Wednesday, 26 June 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ ਸੀਬੀਆਈ ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਆਪ ਸਾਂਸਦ ਮਲਵਿੰਦਰ ਕੰਗ ਨੇ ਕਿਹਾ- ਭਾਜਪਾ ਆਮ ਆਦਮੀ ਪਾਰਟੀ ਖ਼ਿਲਾਫ਼ 'ਸਿਆਸੀ ਬਦਲਾਖੋਰੀ' ਤਹਿਤ ਕਰ ਰਹੀ ਹੈ ਕੰਮ ਜ਼ਿਲ੍ਹਾ ਪੁਲਿਸ ਵੱਲੋ ਨਸ਼ਾ ਸਮੱਗਲਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ 30 ਗ੍ਰਾਮ ਚਿੱਟੇ ਸਮੇਤ ਦੋਸ਼ੀ ਗ੍ਰਿਫ਼ਤਾਰ ਨਸ਼ਿਆਂ ਉੱਤੇ ਜਿੱਤ ਇਕੱਠੇ ਹੋ ਕੇ ਹਾਸਲ ਕੀਤੀ ਜਾ ਸਕਦੀ ਹੈ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ : ਰਾਜ ਲਾਲੀ ਗਿੱਲ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਦੇ ਪਿੰਡ ਜਲਖੇੜ੍ਹੀ ਦੇ 10 ਮੈਗਾਵਾਟ ਬਾਇਓਮਾਸ ਪਾਵਰ ਪ੍ਰੋਜੈਕਟ ਨੂੰ 17 ਸਾਲ ਬਾਅਦ ਮੁੜ ਕੀਤਾ ਸ਼ੁਰੂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ

 

ਬੰਗਾ ਨੂੰ ਮੁੱਖ ਮੰਤਰੀ ਵੱਲੋਂ 132 ਕਰੋੜ ਰੁਪਏ ਦਾ ਤੋਹਫ਼ਾ, ਸਰਹਾਲ ਰਾਣੂਆਂ ਵਿਖੇ ਨਵਾਂ ਡਿਗਰੀ ਕਾਲਜ ਅਤੇ ਖਟਕੜ ਕਲਾ ਵਿਖੇ ਬਣੇਗਾ ਇੰਟੈਗਰੇਟਿਡ ਖੇਡ ਸਟੇਡੀਅਮ

ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਦਿੱਤਾ ਵੱਡਾ ਹੁਲਾਰਾ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Banga

Web Admin

Web Admin

5 Dariya News

ਬੰਗਾ , 23 Nov 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਬੇਮਿਸਾਲ ਹੁਲਾਰਾ ਦਿੰਦਿਆਂ ਅੱਜ ਹਲਕੇ ਲਈ ਸਰਕਾਰੀ ਕਾਲਜ ਅਤੇ ਸੰਗਠਿਤ ਖੇਡ ਸਟੇਡੀਅਮ ਸਮੇਤ 132 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਅੱਜ ਇੱਥੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇਸ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਗ੍ਰਾਂਟਾਂ ਦਾ ਐਲਾਨ ਕੀਤਾ। ਇਨ੍ਹਾਂ ਗ੍ਰਾਂਟਾਂ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਜੀ ਦੇ ਨਾਮ ’ਤੇ ਪਿੰਡ ਸਰਹਾਲਾ ਰਾਣੂਆ ਵਿੱਚ ਸਰਕਾਰੀ ਡਿਗਰੀ ਕਾਲਜ ਦੀ ਉਸਾਰੀ ਲਈ 15 ਕਰੋੜ ਰੁਪਏ ਸ਼ਾਮਲ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਡਿਗਰੀ ਕਾਲਜ ਵਿਦਿਆਰਥੀਆਂ, ਵਿਸ਼ੇਸ਼ ਤੌਰ 'ਤੇ ਕਮਜ਼ੋਰ ਅਤੇ ਪਛੜੇ ਵਰਗਾਂ ਨਾਲ ਸਬੰਧਤ, ਨੂੰ ਸਸਤੀ ਅਤੇ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਏਕੀਕ੍ਰਿਤ ਮਾਡਲ ਸਪੋਰਟਸ ਸਟੇਡੀਅਮ ਦੀ ਉਸਾਰੀ ਲਈ 12 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।  ਉਨ੍ਹਾਂ ਕਿਹਾ ਕਿ ਅਤਿ ਆਧੁਨਿਕ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕਰਨ ਅਤੇ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਪ੍ਰਸਾਰਿਤ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ।  ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਇਹ ਨਿਮਰ ਸ਼ਰਧਾਂਜਲੀ ਹੋਵੇਗੀ।ਮੁੱਖ ਮੰਤਰੀ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਲਗਭਗ 30 ਕਰੋੜ ਰੁਪਏ, ਬੰਗਾ ਸ਼ਹਿਰ ਵਿੱਚ ਵੱਖ-ਵੱਖ ਕੰਮਾਂ ਲਈ 2. 50 ਕਰੋੜ ਰੁਪਏ, ਬੰਗਾ ਵਿਖੇ ਫਾਇਰ ਸਟੇਸ਼ਨ ਬਣਾਉਣ ਲਈ ਇੱਕ ਕਰੋੜ ਰੁਪਏ, ਸੀ.ਐਚ.ਸੀ ਬੰਗਾ ਨੂੰ ਸਬ ਡਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕਰਨ ਲਈ 10 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। 

ਇਸ ਤੋਂ ਇਲਾਵਾ ਪ੍ਰਾਇਮਰੀ ਹੈਲਥ ਸੈਂਟਰ ਔੜ ਨੂੰ ਕਮਿਊਨਿਟੀ ਹੈਲਥ ਸੈਂਟਰ ਵਜੋਂ ਅਪਗ੍ਰੇਡ ਕਰਨ ਲਈ 4 ਕਰੋੜ ਰੁਪਏ, ਬੰਗਾ ਅਤੇ ਔੜ ਬਲਾਕਾਂ ਵਿੱਚ ਨਵੀਆਂ ਲਿੰਕ ਸੜਕਾਂ ਬਣਾਉਣ ਲਈ 32 ਕਰੋੜ ਰੁਪਏ ਅਤੇ ਬੰਗਾ ਵਿੱਚ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀ ਰਿਹਾਇਸ਼ ਲਈ 3.5 ਕਰੋੜ ਰੁਪਏ ਰੱਖੇ ਗਏ ਹਨ।  ਉਨ੍ਹਾਂ ਨੇ ਕੋਆਪ੍ਰੇਟਿਵ ਸੋਸਾਇਟੀਆਂ ਦੇ ਮੈਂਬਰਾਂ ਵੱਲ ਲੰਬਿਤ 25 ਕਰੋੜ ਰੁਪਏ ਦੇ ਬਕਾਏ ਮੁਆਫ ਕਰਨ ਸਬੰਧੀ ਮੰਤਰੀ ਮੰਡਲ ' ਚ ਮਾਮਲਾ ਵਿਚਾਰਨ ਦਾ ਐਲਾਨ ਕੀਤਾ।  ਮੁੱਖ ਮੰਤਰੀ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਬਲਾਕ ਔੜ ਨੂੰ ਸਬ ਤਹਿਸੀਲ ਦਾ ਦਰਜਾ ਦੇਣ ਦਾ ਵੀ ਐਲਾਨ ਕੀਤਾ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਮੁੱਖ ਮੰਤਰੀ ਵੱਲੋਂ ਜ਼ਿਲ੍ਹੇ ਲਈ ਗ੍ਰਾਂਟਾਂ ਦੀ ਵਰਖਾ ਕਰਨ ਲਈ ਸ਼ਲਾਘਾ ਕੀਤੀ। ਲੋਕਾਂ ਨਾਲ ਭਾਵਨਾਤਮਕ ਸਾਂਝ ਬਣਾਉਂਦੇ ਹੋਏ, ਉਨ੍ਹਾਂ ਨੇ ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕੀਤਾ ਜਿਸ ਨੂੰ ਪਾਰ ਕਰਦਿਆਂ ਉਹ ਸਿਵਲ ਸੇਵਾਵਾਂ ਦਾ ਇਮਤਿਹਾਨ ਪਾਸ ਕਰਕੇ ਅੱਜ ਮੁੱਖ ਮੰਤਰੀ ਪੰਜਾਬ ਨਾਲ ਰਾਜ ਦੀ ਸੇਵਾ ਤੱਕ ਪੁੱਜੇ ਹਨ। ਸ੍ਰੀ ਹੁਸਨ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਖਾਸ ਕਰਕੇ ਬੰਗਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਹੈ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਿੰਡ ਭਰੋ ਮਜਾਰਾ ਵਿੱਚ ਧੰਨ ਧੰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਅਤੇ ਡੇਰਾ ਸੰਤ ਬਾਬਾ ਮੇਲਾ ਰਾਮ ਵਿਖੇ ਮੱਥਾ ਟੇਕਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਸ. ਅੰਗਦ ਸਿੰਘ ਅਤੇ ਸ੍ਰੀ ਦਰਸ਼ਨ ਲਾਲ ਮੰਗੂਪੁਰ, ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਅਤੇ ਮੋਹਨ ਸਿੰਘ ਬੰਗਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਬੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਸੀਨੀਅਰ ਪੁਲਿਸ ਕਪਤਾਨ ਸ੍ਰੀਮਤੀ ਕੰਵਰਦੀਪ ਕੌਰ ਅਤੇ ਹੋਰ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Banga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD