Wednesday, 26 June 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ ਸੀਬੀਆਈ ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਆਪ ਸਾਂਸਦ ਮਲਵਿੰਦਰ ਕੰਗ ਨੇ ਕਿਹਾ- ਭਾਜਪਾ ਆਮ ਆਦਮੀ ਪਾਰਟੀ ਖ਼ਿਲਾਫ਼ 'ਸਿਆਸੀ ਬਦਲਾਖੋਰੀ' ਤਹਿਤ ਕਰ ਰਹੀ ਹੈ ਕੰਮ ਜ਼ਿਲ੍ਹਾ ਪੁਲਿਸ ਵੱਲੋ ਨਸ਼ਾ ਸਮੱਗਲਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ 30 ਗ੍ਰਾਮ ਚਿੱਟੇ ਸਮੇਤ ਦੋਸ਼ੀ ਗ੍ਰਿਫ਼ਤਾਰ ਨਸ਼ਿਆਂ ਉੱਤੇ ਜਿੱਤ ਇਕੱਠੇ ਹੋ ਕੇ ਹਾਸਲ ਕੀਤੀ ਜਾ ਸਕਦੀ ਹੈ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ : ਰਾਜ ਲਾਲੀ ਗਿੱਲ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਦੇ ਪਿੰਡ ਜਲਖੇੜ੍ਹੀ ਦੇ 10 ਮੈਗਾਵਾਟ ਬਾਇਓਮਾਸ ਪਾਵਰ ਪ੍ਰੋਜੈਕਟ ਨੂੰ 17 ਸਾਲ ਬਾਅਦ ਮੁੜ ਕੀਤਾ ਸ਼ੁਰੂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ

 

ਇਸ ਵਾਰ ਝਾੜੂ ਚਲਾ ਕੇ ਅਕਾਲੀ-ਕਾਂਗਰਸ ਨੂੰ ਸਾਫ ਕਰ ਦੇਣਾ ਹੈ : ਭਗਵੰਤ ਮਾਨ

ਭਗਵੰਤ ਮਾਨ ਨੇ ਬੰਗਾ ਅਤੇ ਨਵਾਂਸ਼ਹਿਰ ਵਿੱਚ 'ਆਪ' ਉਮੀਦਵਾਰਾਂ ਲਈ ਕੀਤਾ ਪ੍ਰਚਾਰ, ਲੋਕਾਂ ਨੂੰ ਕੀਤੀ ਝਾੜੂ ਦਾ ਬਟਨ ਦਬਾਕੇ 'ਆਪ' ਦੀ ਸਰਕਾਰ ਬਣਾਉਣ ਦੀ ਅਪੀਲ

Bhagwant Mann, AAP, Aam Aadmi Party, Aam Aadmi Party Punjab, AAP Punjab , Banga, Nawanshahr

Web Admin

Web Admin

5 Dariya News

ਬੰਗਾ/ਨਵਾਂਸਹਿਰ (ਐੱਸਬੀਐੱਸ ਨਗਰ) , 14 Feb 2022

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਜੋਰਦਾਰ ਪ੍ਰਚਾਰ ਕਰ ਰਹੇ ਹਨ। ਮਾਨ ਇੱਕ ਦਿਨ ਵਿੱਚ ਪੰਜ-ਛੇ ਹਲਕਿਆਂ ਨੂੰ ਕਵਰ ਕਰ ਰਹੇ ਹਨ ਅਤੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਵਧਾ ਰਹੇ ਹਨ। ਸੋਮਵਾਰ ਨੂੰ ਮਾਨ ਨੇ ਨਵਾਂਸਹਿਰ ਵਿਧਾਨ ਸਭਾ ਹਲਕੇ ਤੋਂ 'ਆਪ' ਉਮੀਦਵਾਰ ਬੱਲੂ ਪਾਠਕ ਅਤੇ ਬੰਗਾ ਤੋਂ ਕੁਲਜੀਤ ਸਰਹਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਝਾੜੂ ਦਾ ਬਟਨ ਦਬਾਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਅਪੀਲ ਕੀਤੀ।ਭਗਵੰਤ ਮਾਨ ਪ੍ਰਤੀ ਲੋਕਾਂ ਵਿੱਚ ਭਾਰੀ ਉਤਸਾਹ ਦਾ ਮਾਹੌਲ ਸੀ। ਮਾਨ ਨੂੰ ਦੇਖਣ ਲਈ ਵੱਡੀ ਗਿਣਤੀ 'ਚ ਲੋਕ ਪਹੁੰਚ ਰਹੇ ਸਨ ਅਤੇ ਥਾਂ-ਥਾਂ ਤੋਂ ਉਨਾਂ ਦਾ ਸਵਾਗਤ ਕਰ ਰਹੇ ਸਨ। ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ 20 ਫਰਵਰੀ ਨੂੰ ਤੁਹਾਡੇ, ਤੁਹਾਡੇ ਬੱਚਿਆਂ ਅਤੇ ਪੰਜਾਬ ਦੇ ਭਵਿੱਖ ਦਾ ਫੈਸਲਾ ਹੋਣਾ ਹੈ। ਸੋ ਇਸ ਵਾਰ ਬਿਨਾਂ ਕਿਸੇ ਦੇ ਭੁਲੇਖੇ ਵਿੱਚ ਆਏ ਪੰਜਾਬ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਵੋਟ ਪਾਉਣੀ ਹੈ।ਮਾਨ ਨੇ ਅਕਾਲੀ-ਕਾਂਗਰਸ 'ਤੇ ਮਿਲੀਭੁਗਤ ਦਾ ਦੋਸ ਲਾਉਂਦਿਆਂ ਕਿਹਾ ਕਿ ਅਕਾਲੀ-ਕਾਂਗਰਸੀ ਪਿਛਲੇ 50 ਸਾਲਾਂ ਤੋਂ ਮਿਲ ਕੇ ਪੰਜਾਬ ਨੂੰ ਲੁੱਟ ਰਹੇ ਹਨ। 

ਆਮ ਆਦਮੀ ਗਰੀਬ ਹੁੰਦਾ ਜਾ ਰਿਹਾ ਹੈ, ਪਰ ਇਨਾਂ ਪਾਰਟੀਆਂ ਦੇ ਨੇਤਾਵਾਂ ਦਾ ਖਜਾਨਾ ਦਿਨੋ-ਦਿਨ ਭਰਦਾ ਜਾ ਰਿਹਾ ਹੈ। ਦੋਵਾਂ ਪਾਰਟੀਆਂ ਨੇ ਮਿਲ ਕੇ ਹਮੇਸਾ ਹੀ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਅਤੇ ਆਪਸੀ ਸਮਝੌਤਾ ਕਰਕੇ ਵਾਰੋ-ਵਾਰੀ ਸੱਤਾ 'ਤੇ ਕਾਬਜ਼ ਹੋਈਆਂ। ਪਿਛਲੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਦੋਵੇਂ ਪਾਰਟੀਆਂ ਇੱਕ ਹੋ ਗਈਆਂ ਸਨ। ਹੁਣ ਦੋਵੇਂ ਫਿਰ ਤੋਂ ਆਪਸ ਵਿੱਚ ਮਿਲ ਗਏ ਹਨ। ਸਾਨੂੰ ਇਨਾਂ  ਦੀਆਂ ਸਾਜਸਿਾਂ ਨੂੰ ਸਮਝਣਾ ਹੋਵੇਗਾ ਅਤੇ ਸਾਵਧਾਨ ਰਹਿਣਾ ਹੋਵੇਗਾ। ਇਸ ਵਾਰ ਝਾੜੂ ਦਾ ਬਟਨ ਦਬਾ ਕੇ ਅਕਾਲੀ-ਕਾਂਗਰਸ ਦਾ ਸਫਾਇਆ ਕਰਨਾ ਦੇਣਾ ਹੈ ਅਤੇ ਪੰਜਾਬ ਵਿਚੋਂ ਗੰਦੀ ਰਾਜਨੀਤੀ ਨੂੰ ਖਤਮ ਕਰਨਾ ਹੈ।ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਸਾਡੇ ਉਮੀਦਵਾਰ ਵੀ ਸਾਧਾਰਨ ਪਰਿਵਾਰਾਂ ਤੋਂ ਨਿਕਲੇ ਲੋਕ ਹਨ। ਉਹ ਆਮ ਲੋਕਾਂ ਦੇ ਦੁੱਖ ਦਰਦ ਤੋਂ ਜਾਣੂ ਹਨ। ਜਿੱਤਣ ਤੋਂ ਬਾਅਦ ਵੀ ਉਹ ਤੁਹਾਡੇ ਵਿਚਕਾਰ ਹੀ ਰਹਿਣਗੇ ਅਤੇ ਤੁਹਾਡੇ ਦੁੱਖ ਸੁੱਖ ਵਿੱਚ ਸਾਥ ਦੇਣਗੇ। 'ਆਪ' ਦੀ ਸਰਕਾਰ ਵੀ ਆਮ ਲੋਕਾਂ ਦੀ ਸਰਕਾਰ ਹੋਵੇਗੀ। ਗਰੀਬ ਅਤੇ ਦੱਬੇ-ਕੁਚਲੇ ਲੋਕਾਂ ਸਮੇਤ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਸਾਡਾ ਮਕਸਦ ਪੰਜਾਬ ਦੇ ਹਰ ਆਮ ਆਦਮੀ ਦੀ ਜੰਿਦਗੀ ਨੂੰ ਖੁਸਹਾਲ ਬਣਾਉਣਾ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Banga , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD