Wednesday, 03 July 2024

 

 

ਖ਼ਾਸ ਖਬਰਾਂ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਬੱਸ ਚਲਾ 58 ਨਵੀਆਂ ਪੀਆਰਟੀਸੀ ਅਤੇ ਪਨਬੱਸ ਬੱਸਾਂ ਨੂੰ ਕੀਤਾ ਰਵਾਨਾ

ਉਦੇਸ਼ ਲੋਕਾਂ ਖਾਸ ਕਰਕੇ ਔਰਤਾਂ ਅਤੇ ਵਿਦਿਆਰਥੀਆਂ ਨੂੰ ਬਿਹਤਰ ਜਨਤਕ ਟਰਾਂਸਪੋਰਟ ਸਹੂਲਤਾਂ ਪ੍ਰਦਾਨ ਕਰਨਾ

 Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Amrinder Singh Raja Warring, PRTC, PUNBUS

Web Admin

Web Admin

5 Dariya News

ਚੰਡੀਗੜ , 29 Dec 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 400 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ ਫਲੀਟ ਵਿੱਚ ਪਹਿਲੀ ਦਫ਼ਾ ਇੱਕ ਵਾਰ ’ਚ ਸਾਮਲ ਕੀਤੀਆਂ ਜਾ ਰਹੀਆਂ ਕੁੱਲ 842 ਆਧੁਨਿਕ ਬੱਸਾਂ ਦੇ ਹਿੱਸੇ ਵਜੋਂ 58 ਨਵੀਆਂ ਬੱਸਾਂ ਨੂੰ ਫਲੀਟ ਵਿੱਚ ਸ਼ਾਮਲ ਕੀਤਾ ਅਤੇ ਖੁਦ ਬੱਸ ਚਲਾ ਕੇ ਇਨਾਂ ਨਵੀਆਂ ਬੱਸਾਂ ਦੇ ਕਾਫ਼ਲੇ ਨੂੰ ਇੱਥੇ ਆਪਣੀ ਸਰਕਾਰੀ ਰਿਹਾਇਸ ਤੋਂ ਰਵਾਨਾ ਕੀਤਾ।ਪੀ.ਆਰ.ਟੀ.ਸੀ. ਲਈ 30 ਬੱਸਾਂ ਅਤੇ ਪਨਬਸ ਲਈ 28 ਬੱਸਾਂ ਦੇ ਪਹਿਲੇ ਫਲੀਟ ਨੂੰ ਸ਼ਾਮਲ ਕਰਦੇ ਹੋਏੇ ਮੁੱਖ ਮੰਤਰੀ ਚੰਨੀ ਨੇ ਸੂਬੇ ਦੇ ਲੋਕਾਂ ਖਾਸ ਕਰਕੇ ਔਰਤਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਜੋ ਹੁਣ ਨਵੀਆਂ ਬੱਸਾਂ ਵਿੱਚ ਮੁਫਤ ਸਫਰ ਦਾ ਆਨੰਦ ਲੈ ਸਕਦੇ ਹਨ। ਉਨਾਂ ਨੇ ਸਰਕਾਰੀ ਅਤੇ ਪ੍ਰਾਈਵੇਟ ਕਾਲਜ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਲਈ ਮੁਫਤ ਬੱਸ ਪਾਸ ਦੀ ਸਹੂਲਤ ਦਾ ਐਲਾਨ ਵੀ ਕੀਤਾ।ਆਮ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ 400 ਕਰੋੜ ਰੁਪਏ ਦੀ ਲਾਗਤ ਨਾਲ 105 ਬੱਸ ਟਰਮੀਨਲਾਂ ਦਾ ਨਿਰਮਾਣ ਅਤੇ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ 1406 ਨਵੇਂ ਬੱਸ ਪਰਮਿਟ ਜਾਰੀ ਕਰਨ ਤੋਂ ਇਲਾਵਾ ਸੂਬੇ ਵਿੱਚ 425 ਨਵੇਂ ਬੱਸ ਰੂਟ ਜੋੜੇ ਜਾਣਗੇ।ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਿਛਲੇ ਤਿੰਨ ਮਹੀਨਿਆਂ ਵਿੱਚ ਕੀਤੇ ਯਤਨਾਂ ਦੀ ਸਲਾਘਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸਮੇਂ ਦੌਰਾਨ ਨਿਯਮਾਂ ਵਿਰੁੱਧ ਚੱਲ ਰਹੇ ਬੱਸ ਚਾਲਕਾਂ ਅਤੇ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੇ ਨਤੀਜੇ ਵਜੋਂ ਟਰਾਂਸਪੋਰਟ ਵਿਭਾਗ ਮੁੜ ਪੈਰਾਂ ਸਿਰ ਹੋਇਆ ਹੈ।ਮੁੱਖ ਮੰਤਰੀ ਚੰਨੀ, ਜਿਨਾਂ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ, ਨੇ ਕਿਹਾ ਕਿ ਰਾਜ ਦੇ ਟਰਾਂਸਪੋਰਟ ਨੂੰ ਮਾਫੀਆ ਵਜੋਂ ਚਲਾਉਣ ਵਾਲਿਆਂ ਵਿਰੁੱਧ ਕਾਰਵਾਈ ਦੇ ਨਤੀਜੇ ਵਜੋਂ ਵਿਭਾਗ ਦੇ ਮਾਲੀਏ ਵਿੱਚ ਵੱਡਾ ਵਾਧਾ ਹੋਇਆ ਹੈ। ਉਨਾਂ ਜੋਰ ਦੇ ਕੇ ਕਿਹਾ ਕਿ ਕਿਸੇ ਨੂੰ ਵੀ ਯਾਤਰੀਆਂ ਨਾਲ ਬੇਇਨਸਾਫ਼ੀ ਦੀ ਆਗਿਆ  ਨਹੀਂ ਦਿੱਤੀ ਜਾਵੇਗੀ ਅਤੇ ਉਨਾਂ ਦੀ ਸਰਕਾਰ ਵੱਲੋਂ ਇੱਕ ਪਾਰਦਰਸ਼ੀ, ਕੁਸ਼ਲ ਅਤੇ ਪ੍ਰਭਾਵਸ਼ਾਲੀ ਟਰਾਂਸਪੋਰਟ ਪ੍ਰਣਾਲੀ ਪਹਿਲਾਂ ਹੀ ਲਾਗੂ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਵੱਲੋਂ ਤੁਰੰਤ ਕਾਰਵਾਈ ਲਈ ਧੰਨਵਾਦ ਕਰਦਿਆਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਵਿਭਾਗ ਦੀ ਰੋਜਾਨਾ ਆਮਦਨ ਵਿੱਚ 1.50 ਕਰੋੜ ਰੁਪਏ ਦਾ ਵਾਧਾ ਹੋਇਆ ਹੈ ਅਤੇ ਕਿਹਾ ਕਿ ਅਸੀਂ ਜਲਦੀ ਹੀ ਇਸ ਅੰਕੜੇ ਨੂੰ ਰੋਜਾਨਾ 2 ਕਰੋੜ ਰੁਪਏ ਤੱਕ ਲੈ ਜਾਵਾਂਗੇ। ਵੜਿੰਗ ਨੇ ਇਸ ਮਹੱਤਵਪੂਰਨ ਮੌਕੇ ਨੂੰ ਲੋਕਾਂ ਦੀ ਸੇਵਾ ਵਿੱਚ ਲਗਾਉਣ ਲਈ ਆਪਣੇ ਵਿਭਾਗ ਦੇ ਅਧਿਕਾਰੀਆਂ ਅਤੇ ਸਟਾਫ ਦਾ ਧੰਨਵਾਦ ਕੀਤਾ।ਅੱਜ ਰਵਾਨਾ ਹੋਈਆਂ  ਪਨਬਸ ਦੀਆਂ 28 ਬੱਸਾਂ ਵਿੱਚੋਂ ਮੁਕਤਸਰ ਸਾਹਿਬ ਡਿਪੂ ਨੂੰ 13, ਰੂਪਨਗਰ ਡਿਪੂ ਨੂੰ 12 ਅਤੇ ਪਠਾਨਕੋਟ ਨੂੰ 3 ਨਵੀਆਂ ਬੱਸਾਂ ਮਿਲਣਗੀਆਂ। ਇਸੇ ਤਰਾਂ ਪੀ.ਆਰ.ਟੀ.ਸੀ. ਦੀਆਂ 30 ਬੱਸਾਂ ਵਿੱਚੋਂ ਬਠਿੰਡਾ ਅਤੇ ਪਟਿਆਲਾ ਡਿਪੂਆਂ ਨੂੰ 10-10 ਜਦੋਂਕਿ ਫਰੀਦਕੋਟ ਅਤੇ ਬਰਨਾਲਾ ਨੂੰ 5-5 ਬੱਸਾਂ ਮਿਲਣਗੀਆਂ।ਨਵੇਂ ਵਾਹਨ ਬੀ.ਐਸ-6 ਸਿਸਟਮ ਨਾਲ ਲੈਸ ਹਨ ਅਤੇ  ਅਤੇ ਇਨਾਂ ਵਿੱਚ ਐਸ.ਸੀ.ਆਰ. ਤਕਨਾਲੋਜੀ ਹੈ ਜੋ ਪ੍ਰਦੂਸਣ ਦੇ ਨਿਕਾਸ ਨੂੰ ਲਗਭਗ ਨਾ-ਮਾਤਰ ਤੱਕ ਘਟਾ ਦਿੰਦੀ ਹੈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬੱਸਾਂ ਦੇ ਢਾਂਚੇ ਦਾ ਨਿਰਮਾਣ ਵੀ ਭਾਰਤ ਸਰਕਾਰ ਦੁਆਰਾ ਨੋਟੀਫਾਈ ਏਆਈਐਸ 052 ਬੱਸ ਕੋਡ ਆਫ ਪ੍ਰੈਕਟਿਸ ਨਿਯਮਾਂ ਅਨੁਸਾਰ ਹੈ ਜੋ ਸੜਕ ਆਵਾਜਾਈ ਮੰਤਰਾਲੇ ਦੁਆਰਾ ਨੋਟੀਫਾਈ ਕੀਤੇ ਗਏ ਹਨ। 52 ਸੀਟਾਂ ਵਾਲੀਆਂ ਬੱਸਾਂ ਵਿੱਚ ਹਰ ਸੀਟ ’ਤੇ ਪੈਨਿਕ ਬਟਨ ਦੀ ਸਹੂਲਤ ਤੋਂ ਇਲਾਵਾ ਪਨਬੱਸ ਅਤੇ ਪੀ.ਆਰ.ਟੀ.ਸੀ. ਟਰੈਕਰ ਐਪਲੀਕੇਸਨਾਂ ਰਾਹੀਂ ਬੱਸ ਦੀ ਹਲਚਲ ਨੂੰ ਟਰੈਕ ਕਰਨ ਲਈ ਔਨਲਾਈਨ ਵਿਵਸਥਾ ਹੈ।ਬਾਅਦ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ’ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਮਨਸੂਬੇ ਨਾਲ ਓਮੀਕਰੋਨ ਦੇ ਖ਼ਤਰੇ ਦਾ ਡਰ ਬਣਾ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਫਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਸਕੱਤਰ ਟਰਾਂਸਪੋਰਟ ਕੇ ਸਿਵਾ ਪ੍ਰਸਾਦ, ਡਾਇਰੈਕਟਰ ਟਰਾਂਸਪੋਰਟ ਪਰਮਜੀਤ ਸਿੰਘ, ਚੇਅਰਮੈਨ ਪੀ.ਆਰ.ਟੀ.ਸੀ ਸਤਵਿੰਦਰ ਸਿੰਘ ਚੈੜੀਆਂ, ਐਮ.ਡੀ ਪੀ.ਆਰ.ਟੀ.ਸੀ. ਪਰਨੀਤ ਸ਼ੇਰਗਿੱਲ, ਡਿਪਟੀ ਡਾਇਰੈਕਟਰ ਟਰਾਂਸਪੋਰਟ ਪਰਨੀਤ ਸਿੰਘ, ਸੀ.ਐਸ.ਪੀ.ਓ ਐਨ.ਪੀ. ਸਿੰਘ ਅਤੇ ਟਰਾਂਸਪੋਰਟ ਮੰਤਰੀ ਦੇ ਓ.ਐਸ.ਡੀ. ਜਸਵਿੰਦਰ ਸਿੰਘ ਚਾਹਲ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Amrinder Singh Raja Warring , PRTC , PUNBUS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD