਚਾਂਸਲਰ ਨੇ ਭਰੋਸਾ ਦਿੱਤਾ ਕਿ ਯੂਨੀਵਰਸਿਟੀ ਪੰਜਾਬ ਅਤੇ ਦੇਸ਼ ਦੇ ਹੋਰ ਰਾਜਾਂ ਦੇ ਲੋਕਾਂ ਨੂੰ ਵਿਆਪਕ ਵਿਦਿਅਕ ਮੌਕੇ ਪ੍ਰਦਾਨ ਕਰਨ ਅਤੇ ਵਿਸ਼ਵਵਿਆਪੀ ਬੁੱਧੀਜੀਵੀ ਨਾਗਰਿਕਾਂ ਨੂੰ ਤਿਆਰ ਕਰਨ ਲਈ ਹਰ ਸੰਭਵ ਯਤਨ ਕਰੇਗੀ, ਜੋ ਆਤਮ ਨਿਰਭਰ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਪਾਉਣਗੇ।

 

Tags: Central University of Punjab , CUPB , Bathinda , Prof. Raghvendra P Tiwari , Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD