Tuesday, 02 July 2024

 

 

ਖ਼ਾਸ ਖਬਰਾਂ ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਜਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਸ.ਡੀ.ਐਮ ਨੂੰ ਬਰਸਾਤੀ ਨਦੀਆਂ ਤੇ ਖੱਡਾਂ ਦੇ ਦੌਰੇ ਕਰਨ ਦੇ ਆਦੇਸ਼ ਦਿੱਤੇ ਕਿਸਾਨ ਜਥੇਬੰਦੀਆਂ ਨੇ ਬੀਜੇਪੀ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ ਡਿਪਟੀ ਕਮਿਸ਼ਨਰ ਫਾਜ਼ਿਲਕਾ ਸੇਨੂ ਦੁੱਗਲ ਅਤੇ ਸਿਵਲ ਸਰਜਨ ਨੇ ਲਾਂਚ ਕੀਤੀ ਸਟਾਪ ਡਾਇਰੀਆ ਮੁਹਿੰਮ ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ ਜ਼ਿਲ੍ਹੇ ’ਚ ਸਾਡਿਲ ਵੇਸਟ ਮੈਨੇਜਮੈਂਟ ਦਾ ਕੰਮ ਜਲਦ ਕਰਵਾਇਆ ਜਾਵੇ ਮੁਕੰਮਲ : ਕੋਮਲ ਮਿੱਤਲ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਜਲੰਧਰ 'ਚ ਨਸ਼ੇ ਖਿਲਾਫ ਕਾਰਵਾਈ ਦੀ ਕੀਤਾ ਮੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੇ ਜਾਇਜੇ ਲਈ ਬੈਠਕ 'ਆਪ' ਉਮੀਦਵਾਰ ਮੋਹਿੰਦਰ ਭਗਤ ਪੜ੍ਹੇ-ਲਿਖੇ ਅਤੇ ਸੂਝਵਾਨ ਵਿਅਕਤੀ - ਹਰਚੰਦ ਸਿੰਘ ਬਰਸਟ ਐਲਪੀਯੂ ਲਾਅ ਸਕੂਲ ਭਾਰਤ ਵਿੱਚ 16ਵੇਂ ਸਥਾਨ 'ਤੇ ਹੈ, ਜਿੱਥੇ ਵਿਦਿਆਰਥੀ ਅਸਲ-ਸੰਸਾਰ ਕਾਨੂੰਨੀ ਚੁਣੌਤੀਆਂ ਨਾਲ ਵਿਹਾਰਕ ਸਿਖਲਾਈ ਪ੍ਰਾਪਤ ਕਰ ਸਕਦੇ ਹਨ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੂਰੂਆਤ ਦਸਤ ਰੋਕੂ ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ ਘਰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ ਅੰਤਰਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ਤੇ ਡਾਕਟਰਾਂ ਨੂੰ ਸਿਵਲ ਸਰਜਨ ਨੇ ਕੀਤਾ ਸਨਮਾਨਿਤ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ ਸਿਹਤ ਵਿਭਾਗ ਵੱਲੋ ਦਸਤ ਰੋਕੂ ਜਾਗਰੁਕਤਾ ਮੁਹਿੰਮ ਦੀ ਸ਼ੁਰੂਆਤ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ ਦਸਤ ਰੋਗ ਨੂੰ ਬਿਲਕੁਲ ਵੀ ਨਜ਼ਰ ਅੰਦਾਜ਼ ਨਾ ਕਰਨ ਬੱਚਿਆਂ ਦੇ ਮਾਪੇ : ਡਾਕਟਰ ਭਾਰਤ ਭੂਸ਼ਣ 'ਆਪ' ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ

 

ਜੇਲ੍ਹ ਕੈਦੀਆਂ ਵੱਲੋਂ ਸੂਬੇ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੇ 12 ਰਿਟੇਲ ਆਊਟਲੇਟ ਚਲਾਏ ਜਾਣਗੇ

ਪੰਜਾਬ ਜੇਲ੍ਹ ਵਿਕਾਸ ਬੋਰਡ ਵੱਲੋਂ ਆਊਟਲੇਟ ਖੋਲ੍ਹਣ ਲਈ ਇੰਡੀਅਨ ਆਇਲ ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਨਾਲ ਸਮਝੌਤਾ ਸਹੀਬੱਧ

Punjab Prisons Development Board, PPDB, Indian Oil, Bharat Petroleum Corporation, BPCL, DK Tiwari, Sujoy Chaudhary, Amneet Kondal, Roop Kumar Arora, SS Saini

Web Admin

Web Admin

5 Dariya News

ਚੰਡੀਗੜ੍ਹ , 07 Jan 2022

ਜੇਲ੍ਹ ਕੈਦੀਆਂ ਦੇ ਸੁਧਾਰ ਦੇ ਉਦੇਸ਼ ਨਾਲ ਪੰਜਾਬ ਜੇਲ੍ਹ ਵਿਕਾਸ ਬੋਰਡ (ਪੀਪੀਡੀਬੀ) ਵੱਲੋਂ ਅੱਜ ਇੰਡੀਅਨ ਆਇਲ (ਆਈਓਸੀਐਲ) ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ (ਬੀਪੀਸੀਐਲ) ਨਾਲ 12 ਰਿਟੇਲ ਆਊਟਲੇਟ (ਆਰਓ) ਖੋਲ੍ਹਣ ਲਈ ਸਮਝੌਤਾ ਸਹੀਬੱਧ ਕੀਤਾ ਗਿਆ। ਇਹਨਾਂ ਰਿਟੇਲ ਆਊਟਲੇਟਾਂ ਦਾ ਪ੍ਰਬੰਧ ਸੂਬੇ ਭਰ ਦੇ ਜੇਲ੍ਹਾਂ ਕੈਦੀਆਂ ਵੱਲੋਂ ਕੀਤਾ ਜਾਵੇਗਾ।ਇਹ ਸਮਝੌਤਾ ਪੰਜਾਬ ਦੇ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਤਤਕਾਲ ਪ੍ਰਵਾਨਗੀ ਉਪਰੰਤ ਸਹੀਬੱਧ ਕੀਤਾ ਗਿਆ ਹੈ। ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਆਈਓਸੀਐਲ ਅਤੇ ਬੀਪੀਸੀਐਲ ਨਾਲ ਸਮਝੌਤਿਆਂ ਦੇ ਲਾਗੂਕਰਨ ਅਤੇ ਇਸ ਉਪਰੰਤ ਸਬੰਧਤ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਲੀਜ਼ ਡੀਡਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹਨਾਂ 12 ਰਿਟੇਲ ਆਊਟਲੇਟਾਂ ਵਿੱਚੋਂ 11 ਇੰਡੀਅਨ ਆਇਲ ਵੱਲੋਂ ਅਤੇ ਇੱਕ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਵੱਲੋਂ ਖੋਲ੍ਹਿਆ ਜਾਵੇਗਾ।

ਇਹ ਸਮਝੌਤਾ ਪੰਜਾਬ ਜੇਲ੍ਹ ਵਿਕਾਸ ਬੋਰਡ ਦੀ ਤਰਫੋਂ ਬੋਰਡ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਕਮ ਮੈਂਬਰ ਸਕੱਤਰ ਸ੍ਰੀ ਪ੍ਰਵੀਨ ਕੁਮਾਰ ਸਿਨਹਾ ਵੱਲੋਂ ਜਦਕਿ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਤਰਫੋਂ ਸ੍ਰੀ ਅਮਰਿੰਦਰ ਕੁਮਾਰ ਵੱਲੋਂ ਸਹੀਬੱਧ ਕੀਤਾ ਗਿਆ। ਇਹ ਸਮਝੌਤਾ ਪ੍ਰਮੁੱਖ ਸਕੱਤਰ (ਜੇਲ੍ਹਾਂ) ਸ੍ਰੀ ਡੀ.ਕੇ. ਤਿਵਾੜੀ, ਇੰਡੀਅਨ ਆਇਲ ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਸੁਜੋਏ ਚੌਧਰੀ, ਆਈਜੀ (ਜੇਲ੍ਹਾਂ) ਸ੍ਰੀ ਰੂਪ ਕੁਮਾਰ ਅਰੋੜਾ ਅਤੇ ਡੀਆਈਜੀਜ਼ ਸ੍ਰੀ ਐਸ.ਐਸ. ਸੈਣੀ ਅਤੇ ਸ੍ਰੀਮਤੀ ਅਮਨੀਤ ਕੌਂਡਲ ਦੀ ਮੌਜੂਦਗੀ ਵਿੱਚ ਸਹੀਬੱਧ ਕੀਤਾ ਗਿਆ।ਇਸ ਸਮਝੌਤਾ ਦੇ ਦਿਨ ਨੂੰ ਯਾਦਗਾਰ ਦੱਸਦਿਆਂ ਏ.ਡੀ.ਜੀ.ਪੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਸੁਧਾਰਵਾਦੀ ਨੀਤੀਆਂ ਦਾ ਹਿੱਸਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜੇਲਾਂ ਵਿੱਚ ਬੰਦ ਕੈਦੀ ਜੋ ਮੁੜ ਲੀਹਾਂ 'ਤੇ ਆਉਣਾ ਚਾਹੁੰਦੇ ਹਨ, ਨੂੰ ਲੋੜੀਂਦੇ ਮੌਕੇ ਦਿੱਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਰਿਟੇਲ ਆਊਟਲੈੱਟ ਜੇਲ੍ਹ ਵਿਕਾਸ ਬੋਰਡ ਵੱਲੋਂ ਚਲਾਏ ਜਾਣਗੇ ਅਤੇ ਇਨ੍ਹਾਂ ਦਾ ਪ੍ਰਬੰਧਨ ਜੇਲ੍ਹਾਂ ਦੇ ਸਟਾਫ਼ ਦੇ ਨਾਲ-ਨਾਲ ਕੈਦੀਆਂ ਵੱਲੋਂ ਵੀ ਕੀਤਾ ਜਾਵੇਗਾ।ਸ੍ਰੀ ਸਿਨਹਾ ਨੇ ਕਿਹਾ ਕਿ ਰਿਟੇਲ ਆਉਟਲੈਟਾਂ ਦੇ ਸੰਚਾਲਨ ਨਾਲ ਬੋਰਡ ਲਈ ਮਾਲੀਆ ਪੈਦਾ ਹੋਵੇਗਾ ਅਤੇ ਕੈਦੀਆਂ ਨੂੰ ਹੁਨਰ ਵਿਕਾਸ, ਸੁਧਾਰ ਅਤੇ ਪੁਨਰਵਾਸ ਲਈ ਢੁਕਵੇਂ ਮੌਕੇ ਮੁਹੱਈਆ ਹੋਣਗੇ। ਉਹਨਾਂ ਕਿਹਾ, “ਇਹ ਪ੍ਰੋਜੈਕਟ ਜੇਲ ਵਿਭਾਗ ਅਤੇ ਜੇਲ ਕੈਦੀਆਂ ਦੇ ਨਾਲ-ਨਾਲ ਆਈਲ ਮਾਰਕੀਟਿੰਗ ਕੰਪਨੀਆਂ ਲਈ ਵੀ ਲਾਹੇਵੰਦ ਹੋਵੇਗਾ ਕਿਉਂਕਿ ਉਨ੍ਹਾਂ ਸਾਰਿਆਂ ਨੂੰ ਇਸ ਦਾ ਲਾਭ ਮਿਲੇਗਾ।”

 

Tags: Punjab Prisons Development Board , PPDB , Indian Oil , Bharat Petroleum Corporation , BPCL , DK Tiwari , Sujoy Chaudhary , Amneet Kondal , Roop Kumar Arora , SS Saini

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD