Tuesday, 02 July 2024

 

 

ਖ਼ਾਸ ਖਬਰਾਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ ਰੂਪੀ ਗਿੱਲ ਜੋ "ਬੀਬੀ ਰਜਨੀ" ਜੀ ਦਾ ਕਿਰਦਾਰ ਨਿਭਾ ਰਹੀ ਹੈ, ਟੀਜ਼ਰ ਰਿਲੀਜ਼ ਤੋਂ ਪਹਿਲਾਂ ਗੁਰਦੁਆਰਾ ਸਿੰਘ ਸ਼ਹੀਦਾਂ ਨਤਮਸਤਕ ਹੋਏ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਡੇਰਾ ਬਾਬਾ ਮੁਰਾਦ ਸ਼ਾਹ ਅਤੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਮੱਥਾ ਟੇਕਿਆ

ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਕਾਮਨਾ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Nakodar, Jalandhar, Dera Baba Murad Shah, Darbar Almast Bapu Lal Badshah, Hardev Singh Ladi Sherowalia,Amarjeet Singh Samra, Kanwaljeet Singh Lalli

Web Admin

Web Admin

5 Dariya News

ਨਕੋਦਰ , 26 Dec 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਡੇਰਾ ਬਾਬਾ ਮੁਰਾਦ ਸ਼ਾਹ ਅਤੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਮਨਾ ਕੀਤੀ। ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਮੰਤਰੀ ਅਮਰਜੀਤ ਸਿੰਘ ਸਮਰਾ, ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਆਦਿ ਆਗੂਆਂ ਸਮੇਤ ਡੇਰਾ ਬਾਬਾ ਮੁਰਾਦ ਸ਼ਾਹ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਤਮਸਤਕ ਹੁੰਦਿਆਂ ਪੰਜਾਬ ਦੀ ਹੋਰ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਦੁਆ ਕੀਤੀ। ਡੇਰੇ ਦੇ ਟਰੱਸਟੀਆਂ ਵੱਲੋਂ ਮੁੱਖ ਮੰਤਰੀ ਨੂੰ ਸ਼ਾਲ ਭੇਟ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਈ ਸੰਗਤ ਨਾਲ ਮੁਲਾਕਾਤ ਅਤੇ ਗੱਲਬਾਤ ਵੀ ਕੀਤੀ। 

ਇਸ ਉਪਰੰਤ ਮੁੱਖ ਮੰਤਰੀ ਨੇ ਚਾਹ ਦਾ ਲੰਗਰ ਵੀ ਛਕਿਆ। ਇਸੇ ਦੌਰਾਨ ਮੁੱਖ ਮੰਤਰੀ ਚੰਨੀ ਨੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਵੀ ਮੱਥਾ ਟੇਕਿਆ। ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਰਬਾਰ ਕੰਪਲੈਕਸ ਦਾ ਚੱਕਰ ਲਾਉਂਦਿਆਂ ਸੰਗਤ ਨਾਲ ਗੱਲਬਾਤ ਵੀ ਕੀਤੀ। ਉਨਾਂ ਪੰਜਾਬ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਦਰਬਾਰ ਦੇ ਮੁੱਖ ਸੇਵਾਦਾਰ ਅਤੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਅਤੇ ਹੋਰਨਾਂ ਸ਼ਖਸੀਅਤਾਂ ਸਮੇਤ ਮੁੱਖ ਮੰਤਰੀ ਨੇ ਲੰਗਰ ਵੀ ਛਕਿਆ।ਮੁੱਖ ਮੰਤਰੀ ਨੇ ਦੋਵਾਂ ਧਾਰਮਿਕ ਸਥਾਨਾਂ ਲਈ 11-11 ਲੱਖ ਰੁਪਏ ਦੀ ਗਰਾਂਟ ਦਾ ਐਲਾਨ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਈ ਜੀ ਜਲੰਧਰ ਜ਼ੋਨ ਜੀ. ਐਸ. ਢਿੱਲੋਂ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ. ਜਲੰਧਰ ਦਿਹਾਤੀ ਸਤਿੰਦਰ ਸਿੰਘ ਅਤੇ  ਕਾਂਗਰਸੀ ਆਗੂ ਨਵਜੋਤ ਦਹੀਆ, ਅਸ਼ਵਨ ਭੱਲਾ, ਸੋਨੂੰ ਢੇਸੀ, ਹਨੀ ਜੋਸ਼ੀ, ਸੁਖਵਿੰਦਰ ਕੋਟਲੀ, ਅੰਮਿ੍ਰਤਪਾਲ ਭੌਂਸਲੇ ਆਦਿ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Nakodar , Jalandhar , Dera Baba Murad Shah , Darbar Almast Bapu Lal Badshah , Hardev Singh Ladi Sherowalia , Amarjeet Singh Samra , Kanwaljeet Singh Lalli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD