Wednesday, 03 July 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ

 

ਸਾਡੇ ਆਲੇ : ਚੰਗਾ ਖ਼ੂਨ ਖ਼ਰਾਬ ਹੋ ਜਾਂਦਾ ਹੈ

Saga Studios, Saga Music, Sadde Aale, Jatinder Mauhar, Deep Sidhu, Gugu Gill, Mahabir Bhullar, Sukhdeep Sukh, Amrit Aulakh, Pollywood, Entertainment, Actress, Cinema, Punjabi Films, Movie

Web Admin

Web Admin

5 Dariya News

03 Apr 2022

ਸਾਗਾ ਸਟੂਡਿਓ ਜਿਸ ਦਾ ਨਾਮ ਪਹਿਲੇ ਸਾਗਾ ਮਿਊਜ਼ਿਕ ਸੀ ਇਕ ਬਹੁਤ ਵੱਡੀ ਪ੍ਰੋਡਕਸ਼ਨ ਕੰਪਨੀ ਦੇ ਤੌਰ ਤੇ ਸਿਨੇਮਾ ਜਗਤ ਵਿੱਚ ਅਪਣਾ ਨਾਮ ਕਰ ਚੁੱਕੀ ਹੈ| ਪੰਜਾਬੀ ਫ਼ਿਲਮ ਜਗਤ ਵਿੱਚ ਵੀ ਇਨ੍ਹਾਂ ਦਾ ਯੋਗਦਾਨ ਸ਼ਲਾਘਾਯੋਗ ਹੈ| ਰੰਗ ਪੰਜਾਬ , ਸੰਨ ਉਫ ਮਨਜੀਤ ਸਿੰਘ, ਦਾ ਟ੍ਰੇਅਰ, ਅਰਦਾਸ ਕਰਾਂ, ਨਿਧੀ ਸਿੰਘ, ਬਲੈਕ ਪ੍ਰਿੰਸ, ਸੂਬੇਦਾਰ ਜੋਗਿੰਦਰ ਸਿੰਘ ਇਨ੍ਹਾਂ ਦੇ ਬੈਨਰ ਹੇਠ ਪ੍ਰਮੁੱਖ ਫ਼ਿਲਮਾਂ ਹਨ| ਹੁਣ ਸਾਗਾ ਮਿਊਜ਼ਿਕ ਇਕ ਵਾਰ ਫਿਰ ਤੋਂ ਇੱਕ ਸ਼ਾਨਦਾਰ ਕਹਾਣੀ ਲੈ ਕੇ ਆ ਰਿਹਾ ਹੈ ਜੋ ਕਿ ਇੱਕ ਬਹੁਤ ਹੀ ਮਹੱਤਵਪੂਰਨ ਮੁੱਦੇ ਅਲੱਗ ਹੋ ਚੁੱਕੇ ਖੂਨ ਦੇ ਰਿਸ਼ਤਿਆਂ ਨੂੰ ਮੁੜ ਜੋੜਨ ਦੀ ਕਹਾਣੀ ਹੈ| ਜੋ਼ਰਾ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਸਾਗਾ ਸਟੂਡਿਓ ਇਕ ਵਾਰ ਫਿਰ ਤੋਂ ਬਠਿੰਡਾ ਵਾਲੇ ਭਾਈ ਫਿਲਮ ਦੇ ਨਾਲ਼ ਨਵੀਂ ਪੇਸ਼ਕਸ਼ ਸਾਡੇ ਆਲੇ ਨਾਲ ਦਿਲ ਜਿੱਤਣ ਨੂੰ ਬੇਤਾਬ ਹਨ| ਇਹ ਫਿਲਮ 29 ਅਪ੍ਰੈਲ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ|ਜਤਿੰਦਰ ਮੌਹਰ ਵੱਲੋਂ ਨਿਰਮਿਤ ਕੀਤੀ ਇਹ ਮਲਟੀ ਸਟਾਰਰ ਫਿਲਮ ਵਿੱਚ ਲੇਟ ਅਦਾਕਾਰ ਅਤੇ ਸਮਾਜ ਸੇਵਕ ਦੀਪ ਸਿੱਧੂ, ਗੁੱਗੂ ਗਿੱਲ, ਮਹਾਂਬੀਰ ਭੁੱਲਰ, ਸੁਖਦੀਪ ਸੁੱਖ, ਅਮ੍ਰਿਤ ਔਲਖ ਅਤੇ ਹੋਰ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ| ਸਾਡੇ ਆਲੇ ਦਾ ਪੋਸਟਰ ਬਹੁਤ ਹੀ ਸ਼ਾਨਦਾਰ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਹਰ ਕਲਾਕਾਰ ਆਪਣੀ ਅਦਾਕਾਰੀ ਦੇ ਨਾਲ ਕਿਰਦਾਰ ਨਾਲ ਨਿਆਂ ਕਰੇਗਾ| ਦੀਪ ਸਿੱਧੂ ਫਿਲਮ ਦਾ ਮੁੱਖ ਹਿੱਸਾ ਰਹਿਣਗੇ ਕਿਉਂਕਿ ਇਹ ਉਨ੍ਹਾਂ ਦਾ ਆਖਰੀ ਪ੍ਰੋਜੈਕਟ ਹੈ ਜੋ ਉਹਨਾਂ ਦੇ ਦਿੱਲ ਦੇ ਬਹੁਤ ਕਰੀਬ ਸੀ| 

ਫਿਲਮ ਦੀ ਕਹਾਣੀ ਦੋ ਅਥਲੀਟ ਭਰਾਵਾਂ ਦੇ ਇਰਦ-ਗਿਰਦ ਘੁੰਮਦੀ ਹੈ, ਜੋ ਸਮਾਜ ਦੇ ਪੇਚਿਦਾ ਗਲਿਆਰਿਆਂ ਵਿਚੋਂ ਹੋ ਕੇ ਗੁਜ਼ਰਦੀ ਹੈ|ਫਿਲਮ ਦਾ ਮਿਊਜ਼ਿਕ ਸਾਗਾ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾਏਗਾ| ਸਾਗਾ ਮਿਊਜ਼ਿਕ ਫਿਲਮ ਜਗਤ ਵਿਚ ਬਹੁਤ ਨਾਮ ਬਣਾ ਚੁੱਕੀ ਹੈ ਤੇ ਹਮੇਸ਼ਾ ਕੁਝ ਅਲਗ ਕਹਾਣੀ ਦਰਸ਼ਕਾਂ ਦੇ ਵਿਚ ਪਰਦੇ ਉੱਪਰ ਲੈ ਕੇ ਆਉਂਦੀ ਹੈ|ਸਾਗਾ ਨੇ ਦਰਸ਼ਕਾਂ ਦੇ ਇਸ ਭਰਮ ਨੂੰ ਖਤਮ ਕੀਤਾ ਹੈ ਕਿ ਪੰਜਾਬੀ ਫ਼ਿਲਮ ਇੰਡਸਟਰੀ ਵਿਚ ਸਿਰਫ ਕਾਮੇਡੀ ਫ਼ਿਲਮਾਂ ਬਣ ਸਕਦੀਆਂ ਹਨ|ਸਾਗਾਂ ਸਟੂਡੀਓ ਦੇ ਮਾਲਕ ਅਤੇ ਫ਼ਿਲਮ ਦੇ ਪ੍ਰੋਡਿਊਸਰ ਸੁਮਿਤ ਸਿੰਘ ਨੇ ਦੱਸਿਆ ਕਿ ਇਹ ਫਿਲਮ ਸਾਡੇ ਸਮਾਜ ਦੀ ਘਟੀਆ ਸੋਚ ਨੂੰ ਦਰਸਾਉਂਦੀ ਹੈ| ਇਹ ਇੱਕ ਪਰਿਵਾਰਕ ਕਹਾਣੀ ਹੈ ਤੇ ਹਰ ਉਮਰ ਦੇ ਲੋਕ ਸਿਨੇਮਾ ਘਰ ਵਿੱਚ ਜਾ ਕੇ ਇਸ ਨੂੰ ਦੇਖਣਾ ਪਸੰਦ ਕਰਨਗੇ| ਸੁਮੀਤ ਸਿੰਘ ਨੇ ਇਸ ਤੋਂ ਇਲਾਵਾ ਦੱਸਿਆ ਕਿ ਇਸ ਗੱਲ ਨੂੰ ਮੰਨਦੇ ਹਨ ਕਿ ਖੂਨ ਪਾਣੀ ਤੋਂ ਗਾੜ੍ਹਾ ਹੁੰਦਾ ਹੈ ਤੇ ਸਾਨੂੰ ਦੁਨਿਆਵੀ ਆਕਰਸ਼ਣਾ ਉੱਪਰ ਉੱਠ ਕੇ ਸੋਚਣਾ ਚਾਹੀਦਾ ਹੈ| ਸਮਾਜ ਨੂੰ ਬਦਲਾਵ ਦੀ ਲੋੜ ਹੈ, ਫ਼ਿਲਮ ਵਿੱਚ ਬਹੁਤ ਸੰਜੀਦਗੀ ਨਾਲ ਦਰਸਾਇਆ ਗਿਆ ਹੈ| ਇਹ ਇੱਕ ਅੱਖਾਂ ਖੋਲ੍ਹਣ ਵਾਲਾ ਪ੍ਰੋਜੈਕਟ ਹੈ , ਜੋ ਇਹ ਸੋਚਦੇ ਹਨ ਕਿ ਪੰਜਾਬੀ ਫਿਲਮ ਇੰਡਸਟਰੀ ਸਿਰਫ ਕਮੇਡੀ ਫ਼ਿਲਮਾਂ ਬਣਾ ਸਕਦੀ ਹੈ| ਉਨ੍ਹਾਂ ਨੇ ਕਿਹਾ ਕਿ ਦੀਪ ਸਿੱਧੂ ਹਮੇਸ਼ਾ ਸਾਡੇ ਦਿਲ ਦੇ ਅੰਦਰ ਰਹਿਣਗੇ ਤੇ ਹਮੇਸ਼ਾ ਉਹਨਾਂ ਦੀ ਕਮੀ ਸਾਨੂੰ ਮਹਿਸੂਸ ਹੁੰਦੀ ਰਹੇਗੀ|

 

Tags: Saga Studios , Saga Music , Sadde Aale , Jatinder Mauhar , Deep Sidhu , Gugu Gill , Mahabir Bhullar , Sukhdeep Sukh , Amrit Aulakh , Pollywood , Entertainment , Actress , Cinema , Punjabi Films , Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD