Wednesday, 26 June 2024

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ

 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਲਗਾਇਆ ਗਿਆ ਜੈਵਿਕ ਖੇਤੀ ਸੰਬੰਧੀ ਕੈਂਪ

Punjab Agro, Punjab Agro Export Corporation Limited, S.B.S. Nagar Police, S.B.S. Nagar, Nawanshahr, Agriculture, Shaheed Bhagat Singh Nagar, Kishanpura, Punjab Agri Export Corporation Limited, Dr. Kamaldeep Singh Sangha, Dr. Jagdish Singh Kahma

Web Admin

Web Admin

5 Dariya News

ਨਵਾਂਸ਼ਹਿਰ , 11 Apr 2022

ਰਸਾਇਣਾਂ ਦੀ ਲੋੜੋਂ ਵਧੇਰੇ ਵਰਤੋਂ ਨਾਲ ਹੋਏ ਮਿੱਟੀ, ਪਸ਼ੂ-ਪੰਛੀਆਂ ਤੇ ਮਨੁੱਖੀ ਸਿਹਤ ਨੂੰ ਹੋਏ ਦੁਸ਼ਪ੍ਰਭਾਵਾਂ ਦੀਆਂ ਉਦਾਹਰਣਾਂ ਸਾਡੇ ਸਾਹਮਣੇ ਹਨ, ਜਿਸਦਾ ਇੱਕ ਹੀ ਬਦਲ ਹੈ ਜੈਵਿਕ ਖੇਤੀ ਤੇ ਇਸੇ ਖੇਤੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਦੇ ਅਦਾਰੇ ਪੰਜਾਬ ਐਗਰੋ ਵੱਲੋਂ 2015 ਤੋਂ ਕੰਮ ਕੀਤਾ ਜਾ ਰਿਹਾ ਹੈ।ਇਸ ਲੜੀ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕਿਸ਼ਨਪੁਰਾ ਵਿਖੇ ਪੰਜਾਬ ਐਗਰੋ ਦੀ ਸ਼ਾਖਾ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ  ਵੱਲੋਂ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ, ਜਿਸ ਵਿੱਚ 70 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ। ਸਤਵਿੰਦਰ ਸਿੰਘ ਪੈਲ਼ੀ (ਜ਼ਿਲ੍ਹਾ ਸੁਪਰਵਾਈਜ਼ਰ) ਨੇ ਦੱਸਿਆ ਕਿ ਵੱਡੇ ਪੱਧਰ ’ਤੇ ਹੁੰਦੀ ਰਸਾਇਣਾਂ ਅਤੇ ਖਾਦਾਂ ਦੀ ਵਰਤੋਂ ਨਾਲ ਭਿਆਨਕ ਬੀਮਾਰੀਆਂ ਦਾ ਵਾਧਾ ਸਾਫ਼ ਹੈ, ਸੋ ਜੈਵਿਕ ਖੇਤੀ ਸਮੇਂ ਦੀ ਲੋੜ ਹੈ। 

ਉਨ੍ਹਾਂ ਦੱਸਿਆ ਕਿ ਸਿੱਕਮ ਤੋਂ ਬਾਅਦ ਪੰਜਾਬ ਭਾਰਤ ਦਾ ਦੂਜਾ ਰਾਜ ਹੈ ਜਿੱਥੇ ਸਰਕਾਰੀ ਵਿਭਾਗ ਵਲੋਂ ਤੀਜੀ ਧਿਰ ਦੀ ਜੈਵਿਕ (ਔਰਗੈਨਿਕ) ਖੇਤਾਂ ਦੀ ਸਰਟੀਫੀਕੇਸ਼ਨ ਮੁਫ਼ਤ ਵਿੱਚ ਕੀਤੀ ਜਾਂਦੀ ਹੈ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਇਹ ਸੁਵਿਧਾ ਕਿਸਾਨਾਂ ਨੂੰ ਖੇਤਾਂ ਵਿੱਚ ਪਹੁੰਚ ਕੇ ਮੁੱਹਈਆ ਕਰਵਾਉਂਦੀ ਹੈ।ਇਸ ਦੌਰਾਨ ਸ਼੍ਰੀ ਸੁਰਿੰਦਰ ਸਿੰਘ (ਨਾਭਾ ਫਾਊਡੇਸ਼ਨ) ਨੇ ਵੀ ਸ਼ਿਰਕਤ ਕੀਤੀ ਤੇ ਕਿਸਾਨਾਂ ਨੂੰ ਜੈਵਿਕ ਅਤੇ ਸਮੂਹ ਵਿੱਚ ਖੇਤੀ ਕਰਨ ਦੇ ਵਿਉਂਤਬੰਦੀ ਅਤੇ ਤਜ਼ਰਬੇ ਸਾਂਝੇ ਕੀਤੇ। ਨਵਾਂਸ਼ਹਿਰ ਆਤਮਾ ਪ੍ਰੋਜੈਕਟ ਡਾਇਰੈਕਟਰ ਡਾ. ਕਮਲਦੀਪ ਸਿੰਘ ਸੰਘਾ ਅਤ ਬਾਗਵਾਨੀ ਵਿਭਾਗ ਤੋਂ ਡਾ. ਜਗਦੀਸ਼ ਸਿੰਘ ਕਾਹਮਾ ਵੱਲੋਂ ਜੈਵਿਕ ਕਿਸਾਨਾਂ ਨੂੰ ਵਿਭਾਗਾਂ ਵੱਲੋਂ ਵੱਖ ਵੱਖ ਦਿੱਤੀਆਂ ਜਾਂਦੀਆਂ ਸਕੀਮਾਂ ਬਾਰੇ ਚਾਨਣ ਪਾਇਆ ਅਤੇ ਮੰਡੀਕਰਣ ਦੇ ਨੁਕਤੇ ਸਾਂਝੇ ਕੀਤੇ। ਅੰਤ ਚ ਪੰਜਾਬ ਐਗਰੋ ਦੇ ਅਧਿਕਾਰੀਆਂ ਨੇ ਇਸ ਸੀਜਨ ਦੇ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਕਿਸਾਨ ਭਰਾਵਾਂ ਨੂੰ ਪ੍ਰੇਰਿਆ। ਕੈਂਪ ਦੌਰਾਨ ਪੰਜਾਬ ਐਗਰੋ ਦੇ ਅਧਿਕਾਰੀ ਵਿਸ਼ਵਦੀਪ ਸਿੰਘ, ਜਸਪਾਲ ਸਿੰਘ, ਕਿਸਾਨ ਸਤਨਾਮ ਸਿੰਘ, ਚਰਨਜੀਤ ਕੌਰ, ਹਰੀ ਓਮ ਆਦਿ ਹਾਜਰਿ ਸਨ।  

 

Tags: Punjab Agro , Punjab Agro Export Corporation Limited , S.B.S. Nagar Police , S.B.S. Nagar , Nawanshahr , Agriculture , Shaheed Bhagat Singh Nagar , Kishanpura , Punjab Agri Export Corporation Limited , Dr. Kamaldeep Singh Sangha , Dr. Jagdish Singh Kahma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD