Wednesday, 03 July 2024

 

 

ਖ਼ਾਸ ਖਬਰਾਂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ

 

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਜੁਆਇੰਟ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ

ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਵੱਲੋਂ ਕਰੀਬ ਢਾਈ ਦਹਾਕੇ ਨਿਭਾਈਆਂ ਮਿਸਾਲੀ ਸੇਵਾਵਾਂ ਦੀ ਕੀਤੀ ਭਰਪੂਰ ਸ਼ਲਾਘਾ

DIPR Punjab, Dr. Ajit Kanwal Singh Hamdard, Information and Public Relations department Punjab, Kamal Kishor Yadav, Gurkirat Kirpal Singh, Sumeet Jarangal, Dr. Opinder Singh Lamba, Dr. Senu Duggal, Gopal Singh

Web Admin

Web Admin

5 Dariya News

ਚੰਡੀਗੜ੍ਹ , 01 Oct 2021

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਅਧਿਕਾਰੀਆਂ ਅਤੇ ਸਟਾਫ਼ ਵੱਲੋਂ ਵਿਭਾਗ ਦੇ ਜੁਆਇੰਟ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੱਤੀ ਗਈ। ਉਹਨਾਂ ਨੇ ਵਿਭਾਗ ਵਿੱਚ ਤਕਰੀਬਨ 25 ਸਾਲ ਸੇਵਾਵਾਂ ਨਿਭਾਈਆਂ। ਪੰਜਾਬ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਭਾਗ ਦੇ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਸੁਮੀਤ ਜਾਰੰਗਲ ਅਤੇ ਹੋਰਨਾਂ ਨੇ ਡਾ. ਹਮਦਰਦ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡਾ. ਹਮਦਰਦ ਦੀ ਮਿਸਾਲੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾਂ ਉਹਨਾਂ ਦੇ ਸਾਥੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਪੂਰੇ ਜੋਸ਼ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ। ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਡਾ. ਹਮਦਰਦ ਵਿਭਾਗ ਲਈ ਬਹੁਤ ਅਹਿਮ ਸਨ ਅਤੇ ਉਨ੍ਹਾਂ ਦੀ ਸੇਵਾਮੁਕਤੀ ਨੇ ਇੱਕ ਖਲਾਅ ਪੈਦਾ ਕਰ ਦਿੱਤਾ ਹੈ ਜਿਸ ਨੂੰ ਭਰਨਾ ਮੁਸ਼ਕਲ ਹੋਵੇਗਾ।

ਉਨ੍ਹਾਂ ਨੇ ਡਾ. ਹਮਦਰਦ ਨੂੰ ਆਪਣਾ ਲੰਮਾ ਪੇਸ਼ੇਵਰ ਕਰੀਅਰ ਸਫ਼ਲਤਾਪੂਰਵਕ ਮੁਕੰਮਲ ਕਰਨ ਲਈ ਵਧਾਈ ਦਿੱਤੀ। ਡਾ. ਹਮਦਰਦ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਅਧਿਕਾਰੀਆਂ ਨੇ ਉਮੀਦ ਜਾਹਿਰ ਕੀਤੀ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਸਾਹਿਤਕ ਕਾਰਜਾਂ ਨੂੰ ਜਾਰੀ ਰੱਖਣਗੇ ਅਤੇ ਸਮਾਜ ਦੀ ਭਲਾਈ ਵਿੱਚ ਵੀ ਯੋਗਦਾਨ ਦੇਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੇਵਾਮੁਕਤ ਹੋਣ ਤੋਂ ਬਾਅਦ, ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਤੋਂ ਇਲਾਵਾ ਆਪਣੇ ਪਰਿਵਾਰ ਨਾਲ ਵਧੇਰੇ ਸਮਾਂ ਬਿਤਾ ਸਕਣਗੇ।ਆਪਣੇ ਸੰਬੋਧਨ ਵਿੱਚ ਡਾ. ਹਮਦਰਦ ਨੇ ਵਿਭਾਗ ਵਿੱਚ ਆਪਣੇ ਪੇਸ਼ੇਵਰ ਤਜ਼ਰਬੇ ਨੌਜਵਾਨ ਅਧਿਕਾਰੀਆਂ ਨਾਲ ਸਾਂਝੇ ਕੀਤੇ ਅਤੇ ਆਪਣੇ ਕਰੀਅਰ ਦੌਰਾਨ ਮਾਰਗ ਦਰਸ਼ਨ ਕਰਨ ਲਈ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਡਾ. ਹਮਦਰਦ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਡਾ. ਸੇਨੂ ਦੁੱਗਲ, ਜੁਆਇੰਟ ਡਾਇਰੈਕਟਰ (ਐਡਮਿਨ) ਸ੍ਰੀ ਗੋਪਾਲ ਸਿੰਘ, ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ ਤੋਂ ਇਲਾਵਾ ਜੁਆਇੰਟ ਡਾਇਰੈਕਟਰ, ਡਿਪਟੀ ਡਾਇਰੈਕਟਰ, ਆਈ.ਪੀ.ਆਰ.ਓਜ਼, ਡੀ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

 

Tags: DIPR Punjab , Dr. Ajit Kanwal Singh Hamdard , Information and Public Relations department Punjab , Kamal Kishor Yadav , Gurkirat Kirpal Singh , Sumeet Jarangal , Dr. Opinder Singh Lamba , Dr. Senu Duggal , Gopal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD