Wednesday, 26 June 2024

 

 

ਖ਼ਾਸ ਖਬਰਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ "ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ ਅਗੇਤੇ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਬੈਠਕ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਖਿਲਾਫ ਮੁਹਿੰਮ ਭਖਾਉਣ ਲਈ ਰਣਨੀਤੀ ਉਲੀਕੀ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਿਭਾਗ ਸਖਤੀ ਨਾਲ ਕਰੇ ਕਾਰਵਾਈ : ਡਿਪਟੀ ਕਮਿਸ਼ਨ ਨਵਜੋਤ ਪਾਲ ਸਿੰਘ ਰੰਧਾਵਾ

 

ਫੌਜ ਦੀ ਪੱਛਮੀ ਕਮਾਂਡ ਦੇ ਚੀਫ ਆਫ ਸਟਾਫ ਲੈਫਟੀਨੈਂਟ ਜਨਰਲ ਦੇਵੇਂਦਰ ਸ਼ਰਮਾ ਨੇ ਪੇਂਟਿੰਗ ਵਰਕਸ਼ਾਪ ਕਲਾ ਕੁੰਭ ਦਾ ਦੌਰਾ ਕੀਤਾ

Chitkara University, Banur, Rajpura, Lt Gen Devendra Sharma, Dr Madhu Chitkara, Military, Azadi Ka Amrit Mahotsav, 75th Anniversary of Indian Independence, 75th years of Independence, Captain Bana Singh

Web Admin

Web Admin

5 Dariya News

ਰਾਜਪੁਰਾ , 29 Dec 2021

ਸੱਭਿਆਚਾਰਕ ਮੰਤਰਾਲਾ, ਰੱਖਿਆ ਮੰਤਰਾਲੇ ਅਤੇ ਰਾਸ਼ਟਰੀ ਆਧੁਨਿਕ ਕਲਾ ਅਜਾਇਬ ਘਰ, ਨਵੀਂ ਦਿੱਲੀ ਵੱਲੋਂ ਸਾਂਝੇ ਤੌਰ 'ਤੇ ਆਯੋਜਿਤ ਚਿਤਕਾਰਾ ਯੂਨੀਵਰਸਿਟੀ, ਪੰਜਾਬ ਵਿਖੇ ਚੱਲ ਰਹੀ ਕਲਾ ਕੁੰਭ ਵਰਕਸ਼ਾਪ ਦੇ ਤੀਜੇ ਦਿਨ ਲੈਫਟੀਨੈਂਟ ਜਨਰਲ ਦੇਵੇਂਦਰ ਸ਼ਰਮਾ ਸੈਨਾ ਮੈਡਲ ਨੇ ਪ੍ਰਦਰਸ਼ਨੀ ਦਾ ਦੌਰਾ ਕੀਤਾ। ਇਸ ਮੌਕੇ ਪਰਮਵੀਰ ਚੱਕਰ ਵਿਜੇਤਾ ਕੈਪਟਨ ਬਾਨਾ ਸਿੰਘ, ਸੂਬੇਦਾਰ ਸੰਜੇ ਕੁਮਾਰ ਅਤੇ ਮੇਜਰ ਡੀਪੀ ਸਿੰਘ ਵੀ ਹਾਜ਼ਰ ਸਨ।ਸਾਰੇ ਮਹਿਮਾਨਾਂ ਨੇ ਲਗਭਗ 250 ਕਲਾਕਾਰਾਂ ਦੁਆਰਾ ਬਣਾਈ ਜਾ ਰਹੀ 500 ਮੀਟਰ ਲੰਬੀ ਅਤੇ 3 ਮੀਟਰ ਉੱਚੀ ਸਕ੍ਰੌਲ ਪੇਂਟਿੰਗ ਨੂੰ ਦੇਖਿਆ ਅਤੇ ਕਲਾਕਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਕਲਾਤਮਕ ਪ੍ਰਤਿਭਾ ਦੀ ਸ਼ਲਾਘਾ ਕੀਤੀ।ਲੈਫਟੀਨੈਂਟ ਜਨਰਲ ਦੇਵੇਂਦਰ ਸ਼ਰਮਾ ਨੇ ਵਰਕਸ਼ਾਪ ਵਾਲੀ ਥਾਂ 'ਤੇ ਮੌਜੂਦ ਐੱਨ.ਸੀ.ਸੀ. ਕੈਡਿਟਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਵੱਲੋਂ ਬਣਾਈਆਂ ਗਈਆਂ ਸਕ੍ਰੋਲ ਪੇਂਟਿੰਗਾਂ ਨੂੰ ਦੇਖਿਆ ਅਤੇ ਉਨ੍ਹਾਂ ਦੀ ਪ੍ਰਸੰਸਾ ਕੀਤੀ। ਕਲਾ ਕੁੰਭ ਵਰਕਸ਼ਾਪ 2 ਜਨਵਰੀ ਤੱਕ ਜਾਰੀ ਰਹੇਗੀ ਅਤੇ ਮੁਕੰਮਲ ਹੋਣ 'ਤੇ ਇਹ ਮੈਗਾ ਪੇਂਟਿੰਗ 26 ਜਨਵਰੀ ਨੂੰ ਨਵੀਂ ਦਿੱਲੀ ਦੇ ਰਾਜਪਥ ਵਿਖੇ ਗਣਤੰਤਰ ਦਿਵਸ ਦੇ ਮੌਕੇ 'ਤੇ ਲਗਾਈ ਜਾਵੇਗੀ, ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਕਰਨਗੇ। ਇਹ ਵਰਕਸ਼ਾਪ 75ਵੇਂ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਕਰਵਾਈ ਜਾ ਰਹੀ ਹੈ।

ਪਰਮਵੀਰ ਚੱਕਰ ਵਿਜੇਤਾ ਕੈਪਟਨ ਬਾਨਾ ਸਿੰਘ, ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਸੰਜੇ ਕੁਮਾਰ ਨੇ ਐਨਸੀਸੀ ਕੈਡਿਟਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਨੁਸ਼ਾਸਨ ਦੀ ਮਹੱਤਤਾ ਸਮਝਾਈ ਅਤੇ ਦੇਸ਼ ਭਗਤੀ ਨਾਲ ਸੇਵਾ ਕਰਨ ਦੀ ਸਿੱਖਿਆ ਦਿੱਤੀ। ਮੇਜਰ ਡੀ.ਪੀ.ਸਿੰਘ ਨੇ ਹਿੰਮਤ ਅਤੇ ਹੌਂਸਲੇ ਨਾਲ ਸਕਾਰਾਤਮਕ ਰਵੱਈਆ ਰੱਖਣ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਸਾਨੂੰ ਦੇਸ਼ ਦੇ ਵਿਕਾਸ ਲਈ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ।ਚਿਤਕਾਰਾ ਯੂਨੀਵਰਸਿਟੀ ਦੇ ਪ੍ਰੋ ਚਾਂਸਲਰ ਮਧੂ ਚਿਤਕਾਰਾ ਨੇ ਕਲਾ ਕੁੰਭ ਵਿੱਚ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੂਰਾ ਦੇਸ਼ ਇਸ ਪੇਂਟਿੰਗ ਵਰਕਸ਼ਾਪ ਰਾਹੀਂ ਬਣੀਆਂ ਪੇਂਟਿੰਗਾਂ ਨੂੰ ਦੇਖੇਗਾ ਅਤੇ ਆਪਣੇ ਬੇਨਾਮ ਸ਼ਹੀਦਾਂ ਅਤੇ ਆਜ਼ਾਦੀ ਦੇ ਸੰਘਰਸ਼ ਚ ਯੋਗਦਾਨ ਪਾਉਣ ਵਾਲੇ ਨਾਇਕਾਂ ਤੋਂ ਜਾਣੂ ਹੋ ਸਕੇਗਾ। ਇਸ ਮੌਕੇ ਨੈਸ਼ਨਲ ਮਿਊਜ਼ੀਅਮ ਆਫ਼ ਮਾਡਰਨ ਆਰਟ ਦੇ ਡਾਇਰੈਕਟਰ ਜਨਰਲ ਅਦਵੈਤ ਗਰਨਾਇਕ, ਸਲਾਹਕਾਰ ਕਮੇਟੀ ਦੇ ਮੁਖੀ ਹਰਸ਼ਵਰਧਨ ਸ਼ਰਮਾ, ਚਿਤਕਾਰਾ ਯੂਨੀਵਰਸਿਟੀ ਦੀ ਉਪ ਕੁਲਪਤੀ  ਡਾ: ਅਰਚਨਾ ਮੰਤਰੀ, ਉੱਘੇ ਕਲਾਕਾਰ ਅਤੇ ਦੇਸ਼ ਦੇ 12 ਸਲਾਹਕਾਰ,   ਸਕੂਲ ਆਫ਼ ਡਿਜ਼ਾਈਨ ਦੇ ਡੀਨ ਡਾ: ਰੰਜਨ ਮਲਿਕ, ਅਤੇ ਜਨ ਸੰਪਰਕ ਤੇ ਪਤਰਕਾਰਿਤਾ ਵਿਭਾਗ ਦੇ ਡੀਨ ਡਾ.ਆਸ਼ੂਤੋਸ਼ ਮਿਸ਼ਰਾ ਆਦਿ ਵੀ ਹਾਜ਼ਰ ਸਨ।

 

Tags: Chitkara University , Banur , Rajpura , Lt Gen Devendra Sharma , Dr Madhu Chitkara , Military , Azadi Ka Amrit Mahotsav , 75th Anniversary of Indian Independence , 75th years of Independence , Captain Bana Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD