Thursday, 04 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ : ਆਸ਼ਿਕਾ ਜੈਨ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਲਪੀਯੂ ਨੇ ਉੱਤਰੀ ਖੇਤਰ ਦੀ ਪਹਿਲੀ ਵਰਕ ਇੰਟੀਗ੍ਰੇਟਿਡ ਬੀ.ਟੈਕ ਇੰਨ ਏ.ਆਈ. ਅਤੇ ਡਾਟਾ ਇੰਜੀਨੀਅਰਿੰਗ ਪ੍ਰੋਗਰਾਮ ਸ਼ੁਰੂ ਕੀਤਾ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਾਨਕ ਜਾਂਚ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਸੀਜੀਸੀ ਲਾਂਡਰਾਂ ਨੂੰ ਰਾਸ਼ਟਰੀ ਰੁਜ਼ਗਾਰਯੋਗਤਾ ਐਵਾਰਡ (ਨੈਸ਼ਨਲ ਇਮਪਲੋਏਬਿਲਟੀ ਐਵਾਰਡ)-2024 ਨਾਲ ਕੀਤਾ ਸਨਮਾਨਿਤ ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ 'ਆਪ ਦੀ ਸਰਕਾਰ-ਆਪ ਦੇ ਦੁਆਰ '- ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕੋਮਲ ਮਿੱਤਲ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ : ਕੁਲਵੰਤ ਸਿੰਘ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ; ਹਲਕੇ ਨਾਲ ਜੁੜੇ ਮੁੱਦਿਆਂ ਨੂੰ ਚੁੱਕਿਆ

Manish Tewari, Rupnagar, Ropar, Punjab Pradesh Congress Committee, Congress, Indian National Congress, Punjab Congress, Ashwini Vaishnaw

Web Admin

Web Admin

5 Dariya News

ਰੋਪੜ/ਨਵਾਂਸ਼ਹਿਰ , 06 Apr 2022

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰਕੇ ਆਪਣੇ ਲੋਕ ਸਭਾ ਹਲਕੇ ਵਿੱਚ ਰੇਲ ਨਾਲ ਸਬੰਧਤ ਸਮੱਸਿਆਵਾਂ ਦਾ ਮੁੱਦਾ ਉਠਾਇਆ ਹੈ।ਮੀਟਿੰਗ ਦੌਰਾਨ ਉਨ੍ਹਾਂ ਮੁਹਾਲੀ ਜ਼ਿਲ੍ਹੇ ਦੇ ਪਿੰਡ ਸਨੇਆਣਾ ਦੇ ਜ਼ਮੀਨ ਮਾਲਕਾਂ ਨੂੰ ਚੰਡੀਗੜ੍ਹ ਤੋਂ ਲੁਧਿਆਣਾ ਤੱਕ ਨਵੀਂ ਲਾਈਨ ਪਾਉਣ ਲਈ ਐਕੁਆਇਰ ਕੀਤੀ ਜ਼ਮੀਨ ਲਈ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ। ਇਸਦੇ ਨਾਲ ਹੀ ਰੋਪੜ ਰੇਲਵੇ ਸਟੇਸ਼ਨ ਦੇ ਸੁਧਾਰ ਸਮੇਤ ਹੋਰ ਮੁੱਦੇ ਵੀ ਉਠਾਏ ਗਏ। ਉਨ੍ਹਾਂ ਨੰਗਲ ਰੇਲਵੇ ਓਵਰਬ੍ਰਿਜ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੀ ਮੰਗ ਵੀ ਕੀਤੀ।ਰੇਲ ਮੰਤਰੀ ਦੇ ਸਾਹਮਣੇ ਸੰਸਦ ਮੈਂਬਰ ਤਿਵਾੜੀ ਨੇ ਚੰਡੀਗੜ੍ਹ ਤੋਂ ਲੁਧਿਆਣਾ ਤੱਕ ਨਵੀਂ ਲਾਈਨ ਲਈ ਐਕੁਆਇਰ ਕੀਤੀ ਜ਼ਮੀਨ ਲਈ ਪਿੰਡ ਸਨੇਆ, ਜ਼ਿਲ੍ਹਾ ਮੁਹਾਲੀ ਦੇ ਵਸਨੀਕਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਪਹਿਲਾਂ ਵੀ ਮੁੱਦਾ ਉਠਾਇਆ ਸੀ ਅਤੇ ਸਥਾਨਕ ਐਸ.ਡੀ.ਐਮ. ਨੇ ਮੰਤਰਾਲੇ ਨੂੰ ਪੱਤਰ ਲਿਖ ਕੇ ਜ਼ਮੀਨ ਮਾਲਕਾਂ ਨੂੰ ਮੁਆਵਜ਼ੇ ਦੀ ਮੰਗ ਕੀਤੀ ਹੈ।

ਸੰਸਦ ਮੈਂਬਰ ਤਿਵਾੜੀ ਨੇ ਰੋਪੜ ਰੇਲਵੇ ਸਟੇਸ਼ਨ ਵਿੱਚ ਵੀ ਸੁਧਾਰ ਦੀ ਮੰਗ ਕੀਤੀ, ਜੋ ਕਿ ਉਨ੍ਹਾਂ ਦੇ ਲੋਕ ਸਭਾ ਹਲਕੇ ਵਿੱਚ ਇੱਕ ਪ੍ਰਮੁੱਖ ਸ਼ਹਿਰ ਹੈ ਅਤੇ ਭਾਰਤੀ ਤਕਨਾਲੋਜੀ ਸੰਸਥਾਨ ਵੀ ਹੈ, ਜੋ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮੋਰਿੰਡਾ ਵਿਖੇ ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਦਾ ਕੰਮ ਤੇਜ਼ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਇਸ ਖੇਤਰ ਵਿੱਚ ਬਣੇ ਹੋਰ ਆਰ.ਯੂ.ਬੀਜ. ਨੂੰ ਠੀਕ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ, ਜਿਥੇ ਬਰਸਾਤ ਦੇ ਦਿਨਾਂ ਵਿੱਚ ਪਾਣੀ ਭਰ ਜਾਂਦਾ ਹੈ।ਇਸ ਦੌਰਾਨ ਉਨ੍ਹਾਂ ਨੰਗਲ ਰੇਲਵੇ ਓਵਰਬ੍ਰਿਜ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਸਮੇਤ ਇਲਾਕੇ ਨਾਲ ਸਬੰਧਤ ਹੋਰ ਮੁੱਦਿਆਂ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੀ ਸਬ-ਡਵੀਜ਼ਨ ਬਲਾਚੌਰ ਨੂੰ ਰੇਲ ਲਿੰਕ ਨਾਲ ਜੋੜਨ ਦੀ ਲੋੜ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਹ ਕੰਮ 3 ਤਰੀਕਿਆਂ ਨਾਲ ਕੀਤਾ ਜਾ ਸਕਦਾ ਹੈ, ਪਹਿਲਾ- ਗੜ੍ਹਸ਼ੰਕਰ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਰੇਲ ਲਿੰਕ ਸਥਾਪਿਤ ਕੀਤਾ ਜਾਵੇ, ਜਿਸ ਬਾਰੇ ਰੇਲਵੇ ਵੱਲੋਂ ਪਹਿਲਾਂ ਹੀ ਸਰਵੇ ਕੀਤਾ ਜਾ ਚੁੱਕਾ ਹੈ; ਦੂਜਾ- ਰਾਹੋਂ ਤੋਂ ਰੋਪੜ ਤੱਕ ਰੇਲ ਲਿੰਕ ਦਾ ਨਿਰਮਾਣ ਅਤੇ ਤੀਜਾ- ਰਾਹੋਂ ਤੋਂ ਸਮਰਾਲਾ ਤੱਕ ਰੇਲ ਲਾਈਨ ਦਾ ਨਿਰਮਾਣ, ਜਿਸ ਦਾ ਦੁਬਾਰਾ ਸਰਵੇਖਣ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਉਨ੍ਹਾਂ ਆਪਣੇ ਲੋਕ ਸਭਾ ਹਲਕੇ ਚੋਂ ਨਿਕਲਣ ਵਾਲੀ ਜਨ ਸ਼ਤਾਬਦੀ ਰੇਲ ਗੱਡੀ ਦੇ ਸਟਾਪੇਜ ਹਟਾਉਣ 'ਤੇ ਵੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਹਲਕ ਤੋਂ ਵੱਡੀ ਗਿਣਤੀ 'ਚ ਲੋਕ ਕਾਰ ਰਾਹੀਂ ਸਫ਼ਰ ਕਰਦੇ ਹਨ | ਇਸ ਲਈ ਹਟਾਏ ਗਏ ਸਟੋਪੇਜ ਨੂੰ ਲੋਕ ਹਿੱਤ ਵਿੱਚ ਦੁਬਾਰਾ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਰੇਲਵੇ ਮੰਤਰੀ ਨੂੰ ਨਵਾਂਸ਼ਹਿਰ-ਜੇਜੋਂ ਨੂੰ ਜੋੜਨ ਵਾਲੀ ਰੇਲਵੇ ਲਾਈਨ 'ਤੇ 41-42 ਕਿਲੋਮੀਟਰ ਦੇ ਘੇਰੇ ਵਿੱਚ ਪੈਂਦੇ ਪਿੰਡ ਬਸਿਆਲਾ ਅਤੇ ਬਕਾਪੁਰ ਤੋਂ ਨਿਕਲਣ ਵਾਲੀ ਰੇਲਵੇ ਕਰਾਸਿੰਗ ਨੰਬਰ ਸੀ-62 ਨੂੰ ਬੰਦ ਨਾ ਕਰਨ ਲਈ ਵੀ ਜ਼ੋਰ ਦਿੱਤਾ। ਇਸ ਸਬੰਧੀ ਸੰਸਦ ਮੈਂਬਰ ਤਿਵਾੜੀ ਨੇ ਪਿਛਲੇ ਦਿਨੀਂ ਰੇਲ ਮੰਤਰੀ ਨੂੰ ਪੱਤਰ ਵੀ ਲਿਖਿਆ ਸੀ। ਜਿਸ ਸਬੰਧੀ ਸਥਾਨਕ ਲੋਕਾਂ ਨੇ ਸੰਸਦ ਮੈਂਬਰ ਨੂੰ ਪੱਤਰ ਲਿਖ ਕੇ ਰੇਲਵੇ ਕਰਾਸਿੰਗ ਤੋਂ ਰੋਜ਼ਾਨਾ ਵੱਡੀ ਗਿਣਤੀ 'ਚ ਸਵਾਰੀਆਂ ਅਤੇ ਸਕੂਲੀ ਬੱਸਾਂ, ਟਰੈਕਟਰ-ਟਰਾਲੀਆਂ ਅਤੇ ਹੋਰ ਸਵਾਰੀ ਵਾਹਨਾਂ ਦੀ ਆਵਾਜਾਈ ਸਣੇ ਪਿੰਡ ਬਕਾਪੁਰ ਦੀ ਪੰਚਾਇਤੀ ਜ਼ਮੀਨ ਅਤੇ ਹੋਰ ਲੋਕਾਂ ਦੀ ਥਾਂ ਵੀ ਕਰਾਸਿੰਗ ਦੇ ਦੂਜੇ ਪਾਸੇ ਦੱਸੀ ਸੀ।

 

Tags: Manish Tewari , Rupnagar , Ropar , Punjab Pradesh Congress Committee , Congress , Indian National Congress , Punjab Congress , Ashwini Vaishnaw

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD